ਹਿੰਦੁਸਤਾਨ ਦੇ ਨਾਲ ਪ੍ਰਧਾਨ ਮੰਤਰੀ ਮੋਦੀ ਦੀ ਇੰਟਰਵਿਊ
May 31st, 08:00 am
'ਹਿੰਦੁਸਤਾਨ' ਨੂੰ ਦਿੱਤੀ ਇੰਟਰਵਿਊ 'ਚ ਪ੍ਰਧਾਨ ਮੰਤਰੀ ਮੋਦੀ ਨੇ ਮੌਜੂਦਾ ਚੋਣਾਂ ਸਮੇਤ ਕਈ ਵਿਸ਼ਿਆਂ 'ਤੇ ਗੱਲ ਕੀਤੀ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਦੇਸ਼ ਦੇ ਲੋਕ ਨਕਾਰਾਤਮਕ ਰਾਜਨੀਤੀ ਵਿੱਚ ਵਿਸ਼ਵਾਸ ਰੱਖਣ ਵਾਲੀਆਂ ਪਾਰਟੀਆਂ ਨੂੰ ਨਕਾਰ ਰਹੇ ਹਨ। ਅੱਜ ਵੋਟਰ 21ਵੀਂ ਸਦੀ ਦੀ ਰਾਜਨੀਤੀ ਦੇਖਣਾ ਚਾਹੁੰਦਾ ਹੈ। 'ਇੱਕ ਦੇਸ਼, ਇੱਕ ਚੋਣ' 'ਤੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਇਸ ਮੁੱਦੇ 'ਤੇ ਸਹਿਮਤੀ ਨਾਲ ਅੱਗੇ ਵਧਣ ਦੇ ਹੱਕ ਵਿੱਚ ਹਨ।ਓਪਨ ਮੈਗਜ਼ੀਨ ਦੇ ਨਾਲ ਪ੍ਰਧਾਨ ਮੰਤਰੀ ਮੋਦੀ ਦੀ ਇੰਟਰਵਿਊ
May 29th, 05:03 pm
ਓਪਨ ਮੈਗਜ਼ੀਨ ਦੇ ਨਾਲ ਇੱਕ ਇੰਟਰਵਿਊ ਵਿੱਚ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਪਿਛਲੇ 10 ਵਰ੍ਹਿਆਂ ਵਿੱਚ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ, ਭਾਰਤ ਦੇ ਭਵਿੱਖ ਲਈ ਉਨ੍ਹਾਂ ਦਾ ਵਿਜ਼ਨ ਕੀ ਹੈ, ਦੇਸ਼ ਨੂੰ ਇੱਕ ਸਥਿਰ ਸਰਕਾਰ ਦੀ ਜ਼ਰੂਰਤ ਕਿਉਂ ਹੈ, ਅਤੇ ਹੋਰ ਕਈ ਵਿਸ਼ਿਆਂ ਬਾਰੇ ਗੱਲ ਕੀਤੀ।ਰਿਪਬਲਿਕ ਬੰਗਲਾ ਦੇ ਮਯੁਖ ਰੰਜਨ ਘੋਸ਼ ਦੇ ਨਾਲ ਪ੍ਰਧਾਨ ਮੰਤਰੀ ਮੋਦੀ ਦੀ ਇੰਟਰਵਿਊ
May 28th, 09:50 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਰਿਪਬਲਿਕ ਬਾਂਗਲਾ ਨੂੰ ਦਿੱਤੀ ਇੰਟਰਵਿਊ ਵਿੱਚ ਕਈ ਵਿਸ਼ਿਆਂ 'ਤੇ ਗੱਲ ਕੀਤੀ।ਸੀਐੱਨਐੱਨ ਨਿਊਜ਼18 ਦੀ ਪੱਲਵੀ ਘੋਸ਼ ਦੇ ਨਾਲ ਪ੍ਰਧਾਨ ਮੰਤਰੀ ਮੋਦੀ ਦੀ ਇੰਟਰਵਿਊ
May 28th, 09:15 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸੀਐੱਨਐੱਨ ਨਿਊਜ਼18 ਨੂੰ ਦਿੱਤੀ ਇੰਟਰਵਿਊ ਵਿੱਚ ਕਈ ਵਿਸ਼ਿਆਂ 'ਤੇ ਗੱਲ ਕੀਤੀ।ਏਬੀਪੀ ਨਿਊਜ਼ ਦੇ ਨਾਲ ਪ੍ਰਧਾਨ ਮੰਤਰੀ ਮੋਦੀ ਦੀ ਇੰਟਰਵਿਊ
May 28th, 09:03 pm
ਏਬੀਪੀ ਨਿਊਜ਼ ਦੇ ਨਾਲ ਆਪਣੀ ਇੰਟਰਵਿਊ ਵਿੱਚ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਭਾਜਪਾ ਦੀ ਅਗਵਾਈ ਵਾਲੀ ਐੱਨਡੀਏ ਦੀ ਨੀਤੀ-ਸੰਚਾਲਿਤ ਸ਼ਾਸਨ ਅਤੇ ਵਿਕਾਸ ਪ੍ਰਤੀ ਵਚਨਬੱਧਤਾ 'ਤੇ ਜ਼ੋਰ ਦਿੰਦੇ ਹੋਏ, ਚਲ ਰਹੀਆਂ ਲੋਕ ਸਭਾ ਚੋਣਾਂ ਬਾਰੇ ਚਰਚਾ ਕੀਤੀ। ਉਨ੍ਹਾਂ ਨੇ ਵਿਰੋਧੀ ਧਿਰ ਦੀ ਮੌਕਾਪ੍ਰਸਤ ਅਤੇ ਤੁਸ਼ਟੀਕਰਨ ਵਾਲੀ ਰਾਜਨੀਤੀ 'ਤੇ ਚਾਨਣਾ ਪਾਇਆ। ਇਸ ਤੋਂ ਇਲਾਵਾ, ਪ੍ਰਧਾਨ ਮੰਤਰੀ ਨੇ ਬੰਗਾਲ ਅਤੇ ਰਾਮਕ੍ਰਿਸ਼ਨ ਮਿਸ਼ਨ ਦੇ ਉਨ੍ਹਾਂ ਦੇ ਜੀਵਨ ਅਤੇ ਕਦਰਾਂ-ਕੀਮਤਾਂ ਨੂੰ ਆਕਾਰ ਦੇਣ 'ਤੇ ਗਹਿਰੇ ਪ੍ਰਭਾਵ ਬਾਰੇ ਜਾਣਕਾਰੀ ਸਾਂਝੀ ਕੀਤੀ।ਨਿਊਜ਼ ਨੇਸ਼ਨ ਦੇ ਨਾਲ ਪ੍ਰਧਾਨ ਮੰਤਰੀ ਮੋਦੀ ਦੀ ਇੰਟਰਵਿਊ
May 28th, 08:39 pm
ਨਿਊਜ਼ ਨੇਸ਼ਨ ਦੇ ਨਾਲ ਇੱਕ ਇੰਟਰਵਿਊ ਵਿੱਚ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਵਿਕਾਸ ਲਈ ਭਾਜਪਾ ਦੀ ਅਗਵਾਈ ਵਾਲੀ ਐੱਨਡੀਏ ਦੀ ਵਚਨਬੱਧਤਾ 'ਤੇ ਜ਼ੋਰ ਦਿੰਦੇ ਹੋਏ, ਚਲ ਰਹੀਆਂ ਲੋਕ ਸਭਾ ਚੋਣਾਂ ਬਾਰੇ ਚਰਚਾ ਕੀਤੀ। ਉਨ੍ਹਾਂ ਨੇ ਇੰਡੀ (INDI) ਅਲਾਇੰਸ ਦੀ ਆਲੋਚਨਾ ਕੀਤੀ, ਇਸ ਨੂੰ ਫਿਰਕੂ, ਜਾਤੀਵਾਦੀ, ਅਤੇ ਭਾਈ-ਭਤੀਜਾਵਾਦ ਨਾਲ ਭਰਿਆ ਹੋਇਆ ਦੱਸਿਆ।'ਅਜੀਤ ਸਮਾਚਾਰ' ਦੇ ਨਾਲ ਪ੍ਰਧਾਨ ਮੰਤਰੀ ਮੋਦੀ ਦੀ ਇੰਟਰਵਿਊ
May 28th, 11:59 am
'ਅਜੀਤ ਸਮਾਚਾਰ' ਦੇ ਨਾਲ ਇੰਟਰਵਿਊ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ। ਉਨ੍ਹਾਂ ਨੇ ਕਿਹਾ ਕਿ 4 ਜੂਨ ਨੂੰ ਐੱਨਡੀਏ ਗਠਬੰਧਨ ਇਤਿਹਾਸਿਕ ਫਤਵਾ ਹਾਸਲ ਕਰੇਗਾ। ਪੂਰੇ ਦੇਸ਼ ਨੇ ਐੱਨਡੀਏ ਨੂੰ ਤੀਸਰੀ ਵਾਰ ਸੱਤਾ ਵਿੱਚ ਲਿਆਉਣ ਦਾ ਫ਼ੈਸਲਾ ਕੀਤਾ ਹੈ। ਪੰਜਾਬ ਵਿੱਚ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦੇ ਮੁੱਦੇ ’ਤੇ ਚਿੰਤਾ ਪ੍ਰਗਟ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਦੇ ਅਗਲੇ ਕਾਰਜਕਾਲ ਵਿੱਚ ਪੰਜਾਬ ਨੂੰ ਮਜ਼ਬੂਤ, ਸੁਰੱਖਿਅਤ, ਹਰਿਆ ਭਰਿਆ ਅਤੇ ਸਮੁੱਚੇ ਤੌਰ ’ਤੇ ਬਿਹਤਰ ਬਣਾਉਣ ਲਈ ਯਤਨ ਕੀਤੇ ਜਾਣਗੇ।ਏਐੱਨਆਈ ਨਿਊਜ਼ ਦੇ ਨਾਲ ਪ੍ਰਧਾਨ ਮੰਤਰੀ ਮੋਦੀ ਦੀ ਇੰਟਰਵਿਊ
May 28th, 10:00 am
ਏਐੱਨਆਈ ਦੇ ਨਾਲ ਇੱਕ ਇੰਟਰਵਿਊ ਵਿੱਚ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਚਲ ਰਹੀਆਂ ਲੋਕ ਸਭਾ ਚੋਣਾਂ ਬਾਰੇ ਵਿਆਪਕ ਚਰਚਾ ਕੀਤੀ। ਉਨ੍ਹਾਂ ਨੇ ਧਰਮ ਅਧਾਰਿਤ ਰਾਖਵੇਂਕਰਨ ਨੂੰ ਉਤਸ਼ਾਹਿਤ ਕਰਨ ਲਈ ਵਿਰੋਧੀ ਧਿਰ ਦੀ ਆਲੋਚਨਾ ਕੀਤੀ ਅਤੇ ਇਸ ਗੱਲ ਨੂੰ ਉਜਾਗਰ ਕੀਤਾ ਕਿ ਕਿਵੇਂ ਕੁਝ ਪ੍ਰਭਾਵਸ਼ਾਲੀ ਪਰਿਵਾਰਾਂ ਨੇ ਆਪਣੇ ਫਾਇਦੇ ਲਈ ਜੰਮੂ ਤੇ ਕਸ਼ਮੀਰ ਵਿੱਚ ਧਾਰਾ 370 ਦਾ ਸ਼ੋਸ਼ਣ ਕੀਤਾ। ਇਸ ਤੋਂ ਇਲਾਵਾ, ਪ੍ਰਧਾਨ ਮੰਤਰੀ ਨੇ ਓਡੀਸ਼ਾ ਅਤੇ ਪੱਛਮ ਬੰਗਾਲ ਲਈ ਭਾਜਪਾ ਦੇ ਵਿਕਾਸ ਏਜੰਡਾ 'ਤੇ ਜ਼ੋਰ ਦਿੱਤਾ।ਆਈਏਐੱਨਐੱਸ ਦੇ ਨਾਲ ਪ੍ਰਧਾਨ ਮੰਤਰੀ ਮੋਦੀ ਦੀ ਇੰਟਰਵਿਊ
May 27th, 02:51 pm
ਚਲ ਰਹੀਆਂ ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਆਈਏਐੱਨਐੱਸ ਦੇ ਨਾਲ ਇੱਕ ਇੰਟਰਵਿਊ ਵਿੱਚ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਭ੍ਰਿਸ਼ਟਾਚਾਰ 'ਤੇ ਸਰਕਾਰ ਦੇ ਰੁਖ, ਨੀਤੀ-ਸੰਚਾਲਿਤ ਸ਼ਾਸਨ ਪ੍ਰਤੀ ਵਚਨਬੱਧਤਾ ਅਤੇ ਹੋਰ ਮੁੱਖ ਮੁੱਦਿਆਂ 'ਤੇ ਚਰਚਾ ਕੀਤੀ। ਉਨ੍ਹਾਂ ਨੇ ਸਰਕਾਰੀ ਸਕੀਮਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਇਹ ਪਹੁੰਚ ਭ੍ਰਿਸ਼ਟਾਚਾਰ ਮੁਕਤ ਸ਼ਾਸਨ, ਸਮਾਜਿਕ ਨਿਆਂ ਅਤੇ ਧਰਮ ਨਿਰਪੱਖਤਾ ਸੁਨਿਸ਼ਚਿਤ ਕਰਦੀ ਹੈ।ਪੰਜਾਬ ਕੇਸਰੀ, ਜਗ ਬਾਣੀ, ਹਿੰਦ ਸਮਾਚਾਰ ਅਤੇ ਨਵੋਦਯ ਟਾਇਮਸ ਦੇ ਨਾਲ ਪ੍ਰਧਾਨ ਮੰਤਰੀ ਮੋਦੀ ਦੀ ਇੰਟਰਵਿਊ
May 27th, 09:42 am
ਪੰਜਾਬ ਕੇਸਰੀ, ਜਗ ਬਾਣੀ, ਹਿੰਦ ਸਮਾਚਾਰ ਅਤੇ ਨਵੋਦਯ ਟਾਇਮਸ ਦੇ ਨਾਲ ਇੰਟਰਵਿਊ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਲੋਕ ਸਭਾ ਚੋਣਾਂ ਅਤੇ ਦੇਸ਼ ਦੇ ਵਿਕਾਸ ਬਾਰੇ ਚਰਚਾ ਕੀਤੀ। ਕਿਸਾਨਾਂ ਦੇ ਮੁੱਦੇ 'ਤੇ ਉਨ੍ਹਾਂ ਨੇ ਕਿਹਾ ਕਿ ਕਿਸਾਨ ਸਾਡੇ 'ਅੰਨਦਾਤਾ' ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਖੇਤੀਬਾੜੀ ਖੇਤਰ ਵਿੱਚ ਉਹ ਕੰਮ ਕੀਤੇ ਹਨ ਜੋ ਪਿਛਲੀ ਕਿਸੇ ਸਰਕਾਰ ਨੇ ਨਹੀਂ ਕੀਤੇ ਸਨ। ਵਿਰੋਧੀ ਧਿਰ ਬਾਰੇ ਉਨ੍ਹਾਂ ਨੇ ਟਿੱਪਣੀ ਕੀਤੀ ਕਿ ਇੰਡੀ ਅਲਾਇੰਸ ਦੇ ਪਾਸ ਦੇਸ਼ ਦੇ ਵਿਕਾਸ ਲਈ ਕਿਸੇ ਯੋਜਨਾ ਜਾਂ ਵਿਜ਼ਨ ਦੀ ਕਮੀ ਹੈ ਅਤੇ ਇਸ ਲਈ ਉਹ ਬੇਤੁਕੀ ਬਿਆਨਬਾਜ਼ੀ ਵਿੱਚ ਰੁੱਝਿਆ ਹੋਇਆ ਹੈ।