ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਿਸਰ ਦੇ ਰਾਸ਼ਟਰਪਤੀ ਮਹਾਮਹਿਮ, ਸ਼੍ਰੀ ਅਬਦੇਲ ਫਤਹ ਅਲ-ਸਿਸੀ (Mr. Abdel Fattah El-Sisi) ਨਾਲ ਟੈਲੀਫੋਨ ’ਤੇ ਗੱਲਬਾਤ ਕੀਤੀ।
ਦੋਹਾਂ ਨੇਤਾਵਾਂ ਨੇ ਪੱਛਮੀ ਏਸ਼ੀਆ ਦੀ ਵਰਤਮਾਨ ਸਥਿਤੀ ਅਤੇ ਇਸ ਖੇਤਰ ਅਤੇ ਦੁਨੀਆ ’ਤੇ ਇਸ ਦੇ ਪ੍ਰਭਾਵਾਂ ‘ਤੇ ਚਰਚਾ ਕੀਤੀ।
ਦੋਹਾਂ ਨੇਤਾਵਾਂ ਨੇ ਆਤੰਕਵਾਦ, ਹਿੰਸਾ ਅਤੇ ਆਮ ਨਾਗਰਿਕਾਂ ਦੇ ਜੀਵਨ ਦੇ ਨੁਕਸਾਨ ਬਾਰੇ ਆਪਣੀਆਂ ਸਾਂਝੀਆਂ ਚਿੰਤਾਵਾਂ ਵਿਅਕਤ ਕੀਤੀਆਂ।
ਪ੍ਰਧਾਨ ਮੰਤਰੀ ਨੇ ਇਜ਼ਰਾਇਲ-ਫਿਲੀਸਤੀਨ ਮੁੱਦੇ ְ‘ਤੇ ਭਾਰਤ ਦੇ ਦੀਰਘਕਾਲੀ ਅਤੇ ਸਿਧਾਂਤਿਕ ਦ੍ਰਿਸ਼ਟੀਕੋਣ ਨੂੰ ਦੁਹਰਾਇਆ।
ਪ੍ਰਧਾਨ ਮੰਤਰੀ ਨੇ ਫਿਲੀਸਤੀਨ ਦੇ ਲੋਕਾਂ ਦੇ ਲਈ ਭਾਰਤ ਦੀ ਵਿਕਾਸ ਸਬੰਧੀ ਸਾਂਝੇਦਾਰੀ ਅਤੇ ਮਾਨਵੀ ਸਹਾਇਤਾ ’ਤੇ ਚਾਨਣਾ ਪਾਇਆ।
ਦੋਹਾਂ ਨੇਤਾਵਾਂ ਨੇ ਸ਼ਾਂਤੀ ਅਤੇ ਸਥਿਰਤਾ ਦੀ ਜਲਦੀ ਬਹਾਲੀ ਅਤੇ ਮਾਨਵੀ ਸਹਾਇਤਾ ਦੀ ਸੁਵਿਧਾ ਪ੍ਰਦਾਨ ਕਰਨ ਦੀ ਜ਼ਰੂਰਤ ‘ਤੇ ਸਹਿਮਤੀ ਵਿਅਕਤ ਕੀਤੀ।