ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਜਗਨਨਾਥ ਨੇ ਸੰਯੁਕਤ ਤੌਰ 'ਤੇ ਮਾਰੀਸ਼ਸ ਵਿੱਚ ਸੋਸ਼ਲ ਹਾਊਸਿੰਗ ਯੂਨਿਟ ਪ੍ਰੋਜੈਕਟ ਦਾ ਉਦਘਾਟਨ ਕੀਤਾ ਅਤੇ ਮਾਰੀਸ਼ਸ ਵਿੱਚ ਸਿਵਲ ਸਰਵਿਸ ਕਾਲਜ ਤੇ 8 ਮੈਗਾਵਾਟ ਸੋਲਰ ਪੀਵੀ ਫਾਰਮ ਪ੍ਰੋਜੈਕਟ ਦਾ ਵਰਚੁਅਲੀ ਨੀਂਹ ਪੱਥਰ ਰੱਖਿਆ
January 20th, 06:43 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਸ਼੍ਰੀ ਪ੍ਰਵਿੰਦ ਕੁਮਾਰ ਜਗਨਨਾਥ ਨੇ ਅੱਜ ਸੰਯੁਕਤ ਤੌਰ ‘ਤੇ ਮਾਰੀਸ਼ਸ ਵਿੱਚ ਸੋਸ਼ਲ ਹਾਊਸਿੰਗ ਯੂਨਿਟ ਪ੍ਰੋਜੈਕਟ ਦਾ ਉਦਘਾਟਨ ਕੀਤਾ। ਇਸ ਪ੍ਰੋਜੈਕਟ ਨੂੰ ਭਾਰਤ ਅਤੇ ਮਾਰੀਸ਼ਸ ਦੇ ਦਰਮਿਆਨ ਜੀਵੰਤ ਵਿਕਾਸ ਭਾਈਵਾਲੀ ਦੇ ਹਿੱਸੇ ਵਜੋਂ ਲਾਗੂ ਕੀਤਾ ਗਿਆ ਹੈ। ਇਸ ਮੌਕੇ 'ਤੇ, ਦੋਵਾਂ ਪ੍ਰਧਾਨ ਮੰਤਰੀਆਂ ਨੇ ਦੋ ਹੋਰ ਪ੍ਰੋਜੈਕਟਾਂ - ਇੱਕ ਅਤਿ-ਆਧੁਨਿਕ ਸਿਵਲ ਸਰਵਿਸ ਕਾਲਜ ਦੀ ਉਸਾਰੀ ਅਤੇ ਇੱਕ 8 ਮੈਗਾਵਾਟ ਸੋਲਰ ਪੀਵੀ ਫਾਰਮ - ਲਈ ਵਰਚੁਅਲ ਮਾਧਿਅਮ ਨਾਲ ਨੀਂਹ ਪੱਥਰ ਸਮਾਗਮ ਵਿੱਚ ਵੀ ਹਿੱਸਾ ਲਿਆ, ਜਿਸ ਨੂੰ ਭਾਰਤ ਦੇ ਸਹਿਯੋਗ ਦੇ ਹਿੱਸੇ ਵਜੋਂ ਸ਼ੁਰੂ ਕੀਤਾ ਗਿਆ। ਇਹ ਸਮਾਗਮ ਵੀਡੀਓ ਕਾਨਫਰੰਸ ਰਾਹੀਂ ਕਰਵਾਇਆ ਗਿਆ। ਮਾਰੀਸ਼ਸ ਵਿੱਚ ਇਹ ਸਮਾਗਮ ਮਾਰੀਸ਼ਸ ਸਰਕਾਰ ਦੇ ਕੈਬਨਿਟ ਮੰਤਰੀਆਂ ਅਤੇ ਸੀਨੀਅਰ ਅਧਿਕਾਰੀਆਂ ਸਮੇਤ ਪਤਵੰਤਿਆਂ ਦੀ ਮੌਜੂਦਗੀ ਵਿੱਚ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਪਰਿਸਰ ਵਿੱਚ ਆਯੋਜਿਤ ਕੀਤਾ ਗਿਆ ਸੀ।ਮਾਰੀਸ਼ਸ ਵਿੱਚ ਵਿਕਾਸ ਪ੍ਰੋਜੈਕਟਾਂ ਦੇ ਸੰਯੁਕਤ ਉਦਘਾਟਨ ਅਤੇ ਲਾਂਚ ਸਮੇਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਸੰਬੋਧਨ
January 20th, 04:49 pm
ਭਾਰਤ ਦੇ ਸਾਰੇ 130 ਕਰੋੜ ਲੋਕਾਂ ਦੁਆਰਾ, ਮਾਰੀਸ਼ਸ ਦੇ ਸਾਰੇ ਭਾਈਆਂ-ਭੈਣਾਂ ਨੂੰ ਨਮਸਕਾਰ, ਬੋਨਜੌਰ, ਅਤੇ ਥਾਈਪੂਸਮ ਕਾਵਡੀ ਦੀਆਂ ਸ਼ੁਭਕਾਮਨਾਵਾਂ