ਵਿਕਸਿਤ ਭਾਰਤ-ਵਿਕਸਿਤ ਗੋਆ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪਾਠ
February 06th, 02:38 pm
ਗੋਆ ਦੇ ਰਾਜਪਾਲ ਪੀਐੱਸ ਸ਼੍ਰੀਧਰਨ ਪਿੱਲਈ ਜੀ, ਇੱਥੋਂ ਦੇ ਯੁਵਾ ਮੁੱਖ ਮੰਤਰੀ ਪ੍ਰਮੋਦ ਸਾਵੰਤ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀਗਣ, ਹੋਰ ਮਹਾਨੁਭਾਵ, ਅਤੇ ਗੋਆ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ। ਸਮੇਸਤ ਗੋਂਯਕਾਰਾਂਕ, ਮਨਾ-ਕਾਲਝਾ ਸਾਵਨ ਨਮਸਕਾਰ। ਤਮੁਚੋ ਮੋਗ ਅਨੀ ਉਰਬਾ ਪੁੜੋਂਨ, ਮਹਾਕਾ ਗੋਯੰਤ ਯੋਨ ਸਦਾਂਚ ਖੋਸ ਸਤਾ (समेस्त गोंयकारांक, मना-कालझा सावन नमस्कार तुमचो मोग अनी उर्बा पूड़ोंन, म्हाका गोयांत योन सदांच खोस सता) ।ਪ੍ਰਧਾਨ ਮੰਤਰੀ ਨੇ ਗੋਆ ਵਿੱਚ ਵਿਕਸਿਤ ਭਾਰਤ, ਵਿਕਸਿਤ ਗੋਆ 2047 ਪ੍ਰੋਗਰਾਮ ਵਿੱਚ 1330 ਕਰੋੜ ਰੁਪਏ ਤੋਂ ਅਧਿਕ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
February 06th, 02:37 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੋਆ ਵਿੱਚ ਵਿਕਸਿਤ ਭਾਰਤ, ਵਿਕਸਿਤ ਗੋਆ 2047 ਪ੍ਰੋਗਰਾਮ ਵਿੱਚ 1330 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਸ਼੍ਰੀ ਮੋਦੀ ਨੇ ਇਸ ਮੌਕੇ 'ਤੇ ਦਿਖਾਈ ਗਈ ਪ੍ਰਦਰਸ਼ਨੀ ਦਾ ਜਾਇਜ਼ਾ ਵੀ ਲਿਆ। ਅੱਜ ਦੇ ਵਿਕਾਸ ਪ੍ਰੋਜੈਕਟਾਂ ਵਿੱਚ ਸਿੱਖਿਆ, ਖੇਡਾਂ, ਵਾਟਰ ਟ੍ਰੀਟਮੈਂਟ, ਵੇਸਟ ਮੈਨੇਜਮੈਂਟ ਅਤੇ ਟੂਰਿਜ਼ਮ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣਾ ਸ਼ਾਮਲ ਹੈ। ਪ੍ਰਧਾਨ ਮੰਤਰੀ ਨੇ ਰੋਜ਼ਗਾਰ ਮੇਲੇ ਦੇ ਤਹਿਤ ਵੱਖ-ਵੱਖ ਵਿਭਾਗਾਂ ਵਿੱਚ 1930 ਨਵੇਂ ਸਰਕਾਰੀ ਨਵ ਨਿਯੁਕਤਾਂ ਨੂੰ ਨਿਯੁਕਤੀ ਆਦੇਸ਼ ਵੀ ਪ੍ਰਦਾਨ ਕੀਤੇ ਅਤੇ ਵੱਖ-ਵੱਖ ਭਲਾਈ ਸਕੀਮਾਂ ਦੇ ਲਾਭਾਰਥੀਆਂ ਨੂੰ ਪ੍ਰਵਾਨਗੀ ਪੱਤਰ ਵੀ ਸੌਂਪੇ।ਗੋਆ ਵਿੱਚ 37ਵੀਂ ਰਾਸ਼ਟਰੀ ਖੇਡਾਂ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 26th, 10:59 pm
ਗੋਆ ਦੇ ਰਾਜਪਾਲ ਸ਼੍ਰੀਮਾਨ ਪੀਐੱਸ ਸ਼੍ਰੀਧਰਨ ਪਿਲੱਈ ਜੀ, ਇੱਥੋਂ ਦੇ ਲੋਕਪ੍ਰਿਯ ਅਤੇ ਯੁਵਾ, ਊਰਜਾਵਾਨ ਮੁੱਖ ਮੰਤਰੀ ਪ੍ਰਮੋਦ ਸਾਵੰਤ ਜੀ, ਖੇਡ ਮੰਤਰੀ ਅਨੁਰਾਗ ਠਾਕੁਰ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਹੋਰ ਸਾਥੀ, ਮੰਚ ‘ਤੇ ਵਿਰਾਜਮਾਨ ਹੋਰ ਜਨਪ੍ਰਤੀਨਿਧੀਗਣ, ਭਾਰਤੀ ਓਲੰਪਿਕ ਸੰਘ ਦੀ ਪ੍ਰਧਾਨ ਭੈਣ ਪੀ ਟੀ ਊਸ਼ਾ ਜੀ, ਦੇਸ਼ ਦੇ ਕੋਨੇ-ਕੋਨੇ ਤੋਂ ਆਏ ਹੋਏ ਸਾਰੇ ਮੇਰੇ ਖਿਡਾਰੀ ਸਾਥੀ, supporting staff, ਹੋਰ ਅਧਿਕਾਰੀ ਅਤੇ ਨੌਜਵਾਨ ਦੋਸਤੋਂ, ਭਾਰਤੀ ਖੇਡ ਦੇ ਮਹਾਂਕੁੰਭ ਦਾ ਮਹਾਸਫਰ ਅੱਜ ਗੋਆ ਆ ਪਹੁੰਚਿਆ ਹੈ। ਹਰ ਤਰਫ਼ ਰੰਗ ਹੈ... ਤਰੰਗ ਹੈ....ਰੋਮਾਂਚ ਹੈ......ਰਵਾਨਗੀ ਹੈ। ਗੋਆ ਦੀ ਹਵਾ ਵਿੱਚ ਬਾਤ ਹੀ ਕੁਝ ਐਸੀ ਹੈ। ਆਪ ਸਾਰੀਆਂ ਨੂੰ ਸੈਂਤੀਸਵੇਂ national games ਦੇ ਲਈ ਬਹੁਤ-ਬਹੁਤ ਸ਼ੁਭਕਾਮਨਾਵਾਂ, ਅਨੇਕ-ਅਨੇਕ ਵਧਾਈਆਂ।ਪ੍ਰਧਾਨ ਮੰਤਰੀ ਨੇ ਗੋਆ ਵਿੱਚ 37ਵੀਂ ਨੈਸ਼ਨਲ ਗੇਮਸ ਦਾ ਉਦਘਾਟਨ ਕੀਤਾ
October 26th, 05:48 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਡਗਾਂਵ, ਗੋਆ ਦੇ ਪੰਡਿਤ ਜਵਾਹਰਲਾਲ ਨਹਿਰੂ ਸਟੇਡੀਅਮ ਵਿੱਚ 37ਵੇਂ ਨੈਸ਼ਨਲ ਗੇਮਸ ਦਾ ਉਦਘਾਟਨ ਕੀਤਾ। ਖੇਡਾਂ ਦਾ ਆਯੋਜਨ 26 ਅਕਤੂਬਰ ਤੋਂ 9 ਨਵੰਬਰ ਤੱਕ ਹੋਵੇਗਾ ਅਤੇ ਇਸ ਵਿੱਚ ਦੇਸ਼ ਭਰ ਤੋਂ 10,000 ਤੋਂ ਜ਼ਿਆਦਾ ਐਥਲੀਟ ਹਿੱਸਾ ਲੈਣਗੇ। ਇਹ ਖਿਡਾਰੀ 28 ਸਥਾਨਾਂ ’ਤੇ 43 ਖੇਡਾਂ ਵਿੱਚ ਮੁਕਾਬਲੇ ਕਰਨਗੇਪ੍ਰਧਾਨ ਮੰਤਰੀ 26 ਅਕਤੂਬਰ ਨੂੰ ਮਹਾਰਾਸ਼ਟਰ ਅਤੇ ਗੋਆ ਦਾ ਦੌਰਾ ਕਰਨਗੇ
October 25th, 11:21 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 26 ਅਕਤੂਬਰ, 2023 ਨੂੰ ਮਹਾਹਾਸ਼ਟਰ ਅਤੇ ਗੋਆ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਦੁਪਹਿਰ ਕਰੀਬ ਇੱਕ ਵਜੇ ਮਹਾਰਾਸ਼ਟਰ ਵਿੱਚ ਅਹਿਮਦਾਬਾਦ ਜ਼ਿਲ੍ਹੇ ਦੇ ਸਿਰੜੀ ਪਹੁੰਚਣਗੇ, ਜਿੱਥੇ ਉਹ ਸ਼੍ਰੀ ਸਾਈਬਾਬਾ ਸਮਾਧੀ ਮੰਦਿਰ ਵਿੱਚ ਪੂਜਾ ਅਤੇ ਦਰਸ਼ਨ ਕਰਨਗੇ। ਉਹ ਮੰਦਿਰ ਵਿੱਚ ਨਵੇਂ ਦਰਸ਼ਨ ਕਤਾਰ ਕੰਪਲੈਕਸ ਦਾ ਵੀ ਉਦਘਾਟਨ ਕਰਨਗੇ। ਦੁਪਹਿਰ ਕਰੀਬ ਦੋ ਵਜੇ ਪ੍ਰਧਾਨ ਮੰਤਰੀ ਨਿਲਵੰਡੇ ਡੈਮ ਦਾ ਜਲ ਪੂਜਨ ਕਰਨਗੇ ਅਤੇ ਡੈਮ ਦੇ ਇੱਕ ਨਹਿਰ ਨੈੱਟਵਰਕ ਰਾਸ਼ਟਰ ਨੂੰ ਸਮਰਪਿਤ ਕਰਨਗੇ। ਦੁਪਹਿਰ ਲਗਭਗ ਸਵਾ ਤਿੰਨ ਵਜੇ, ਪ੍ਰਧਾਨ ਮੰਤਰੀ ਸਿਰੜੀ ਵਿੱਚ ਇੱਕ ਜਨਤਕ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ, ਜਿੱਥੇ ਉਹ ਸਿਹਤ, ਰੇਲ, ਸੜਕ ਅਤੇ ਤੇਲ ਜਿਹੇ ਖੇਤਰਾਂ ਵਿੱਚ ਲਗਭਗ 7500 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ, ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ।