ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਰਕਾਰ ਦੇ ਪ੍ਰਮੁੱਖ ਦੇ ਰੂਪ ਵਿੱਚ 23 ਵਰ੍ਹੇ ਪੂਰੇ ਹੋਣ ‘ਤੇ ਹਾਰਦਿਕ ਆਭਾਰ ਵਿਅਕਤ ਕੀਤਾ
October 07th, 09:06 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਰਕਾਰ ਦੇ ਪ੍ਰਮੁੱਖ ਦੇ ਰੂਪ ਵਿੱਚ 23 ਵਰ੍ਹੇ ਪੂਰੇ ਕਰਨ ‘ਤੇ ਹਾਰਦਿਕ ਆਭਾਰ ਵਿਅਕਤ ਕੀਤਾ ਹੈ। ਸ਼੍ਰੀ ਮੋਦੀ ਨੇ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਆਪਣੇ ਕਾਰਜਕਾਲ ਨੂੰ ਯਾਦ ਕਰਦੇ ਹੋਏ ਕਿਹਾ ਕਿ ਗੁਜਰਾਤ ‘ਸਬਕਾ ਸਾਥ, ਸਬਕਾ ਵਿਕਾਸ’ ਦੀ ਇੱਕ ਸ਼ਾਨਦਾਰ ਉਦਾਹਰਣ ਬਣ ਕੇ ਉੱਭਰਿਆ ਹੈ ਜਿਸ ਨੇ ਸਮਾਜ ਦੇ ਸਾਰੇ ਵਰਗਾਂ ਦੇ ਲਈ ਸਮ੍ਰਿੱਧੀ ਸੁਨਿਸ਼ਚਿਤ ਕੀਤੀ ਹੈ। ਪਿਛਲੇ ਦਹਾਕੇ ਦਾ ਜ਼ਿਕਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਦੀ ਵਿਕਾਸਾਤਮਕ ਪ੍ਰਗਤੀ ਨੇ ਇਹ ਸੁਨਿਸ਼ਚਿਤ ਕੀਤਾ ਹੈ ਕਿ ਸਾਡੇ ਦੇਸ਼ ਨੂੰ ਵਿਸ਼ਵ ਪੱਧਰ ‘ਤੇ ਅਤਿਅੰਤ ਆਸ਼ਾਵਾਦੀ ਦ੍ਰਿਸ਼ਟੀ ਨਾਲ ਦੇਖਿਆ ਜਾ ਰਿਹਾ ਹੈ। ਉਨ੍ਹਾਂ ਨੇ ਨਾਗਰਿਕਾਂ ਨੂੰ ਭਰੋਸਾ ਦਿਵਾਇਆ ਕਿ ਉਹ ਅਣਥੱਕ ਮਿਹਨਤ ਕਰਦੇ ਰਹਿਣਗੇ ਅਤੇ ਤਦ ਤੱਕ ਚੈਨ ਨਾਲ ਨਹੀਂ ਬੈਠਣਗੇ ਜਦੋਂ ਤੱਕ ਵਿਕਸਿਤ ਭਾਰਤ ਦਾ ਸਮੂਹਿਕ ਲਕਸ਼ ਸਾਕਾਰ ਨਹੀਂ ਹੋ ਜਾਂਦਾ।