ਲਾਲ ਕਿਲੇ ਦੀ ਫ਼ਸੀਲ ਤੋਂ ਰਾਸ਼ਟਰ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 77ਵੇਂ ਸੁਤੰਤਰਤਾ ਦਿਵਸ ‘ਤੇ ਅੱਜ ਕਿਹਾ ਕਿ ਸਰਕਾਰ ਪਿੰਡਾਂ ਵਿੱਚ 2 ਕਰੋੜ ‘ਲਖਪਤੀ ਦੀਦੀਆਂ’(‘Lakhpati Didis’) ਬਣਾਉਣ ਦਾ ਲਕਸ਼ ਲੈ ਕੇ ਮਹਿਲਾ ਸਵੈ ਸਹਾਇਤਾ ਸਮੂਹਾਂ (ਐੱਸਐੱਚਜੀ) ਦੇ ਨਾਲ ਕੰਮ ਕਰ ਰਹੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ 10 ਕਰੋੜ ਮਹਿਲਾਵਾਂ ਮਹਿਲਾ ਸਵੈ ਸਹਾਇਤਾ ਸਮੂਹਾਂ ਨਾਲ ਜੁੜੀਆਂ ਹਨ। “ਪਿੰਡਾਂ ਵਿੱਚ ਅੱਜ, ਕਿਸੇ ਨੂੰ ਭੀ ਬੈਂਕ ਵਿੱਚ ਦੀਦੀ(Didi), ਆਂਗਨਵਾੜੀ ਵਿੱਚ ਦੀਦੀ (Didi) ਅਤੇ ਦਵਾਈ ਉਪਲਬਧ ਕਰਵਾਉਣ ਵਾਲੀ ਦੀਦੀ (Didi) ਮਿਲ ਸਕਦੀ ਹੈ।”
ਪ੍ਰਧਾਨ ਮੰਤਰੀ ਨੇ ਕ੍ਰਿਸ਼ੀ ਤਕਨੀਕ ਬਾਰੇ ਬਾਤ ਕੀਤੀ ਅਤੇ ਗ੍ਰਾਮੀਣ ਵਿਕਾਸ ਵਿੱਚ ਵਿਗਿਆਨ ਅਤੇ ਟੈਕਨੋਲੋਜੀ ਦੀ ਸਮਰੱਥਾ ਦਾ ਲਾਭ ਉਠਾਉਣ ਦੀ ਵਕਾਲਤ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ 15,000 ਮਹਿਲਾ ਸਵੈ ਸਹਾਇਤਾ ਸਮੂਹਾਂ ਨੂੰ ਡ੍ਰੋਨ ਚਲਾਉਣ ਅਤੇ ਉਨ੍ਹਾਂ ਦੀ ਮੁਰੰਮਤ ਦੇ ਲਈ ਲੋਨ ਅਤੇ ਟ੍ਰੇਨਿੰਗ ਦਿੱਤੀ ਜਾਵੇਗੀ। ਪ੍ਰਧਾਨ ਮੰਤਰੀ ਨੇ ਕਿਹਾ, ਇਨ੍ਹਾਂ ਮਹਿਲਾ ਸਵੈ ਸਹਾਇਤਾ ਸਮੂਹਾਂ ਨੂੰ “ਡ੍ਰੋਨ ਕੀ ਉਡਾਨ” (“Drone ki Udaan”) ਦੀ ਸ਼ਕਤੀ ਪ੍ਰਦਾਨ ਕੀਤੀ ਜਾਵੇਗੀ।