ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਵਾਸੀ ਭਾਰਤੀਯ ਦਿਵਸ ਦੇ ਅਵਸਰ ‘ਤੇ ਦੇਸ਼ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਦੁਨੀਆ ਭਰ ਵਿੱਚ ਰਹਿ ਰਹੇ ਭਾਰਤੀ ਪ੍ਰਵਾਸੀਆਂ ਦੇ ਯੋਗਦਾਨ ਅਤੇ ਉਪਲਬਧੀਆਂ ਦੀ ਸ਼ਲਾਘਾ ਵੀ ਕੀਤੀ ਹੈ।
ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਪ੍ਰਵਾਸੀ ਭਾਰਤੀਯ ਦਿਵਸ ਦੀਆਂ ਵਧਾਈਆਂ। ਇਹ ਵਿਸ਼ਵ ਭਰ ਵਿੱਚ ਰਹਿਣ ਵਾਲੇ ਭਾਰਤੀ ਪ੍ਰਵਾਸੀਆਂ ਦੇ ਯੋਗਦਾਨ ਅਤੇ ਉਪਲਬਧੀਆਂ ਦਾ ਉਤਸਵ ਮਨਾਉਣ ਦਾ ਦਿਨ ਹੈ। ਸਾਡੀ ਸਮ੍ਰਿੱਧ ਵਿਰਾਸਤ ਦੀ ਸੰਭਾਲ਼ ਕਰਨ ਅਤੇ ਗਲੋਬਲ ਸਬੰਧਾਂ ਨੂੰ ਸਸ਼ਕਤ ਬਣਾਉਣ ਦੇ ਪ੍ਰਤੀ ਪ੍ਰਵਾਸੀ ਭਾਰਤੀਆਂ ਦਾ ਸਮਪਰਣ ਸ਼ਲਾਘਾਯੋਗ ਰਿਹਾ ਹੈ। ਉਹ ਸਾਰੇ ਦੁਨੀਆ ਭਰ ਵਿੱਚ ਭਾਰਤ ਦੀ ਭਾਵਨਾ ਦਾ ਪ੍ਰਤੀਕ ਹਨ ਅਤੇ ਪ੍ਰਵਾਸੀ ਭਾਰਤੀ ਏਕਤਾ ਅਤੇ ਵਿਵਿਧਤਾ ਦੀ ਭਾਵਨਾ ਨੂੰ ਉਤਸ਼ਾਹਿਤ ਕਰਦੇ ਹਨ।”
Greetings on Pravasi Bharatiya Diwas. This is a day to celebrate the contributions and achievements of the Indian diaspora worldwide. Their dedication towards preserving our rich heritage and strengthening global ties is commendable. They embody the spirit of India across the…
— Narendra Modi (@narendramodi) January 9, 2024