Quoteਪ੍ਰਧਾਨ ਮੰਤਰੀ ਨੇ 11 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਫੈਲੇ 76,500 ਕਰੋੜ ਰੁਪਏ ਤੋਂ ਅਧਿਕ ਦੇ ਸੱਤ ਪ੍ਰਮੁੱਖ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ
Quoteਪ੍ਰੋਜੈਕਟਾਂ ਵਿੱਚ ਦੇਰੀ ਨਾਲ ਨਾ ਕੇਵਲ ਲਾਗਤ ਵਧਦੀ ਹੈ, ਬਲਕਿ ਜਨਤਾ ਨੂੰ ਪ੍ਰੋਜੈਕਟ ਦੇ ਇੱਛਤ ਲਾਭਾਂ ਤੋਂ ਵੀ ਵੰਚਿਤ ਹੋਣਾ ਪੈਂਦਾ ਹੈ: ਪ੍ਰਧਾਨ ਮੰਤਰੀ
Quoteਪ੍ਰਧਾਨ ਮੰਤਰੀ ਨੇ ਕਿਹਾ ਕਿ “ਇੱਕ ਪੇਡ ਮਾਂ ਕੇ ਨਾਮ” ਅਭਿਯਾਨ ਪ੍ਰੋਜੈਕਟ ਵਿਕਾਸ ਦੌਰਾਨ ਵਾਤਾਵਰਣ ਦੀ ਸੁਰੱਖਿਆ ਵਿੱਚ ਮਦਦ ਕਰ ਸਕਦਾ ਹੈ
Quoteਪ੍ਰਧਾਨ ਮੰਤਰੀ ਨੇ ਅਮਰੂਤ 2.0 ਦੀ ਸਮੀਖਿਆ ਕੀਤੀ ਅਤੇ ਮੁੱਖ ਸਕੱਤਰਾਂ ਨੂੰ ਯੋਜਨਾ ਦੇ ਤਹਿਤ ਕੰਮਾਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਦੀ ਸਲਾਹ ਦਿੱਤੀ
Quoteਪ੍ਰਧਾਨ ਮੰਤਰੀ ਨੇ ਕਿਹਾ ਕਿ ਰਾਜਾਂ ਨੂੰ ਸ਼ਹਿਰਾਂ ਦੀ ਵਿਕਾਸ ਸਮਰੱਥਾ ਅਤੇ ਭਵਿੱਖ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਯੋਜਨਾਵਾਂ ਬਣਾਉਣੀਆਂ ਚਾਹੀਦੀਆਂ ਹਨ
Quoteਪ੍ਰਧਾਨ ਮੰਤਰੀ ਨੇ ਜਲ ਜੀਵਨ ਮਿਸ਼ਨ ਨਾਲ ਸਬੰਧਿਤ ਜਨ ਸ਼ਿਕਾਇਤਾਂ ਦੀ ਸਮੀਖਿਆ ਕੀਤੀ ਅਤੇ ਅੰਮ੍ਰਿਤ ਸਰੋਵਰ ਮਿਸ਼ਨ ‘ਤੇ ਕੰਮ ਜਾਰੀ ਰੱਖਣ ਬਾਰੇ ਵੀ ਚਰਚਾ ਕੀਤੀ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਗਤੀ ਦੇ 44ਵੇਂ ਸੰਸਕਰਣ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਪ੍ਰਗਤੀ ਕੇਂਦਰ ਅਤੇ ਰਾਜ ਸਰਕਾਰਾਂ ਦੀ ਭਾਗੀਦਾਰੀ ਵਾਲੀ ਸਰਗਰਮ ਸ਼ਾਸਨ ਵਿਵਸਥਾ ਅਤੇ ਸਮਾਂਬੱਧ ਲਾਗੂਕਰਨ ਲਈ ਆਈਸੀਟੀ ਅਧਾਰਿਤ ਬਹੁ-ਮਾਡਲ ਪਲੈਟਫਾਰਮ ਹੈ। ਇਹ ਤੀਸਰੇ ਕਾਰਜਕਾਲ ਦੀ ਪਹਿਲੀ ਮੀਟਿੰਗ ਸੀ।

ਇਸ ਮੀਟਿੰਗ ਵਿੱਚ ਸੱਤ ਮਹੱਤਵਪੂਰਨ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਗਈ, ਜਿਸ ਵਿੱਚ ਸੜਕ ਸੰਪਰਕ ਨਾਲ ਸਬੰਧਿਤ ਦੋ ਪ੍ਰੋਜੈਕਟਾਂ, ਦੋ ਰੇਲਵੇ ਪ੍ਰੋਜੈਕਟਾਂ ਅਤੇ ਕੋਲਾ, ਬਿਜਲੀ ਅਤੇ ਜਲ ਸੰਸਾਧਨ ਖੇਤਰ ਦਾ ਇੱਕ-ਇੱਕ ਪ੍ਰੋਜੈਕਟ ਸ਼ਾਮਲ ਸੀ। ਇਨ੍ਹਾਂ ਪ੍ਰੋਜੈਕਟਾਂ ਦੀ ਕੁੱਲ ਲਾਗਤ 76,500 ਕਰੋੜ ਰੁਪਏ ਤੋਂ ਅਧਿਕ ਹੈ ਅਤੇ ਇਹ 11 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਰਥਾਤ ਉੱਤਰ ਪ੍ਰਦੇਸ਼, ਉੱਤਰਾਖੰਡ, ਝਾਰਖੰਡ, ਮਹਾਰਾਸ਼ਟਰ, ਰਾਜਸਥਾਨ, ਗੁਜਰਾਤ, ਓਡੀਸ਼ਾ, ਗੋਆ, ਕਰਨਾਟਕ, ਛੱਤੀਸਗੜ੍ਹ ਅਤੇ ਦਿੱਲੀ ਨਾਲ ਸਬੰਧਿਤ ਹਨ।

ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਕੇਂਦਰ ਜਾਂ ਰਾਜ ਪੱਧਰ ‘ਤੇ ਸਰਕਾਰ ਦੇ ਹਰੇਕ ਅਧਿਕਾਰੀ ਨੂੰ ਇਸ ਗੱਲ ਦੇ ਪ੍ਰਤੀ ਸੰਵੇਦਨਸ਼ੀਲ ਹੋਣਾ ਚਾਹੀਦਾ ਹੈ ਕਿ ਪ੍ਰੋਜੈਕਟਾਂ ਵਿੱਚ ਦੇਰੀ ਨਾਲ ਨਾ ਕੇਵਲ ਲਾਗਤ ਵਧਦੀ ਹੈ ਬਲਕਿ ਜਨਤਾ ਨੂੰ ਪ੍ਰੋਜੈਕਟ ਦੇ ਇੱਛਤ ਲਾਭ ਤੋਂ ਵੀ ਵੰਚਿਤ ਹੋਣਾ ਪੈਂਦਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ “ਇੱਕ ਪੇੜ ਮਾਂ ਕੇ ਨਾਮ” ਅਭਿਯਾਨ ਪ੍ਰੋਜੈਕਟ ਵਿਕਾਸ ਦੇ ਦੌਰਾਨ ਵਾਤਾਵਰਣ ਦੀ ਸੁਰੱਖਿਆ ਵਿੱਚ ਮਦਦ ਕਰ ਸਕਦਾ ਹੈ।

ਗੱਲਬਾਤ ਦੌਰਾਨ, ਪ੍ਰਧਾਨ ਮੰਤਰੀ ਨੇ ਅਮਰੂਤ 2.0 ਅਤੇ ਜਲ ਜੀਵਨ ਮਿਸ਼ਨ ਨਾਲ ਸਬੰਧਿਤ ਜਨਤਕ ਸ਼ਿਕਾਇਤਾਂ ਦੀ ਵੀ ਸਮੀਖਿਆ ਕੀਤੀ। ਇਹ ਪ੍ਰੋਜੈਕਟਸ ਹੋਰ ਗੱਲਾਂ ਦੇ ਨਾਲ-ਨਾਲ ਸ਼ਹਿਰੀ ਅਤੇ ਗ੍ਰਾਮੀਣ ਖੇਤਰਾਂ ਵਿੱਚ ਪਾਣੀ ਦੀਆਂ ਸਮੱਸਿਆਵਾਂ ਦਾ ਸਮਾਧਾਨ ਕਰਦੇ ਹਨ। ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪਾਣੀ ਇੱਕ ਬੁਨਿਆਦੀ ਮਨੁੱਖੀ ਜ਼ਰੂਰਤ ਹੈ ਅਤੇ ਰਾਜ ਸਰਕਾਰਾਂ ਨੂੰ ਜ਼ਿਲ੍ਹਾ ਪੱਧਰ ਦੇ ਨਾਲ-ਨਾਲ ਰਾਜ ਪੱਧਰ ‘ਤੇ ਸ਼ਿਕਾਇਤਾਂ ਦਾ ਗੁਣਵਤਾਪੂਰਨ ਨਿਪਟਾਰਾ ਸੁਨਿਸ਼ਚਿਤ ਕਰਨਾ ਚਾਹੀਦਾ ਹੈ। ਜਲ ਜੀਵਨ ਪ੍ਰੋਜੈਕਟਾਂ ਦਾ ਉੱਚਿਤ ਸੰਚਾਲਨ ਅਤੇ ਰੱਖ-ਰਖਾਅ ਵਿਧੀ ਇਸ ਦੀ ਸਫ਼ਲਤਾ ਦੇ ਲਈ ਮਹੱਤਵਪੂਰਨ ਹੈ ਅਤੇ ਪ੍ਰਧਾਨ ਮੰਤਰੀ ਨੇ ਜਿੱਥੇ ਸੰਭਵ ਹੋਵੇ ਉੱਥੇ ਮਹਿਲਾ ਸਵੈ ਸਹਾਇਤਾ ਸਮੂਹਾਂ ਨੂੰ ਸ਼ਾਮਲ ਕਰਨ ਅਤੇ ਸੰਚਾਲਨ ਅਤੇ ਰੱਖ-ਰਖਾਅ ਕਾਰਜਾਂ ਵਿੱਚ ਨੌਜਵਾਨਾਂ ਨੂੰ ਕੁਸ਼ਲ ਬਣਾਉਣ ਦਾ ਸੁਝਾਅ ਦਿੱਤਾ। ਪ੍ਰਧਾਨ ਮੰਤਰੀ ਨੇ ਜ਼ਿਲ੍ਹਾ ਪੱਧਰ ‘ਤੇ ਜਲ ਸੰਸਾਧਨ ਸਰਵੇਖਣ ਕਰਵਾਉਣ ਦੀ ਗੱਲ ਦੁਹਰਾਈ ਅਤੇ ਸਰੋਤ ਸਥਿਰਤਾ ‘ਤੇ ਜ਼ੋਰ ਦਿੱਤਾ।

ਪ੍ਰਧਾਨ ਮੰਤਰੀ ਨੇ ਮੁੱਖ ਸਕੱਤਰਾਂ ਨੂੰ ਅਮਰੂਤ 2.0 ਦੇ ਤਹਿਤ ਕਾਰਜਾਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਦੀ ਸਲਾਹ ਦਿੱਤੀ ਅਤੇ ਕਿਹਾ ਕਿ ਰਾਜਾਂ ਨੂੰ ਸ਼ਹਿਰਾਂ ਦੀ ਵਿਕਾਸ ਸਮਰੱਥਾ ਅਤੇ ਭਵਿੱਖ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਯੋਜਨਾਵਾਂ ਬਣਾਉਣੀਆਂ ਚਾਹੀਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸ਼ਹਿਰਾਂ ਲਈ ਪੇਯਜਲ ਯੋਜਨਾਵਾਂ ਬਣਾਉਂਦੇ ਸਮੇਂ, ਸ਼ਹਿਰ ਨਾਲ ਲੱਗੇ ਖੇਤਰਾਂ ਨੂੰ ਵੀ ਧਿਆਨ ਵਿੱਚ ਰੱਖਿਆ ਜਾਣਾ ਚਾਹੀਦਾ ਹੈ ਕਿਉਂਕਿ ਸਮੇਂ ਦੇ ਨਾਲ ਇਹ ਖੇਤਰ ਵੀ ਸ਼ਹਿਰ ਦੀ ਸੀਮਾ ਵਿੱਚ ਸ਼ਾਮਲ ਹੋ ਜਾਂਦੇ ਹਨ। ਦੇਸ਼ ਵਿੱਚ ਤੇਜ਼ੀ ਨਾਲ ਹੋ ਰਹੇ ਸ਼ਹਿਰੀਕਰਣ ਨੂੰ ਦੇਖਦੇ ਹੋਏ ਸ਼ਹਿਰੀ ਸ਼ਾਸਨ, ਵਿਆਪਕ ਸ਼ਹਿਰੀ ਯੋਜਨਾਬੰਦੀ, ਸ਼ਹਿਰੀ ਆਵਾਜਾਈ ਯੋਜਨਾਬੰਦੀ ਅਤੇ ਨਗਰ ਨਿਗਮ ਵਿੱਤ ਵਿੱਚ ਸੁਧਾਰ ਸਮੇਂ ਦੀ ਮਹੱਤਵਪੂਰਨ ਮੰਗ ਹੈ। ਉਨ੍ਹਾਂ ਨੇ ਕਿਹਾ ਕਿ ਸ਼ਹਿਰਾਂ ਦੀਆਂ ਵਧਦੀਆਂ ਊਰਜਾ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਪੀਐੱਮ ਸੂਰਯ ਘਰ ਮੁਫ਼ਤ ਬਿਜਲੀ ਯੋਜਨਾ ਜਿਹੀਆਂ ਪਹਿਲਾਂ ਦਾ ਲਾਭ ਉਠਾਉਣ ਦੀ ਜ਼ਰੂਰਤ ਹੈ। ਪ੍ਰਧਾਨ ਮੰਤਰੀ ਨੇ ਇਹ ਵੀ ਯਾਦ ਦਿਵਾਇਆ ਕਿ ਸ਼ਹਿਰੀਕਰਣ ਅਤੇ ਪੇਯਜਲ ਦੇ ਇਨ੍ਹਾਂ ਪਹਿਲੂਆਂ ਵਿੱਚੋਂ ਕਈ ‘ਤੇ ਮੁੱਖ ਸਕੱਤਰਾਂ ਦੇ ਸੰਮੇਲਨ ਵਿੱਚ ਚਰਚਾ ਕੀਤੀ ਗਈ ਸੀ ਅਤੇ ਦਿੱਤੀਆਂ ਗਈਆਂ ਪ੍ਰਤੀਬੱਧਤਾਵਾਂ ਦੀ ਸਮੀਖਿਆ ਮੁੱਖ ਸਕੱਤਰਾਂ ਦੁਆਰਾ ਖੁਦ ਕੀਤੀ ਜਾਣੀ ਚਾਹੀਦੀ ਹੈ।

ਪ੍ਰਧਾਨ ਮੰਤਰੀ ਨੇ ਭਾਰਤ ਸਰਕਾਰ ਦੇ ਮੁੱਖ ਸਕੱਤਰਾਂ ਅਤੇ ਸਕੱਤਰਾਂ ਨੂੰ ਮਿਸ਼ਨ ਅੰਮ੍ਰਿਤ ਸਰੋਵਰ ਪ੍ਰੋਗਰਾਮ ‘ਤੇ ਕੰਮ ਜਾਰੀ ਰੱਖਣ ਨੂੰ ਕਿਹਾ। ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤ ਸਰੋਵਰਾਂ ਦੇ ਜਲ ਗ੍ਰਹਿਣ ਖੇਤਰ ਨੂੰ ਸਾਫ਼ ਰੱਖਿਆ ਜਾਣਾ ਚਾਹੀਦਾ ਹੈ ਅਤੇ ਜ਼ਰੂਰਤ ਅਨੁਸਾਰ ਗ੍ਰਾਮ ਕਮੇਟੀ ਦੀ ਭਾਗੀਦਾਰੀ ਨਾਲ ਇਨ੍ਹਾਂ ਵਾਟਰ ਬਾਡੀਜ਼ ਦੀ ਸਫ਼ਾਈ ਕੀਤੀ ਜਾਣੀ ਚਾਹੀਦੀ ਹੈ।

 ਪ੍ਰਗਤੀ ਮੀਟਿੰਗਾਂ ਦੇ 44ਵੇਂ ਸੰਸਕਰਣ ਤੱਕ, 18.12 ਲੱਖ ਕਰੋੜ ਰੁਪਏ ਦੀ ਕੁੱਲ ਲਾਗਤ ਵਾਲੇ 355 ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਗਈ ਹੈ।

 

  • Jay Narayan December 09, 2024

    jay johar
  • रीना चौरसिया November 23, 2024

    bjp
  • Narendra Dev November 06, 2024

    हर हर महादेव
  • Rampal Baisoya October 18, 2024

    🙏🙏
  • maruti krishn sharma October 14, 2024

    Modi ji
  • Vivek Kumar Gupta October 13, 2024

    नमो ..🙏🙏🙏🙏🙏
  • Vivek Kumar Gupta October 13, 2024

    नमो ..............🙏🙏🙏🙏🙏
  • Aniket Malwankar October 08, 2024

    #NaMo#NaMo
  • Lal Singh Chaudhary October 07, 2024

    बनी रहती है जिसकी हमेशा चाहत, कहते हैं हम उसे सफलता। दूआ ही नहीं पूरी चाहत है मेरी हमें प्राप्त हो तुम्हारी सफलता।। भारत भाग्य विधाता मोदी जी को जय श्री राम
  • Manish sharma October 04, 2024

    🇮🇳
Explore More
ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ

Popular Speeches

ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
'Operation Sindoor exceeded aims, India achieved a massive victory'

Media Coverage

'Operation Sindoor exceeded aims, India achieved a massive victory'
NM on the go

Nm on the go

Always be the first to hear from the PM. Get the App Now!
...
We are fully committed to establishing peace in the Naxal-affected areas: PM
May 14, 2025

The Prime Minister, Shri Narendra Modi has stated that the success of the security forces shows that our campaign towards rooting out Naxalism is moving in the right direction. "We are fully committed to establishing peace in the Naxal-affected areas and connecting them with the mainstream of development", Shri Modi added.

In response to Minister of Home Affairs of India, Shri Amit Shah, the Prime Minister posted on X;

"सुरक्षा बलों की यह सफलता बताती है कि नक्सलवाद को जड़ से समाप्त करने की दिशा में हमारा अभियान सही दिशा में आगे बढ़ रहा है। नक्सलवाद से प्रभावित क्षेत्रों में शांति की स्थापना के साथ उन्हें विकास की मुख्यधारा से जोड़ने के लिए हम पूरी तरह से प्रतिबद्ध हैं।"