ਪ੍ਰਧਾਨ ਮੰਤਰੀ ਨੇ ਮਹਾਨ ਅਭਿਨੇਤਾ ਰਾਜ ਕਪੂਰ ਨੂੰ ਉਨ੍ਹਾਂ ਦੀ 100ਵੀਂ ਜਯੰਤੀ ‘ਤੇ ਸ਼ਰਧਾਂਜਲੀ ਦਿੱਤੀ

December 14th, 11:17 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਨ ਅਭਿਨੇਤਾ ਸ਼੍ਰੀ ਰਾਜ ਕਪੂਰ ਨੂੰ ਉਨ੍ਹਾਂ ਦੀ 100ਵੀਂ ਜਯੰਤੀ ‘ਤੇ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੇ (ਪ੍ਰਧਾਨ ਮੰਤਰੀ ਨੇ) ਉਨ੍ਹਾਂ ਨੂੰ ਇੱਕ ਦੂਰਦਰਸ਼ੀ ਫਿਲਮ ਨਿਰਮਾਤਾ, ਅਭਿਨੇਤਾ ਅਤੇ ਸਦਾਬਹਾਰ ਸ਼ੋਅਮੈਨ ਦੱਸਿਆ। ਸ਼੍ਰੀ ਰਾਜ ਕਪੂਰ ਨੂੰ ਸਿਰਫ ਇੱਕ ਫਿਲਮ ਨਿਰਮਾਤਾ ਹੀ ਨਹੀਂ ਬਲਕਿ ਇੱਕ ਸੱਭਿਆਚਾਰਕ ਰਾਜਦੂਤ ਜਿਨ੍ਹਾਂ ਨੇ ਭਾਰਤੀ ਸਿਨੇਮਾ ਨੂੰ ਆਲਮੀ ਮੰਚ ‘ਤੇ ਪਹੁੰਚਾਇਆ ਦੱਸਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਫਿਲਮ ਨਿਰਮਾਤਾਵਾਂ ਅਤੇ ਅਭਿਨੇਤਾਵਾਂ ਦੀਆਂ ਪੀੜ੍ਹੀਆਂ ਉਨ੍ਹਾਂ ਤੋਂ ਬਹੁਤ ਕੁਝ ਸਿੱਖ ਸਕਦੀਆਂ ਹਨ।

ਪ੍ਰਧਾਨ ਮੰਤਰੀ ਨੇ ਫਿਲਮ ਅਭਿਨੇਤਾ ਥਿਰੂ ਦਿੱਲੀ ਗਣੇਸ਼ ਦੇ ਦੇਹਾਂਤ ‘ਤੋ ਸੋਗ ਪ੍ਰਗਟ ਕੀਤਾ

November 10th, 05:48 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਸ਼ਹੂਰ ਫਿਲਮ ਅਭਿਨੇਤ ਥਿਰੂ ਦਿੱਲੀ ਗਣੇਸ਼ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ। ਸ਼੍ਰੀ ਮੋਦੀ ਕਿਹਾ ਕਿ, ਬੇਮਿਸਾਲ ਅਦਾਕਾਰੀ ਕੌਸ਼ਲ ਦੇ ਧਨੀ ਥਿਰੂ ਗਣੇਸ਼ ਨੇ ਹਰ ਭੂਮਿਕਾ ਨੂੰ ਸ਼ਾਨਦਾਰ ਢੰਗ ਨਾਲ ਨਿਭਾਇਆ ਅਤੇ ਵਿਭਿੰਨ ਪੀੜ੍ਹੀਆਂ ਦੇ ਦਰਸ਼ਕਾਂ ਦੇ ਨਾਲ ਜੁੜਨ ਦੀ ਉਨ੍ਹਾਂ ਦੀ ਸਮਰੱਥਾ ਲਈ ਹਮੇਸ਼ਾ ਉਨ੍ਹਾਂ ਨੂੰ ਯਾਦ ਕੀਤਾ ਜਾਵੇਗਾ।