ਤੇਲੰਗਾਨਾ ਦੇ ਸੰਗਾਰੈੱਡੀ ਵਿਖੇ ਵਿਭਿੰਨ ਪ੍ਰੋਜੈਕਟਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

March 05th, 10:39 am

ਤੇਲੰਗਾਨਾ ਦੇ ਗਵਰਨਰ ਤਮਿਲਿਸਾਈ ਸੌਂਦਰਾਰਾਜਨ ਜੀ, ਕੇਂਦਰੀ ਮੰਤਰੀ ਪਰਿਸ਼ਦ ਦੇ ਮੇਰੇ ਸਾਥੀ ਜੀ. ਕਿਸ਼ਨ ਰੈੱਡੀ ਜੀ, ਤੇਲੰਗਾਨਾ ਸਰਕਾਰ ਦੇ ਮੰਤਰੀ ਕੋਂਡਾ ਸੁਰੇਖਾ ਜੀ, ਕੇ ਵੈਂਕਟ ਰੈੱਡੀ ਜੀ, ਸੰਸਦ ਵਿੱਚ ਮੇਰੇ ਸਾਥੀ ਡਾਕਟਰ ਕੇ ਲਕਸ਼ਮਣ ਜੀ, ਹੋਰ ਸਾਰੇ ਮਹਾਨੁਭਾਵ ਦੇਵੀਓ ਅਤੇ ਸੱਜਣੋਂ!

ਪ੍ਰਧਾਨ ਮੰਤਰੀ ਨੇ ਤੇਲੰਗਾਨਾ ਦੇ ਸੰਗਾਰੈੱਡੀ ਵਿੱਚ 6,800 ਕਰੋੜ ਰੁਪਏ ਤੋਂ ਅਧਿਕ ਲਾਗਤ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ

March 05th, 10:38 am

ਰਾਜ ਦੀ ਯਾਤਰਾ ਦੇ ਦੂਸਰੇ ਦਿਨ ਸਭਾ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਤੇਲੰਗਾਨਾ ਦੇ ਵਿਕਾਸ ਵਿੱਚ ਸਹਾਇਤਾ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਨੇ ਊਰਜਾ, ਜਲਵਾਯੂ ਅਤੇ ਬੁਨਿਆਦੀ ਢਾਂਚੇ ਦੇ ਖੇਤਰਾਂ ਵਿੱਚ ਕੱਲ੍ਹ ਆਦਿਲਾਬਾਦ ਤੋਂ ਲਗਭਗ 56,000 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ ਅਤੇ ਰਾਸ਼ਟਰ ਨੂੰ ਸਮਰਪਿਤ ਕਰਨ ਨੂੰ ਯਾਦ ਕੀਤਾ ਅਤੇ ਅੱਜ ਦੇ ਮੌਕੇ ਦਾ ਜ਼ਿਕਰ ਕੀਤਾ ਜਿੱਥੇ ਲਗਭਗ 7,000 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ ਅਤੇ ਨੀਂਹ ਪੱਥਰ ਰੱਖੇ ਜਾ ਰਹੇ ਹਨ, ਜਿਨ੍ਹਾਂ ਵਿੱਚ ਹਾਈਵੇ, ਰੇਲਵੇ, ਏਅਰਵੇਜ਼ ਅਤੇ ਪੈਟਰੋਲੀਅਮ ਦੇ ਸੈਕਟਰ ਸ਼ਾਮਲ ਹਨ। ਪ੍ਰਧਾਨ ਮੰਤਰੀ ਨੇ ਸਰਕਾਰ ਦੀ ਕਾਰਜਸ਼ੀਲ ਵਿਚਾਰਧਾਰਾ ਨੂੰ ਉਜਾਗਰ ਕਰਦਿਆਂ ਕਿਹਾ, “ਮੈਂ ਰਾਜਾਂ ਦੇ ਵਿਕਾਸ ਰਾਹੀਂ ਰਾਸ਼ਟਰ ਵਿਕਾਸ ਦੇ ਮੰਤਰ ਵਿੱਚ ਵਿਸ਼ਵਾਸ ਰੱਖਦਾ ਹਾਂ।” ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਉਸੇ ਭਾਵਨਾ ਨਾਲ ਤੇਲੰਗਾਨਾ ਦੀ ਸੇਵਾ ਲਈ ਕੰਮ ਕਰ ਰਹੀ ਹੈ ਅਤੇ ਅੱਜ ਦੇ ਵਿਕਾਸ ਕਾਰਜਾਂ ਲਈ ਨਾਗਰਿਕਾਂ ਨੂੰ ਵਧਾਈ ਦਿੱਤੀ।

Telangana is the land of the brave Ramji Gond & Komaram Bheem: PM Modi

March 04th, 12:45 pm

On his visit to Telangana, PM Modi addressed a massive rally in Adilabad. He said, The huge turnout by the people of Telangana in Adilabad is a testimony to the growing strength of B.J.P. & N.D.A. He added that the launch of various projects ensures the holistic development of the people of Telangana

Telangana's massive turnout during a public rally by PM Modi in Adilabad

March 04th, 12:24 pm

On his visit to Telangana, PM Modi addressed a massive rally in Adilabad. He said, The huge turnout by the people of Telangana in Adilabad is a testimony to the growing strength of B.J.P. & N.D.A. He added that the launch of various projects ensures the holistic development of the people of Telangana

ਤੇਲੰਗਾਨਾ ਦੇ ਆਦਿਲਾਬਾਦ ਵਿਖੇ ਵਿਭਿੰਨ ਪ੍ਰੋਜੈਕਟਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

March 04th, 11:31 am

ਅੱਜ ਆਦਿਲਾਬਾਦ ਦੀ ਧਰਤੀ ਤੇਲੰਗਾਨਾ ਹੀ ਨਹੀਂ, ਪੂਰੇ ਦੇਸ਼ ਲਈ ਕਈ ਵਿਕਾਸ ਧਾਰਾਵਾਂ ਦੀ ਗਵਾਹ ਬਣ ਰਹੀ ਹੈ। ਅੱਜ ਮੈਂ ਆਪ ਸਭ ਦੇ ਦਰਮਿਆਨ 30 ਤੋਂ ਜ਼ਿਆਦਾ ਵਿਕਾਸ ਕਾਰਜਾਂ ਦੇ ਲੋਕਅਰਪਣ ਕਰਨ ਅਤੇ ਨੀਂਹ ਪੱਥਰ ਰੱਖਣ ਦਾ ਮੈਨੂੰ ਅੱਜ ਇੱਥੇ ਅਵਸਰ ਮਿਲਿਆ ਹੈ। 56 ਹਜ਼ਾਰ ਕਰੋੜ -Fifty Six Thousand Crore Rupees ਉਸ ਤੋਂ ਭੀ ਜ਼ਿਆਦਾ, ਇਹ ਪ੍ਰੋਜੈਕਟਸ, ਤੇਲੰਗਾਨਾ ਸਮੇਤ ਦੇਸ਼ ਦੇ ਅਨੇਕ ਰਾਜਾਂ ਵਿੱਚ ਵਿਕਾਸ ਦਾ ਨਵਾਂ ਅਧਿਆਇ ਲਿਖਣਗੇ। ਇਨ੍ਹਾਂ ਵਿੱਚ ਊਰਜਾ ਨਾਲ ਜੁੜੇ ਕਈ ਬੜੇ ਪ੍ਰੋਜੈਕਟਸ ਹਨ, ਵਾਤਾਵਰਣ ਦੀ ਰੱਖਿਆ ਲਈ ਕੀਤੇ ਜਾ ਰਹੇ ਕਾਰਜ ਹਨ, ਅਤੇ ਤੇਲੰਗਾਨਾ ਵਿੱਚ ਆਧੁਨਿਕ ਰੋਡ ਨੈੱਟਵਰਕ ਵਿਕਸਿਤ ਕਰਨ ਵਾਲੇ ਹਾਈਵੇਜ਼ ਭੀ ਹਨ। ਮੈਂ ਤੇਲੰਗਾਨਾ ਦੇ ਮੇਰੇ ਭਾਈ-ਭੈਣਾਂ ਨੂੰ, ਅਤੇ ਨਾਲ ਹੀ ਸਾਰੇ ਦੇਸ਼ਵਾਸੀਆਂ ਨੂੰ ਇਨ੍ਹਾਂ ਪਰਿਯੋਜਨਾਵਾਂ ਦੇ ਲਈ ਬਹੁਤ-ਬਹੁਤ ਵਧਾਈ ਦਿੰਦਾ ਹਾਂ।

ਪ੍ਰਧਾਨ ਮੰਤਰੀ ਨੇ ਤੇਲੰਗਾਨਾ ਦੇ ਆਦਿਲਾਬਾਦ ਵਿੱਚ 56,000 ਕਰੋੜ ਰੁਪਏ ਤੋਂ ਅਧਿਕ ਲਾਗਤ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ

March 04th, 11:30 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤੇਲੰਗਾਨਾ ਦੇ ਆਦਿਲਾਬਾਦ ਵਿੱਚ 56,000 ਕਰੋੜ ਰੁਪਏ ਤੋਂ ਅਧਿਕ ਲਾਗਤ ਦੇ ਪਾਵਰ, ਰੇਲ ਅਤੇ ਰੋਡ ਖੇਤਰਾਂ ਨਾਲ ਸਬੰਧਿਤ ਕਈ ਵਿਕਾਸਾਤਮਕ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ।