ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਸਦ ਵਿੱਚ ਸੰਵਿਧਾਨ ਦਿਵਸ ਸਮਾਰੋਹਾਂ ’ਚ ਹਿੱਸਾ ਲਿਆ। ਇਸ ਸਮਾਰੋਹ ਨੂੰ ਮਾਣਯੋਗ ਰਾਸ਼ਟਰਪਤੀ, ਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਲੋਕ ਸਭਾ ਸਪੀਕਰ ਨੇ ਸੰਬੋਧਨ ਕੀਤਾ। ਮਾਣਯੋਗ ਰਾਸ਼ਟਰਪਤੀ ਦੇ ਭਾਸ਼ਣ ਤੋਂ ਬਾਅਦ ਦੇਸ਼ ਉਨ੍ਹਾਂ ਨਾਲ ‘ਸੰਵਿਧਾਨ ਦੀ ਪ੍ਰਸਤਾਵਨਾ’ ਪੜ੍ਹਨ ਲਈ ‘ਲਾਈਵ’ ਜੁੜਿਆ। ਮਾਣਯੋਗ ਰਾਸ਼ਟਰਪਤੀ ਨੇ ਸੰਵਿਧਾਨ–ਸਭਾ ’ਚ ਹੋਈਆਂ ਬਹਿਸਾਂ ਦੇ ਡਿਜੀਟਲ ਸੰਸਕਰਣ, ਭਾਰਤੀ ਸੰਵਿਧਾਨ ਦੀ ਖ਼ੁਸ਼ਖ਼ਤ ਲਿਖੀ ਕਾਪੀ ਦੇ ਡਿਜੀਟਲ ਸੰਸਕਰਣ ਅਤੇ ਭਾਰਤੀ ਸੰਵਿਧਾਨ ਦੇ ਹੁਣ ਤੱਕ ਦੀਆਂ ਸਾਰੀਆਂ ਸੋਧਾਂ ਵਾਲੇ ਅੱਪਡੇਟਡ ਸੰਸਕਰਣ ਨੂੰ ਜਾਰੀ ਕੀਤਾ। ਉਨ੍ਹਾਂ ਨੇ ‘ਸੰਵਿਧਾਨਕ ਲੋਕਤੰਤਰ ਬਾਰੇ ਔਨਲਾਈਨ ਕੁਇਜ਼’ ਦਾ ਵੀ ਉਦਘਾਟਨ ਕੀਤਾ।
ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਬਾਬਾ ਸਾਹੇਬ ਅੰਬੇਡਕਰ, ਡਾ. ਰਾਜੇਂਦਰ ਪ੍ਰਸਾਦ, ਬਾਪੂ ਅਤੇ ਸੁਤੰਤਰਤਾ ਅੰਦੋਲਨ ਦੌਰਾਨ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਜਿਹੀਆਂ ਦੂਰਅੰਦੇਸ਼ ਮਹਾਨ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਅਰਪਿਤ ਕਰਨ ਦਾ ਦਿਨ ਹੈ। ਅੱਜ ਇਸ ਸਦਨ ਨੂੰ ਨਮਨ ਕਰਨ ਦਾ ਦਿਨ ਹੈ। ਉਨ੍ਹਾਂ ਕਿਹਾ ਕਿ ਵੱਡੇ ਪੱਧਰ ’ਤੇ ਵਿਚਾਰ–ਵਟਾਂਦਰਿਆਂ ਤੋਂ ਬਾਅਦ ਅਜਿਹੀਆਂ ਹਸਤੀਆਂ ਦੀ ਅਗਵਾਈ ਹੇਠ ਸਾਡੇ ਸੰਵਿਧਾਨ ਦਾ ਅੰਮ੍ਰਿਤ ਉੱਘੜ ਕੇ ਸਾਹਮਣੇ ਆਇਆ ਸੀ। ਉਨ੍ਹਾਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਅੱਜ ਲੋਕਤੰਤਰ ਦੇ ਇਸ ਸਦਨ ਨੂੰ ਨਮਨ ਕਰਨ ਦਾ ਵੀ ਦਿਨ ਹੈ। ਪ੍ਰਧਾਨ ਮੰਤਰੀ ਨੇ 26/11 ਦੇ ਸ਼ਹੀਦਾਂ ਨੂੰ ਵੀ ਨਮਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ,‘ਅੱਜ 26/11 ਸਾਡੇ ਲਈ ਇੱਕ ਅਜਿਹਾ ਉਦਾਸ ਦਿਹਾੜਾ ਹੈ, ਜਦੋਂ ਦੇਸ਼ ਦੇ ਦੁਸ਼ਮਣ ਦੇਸ਼ ਅੰਦਰ ਘੁਸ ਆਏ ਸਨ ਅਤੇ ਉਨ੍ਹਾਂ ਮੁੰਬਈ ’ਚ ਦਹਿਸ਼ਤਗਰਦੀ ਹਮਲੇ ਕੀਤੇ ਸਨ। ਦੇਸ਼ ਦੇ ਬਹਾਦਰ ਫ਼ੌਜੀ ਜਵਾਨਾਂ ਨੇ ਦਹਿਸ਼ਤਗਰਦਾਂ ਨਾਲ ਜੂਝਦਿਆਂ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਸਨ। ਅੱਜ ਮੈਂ ਉਨ੍ਹਾਂ ਕੁਰਬਾਨੀਆਂ ਅੱਗੇ ਨਮਨ ਕਰਦਾ ਹਾਂ।’
ਪ੍ਰਧਾਨ ਮੰਤਰੀ ਨੇ ਨੋਟ ਕੀਤਾ ਕਿ ਸਾਡਾ ਸੰਵਿਧਾਨ ਸਿਰਫ਼ ਕਈ ਧਾਰਾਵਾਂ ਦਾ ਸੰਗ੍ਰਹਿ ਨਹੀਂ ਹੈ, ਸਾਡਾ ਸੰਵਿਧਾਨ ਹਜ਼ਾਰਾਂ ਸਾਲਾਂ ਦੀ ਮਹਾਨ ਪਰੰਪਰਾ ਹੈ। ਇਹ ਉਸ ਅਖੰਡ ਧਾਰਾ ਦਾ ਆਧੁਨਿਕ ਪ੍ਰਗਟਾਵਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸੰਵਿਧਾਨ ਦਿਵਸ ਵੀ ਮਨਾਇਆ ਜਾਣਾ ਚਾਹੀਦਾ ਹੈ ਕਿਉਂਕਿ ਸਾਡੇ ਪਥ ਦਾ ਲਗਾਤਾਰ ਮੁੱਲਾਂਕਣ ਕੀਤਾ ਜਾਣਾ ਚਾਹੀਦਾ ਹੈ ਕਿ ਇਹ ਸਹੀ ਹੈ ਜਾਂ ਨਹੀਂ।
'ਸੰਵਿਧਾਨ ਦਿਵਸ' ਮਨਾਉਣ ਦੇ ਪਿੱਛੇ ਦੀ ਭਾਵਨਾ ਦਾ ਵਿਸਤਾਰਪੂਰਬਕ ਜ਼ਿਕਰ ਕਰਦਿਆਂ, ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਬਾਬਾ ਸਾਹੇਬ ਅੰਬੇਡਕਰ ਦੀ 125ਵੀਂ ਜਯੰਤੀ ਮੌਕੇ ਸੀ, “ਅਸੀਂ ਸਾਰਿਆਂ ਨੇ ਮਹਿਸੂਸ ਕੀਤਾ ਕਿ ਬਾਬਾ ਸਾਹੇਬ ਅੰਬੇਡਕਰ ਨੇ ਇਸ ਦੇਸ਼ ਨੂੰ ਜੋ ਤੋਹਫ਼ਾ ਦਿੱਤਾ ਸੀ, ਉਸ ਤੋਂ ਵੱਡਾ ਸ਼ੁਭ ਮੌਕਾ ਹੋਰ ਕੀ ਹੋ ਸਕਦਾ ਹੈ। ਸਾਨੂੰ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਰੱਖਣ ਵਾਲੀ ਪੁਸਤਕ (ਸਮ੍ਰਿਤ ਗ੍ਰੰਥ) ਦੇ ਰੂਪ ਵਿਚ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਚੰਗਾ ਹੁੰਦਾ ਜੇਕਰ 26 ਜਨਵਰੀ ਨੂੰ ਗਣਤੰਤਰ ਦਿਵਸ ਦੀ ਪਰੰਪਰਾ ਨੂੰ ਸਥਾਪਿਤ ਕਰਨ ਦੇ ਨਾਲ-ਨਾਲ 26 ਨਵੰਬਰ ਨੂੰ ਵੀ ‘ਸੰਵਿਧਾਨ ਦਿਵਸ’ ਦੀ ਸਥਾਪਨਾ ਕੀਤੀ ਜਾਂਦੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਪਰਿਵਾਰ–ਆਧਾਰਤ ਪਾਰਟੀਆਂ ਦੇ ਰੂਪ ਵਿੱਚ ਭਾਰਤ ਇੱਕ ਤਰ੍ਹਾਂ ਦੇ ਸੰਕਟ ਵੱਲ ਵਧ ਰਿਹਾ ਹੈ, ਜੋ ਸੰਵਿਧਾਨ ਪ੍ਰਤੀ ਸਮਰਪਿਤ ਲੋਕਾਂ ਲਈ ਚਿੰਤਾ ਦਾ ਵਿਸ਼ਾ ਹੈ, ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲਿਆਂ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਇੱਕ ਪਰਿਵਾਰ ਦੇ ਇੱਕ ਤੋਂ ਵੱਧ ਵਿਅਕਤੀ ਯੋਗਤਾ ਦੇ ਆਧਾਰ 'ਤੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਵੰਸ਼ਵਾਦੀ ਨਹੀਂ ਬਣ ਜਾਂਦੀ। ਸਮੱਸਿਆਵਾਂ ਉਦੋਂ ਪੈਦਾ ਹੁੰਦੀਆਂ ਹਨ ਜਦੋਂ ਇੱਕ ਪਾਰਟੀ ਨੂੰ ਇੱਕ ਹੀ ਪਰਿਵਾਰ ਦੁਆਰਾ ਪੀੜ੍ਹੀ ਦਰ ਪੀੜ੍ਹੀ ਚਲਾਇਆ ਜਾਂਦਾ ਹੈ। ਪ੍ਰਧਾਨ ਮੰਤਰੀ ਨੇ ਅਫਸੋਸ ਜਤਾਇਆ ਕਿ ਸੰਵਿਧਾਨ ਦੀ ਭਾਵਨਾ ਨੂੰ ਵੀ ਠੇਸ ਪਹੁੰਚੀ ਹੈ, ਸੰਵਿਧਾਨ ਦੇ ਹਰ ਵਰਗ ਨੂੰ ਵੀ ਠੇਸ ਪਹੁੰਚੀ ਹੈ, ਜਦੋਂ ਸਿਆਸੀ ਪਾਰਟੀਆਂ ਆਪਣਾ ਲੋਕਤੰਤਰੀ ਚਰਿੱਤਰ ਖੁਦ ਗੁਆ ਬੈਠਦੀਆਂ ਹਨ। ਉਨ੍ਹਾਂ ਸਵਾਲ ਕੀਤਾ ਕਿ ਜਿਨ੍ਹਾਂ ਪਾਰਟੀਆਂ ਨੇ ਆਪਣਾ ਜਮਹੂਰੀ ਚਰਿੱਤਰ ਗੁਆ ਦਿੱਤਾ ਹੈ, ਉਹ ਲੋਕਤੰਤਰ ਦੀ ਰਾਖੀ ਕਿਵੇਂ ਕਰ ਸਕਦੀਆਂ ਹਨ?
ਪ੍ਰਧਾਨ ਮੰਤਰੀ ਨੇ ਦੋਸ਼ੀ ਭ੍ਰਿਸ਼ਟ ਲੋਕਾਂ ਨੂੰ ਭੁੱਲਣ ਅਤੇ ਉਨ੍ਹਾਂ ਦੀ ਵਡਿਆਈ ਕਰਨ ਦੇ ਰੁਝਾਨ ਵਿਰੁੱਧ ਵੀ ਚੇਤਾਵਨੀ ਦਿੱਤੀ। ਉਨ੍ਹਾਂ ਨੇ ਸੁਧਾਰ ਦਾ ਮੌਕਾ ਦਿੰਦਿਆਂ ਕਿਹਾ ਕਿ ਸਾਨੂੰ ਜਨਤਕ ਜੀਵਨ ਵਿੱਚ ਅਜਿਹੇ ਲੋਕਾਂ ਦੀ ਵਡਿਆਈ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਮਹਾਤਮਾ ਗਾਂਧੀ ਨੇ ਆਜ਼ਾਦੀ ਅੰਦੋਲਨ ਵਿੱਚ ਅਧਿਕਾਰਾਂ ਲਈ ਲੜਦੇ ਹੋਏ ਵੀ ਰਾਸ਼ਟਰ ਨੂੰ ਫਰਜ਼ਾਂ ਲਈ ਤਿਆਰ ਕਰਨ ਦੀ ਕੋਸ਼ਿਸ਼ ਕੀਤੀ ਸੀ। “ਦੇਸ਼ ਦੀ ਅਜ਼ਾਦੀ ਤੋਂ ਬਾਅਦ ਇਸ ਫਰਜ਼ ਉੱਤੇ ਜ਼ੋਰ ਦਿੱਤਾ ਜਾਂਦਾ ਤਾਂ ਚੰਗਾ ਹੁੰਦਾ। ਅਜ਼ਾਦੀ ਕਾ ਅੰਮ੍ਰਿਤ ਮਹੋਤਸਵ ਵਿੱਚ, ਸਾਨੂੰ ਫਰਜ਼ ਦੇ ਮਾਰਗ 'ਤੇ ਅੱਗੇ ਵਧਣਾ ਜ਼ਰੂਰੀ ਹੈ ਤਾਂ ਜੋ ਸਾਡੇ ਅਧਿਕਾਰਾਂ ਦੀ ਰੱਖਿਆ ਕੀਤੀ ਜਾ ਸਕੇ।
आज का दिवस बाबासाहेब अम्बेडकर, डॉ राजेन्द्र प्रसाद जैसे दुरंदेशी महानुभावों का नमन करने का है।
— PMO India (@PMOIndia) November 26, 2021
आज का दिवस इस सदन को प्रणाम करने का है: PM @narendramodi
आज पूज्य बापू को भी नमन करना है।
— PMO India (@PMOIndia) November 26, 2021
आजादी के आंदोलन में जिन-जिन लोगों ने बलिदान दिया, उन सबको भी नमन करने का है: PM @narendramodi
आज 26/11 हमारे लिए एक ऐसा दुखद दिवस है, जब देश के दुश्मनों ने देश के भीतर आकर मुंबई में आतंकवादी घटना को अंजाम दिया: PM @narendramodi
— PMO India (@PMOIndia) November 26, 2021
देश के वीर जवानों ने आतंकवादियों से लोहा लेते हुए अपना जीवन बलिदान कर दिया।
— PMO India (@PMOIndia) November 26, 2021
आज उन बलिदानियों को भी नमन करता हूं: PM @narendramodi
हमारा संविधान ये सिर्फ अनेक धाराओं का संग्रह नहीं है, हमारा संविधान सहस्त्रों वर्ष की महान परंपरा, अखंड धारा उस धारा की आधुनिक अभिव्यक्ति है: PM @narendramodi
— PMO India (@PMOIndia) November 26, 2021
इस संविधान दिवस को इसलिए भी मनाना चाहिए, क्योंकि हमारा जो रास्ता है, वह सही है या नहीं है, इसका मूल्यांकन करने के लिए मनाना चाहिए: PM @narendramodi
— PMO India (@PMOIndia) November 26, 2021
बाबासाहेब अम्बेडकर की 125वीं जयंती थी, हम सबको लगा इससे बड़ा पवित्र अवसर क्या हो सकता है कि बाबासाहेब अम्बेडकर ने जो इस देश को जो नजराना दिया है, उसको हम हमेशा एक स्मृति ग्रंथ के रूप में याद करते रहें: PM @narendramodi
— PMO India (@PMOIndia) November 26, 2021
योग्यता के आधार पर एक परिवार से एक से अधिक लोग जाएं, इससे पार्टी परिवारवादी नहीं बन जाती है।
— PMO India (@PMOIndia) November 26, 2021
लेकिन एक पार्टी पीढ़ी दर पीढ़ी राजनीति में है: PM @narendramodi
भारत एक ऐसे संकट की ओर बढ़ रहा है, जो संविधान को समर्पित लोगों के लिए चिंता का विषय है, लोकतंत्र के प्रति आस्था रखने वालों के लिए चिंता का विषय है और वो है पारिवारिक पार्टियां: PM @narendramodi
— PMO India (@PMOIndia) November 26, 2021
संविधान की भावना को भी चोट पहुंची है, संविधान की एक-एक धारा को भी चोट पहुंची है, जब राजनीतिक दल अपने आप में अपना लोकतांत्रिक कैरेक्टर खो देते हैं।
— PMO India (@PMOIndia) November 26, 2021
जो दल स्वयं लोकतांत्रिक कैरेक्टर खो चुके हों, वो लोकतंत्र की रक्षा कैसे कर सकते हैं: PM @narendramodi
महात्मा गांधी ने आजादी के आंदोलन में आधिकारों को लिए लड़ते हुए भी, कर्तव्यों के लिए तैयार करने की कोशिश की थी।
— PMO India (@PMOIndia) November 26, 2021
अच्छा होता अगर देश के आजाद होने के बाद कर्तव्य पर बल दिया गया होता: PM @narendramodi
आजादी के अमृत महोत्सव में हमारे लिए आवश्यक है कि कर्तव्य के पथ पर आगे बढ़ें ताकि अधिकारों की रक्षा हो: PM @narendramodi
— PMO India (@PMOIndia) November 26, 2021