Inaugurates and lays foundation stone of multiple airport projects worth over Rs 6,100 crore
Development initiatives of today will significantly benefit the citizens, especially our Yuva Shakti: PM
In the last 10 years, we have started a huge campaign to build infrastructure in the country: PM
Kashi is model city where development is taking place along with preservation of heritage:PM
Government has given new emphasis to women empowerment ,society develops when the women and youth of the society are empowered: PM

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੀ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਅੱਜ ਦੇ ਪ੍ਰੋਜੈਕਟਾਂ ਵਿੱਚ 6,100 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਕਈ ਏਅਰਪੋਰਟ ਪ੍ਰੋਜੈਕਟਸ ਅਤੇ ਵਾਰਾਣਸੀ ਵਿੱਚ ਕਈ ਵਿਕਾਸ ਪਹਿਲਾਂ ਸ਼ਾਮਲ ਹਨ।

 

ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਦਾ ਦਿਨ ਕਾਸ਼ੀ ਦੇ ਲਈ ਬਹੁਤ ਹੀ ਸ਼ੁਭ ਹੈ। ਉਨ੍ਹਾਂ ਨੇ ਅੱਜ ਹੀ ਆਰਜੇ ਸੰਕਰ ਨੇਤਰ ਹਸਪਤਾਲ (RJ Sankara Eye Hospital) ਦੇ ਉਦਘਾਟਨ ਦਾ ਉਲੇਖ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਹਸਪਤਾਲ ਬਜ਼ੁਰਗਾਂ ਅਤੇ ਬੱਚਿਆਂ ਦੇ ਲਈ ਬਹੁਤ ਸਹਾਇਕ ਸਿੱਧ ਹੋਵੇਗਾ। ਪ੍ਰਧਾਨ ਮੰਤਰੀ ਨੇ ਅੱਜ ਦੇ ਵਿਕਾਸ ਪ੍ਰੋਜੈਕਟਾਂ ਦਾ ਉਲੇਖ ਕਰਦੇ ਹੋਏ ਉੱਤਰ ਪ੍ਰਦੇਸ਼, ਬਿਹਾਰ, ਪੱਛਮ ਬੰਗਾਲ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿੱਚ ਨਵੇਂ ਏਅਰਪੋਰਟਸ ਦੇ ਉਦਘਾਟਨ ਦਾ ਉਲੇਖ ਕੀਤਾ, ਜਿਸ ਵਿੱਚ ਆਗਰਾ ਅਤੇ ਸਹਾਰਨਪੁਰ ਦਾ ਬਾਬਤਪੁਰ ਏਅਰਪੋਰਟ ਅਤੇ ਸਰਸਾਵਾ ਏਅਰਪੋਟ ਸ਼ਾਮਲ ਹਨ। ਉਨ੍ਹਾਂ ਨੇ ਇਸ ਬਾਤ ‘ਤੇ ਬਲ ਦਿੱਤਾ ਕਿ ਸਿੱਖਿਆ, ਕੌਸ਼ਲ ਵਿਕਾਸ, ਖੇਡਾਂ, ਸਿਹਤ ਸੇਵਾ ਅਤੇ ਟੂਰਿਜ਼ਮ ਸਹਿਤ ਹੋਰ ਖੇਤਰਾਂ ਨਾਲ ਸਬੰਧਿਤ ਵਿਕਾਸ ਪ੍ਰੋਜੈਕਟਾਂ ਦੀ ਅੱਜ ਵਾਰਾਣਸੀ ਵਿੱਚ ਸੁਗਾਤ ਦਿੱਤੀ ਗਈ ਹੈ, ਜਿਸ ਨਾਲ ਨਾ ਕੇਵਲ ਸੇਵਾਵਾਂ ਨੂੰ ਪ੍ਰੋਤਸਾਹਨ ਮਿਲੇਗਾ, ਬਲਕਿ ਨੌਜਵਾਨਾਂ ਦੇ ਲਈ ਰੋਜ਼ਗਾਰ ਦੇ ਅਵਸਰ ਭੀ ਪੈਦਾ ਹੋਣਗੇ।

ਸ਼੍ਰੀ ਮੋਦੀ ਨੇ ਕੁਝ ਦਿਨ ਪਹਿਲੇ ਅਭਿਧੱਮ ਦਿਵਸ ਵਿੱਚ ਹਿੱਸਾ ਲੈਣ ਨੂੰ ਯਾਦ ਕੀਤਾ ਅਤੇ ਭਗਵਾਨ ਬੁੱਧ ਦੀ ਉਪਦੇਸ਼ ਭੂਮੀ ਸਾਰਨਾਥ ਦੇ ਵਿਕਾਸ ਨਾਲ ਸਬੰਧਿਤ ਕਰੋੜਾਂ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਅੱਜ ਉਦਘਾਟਨ ਕਰਨ ਦਾ ਉਲੇਖ ਕੀਤਾ। ਪ੍ਰਧਾਨ ਮੰਤਰੀ ਨੇ ਸਾਰਨਾਥ ਅਤੇ ਵਾਰਾਣਸੀ ਦੇ ਪਾਲੀ ਅਤੇ ਪ੍ਰਾਕ੍ਰਿਤ ਭਾਸ਼ਾਵਾਂ ਦੇ ਨਾਲ ਜੁੜਾਅ ‘ਤੇ ਪ੍ਰਕਾਸ਼ ਪਾਇਆ ਅਤੇ ਹਾਲ ਹੀ ਵਿੱਚ ਉਨ੍ਹਾਂ ਨੂੰ ਸ਼ਾਸਤਰੀ ਭਾਸ਼ਾ ਦਾ ਦਰਜਾ ਦਿੱਤੇ ਜਾਣ ਦਾ ਭੀ ਉਲੇਖ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਮਾਣ ਦੀ ਬਾਤ ਹੈ ਕਿ ਸ਼ਾਸਤਰਾਂ ਵਿੱਚ ਪ੍ਰਯੁਕਤ ਭਾਸ਼ਾਵਾਂ ਨੂੰ ਸ਼ਾਸਤਰੀ ਭਾਸ਼ਾ ਦਾ ਦਰਜਾ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਨੇ ਅੱਜ ਦੇ ਵਿਕਾਸ ਪ੍ਰੋਜੈਕਟਾਂ ਦੇ ਲਈ ਕਾਸ਼ੀ ਅਤੇ ਪੂਰੇ ਦੇਸ਼ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਵਾਰਾਣਸੀ ਦੇ ਲੋਕਾਂ ਦੀ ਸੇਵਾ ਕਰਨ ਦਾ ਅਵਸਰ ਮਿਲਣ ‘ਤੇ ਤਿੰਨ ਗੁਣਾ ਅਧਿਕ ਕੰਮ ਕਰਨ ਦੇ ਆਪਣੇ ਵਾਅਦੇ ਨੂੰ ਯਾਦ ਕਰਦੇ ਹੋਏ ਕਿਹਾ ਕਿ ਸਰਕਾਰ ਬਣਨ ਦੇ 125 ਦਿਨਾਂ ਤੋਂ ਭੀ ਘੱਟ ਸਮੇਂ ਵਿੱਚ 15 ਲੱਖ ਕਰੋੜ ਰੁਪਏ ਤੋਂ ਅਧਿਕ ਦੀਆਂ ਵਿਭਿੰਨ ਯੋਜਨਾਵਾਂ ਅਤੇ ਪ੍ਰੋਜੈਕਟਾਂ ‘ਤੇ ਕੰਮ ਸ਼ੁਰੂ ਹੋ ਚੁੱਕਿਆ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਵਿੱਚੋਂ ਅਧਿਕਤਮ ਬਜਟ ਗ਼ਰੀਬਾਂ, ਕਿਸਾਨਾਂ ਅਤੇ ਨੌਜਵਾਨਾਂ ਨੂੰ ਸਮਰਪਿਤ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਹਰ ਘਰ ਵਿੱਚ 15 ਲੱਖ ਕਰੋੜ ਰੁਪਏ ਦੇ ਕੰਮ ਦੀ ਚਰਚਾ ਹੋ ਰਹੀ ਹੈ, ਜਦਕਿ ਇੱਕ ਦਹਾਕੇ ਪਹਿਲਾਂ ਅਖ਼ਬਾਰਾਂ ਵਿੱਚ ਘੁਟਾਲਿਆਂ ਦੀਆਂ ਖ਼ਬਰਾਂ ਆਉਂਦੀਆਂ ਸਨ। ਉਨ੍ਹਾਂ ਨੇ ਕਿਹਾ ਕਿ ਦੇਸ਼ ਜਿਸ ਬਦਲਾਅ ਦੀ ਚਾਹਤ ਰੱਖਦਾ ਹੈ, ਜਿਸ ਵਿੱਚ ਲੋਕਾਂ ਦਾ ਪੈਸਾ ਲੋਕਾਂ ‘ਤੇ ਖਰਚ ਹੋਵੇ ਅਤੇ ਪੂਰੀ ਇਮਾਨਦਾਰੀ ਦੇ ਨਾਲ ਦੇਸ਼ ਦੀ ਪ੍ਰਗਤੀ ਹੋਵੇ, ਇਹੀ ਸਰਕਾਰ ਦੀ ਸਰਬਉੱਚ ਪ੍ਰਾਥਮਿਕਤਾ ਹੈ।

 

ਪ੍ਰਧਾਨ ਮੰਤਰੀ ਨੇ ਇਸ ਬਾਤ ‘ਤੇ ਬਲ ਦਿੱਤਾ ਕਿ ਸਰਕਾਰ ਨੇ ਪਿਛਲੇ 10 ਵਰ੍ਹਿਆਂ ਵਿੱਚ ਦੇਸ਼ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਲਈ ਇੱਕ ਬੜਾ ਅਭਿਯਾਨ ਸ਼ੁਰੂ ਕੀਤਾ ਹੈ, ਜਿਸ ਦੇ ਦੋ ਮੁੱਖ ਉਦੇਸ਼ ਹਨ-ਲੋਕਾਂ ਦੇ ਲਈ ਸੇਵਾਵਾਂ ਵਿੱਚ ਸੁਧਾਰ ਅਤੇ ਨਿਵੇਸ਼ ਦੇ ਮਾਧਿਅਮ ਨਾਲ ਨੌਜਵਾਨਾਂ ਦੇ ਲਈ ਰੋਜ਼ਗਾਰ ਦੇ ਅਵਸਰ ਪੈਦਾ ਕਰਨਾ। ਆਧੁਨਿਕ ਰਾਜਮਾਰਗਾਂ ਦੇ ਵਿਕਾਸ ਕਾਰਜਾਂ, ਨਵੇਂ ਮਾਰਗਾਂ ‘ਤੇ ਰੇਲ ਪਟੜੀਆਂ ਨੂੰ ਵਿਛਾਉਣ ਅਤੇ ਨਵੇਂ ਹਵਾਈ ਅੱਡਿਆਂ ਦੀ ਸਥਾਪਨਾ ਦੀ ਉਦਹਾਰਣ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਬਾਤ ‘ਤੇ ਬਲ ਦਿੱਤਾ ਕਿ ਇਸ ਨਾਲ ਲੋਕਾਂ ਦੇ ਲਈ ਸੁਵਿਧਾ ਵਧ ਰਹੀ ਹੈ ਅਤੇ ਨਾਲ ਹੀ ਰੋਜ਼ਗਾਰ ਦੇ ਅਵਸਰ ਭੀ ਪੈਦਾ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਬਾਬਤਪੁਰ ਹਵਾਈ ਅੱਡੇ ਦੇ ਲਈ ਰਾਜਮਾਰਗ ਦੇ ਨਿਰਮਾਣ ਨਾਲ ਨਾ ਕੇਵਲ ਯਾਤਰੀਆਂ ਨੂੰ ਲਾਭ ਹੋਇਆ ਹੈ, ਬਲਕਿ ਖੇਤੀਬਾੜੀ, ਉਦਯੋਗ ਅਤੇ ਟੂਰਿਜ਼ਮ ਨੂੰ ਭੀ ਹੁਲਾਰਾ ਮਿਲਿਆ ਹੈ। ਉਨ੍ਹਾਂ ਨੇ ਦੱਸਿਆ ਕਿ ਬਾਬਤਪੁਰ ਹਵਾਈ ਅੱਡੇ ਦੀ ਉਡਾਣ ਸੰਚਾਲਨ ਸਮਰੱਥਾ ਵਧਾਉਣ ਦੇ ਲਈ ਇਸ ਦੇ ਵਿਸਤਾਰ ਦੇ ਲਈ ਪਹਿਲਾਂ ਤੋਂ ਹੀ ਕੰਮ ਚਲ ਰਿਹਾ ਹੈ।

ਸ਼੍ਰੀ ਮੋਦੀ ਨੇ ਕਿਹਾ ਕਿ ਭਾਰਤ ਦੇ ਹਵਾਈ ਅੱਡੇ ਅਤੇ ਉਨ੍ਹਾਂ ਦੀਆਂ ਸ਼ਾਨਦਾਰ ਇਮਾਰਤਾਂ ਵਿੱਚ ਅਦਭੁਤ ਸੁਵਿਧਾਵਾਂ ਹਨ, ਜੋ ਪੂਰੀ ਦੁਨੀਆ ਵਿੱਚ ਚਰਚਾ ਦਾ ਵਿਸ਼ਾ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਵਰ੍ਹੇ 2014 ਵਿੱਚ ਦੇਸ਼ ਵਿੱਚ ਸਿਰਫ਼ 70 ਹਵਾਈ ਅੱਡੇ ਸਨ, ਜਦਕਿ ਅੱਜ ਦੇਸ਼ ਵਿੱਚ 150 ਤੋਂ ਜ਼ਿਆਦਾ ਹਵਾਈ ਅੱਡੇ ਹਨ ਅਤੇ ਪੁਰਾਣੇ ਹਵਾਈ ਅੱਡਿਆਂ ਦੀ ਬਹਾਲੀ ਦਾ ਕੰਮ ਚਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੇ ਸਾਲ ਦੇਸ਼ ਦੇ ਇੱਕ ਦਰਜਨ ਤੋਂ ਜ਼ਿਆਦਾ ਹਵਾਈ ਅੱਡਿਆਂ ‘ਤੇ ਨਵੀਆਂ ਸੁਵਿਧਾਵਾਂ ਦਾ ਨਿਰਮਾਣ ਕਾਰਜ ਪੂਰਾ ਹੋਇਆ, ਜਿਸ ਵਿੱਚ ਅਲੀਗੜ੍ਹ, ਮੁਰਾਦਾਬਾਦ, ਸ਼੍ਰਾਵਸਤੀ ਅਤੇ ਚਿੱਤਰਕੂਟ ਹਵਾਈ ਅੱਡੇ ਸ਼ਾਮਲ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਅਯੁੱਧਿਆ ਵਿੱਚ ਸ਼ਾਨਦਾਰ ਅੰਤਰਰਾਸ਼ਟਰੀ ਹਵਾਈ ਅੱਡਾ ਹਰ ਦਿਨ ਰਾਮ ਭਗਤਾਂ ਦਾ ਸੁਆਗਤ ਕਰ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਉੱਤਰ ਪ੍ਰਦੇਸ਼ ਨੂੰ ਐਕਸਪ੍ਰੈੱਸਵੇ ਦੇ ਰਾਜ ਦੇ ਰੂਪ ਵਿੱਚ ਜਾਣਿਆ ਜਾਂਦਾ ਹੈ, ਜਦਕਿ ਪਹਿਲੇ ਇਸ ਦੀ ਖਸਤਾਹਾਲ ਸੜਕਾਂ ਨੂੰ ਲੈ ਕੇ ਉਪਹਾਸ ਕੀਤਾ ਜਾਂਦਾ ਸੀ। ਉਨ੍ਹਾਂ ਨੇ ਕਿਹਾ ਕਿ ਅੱਜ ਉੱਤਰ ਪ੍ਰਦੇਸ਼ ਨੂੰ ਸਭ ਤੋਂ ਅਧਿਕ ਅੰਤਰਰਾਸ਼ਟਰੀ ਹਵਾਈ ਅੱਡਿਆਂ ਵਾਲੇ ਰਾਜ ਦੇ ਰੂਪ ਵਿੱਚ ਭੀ ਜਾਣਿਆ ਜਾਂਦਾ ਹੈ ਅਤੇ ਨੌਇਡਾ ਦੇ ਜੇਵਰ (Jewar) ਵਿੱਚ ਜਲਦ ਹੀ ਇੱਕ ਸ਼ਾਨਦਾਰ ਅੰਤਰਰਾਸ਼ਟਰੀ ਹਵਾਈ ਅੱਡਾ ਬਣਨ ਜਾ ਰਿਹਾ ਹੈ। ਸ਼੍ਰੀ ਮੋਦੀ ਨੇ ਉੱਤਰ ਪ੍ਰਦੇਸ਼ ਦੀ ਪ੍ਰਗਤੀ ਦੇ ਲਈ ਰਾਜ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀਆਂ ਦੇ ਨਾਲ-ਨਾਲ ਪੂਰੀ ਟੀਮ ਦੀ ਪ੍ਰਸ਼ੰਸਾ ਕੀਤੀ।

ਪ੍ਰਧਾਨ ਮੰਤਰੀ ਨੇ ਵਾਰਾਣਸੀ ਤੋਂ ਸਾਂਸਦ ਦੇ ਰੂਪ ਵਿੱਚ ਪ੍ਰਗਤੀ ਦੀ ਦਰ ‘ਤੇ ਸੰਤੋਸ਼ ਵਿਅਕਤ ਕੀਤਾ ਅਤੇ ਕਾਸ਼ੀ ਨੂੰ ਸ਼ਹਿਰੀ ਵਿਕਾਸ ਦਾ ਇੱਕ ਆਦਰਸ਼ ਸ਼ਹਿਰ ਬਣਾਉਣ ਦੇ ਆਪਣੇ ਸੁਪਨੇ ਨੂੰ ਦੁਹਰਾਇਆ, ਜਿੱਥੇ ਪ੍ਰਗਤੀ ਅਤੇ ਵਿਰਾਸਤ ਇਕੱਠੇ ਚਲਦੇ ਹਨ। ਉਨ੍ਹਾਂ ਨੇ ਕਿਹਾ ਕਿ ਅੱਜ ਕਾਸ਼ੀ ਦੀ ਪਹਿਚਾਣ ਬਾਬਾ ਵਿਸ਼ਵਨਾਥ ਦੇ ਭਵਯ ਅਤੇ ਦਿਵਯ ਧਾਮ, ਰੁਦਰਾਕਸ਼ ਕਨਵੈਨਸ਼ਨ ਸੈਂਟਰ, ਰਿੰਗ ਰੋਡ ਅਤੇ ਗੰਜਰੀ ਸਟੇਡੀਅਮ ਜਿਹੇ ਇਨਫ੍ਰਾਸਟ੍ਰਕਚਰ ਪ੍ਰੋਜੈਕਟਾਂ ਅਤੇ ਰੋਪਵੇਅ ਜਿਹੀਆਂ ਆਧੁਨਿਕ ਸੁਵਿਧਾਵਾਂ ਨਾਲ ਹੈ। ਉਨ੍ਹਾਂ ਨੇ ਕਿਹਾ, “ਸ਼ਹਿਰ ਦੀਆਂ ਚੌੜੀਆਂ ਸੜਕਾਂ ਅਤੇ ਗੰਗਾ ਜੀ (Ganga ji) ਦਾ ਖੂਬਸੂਰਤ ਘਾਟ ਅੱਜ ਹਰ ਕਿਸੇ ਨੂੰ ਆਕਰਸ਼ਿਤ ਕਰ ਰਹੇ ਹਨ।”

 

ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਇਹ ਨਿਰੰਤਰ ਪ੍ਰਯਾਸ ਹੈ ਕਿ ਕਾਸ਼ੀ ਅਤੇ ਪੂਰਵਾਂਚਲ ਨੂੰ ਵਪਾਰ ਅਤੇ ਕਾਰੋਬਾਰ ਦਾ ਇੱਕ ਬੜਾ ਕੇਂਦਰ ਬਣਾਇਆ ਜਾਵੇ। ਉਨ੍ਹਾਂ ਨੇ ਕੁਝ ਦਿਨ ਪਹਿਲੇ ਗੰਗਾ ਨਦੀ ‘ਤੇ ਇੱਕ ਨਵੇਂ ਰੇਲ-ਰੋਡ ਪੁਲ਼ ਦੇ ਨਿਰਮਾਣ ਦਾ ਭੀ ਜ਼ਿਕਰ ਕੀਤਾ, ਜਿਸ ਵਿੱਚ 6 ਲੇਨ ਦਾ ਰਾਜਮਾਰਗ ਅਤੇ ਕਈ ਰੇਲਗੱਡੀਆਂ ਦੇ ਲਈ ਰੇਲਵੇ ਲਾਇਨ ਸ਼ਾਮਲ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਵਾਰਾਣਸੀ ਅਤੇ ਚੰਦੌਲੀ ਨੂੰ ਬਹੁਤ ਲਾਭ ਹੋਵੇਗਾ।

ਸ਼੍ਰੀ ਮੋਦੀ ਨੇ ਕਿਹਾ, “ਸਾਡੀ ਕਾਸ਼ੀ ਹੁਣ ਖੇਡਾਂ ਦਾ ਬਹੁਤ ਬੜਾ ਕੇਂਦਰ ਬਣ ਰਹੀ ਹੈ।” ਉਨ੍ਹਾਂ ਨੇ ਕਿਹਾ ਕਿ ਸਿਗਰਾ ਸਟੇਡੀਅਮ ਦੀ ਬਹਾਲੀ ਹੁਣ ਲੋਕਾਂ ਦੇ ਸਾਹਮਣੇ ਹੈ ਅਤੇ ਨਵੇਂ ਸਟੇਡੀਅਮ ਵਿੱਚ ਖੇਡਾਂ ਦੀਆਂ ਆਧੁਨਿਕ ਸੁਵਿਧਾਵਾਂ ਦੇ ਨਾਲ-ਨਾਲ ਰਾਸ਼ਟਰੀ ਪ੍ਰਤੀਯੋਗਿਤਾਵਾਂ ਤੋਂ ਲੈ ਕੇ ਓਲੰਪਿਕਸ ਤੱਕ ਦੀਆਂ ਤਿਆਰੀਆਂ ਦੇ ਲਈ ਵਿਵਸਥਾ ਕੀਤੀ ਗਈ ਹੈ। ਪ੍ਰਧਾਨ ਮੰਤਰੀ ਨੇ ਕਾਸ਼ੀ ਦੇ ਯੁਵਾ ਖਿਡਾਰੀਆਂ ਦੀ ਸਮਰੱਥਾ ‘ਤੇ ਪ੍ਰਕਾਸ਼ ਪਾਇਆ, ਜੋ ਸਾਂਸਦ ਖੇਲ ਪ੍ਰਤੀਯੋਗਿਤਾ ਦੇ  ਦੌਰਾਨ ਸਪਸ਼ਟ ਤੌਰ ‘ਤੇ ਦਿਖਾਈ ਦਿੱਤੀ ਅਤੇ ਹੁਣ ਪੂਰਵਾਂਚਲ ਦੇ ਨੌਜਵਾਨਾਂ ਨੂੰ ਬੜੀਆਂ ਪ੍ਰਤੀਯੋਗਿਤਾਵਾਂ ਦੀ ਤਿਆਰੀ ਦੇ ਲਈ ਅੱਛੀਆਂ ਸੁਵਿਧਾਵਾਂ ਪ੍ਰਦਾਨ ਕੀਤੀਆਂ ਗਈਆਂ ਹਨ।

ਪ੍ਰਧਾਨ ਮੰਤਰੀ ਨੇ ਇਸ ਬਾਤ ਨੂੰ ਰੇਖਾਂਕਿਤ ਕੀਤਾ ਕਿ ਸਮਾਜ ਦਾ ਵਿਕਾਸ ਤਦ ਹੁੰਦਾ ਹੈ ਜਦੋਂ ਉਸ ਦੀਆਂ ਮਹਿਲਾਵਾਂ ਅਤੇ ਯੁਵਾ ਸਸ਼ਕਤ ਹੁੰਦੇ ਹਨ। ਉਨ੍ਹਾਂ ਨੇ ਇਸ ਬਾਤ ‘ਤੇ ਬਲ ਦਿੱਤਾ ਕਿ ਸਰਕਾਰ ਨੇ ਮਹਿਲਾਵਾਂ ਨੂੰ ਨਵੀਂ ਸ਼ਕਤੀ ਦਿੱਤੀ ਹੈ। ਉਨ੍ਹਾਂ ਨੇ ਮੁਦਰਾ ਯੋਜਨਾ ਜਿਹੀਆਂ ਯੋਜਨਾਵਾਂ ਦਾ ਜ਼ਿਕਰ ਕੀਤਾ, ਜਿਸ ਦੇ ਤਹਿਤ ਕਰੋੜਾਂ ਮਹਿਲਾਵਾਂ ਨੂੰ ਆਪਣਾ ਖ਼ੁਦ ਦਾ ਕਾਰੋਬਾਰ ਸ਼ੁਰੂ ਕਰਨ ਦੇ ਲਈ ਰਿਣ ਦੀ ਸੁਵਿਧਾ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, “ਅੱਜ ਪਿੰਡਾਂ ਵਿੱਚ ‘ਲਖਪਤੀ ਦੀਦੀ’ (‘Lakhpati Didis’) ਬਣਾਉਣ ਦਾ ਪ੍ਰਯਾਸ ਕੀਤਾ ਜਾ ਰਿਹਾ ਹੈ ਅਤੇ ਮਹਿਲਾਵਾਂ ਡ੍ਰੋਨ ਪਾਇਲਟ ਭੀ ਬਣ ਰਹੀਆਂ ਹਨ।” ਕਾਸ਼ੀ ਵਿੱਚ ਭਗਵਾਨ ਸ਼ਿਵ (Lord Shiva) ਦੁਆਰਾ ਦੇਵੀ ਅੰਨਪੂਰਣਾ (Goddess Annapurna) ਤੋਂ ਭਿੱਖਿਆ ਮੰਗਣ ਦੀ ਮਾਨਤਾ ‘ਤੇ ਪ੍ਰਕਾਸ਼ ਪਾਉਂਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸੇ ਮਾਨਤਾ ਨੇ ਸਰਕਾਰ ਨੂੰ ਵਿਕਸਿਤ ਭਾਰਤ (Viksit Bharat) ਦੇ ਲਕਸ਼ ਦੇ ਲਈ ਹਰ ਪਹਿਲ ਦੇ ਕੇਂਦਰ ਵਿੱਚ ਨਾਰੀ ਸ਼ਕਤੀ ਨੂੰ ਰੱਖਣ ਦੇ ਲਈ ਪ੍ਰੇਰਿਤ ਕੀਤਾ ਹੈ। ਉਨ੍ਹਾਂ ਨੇ ਇਸ ਬਾਤ ‘ਤੇ ਬਲ ਦਿੱਤਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ (Pradhan Mantri Awas Yojana) ਦੇ ਤਹਿਤ ਵਾਰਾਣਸੀ ਦੀਆਂ ਮਹਿਲਾਵਾਂ ਸਹਿਤ ਲੱਖਾਂ ਮਹਿਲਾਵਾਂ ਨੂੰ ਉਨ੍ਹਾਂ ਦੇ ਆਪਣੇ ਘਰ ਸੌਂਪੇ ਗਏ ਹਨ।

 

ਪ੍ਰਧਾਨ ਮੰਤਰੀ ਨੇ ਇਸ ਬਾਤ ‘ਤੇ ਭੀ ਪ੍ਰਕਾਸ਼ ਪਾਇਆ ਕਿ ਸਰਕਾਰ ਤਿੰਨ ਕਰੋੜ ਹੋਰ ਘਰ ਬਣਾਉਣ ਦੇ ਲਈ ਤਿਆਰ ਹੈ। ਸ਼੍ਰੀ ਮੋਦੀ ਨੇ ਭਰੋਸਾ ਦਿੱਤਾ ਕਿ ਜਿਨ੍ਹਾਂ ਮਹਿਲਾਵਾਂ ਨੂੰ ਹੁਣ ਤੱਕ ਪੀਐੱਮ ਆਵਾਸ ਯੋਜਨਾ ਦੇ ਤਹਿਤ ਘਰ ਨਹੀਂ ਮਿਲੇ ਹਨ, ਉਨ੍ਹਾਂ ਨੂੰ ਜਲਦੀ ਹੀ ਉਨ੍ਹਾਂ ਦੇ ਘਰ ਦਿੱਤੇ ਜਾਣਗੇ। ਪਾਇਪ ਨਾਲ ਪਾਣੀ, ਉੱਜਵਲਾ ਗੈਸ ਅਤੇ ਬਿਜਲੀ ਉਪਲਬਧ ਕਰਵਾਉਣ ਦੇ ਇਲਾਵਾ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਨਵੀਂ ਪੀਐੱਮ ਸੂਰਯਘਰ ਮੁਫ਼ਤ ਬਿਜਲੀ ਯੋਜਨਾ ਮਹਿਲਾਵਾਂ ਦੇ ਜੀਵਨ ਨੂੰ ਹੋਰ ਅਸਾਨ ਬਣਾਵੇਗੀ, ਜਿਸ ਨਾਲ ਉਨ੍ਹਾਂ ਨੂੰ ਮੁਫ਼ਤ ਬਿਜਲੀ ਦਾ ਲਾਭ ਮਿਲੇਗਾ ਅਤੇ ਇੱਥੋਂ ਤੱਕ ਕਿ ਉਹ ਇਸ ਤੋਂ ਕਮਾਈ ਭੀ ਕਰ ਸਕਣਗੀਆਂ।

ਸ਼੍ਰੀ ਮੋਦੀ ਨੇ ਕਿਹਾ, “ਸਾਡੀ ਕਾਸ਼ੀ ਇੱਕ ਬਹੁਆਯਾਮੀ ਸੱਭਿਆਚਾਰਕ ਨਗਰੀ ਹੈ, ਜਿਸ ਵਿੱਚ ਭਗਵਾਨ ਸ਼ੰਕਰ ਦਾ ਪਵਿੱਤਰ ਜਯੋਤਿਰਲਿੰਗ, ਮਣਿਕਰਣਿਕਾ ਜਿਹਾ ਮੋਕਸ਼ ਤੀਰਥ ਅਤੇ ਸਾਰਨਾਥ ਜਿਹੀ ਗਿਆਨ ਦੀ ਨਗਰੀ ਭੀ ਹੈ।” ਉਨ੍ਹਾਂ ਨੇ ਕਿਹਾ ਕਿ ਦਹਾਕਿਆਂ ਬਾਅਦ ਬਨਾਰਸ ਦੇ ਵਿਕਾਸ ਦੇ ਲਈ ਇਕੱਠਿਆਂ ਇਤਨੇ ਸਾਰੇ ਕੰਮ ਹੋਏ ਹਨ। ਸ਼੍ਰੀ ਮੋਦੀ ਨੇ ਵਾਰਾਣਸੀ ਦੇ ਖਰਾਬ ਵਿਕਾਸ ਅਤੇ ਪ੍ਰਗਤੀ ‘ਤੇ ਪਿਛਲੀਆਂ ਸਰਕਾਰਾਂ ‘ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਬਕਾ ਸਾਥ, ਸਬਕਾ ਵਿਕਾਸ ਦੇ ਮੰਤਰ ‘ਤੇ ਕੰਮ ਕੀਤਾ ਹੈ ਅਤੇ ਕਿਸੇ ਭੀ ਯੋਜਨਾ ਵਿੱਚ ਕੋਈ ਭੇਦਵਾਨ ਨਹੀਂ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਆਪਣੇ ਵਾਅਦੇ ‘ਤੇ ਕਾਇਮ ਹੈ ਅਤੇ ਵਾਅਦੇ ਦੇ ਮੁਤਾਬਕ ਅਯੁੱਧਿਆ ਵਿੱਚ ਸ਼ਾਨਦਾਰ ਰਾਮ ਮੰਦਿਰ ਦਾ ਨਿਰਮਾਣ ਕੀਤਾ ਗਿਆ ਹੈ। ਉਨ੍ਹਾਂ ਨੇ ਵਿਧਾਨ ਸਭਾ ਅਤੇ ਲੋਕ ਸਭਾ ਵਿੱਚ ਮਹਿਲਾਵਾਂ ਦੇ ਲਈ ਇਤਿਹਾਸਿਕ ਰਿਜ਼ਰਵੇਸ਼ਨ ਦਾ ਭੀ ਜ਼ਿਕਰ ਕੀਤਾ। ਸ਼੍ਰੀ ਮੋਦੀ ਨੇ ਤਿੰਨ ਤਲਾਕ ਨੂੰ ਸਮਾਪਤ ਕਰਨ, ਪਿਛੜਾ ਵਰਗ ਕਮਿਸ਼ਨ ਨੂੰ ਸੰਵਿਧਾਨਕ ਦਰਜਾ ਦੇਣ ਅਤੇ ਆਰਥਿਕ ਤੌਰ ‘ਤੇ ਪਿਛੜੇ ਵਰਗ ਦੇ ਲੋਕਾਂ ਨੂੰ 10 ਪ੍ਰਤੀਸ਼ਤ ਰਿਜ਼ਰਵੇਸ਼ਨ ਦੇਣ ਜਿਹੀਆਂ ਹੋਰ ਉਪਲਬਧੀਆਂ ਦਾ ਭੀ ਜ਼ਿਕਰ ਕੀਤਾ।

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, “ਅਸੀਂ ਆਪਣਾ ਕੰਮ ਇਮਾਨਦਾਰੀ ਨਾਲ ਕੀਤਾ ਹੈ, ਨੀਤੀਆਂ ਨੂੰ ਚੰਗੇ ਇਰਾਦਿਆਂ ਦੇ ਨਾਲ ਲਾਗੂ ਕੀਤਾ ਹੈ ਅਤੇ ਦੇਸ਼ ਦੇ ਹਰ ਪਰਿਵਾਰ ਦੇ ਜੀਵਨ ਨੂੰ ਬਿਹਤਰ ਬਣਾਉਣ ਦਾ ਪ੍ਰਯਾਸ ਕੀਤਾ ਹੈ।” ਉਨ੍ਹਾਂ ਨੇ ਇਸ ਬਾਤ ‘ਤੇ ਬਲ ਦਿੱਤਾ ਕਿ ਦੇਸ਼ ਦੀ ਜਨਤਾ ਦਾ ਨਿਰੰਤਰ ਅਸ਼ੀਰਵਾਦ ਸਰਕਾਰ ਦੇ ਪ੍ਰਯਾਸਾਂ ਦਾ ਪਰਿਣਾਮ ਹੈ, ਜਿਹਾ ਕਿ ਹਾਲ ਹੀ ਵਿੱਚ ਹਰਿਆਣਾ ਵਿੱਚ ਦੇਖਿਆ ਗਿਆ, ਜਿੱਥੇ ਸੱਤਾਧਾਰੀ ਦਲ ਨੇ ਲਗਾਤਾਰ ਤੀਸਰੀ ਵਾਰ ਸਰਕਾਰ ਬਣਾਈ। ਉਨ੍ਹਾਂ ਨੇ ਜੰਮੂ-ਕਸ਼ਮੀਰ ਵਿੱਚ ਮਿਲੀਆਂ ਰਿਕਾਰਡ ਵੋਟਾਂ ਦਾ ਭੀ ਉਲੇਖ ਕੀਤਾ।

 

ਪ੍ਰਧਾਨ ਮੰਤਰੀ ਨੇ ਕਿਹਾ ਕਿ ਵੰਸ਼ਵਾਦੀ ਰਾਜਨੀਤੀ ਦੇਸ਼ ਦੇ ਲਈ, ਵਿਸ਼ੇਸ਼ ਤੌਰ ‘ਤੇ ਨੌਜਵਾਨਾਂ ਦੇ ਲਈ ਇੱਕ ਬੜਾ ਖ਼ਤਰਾ ਹੈ। ਉਨ੍ਹਾਂ ਨੇ ਕਿਹਾ ਕਿ ਰਾਜਨੀਤੀ ਦਾ ਇਹ ਰੂਪ ਅਕਸਰ ਨੌਜਵਾਨਾਂ ਨੂੰ ਅਵਸਰਾਂ ਤੋਂ ਵੰਚਿਤ ਕਰਦਾ ਹੈ। ਉਨ੍ਹਾਂ ਨੇ ਲਾਲ ਕਿਲੇ ਤੋਂ ਇੱਕ ਲੱਖ ਅਜਿਹੇ ਨੌਜਵਾਨਾਂ ਨੂੰ ਰਾਜਨੀਤੀ ਵਿੱਚ ਲਿਆਉਣ ਦਾ ਸੱਦਾ ਦਿੱਤਾ, ਜਿਨ੍ਹਾਂ ਦੇ ਪਰਿਵਾਰਾਂ ਦਾ ਕੋਈ ਰਾਜਨੀਤਕ ਪਿਛੋਕੜ ਨਹੀਂ ਹੈ। ਉਨ੍ਹਾਂ ਨੇ ਬਲ ਦੇ ਕੇ ਕਿਹਾ ਕਿ ਇਹ ਪਹਿਲ ਭਾਰਤੀ ਰਾਜਨੀਤੀ ਦੀ ਦਿਸ਼ਾ ਬਦਲ ਦੇਵੇਗੀ ਅਤੇ ਭ੍ਰਿਸ਼ਟਾਚਾਰ ਤੇ ਪਰਿਵਾਰ-ਸੰਚਾਲਿਤ ਮਾਨਸਿਕਤਾ ਨੂੰ ਸਮਾਪਤ ਕਰੇਗੀ। ਪ੍ਰਧਾਨ ਮੰਤਰੀ ਨੇ ਕਾਸ਼ੀ ਅਤੇ ਉੱਤਰ ਪ੍ਰਦੇਸ਼ ਦੇ ਨੌਜਵਾਨਾਂ ਨੂੰ ਪ੍ਰੋਤਸਾਹਿਤ ਕਰਦੇ ਹੋਏ ਕਿਹਾ, “ਮੈਂ ਨੌਜਵਾਨਾਂ ਨੂੰ ਇਸ ਨਵੇਂ ਰਾਜਨੀਤਕ ਅੰਦੋਲਨ ਦੀ ਧੁਰੀ ਬਣਨ ਦਾ ਆਗਰਹਿ ਕਰਦਾ ਹਾਂ। ਕਾਸ਼ੀ ਦੇ ਸਾਂਸਦ ਦੇ ਰੂਪ ਵਿੱਚ ਅਧਿਕ ਤੋਂ ਅਧਿਕ ਨੌਜਵਾਨਾਂ ਨੂੰ ਅੱਗੇ ਲਿਆਉਣ ਦੇ ਲਈ ਪ੍ਰਤੀਬੱਧ ਹਾਂ।” ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦਾ ਸਮਾਪਨ ਕਰਦੇ ਹੋਏ ਕਿਹਾ ਕਿ ਕਾਸ਼ੀ ਪੂਰੇ ਦੇਸ਼ ਦੇ ਲਈ ਵਿਕਾਸ ਦੇ ਨਵੇਂ ਬੈਂਚਮਾਰਕਾਂ ਦਾ ਪ੍ਰਤੀਕ ਹੈ। ਉਨ੍ਹਾਂ ਨੇ ਅੱਜ ਸ਼ੁਰੂ ਕੀਤੇ ਗਏ ਨਵੇਂ ਵਿਕਾਸ ਪ੍ਰੋਗਰਾਮਾਂ ਦੇ ਲਈ ਰਾਜਾਂ ਅਤੇ ਕਾਸ਼ੀ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ।

ਇਸ ਅਵਸਰ ‘ਤੇ ਉੱਤਰ ਪ੍ਰਦੇਸ਼ ਦੇ ਰਾਜਪਾਲ ਸ਼੍ਰੀਮਤੀ ਆਨੰਦੀਬੇਨ ਪਟੇਲ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿੱਤਿਆਨਾਥ ਅਤੇ ਕੇਂਦਰੀ ਸਿਵਲ ਏਵੀਏਸ਼ਨ ਮੰਤਰੀ, ਸ਼੍ਰੀ ਕਿੰਜਰਾਪੁ ਰਾਮਮੋਹਨ ਨਾਇਡੂ ਸਹਿਤ ਹੋਰ ਪਤਵੰਤੇ ਉਪਸਥਿਤ ਸਨ।

ਪਿਛੋਕੜ

ਪ੍ਰਧਾਨ ਮੰਤਰੀ ਨੇ ਸੰਪਰਕ ਸੁਵਿਧਾ ਨੂੰ ਪ੍ਰੋਤਸਾਹਨ ਦੇਣ ਦੀ ਆਪਣੀ ਪ੍ਰਤੀਬੱਧਤਾ ਦੇ ਅਨੁਰੂਪ, ਲਗਭਗ 2870 ਕਰੋੜ ਰੁਪਏ ਦੀ ਲਾਗਤ ਨਾਲ ਲਾਲ ਬਹਾਦਰ ਸ਼ਾਸਤਰੀ  ਅੰਤਰਰਾਸ਼ਟਰੀ ਹਵਾਈ ਅੱਡੇ, ਵਾਰਾਣਸੀ ਦੇ ਹਵਾਈ ਅੱਡੇ ਦੇ ਰਨਵੇ ਦੇ ਵਿਸਤਾਰ ਅਤੇ ਇੱਕ ਨਵੇਂ ਟਰਮੀਨਲ ਭਵਨ ਦੇ ਨਿਰਮਾਣ ਅਤੇ ਸਬੰਧਿਤ ਕਾਰਜਾਂ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ 570 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਆਗਰਾ ਹਵਾਈ ਅੱਡੇ,  ਲਗਭਗ 910 ਕਰੋੜ ਰੁਪਏ ਦੀ ਲਾਗਤ ਵਾਲੇ ਦਰਭੰਗਾ ਹਵਾਈ ਅੱਡੇ ਅਤੇ ਲਗਭਗ 1550 ਕਰੋੜ ਰੁਪਏ ਦੀ ਲਾਗਤ ਵਾਲੇ ਬਾਗਡੋਗਰਾ ਹਵਾਈ ਅੱਡੇ ‘ਤੇ ਨਵੇਂ ਸਿਵਲ ਇਨਕਲੇਵ ਦਾ ਭੀ ਨੀਂਹ ਪੱਥਰ ਰੱਖਿਆ।

 

ਪ੍ਰਧਾਨ ਮੰਤਰੀ ਨੇ ਰੀਵਾ ਹਵਾਈ ਅੱਡਾ, ਮਾਂ ਮਹਾਮਾਇਆ ਹਵਾਈ ਅੱਡਾ, ਅੰਬਿਕਾਪੁਰ ਅਤੇ ਸਰਸਾਵਾ ਹਵਾਈ ਅੱਡੇ (Rewa Airport, Maa Mahamaya Airport, Ambikapur and Sarsawa Airport) ਦੇ ਨਵੇਂ ਟਰਮੀਨਲ ਭਵਨਾਂ ਦਾ ਉਦਘਾਟਨ ਕੀਤਾ, ਜਿਨ੍ਹਾਂ ਦੀ ਲਾਗਤ 220 ਕਰੋੜ ਰੁਪਏ ਤੋਂ ਅਧਿਕ ਹੈ। ਇਨ੍ਹਾਂ ਹਵਾਈ ਅੱਡਿਆਂ ਦੀ ਸੰਯੁਕਤ ਯਾਤਰੀ ਆਵਾਗਮਨ ਸਮਰੱਥਾ ਸਲਾਨਾ 2.3 ਕਰੋੜ ਤੋਂ ਅਧਿਕ ਯਾਤਰੀਆਂ ਤੱਕ ਵਧ ਗਈ ਹੈ। ਇਨ੍ਹਾਂ ਹਵਾਈ ਅੱਡਿਆਂ ਦੇ ਡਿਜ਼ਾਈਨ ਖੇਤਰ ਦੀਆਂ ਵਿਰਾਸਤ ਸੰਰਚਨਾਵਾਂ ਦੇ ਸਾਂਝੇ ਤੱਤਾਂ (common elements of heritage structures) ਤੋਂ ਪ੍ਰਭਾਵਿਤ ਅਤੇ ਪ੍ਰੇਰਿਤ ਹਨ।

 

 

ਪ੍ਰਧਾਨ ਮੰਤਰੀ ਨੇ ਖੇਡਾਂ ਦੇ ਲਈ ਉੱਚ-ਗੁਣਵੱਤਾ ਦਾ ਇਨਫ੍ਰਾਸਟ੍ਰਕਚਰ ਉਪਲਬਧ ਕਰਵਾਉਣ ਦੇ ਆਪਣੇ ਦ੍ਰਿਸ਼ਟੀਕੋਣ ਦੇ ਅਨੁਰੂਪ, ਖੇਲੋ ਇੰਡੀਆ ਯੋਜਨਾ ਅਤੇ ਸਮਾਰਟ ਸਿਟੀ ਮਿਸ਼ਨ ਦੇ ਤਹਿਤ 210 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਨਾਲ ਨਿਰਮਿਤ ਵਾਰਾਣਸੀ ਸਪੋਰਟਸ ਕੰਪਲੈਕਸ ਦੇ ਪੁਨਰਵਿਕਾਸ ਦੇ ਪੜਾਅ 2 ਅਤੇ 3 ਦਾ ਉਦਘਾਟਨ ਕੀਤਾ। ਇਸ ਪ੍ਰੋਜੈਕਟ ਦਾ ਉਦੇਸ਼ ਇੱਕ ਅਤਿਆਧੁਨਿਕ ਸਪੋਰਟਸ ਕੰਪਲੈਕਸ ਦਾ ਨਿਰਮਾਣ ਕਰਨਾ ਹੈ, ਜਿਸ ਵਿੱਚ ਰਾਸ਼ਟਰੀ ਉਤਕ੍ਰਿਸ਼ਟਤਾ ਕੇਂਦਰ, ਖਿਡਾਰੀਆਂ ਦੇ ਹੋਸਟਲ, ਸਪੋਰਟਸ ਸਾਇੰਸ ਸੈਂਟਰ, ਵਿਭਿੰਨ ਖੇਡਾਂ ਦੇ ਅਭਿਆਸ ਦੇ ਲਈ ਮੈਦਾਨ, ਇਨਡੋਰ ਸ਼ੂਟਿੰਗ ਰੇਂਜ, ਲੜਾਕੂ ਖੇਡਾਂ ਦੇ ਮੈਦਾਨ (National Centre of Excellence, players’ hostels, sports science centre, practice fields for various sports, indoor shooting ranges, combat sports arenas) ਆਦਿ ਸ਼ਾਮਲ ਹੋਣਗੇ। ਉਨ੍ਹਾਂ ਨੇ ਲਾਲਪੁਰ ਸਥਿਤ ਡਾ. ਭੀਮਰਾਓ ਅੰਬੇਡਕਰ ਸਪੋਰਟਸ ਸਟੇਡੀਅਮ ਵਿੱਚ 100 ਬੈੱਡਾਂ ਵਾਲੇ ਲੜਕਿਆਂ ਅਤੇ ਲੜਕੀਆਂ ਦੇ ਹੋਸਟਲਾਂ ਅਤੇ ਇੱਕ ਜਨਤਕ ਮੰਡਪ (ਪੈਵਿਲਿਅਨ-pavilion) ਦਾ ਭੀ ਉਦਘਾਟਨ ਕੀਤਾ।

ਪ੍ਰਧਾਨ ਮੰਤਰੀ ਸਾਰਨਾਥ ਵਿੱਚ ਬੁੱਧ ਧਰਮ ਨਾਲ ਸਬੰਧਿਤ ਖੇਤਰਾਂ ਦੇ ਲਈ ਟੂਰਿਜ਼ਮ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਨ੍ਹਾਂ ਵਾਧਿਆਂ ਵਿੱਚ ਪੈਦਲ ਯਾਤਰੀਆਂ ਦੇ ਅਨੁਕੂਲ ਸੜਕਾਂ ਦਾ ਨਿਰਮਾਣ, ਨਵੀਆਂ ਸੀਵਰ ਲਾਇਨਾਂ ਅਤੇ ਉੱਨਤ ਜਲ ਨਿਕਾਸੀ ਵਿਵਸਥਾ, ਸਥਾਨਕ ਹਸਤਸ਼ਿਲਪ  ਵਿਕਰੇਤਾਵਾਂ ਨੂੰ ਹੁਲਾਰਾ ਦੇਣ ਦੇ ਲਈ ਆਧੁਨਿਕ ਤਰੀਕੇ ਨਾਲ ਡਿਜ਼ਾਈਨ ਕੀਤੇ ਗਏ ਵੈਂਡਿੰਗ ਕਾਰਟਸ ਦੇ ਨਾਲ ਸੰਗਠਿਤ ਵੈਂਡਿੰਗ ਜ਼ੋਨ ਆਦਿ ਸ਼ਾਮਲ ਹਨ। ਪ੍ਰਧਾਨ ਮੰਤਰੀ ਨੇ ਬਾਣਾਸੁਰ ਮੰਦਿਰ ਅਤੇ ਗੁਰੂਧਾਮ ਮੰਦਿਰ ਵਿੱਚ ਟੂਰਿਜ਼ਮ ਵਿਕਾਸ ਕਾਰਜਾਂ, ਪਾਰਕਾਂ ਦੇ ਸੁੰਦਰੀਕਰਨ ਅਤੇ ਪੁਰਨਵਿਕਾਸ ਆਦਿ ਜਿਹੀਆਂ ਕਈ ਹੋਰ ਪਹਿਲਾਂ ਦਾ ਭੀ ਉਦਘਾਟਨ ਕੀਤਾ।

 

Click here to read full text speech

Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
Cabinet approves minimum support price for Copra for the 2025 season

Media Coverage

Cabinet approves minimum support price for Copra for the 2025 season
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 21 ਦਸੰਬਰ 2024
December 21, 2024

Inclusive Progress: Bridging Development, Infrastructure, and Opportunity under the leadership of PM Modi