ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੇ ਇੱਕ ਵੀਡੀਓ ਵਿੱਚ ਯਾਦ ਕੀਤਾ ਕਿ ਕਿਵੇਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੁਆਰਾ ਨਿਰੰਤਰ ਸਮਰਥਨ ਅਤੇ ਪ੍ਰਸ਼ੰਸਾ ਨੇ ਉਨ੍ਹਾਂ ਨੂੰ ਦੇਸ਼ ਦਾ ਨਾਮ ਰੋਸ਼ਨ ਕਰਨ ਦੇ ਲਈ ਹੋਰ ਅਧਿਕ ਮਿਹਨਤ ਕਰਨ ਵਾਸਤੇ ਪ੍ਰੇਰਣਾ ਵਜੋਂ ਕੰਮ ਕੀਤਾ। ਉਨ੍ਹਾਂ ਨੇ 2021 ਵਿੱਚ ਟੋਕੀਓ ਓਲੰਪਿਕਸ ਤੋਂ ਪਹਿਲਾਂ ਅਤੇ ਬਾਅਦ ਵਿੱਚ ਪਦਮ ਭੂਸ਼ਣ ਪ੍ਰਾਪਤ ਕਰਨ ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਦੇ ਨਾਲ ਆਪਣੀ ਮੁਲਾਕਾਤ ਨੂੰ ਯਾਦ ਕੀਤਾ ਅਤੇ ਉਨ੍ਹਾਂ ਨੂੰ 'ਸਭ ਤੋਂ ਯਾਦਗਾਰ ਪਲ' ਕਰਾਰ ਦਿੱਤਾ। 

ਸਿੰਧੂ ਨੇ ਕਿਹਾ ਕਿ ਜਦੋਂ ਪ੍ਰਧਾਨ ਮੰਤਰੀ ਮੋਦੀ ਨੇ ਉਨ੍ਹਾਂ ਨੂੰ ਇਹ ਕਹਿ ਕੇ ਵਧਾਈ ਦਿੱਤੀ, "ਤੁਸੀਂ ਦੇਸ਼ ਦੇ ਲਈ ਸੱਚਮੁੱਚ ਚੰਗਾ ਕੀਤਾ ਹੈ" ਤਾਂ ਇਹ ਉਨ੍ਹਾਂ ਦੇ ਲਈ ਬਹੁਤ ਮਾਅਨੇ ਰੱਖਦਾ ਹੈ। ਅੱਗੇ ਉਨ੍ਹਾਂ ਨੇ ਕਿਹਾ ਕਿ ਜਦੋਂ ਐਥਲੀਟਾਂ ਨੂੰ ਮੈਡਲ ਮਿਲੇ, ਤਾਂ ਪ੍ਰਧਾਨ ਮੰਤਰੀ ਦੀ ਪ੍ਰਸ਼ੰਸਾ ਨੇ ਸਾਰਿਆਂ ਨੂੰ ਸੱਚਮੁੱਚ ਖੁਸ਼ ਕਰ ਦਿੱਤਾ। ਉਨ੍ਹਾਂ ਨੇ ਯਾਦ ਕੀਤਾ ਕਿ ਕਿਵੇਂ ਪ੍ਰਧਾਨ ਮੰਤਰੀ ਮੋਦੀ ਨੇ ਸਾਰੇ ਐਥਲੀਟਾਂ ਨੂੰ ਨੌਜਵਾਨਾਂ ਨੂੰ ਪ੍ਰੋਤਸਾਹਿਤ ਕਰਨ ਦੀ ਤਾਕੀਦ ਕੀਤੀ। 

ਪੀਵੀ ਸਿੰਧੂ ਨੇ ਕਿਹਾ, "ਪ੍ਰਧਾਨ ਮੰਤਰੀ ਮੋਦੀ, ਸਿਰਫ਼ ਇੱਕ ਨੇਤਾ ਹੀ ਨਹੀਂ ਹਨ। ਖੇਡਾਂ ਦੇ ਪ੍ਰਤੀ ਉਨ੍ਹਾਂ ਦਾ ਦ੍ਰਿਸ਼ਟੀਕੋਣ ਮਿਸਾਲੀ ਹੈ। ਉਹ ਜੋ ਕੁਝ ਵੀ ਕਹਿੰਦੇ ਹਨ ਅਤੇ ਜਿਸ ਤਰ੍ਹਾਂ ਨਾਲ ਕਹਿੰਦੇ ਹਨ ਕਿ... ਅਸੀਂ ਕਰਾਂਗੇ ਅਤੇ ਅਸੀਂ ਕਰ ਸਕਦੇ ਹਾਂ... ਪ੍ਰੋਤਸਾਹਿਤ ਕਰਨਾ ਅਤੇ ਸਿੱਖਿਅਤ ਕਰਨਾ ਬਹੁਤ ਬੜੀ ਗੱਲ ਹੈ। ਓਲੰਪਿਕਸ ਦੇ ਲਈ ਜਾਣ ਤੋਂ ਪਹਿਲਾਂ ਉਨ੍ਹਾਂ ਨੇ ਸਾਰੇ ਐਥਲੀਟਾਂ ਦੇ ਨਾਲ ਔਨਲਾਈਨ ਗੱਲਬਾਤ ਕੀਤੀ ਸੀ। ਉਨ੍ਹਾਂ ਦੇ ਸ਼ਬਦਾਂ ਨੇ ਸਾਨੂੰ ਬਹੁਤ ਆਤਮਵਿਸ਼ਵਾਸ ਅਤੇ ਪ੍ਰੋਤਸਾਹਨ ਦਿੱਤਾ। ਜਿਸ ਤਰ੍ਹਾਂ ਉਨ੍ਹਾਂ ਨੇ ਸਾਨੂੰ ਪ੍ਰੋਤਸਾਹਿਤ ਕੀਤਾ ਉਹ ਬਹੁਤ ਮਾਅਨੇ ਰੱਖਦਾ ਹੈ ਕਿਉਂਕਿ ਕਿਸੇ ਪ੍ਰੋਗਰਾਮ ਤੋਂ ਪਹਿਲਾਂ ਇਸ ਤਰ੍ਹਾਂ ਦੇ ਪ੍ਰੇਰਕ ਸ਼ਬਦ ਬਹੁਤ ਬੜੀ ਗੱਲ ਹੈ।"

ਡਿਸਕਲੇਮਰ: 

ਇਹ ਉਨ੍ਹਾਂ ਕਹਾਣੀਆਂ ਨੂੰ ਇਕੱਠਾ ਕਰਨ ਦੇ ਪ੍ਰਯਤਨ ਦਾ ਹਿੱਸਾ ਹੈ ਜੋ ਲੋਕਾਂ ਦੇ ਜੀਵਨ 'ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਉਨ੍ਹਾਂ ਦੇ ਪ੍ਰਭਾਵ ਬਾਰੇ ਕਿੱਸੇ/ਵਿਚਾਰ/ਵਿਸ਼ਲੇਸ਼ਣ ਦਾ ਵਰਣਨ ਕਰਦੀਆਂ ਹਨ।

  • PawanJatasra January 19, 2025

    🙏🎉
  • DrSangita suranse January 08, 2025

    Proud
  • MAHESWARI K January 01, 2025

    🙏🙏🙏
  • Rajesh saini December 24, 2024

    Namo
  • Rahul Naik December 07, 2024

    🙏🙏
  • Chhedilal Mishra November 23, 2024

    Jai shrikrishna
  • कृष्ण सिंह राजपुरोहित भाजपा विधान सभा गुड़ामा लानी November 21, 2024

    जय श्री राम 🚩 वन्दे मातरम् जय भाजपा विजय भाजपा
  • Vineet Phogat November 13, 2024

    gr8
  • SANKAR MAHATO October 01, 2024

    বিজেপি 🚩🚩🚩বিজেপি 🚩🚩🚩বিজেপি
  • manvendra singh September 27, 2024

    बीजेपी
Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
India eyes potential to become a hub for submarine cables, global backbone

Media Coverage

India eyes potential to become a hub for submarine cables, global backbone
NM on the go

Nm on the go

Always be the first to hear from the PM. Get the App Now!
...
ਪ੍ਰਧਾਨ ਮੰਤਰੀ ਮੋਦੀ ਦਾ ਦਿਲ ਨੂੰ ਛੂਹ ਲੈਣ ਵਾਲਾ ਪੱਤਰ
December 03, 2024

ਦਿੱਵਯਾਂਗ ਕਲਾਕਾਰ ਦੀਆ ਗੋਸਾਈ ਦੇ ਲਈ ਰਚਨਾਤਮਕਤਾ ਦਾ ਇੱਕ ਪਲ, ਜੀਵਨ ਬਦਲਣ ਵਾਲੇ ਅਨੁਭਵ ਵਿੱਚ ਬਦਲ ਗਿਆ। 29 ਅਕਤੂਬਰ ਨੂੰ ਪ੍ਰਧਾਨ ਮੰਤਰੀ ਮੋਦੀ ਦੇ ਵਡੋਦਰਾ ਰੋਡ ਸ਼ੋਅ ਦੇ ਦੌਰਾਨ, ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਪ੍ਰੈਜ਼ੀਡੈਂਟ ਆਵ੍ ਗਵਰਨਮੈਂਟ ਆਵ੍ ਸਪੇਨ, ਮਹਾਮਹਿਮ ਸ਼੍ਰੀ ਪੇਡਰੋ ਸਾਂਚੇਜ਼ ਦੇ ਆਪਣੇ ਸਕੈਚ ਪੇਸ਼ ਕੀਤੇ। ਦੋਨਾਂ ਨੇਤਾਵਾਂ ਨੇ ਵਿਅਕਤੀਗਤ ਤੌਰ 'ਤੇ ਉਨ੍ਹਾਂ ਦੇ ਭਾਵਨਾਤਮਕ ਉਪਹਾਰ ਨੂੰ ਸਵੀਕਾਰ ਕੀਤਾ, ਜਿਸ ਨਾਲ ਉਹ ਬਹੁਤ ਖੁਸ਼ ਹੋਏ।

ਕੁਝ ਹਫ਼ਤਿਆਂ ਬਾਅਦ, 6 ਨਵੰਬਰ ਨੂੰ, ਦੀਆ ਨੂੰ ਪ੍ਰਧਾਨ ਮੰਤਰੀ ਤੋਂ ਇੱਕ ਪੱਤਰ ਮਿਲਿਆ ਜਿਸ ਵਿੱਚ ਉਨ੍ਹਾਂ ਦੀ ਕਲਾਕਾਰੀ ਦੀ ਪ੍ਰਸ਼ੰਸਾ ਕੀਤੀ ਗਈ ਸੀ ਅਤੇ ਦੱਸਿਆ ਗਿਆ ਸੀ ਕਿ ਕਿਵੇਂ ਮਹਾਮਹਿਮ ਸ਼੍ਰੀ ਸਾਂਚੇਜ਼ ਨੇ ਵੀ ਇਸ ਦੀ ਪ੍ਰਸ਼ੰਸਾ ਕੀਤੀ ਸੀ। ਪ੍ਰਧਾਨ ਮੰਤਰੀ ਮੋਦੀ ਨੇ ਉਨ੍ਹਾਂ ਨੂੰ ਸਮਰਪਣ ਦੇ ਨਾਲ ਲਲਿਤ ਕਲਾਵਾਂ ਨੂੰ ਅੱਗੇ ਵਧਾਉਣ ਦੇ ਲਈ ਪ੍ਰੋਤਸਾਹਿਤ ਕੀਤਾ, ਅਤੇ "ਵਿਕਸਿਤ ਭਾਰਤ" ਦੇ ਨਿਰਮਾਣ ਵਿੱਚ ਨੌਜਵਾਨਾਂ ਦੀ ਭੂਮਿਕਾ ‘ਤੇ ਵਿਸ਼ਵਾਸ ਵਿਅਕਤ ਕੀਤਾ। ਪ੍ਰਧਾਨ ਮੰਤਰੀ ਨੇ ਉਨ੍ਹਾਂ ਦੇ ਪਰਿਵਾਰ ਨੂੰ ਦੀਵਾਲੀ ਅਤੇ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ, ਜੋ ਉਨ੍ਹਾਂ ਦੇ ਵਿਅਕਤੀਗਤ ਜੁੜਾਅ ਨੂੰ ਦਰਸਾਉਂਦਾ ਹੈ।

ਬਹੁਤ ਖੁਸ਼ ਹੋ ਕੇ, ਦੀਆ ਨੇ ਆਪਣੇ ਮਾਤਾ-ਪਿਤਾ ਨੂੰ ਉਹ ਪੱਤਰ ਪੜ੍ਹ ਕੇ ਸੁਣਾਇਆ, ਜੋ ਇਸ ਗੱਲ ਤੋਂ ਬਹੁਤ ਖੁਸ਼ ਸਨ ਕਿ ਉਸ ਨੇ ਪਰਿਵਾਰ ਨੂੰ ਇੰਨਾ ਬੜਾ ਸਨਮਾਨ ਦਿਵਾਇਆ। ਦੀਆ ਨੇ ਕਿਹਾ, "ਮੈਨੂੰ ਆਪਣੇ ਦੇਸ਼ ਦਾ ਇੱਕ ਛੋਟਾ ਜਿਹਾ ਹਿੱਸਾ ਹੋਣ 'ਤੇ ਮਾਣ ਹੈ। ਮੋਦੀ ਜੀ, ਮੈਨੂੰ ਆਪਣਾ ਸਨੇਹ ਅਤੇ ਅਸ਼ੀਰਵਾਦ ਦੇਣ ਦੇ ਲਈ ਤੁਹਾਡਾ ਧੰਨਵਾਦ।" ਉਨ੍ਹਾਂ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਪੱਤਰ ਨਾਲ ਉਨ੍ਹਾਂ ਨੂੰ ਜੀਵਨ ਵਿੱਚ ਸਾਹਸਿਕ ਕਦਮ ਉਠਾਉਣ ਅਤੇ ਦੂਸਰਿਆਂ ਨੂੰ ਵੀ ਅਜਿਹਾ ਕਰਨ ਦੇ ਲਈ ਪ੍ਰੇਰਿਤ ਕਰਨ ਦੀ ਗਹਿਰੀ ਪ੍ਰੇਰਣਾ ਮਿਲੀ।

ਪ੍ਰਧਾਨ ਮੰਤਰੀ ਮੋਦੀ ਦਾ ਇਹ ਕਦਮ, ਦਿੱਵਯਾਂਗਜਨਾਂ ਨੂੰ ਸਸ਼ਕਤ ਬਣਾਉਣ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਸਨਮਾਨ ਦੇਣ ਦੀ ਉਨ੍ਹਾਂ ਦੀ ਪ੍ਰਤੀਬੱਧਤਾ ਨੂੰ ਦਰਸਾਉਂਦਾ ਹੈ। ਸੁਗਮਯ ਭਾਰਤ ਅਭਿਯਾਨ ਜਿਹੀਆਂ ਅਨੇਕ ਪਹਿਲਾਂ ਤੋਂ ਲੈ ਕੇ ਦੀਆ ਜਿਹੇ ਵਿਅਕਤੀਗਤ ਜੁੜਾਅ ਤੱਕ, ਉਹ ਲਗਾਤਾਰ ਪ੍ਰੇਰਣਾ ਦਿੰਦੇ ਹਨ ਅਤੇ ਉਥਾਨ ਕਰਦੇ ਹਨ, ਇਹ ਸਾਬਤ ਕਰਦੇ ਹੋਏ ਕਿ ਉੱਜਵਲ ਭਵਿੱਖ ਬਣਾਉਣ ਵਿੱਚ ਹਰ ਪ੍ਰਯਾਸ ਮਹੱਤਵਪੂਰਨ ਹੈ।