ਕੇਰਲ ਵਿੱਚ ਵਿਕਰਮ ਸਾਰਾਭਾਈ ਸਪੇਸ ਸੈਂਟਰ ਵਿਖੇ ਵੱਖ-ਵੱਖ ਪ੍ਰੋਜੈਕਟਾਂ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲਪਾਠ
February 27th, 12:24 pm
ਕੇਰਲ ਦੇ ਰਾਜਪਾਲ ਸ਼੍ਰੀ ਆਰਿਫ ਮੁਹੰਮਦ ਖਾਨ, ਮੁੱਖ ਮੰਤਰੀ ਸ਼੍ਰੀ ਪਿਨਰਾਈ ਵਿਜਯਨ ਜੀ, ਰਾਜ ਮੰਤਰੀ, ਮੇਰੇ ਸਾਥੀ ਸ਼੍ਰੀ ਵੀ. ਮੁਰਲੀਧਰਨ ਜੀ, ਇਸਰੋ ਪਰਿਵਾਰ ਦੇ ਸਾਰੇ ਮੈਂਬਰਾਂ ਨੂੰ ਨਮਸਕਾਰ!ਪ੍ਰਧਾਨ ਮੰਤਰੀ ਨੇ ਕੇਰਲ ਦੇ ਤਿਰੂਵਨੰਤਪੁਰਮ ਵਿੱਚ ਵਿਕਰਮ ਸਾਰਾਭਾਈ ਸਪੇਸ ਸੈਂਟਰ (VSSC) ਦਾ ਦੌਰਾ ਕੀਤਾ
February 27th, 12:02 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਿਰੂਵਨੰਤਪੁਰਮ, ਕੇਰਲ ਵਿਖੇ ਵਿਕਰਮ ਸਾਰਾਭਾਈ ਸਪੇਸ ਸੈਂਟਰ (VSSC) ਦਾ ਦੌਰਾ ਕੀਤਾ ਅਤੇ ਲਗਭਗ 1,800 ਕਰੋੜ ਰੁਪਏ ਦੇ ਪੁਲਾੜ ਬੁਨਿਆਦੀ ਢਾਂਚੇ ਦੇ ਤਿੰਨ ਅਹਿਮ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਨ੍ਹਾਂ ਪ੍ਰੋਜੈਕਟਾਂ ਵਿੱਚ ਸਤੀਸ਼ ਧਵਨ ਸਪੇਸ ਸੈਂਟਰ, ਸ਼੍ਰੀਹਰੀਕੋਟਾ ਵਿੱਚ SLV ਏਕੀਕਰਣ ਸਹੂਲਤ (PIF); ਮਹਿੰਦਰਗਿਰੀ ਵਿਖੇ ISRO ਪ੍ਰੋਪਲਸ਼ਨ ਕੰਪਲੈਕਸ ਵਿਖੇ ਨਵੀਂ 'ਸੈਮੀ-ਕ੍ਰਾਇਓਜੇਨਿਕਸ ਏਕੀਕ੍ਰਿਤ ਇੰਜਣ ਅਤੇ ਪੜਾਅ ਟੈਸਟ ਸਹੂਲਤ'; ਅਤੇ VSSC, ਤਿਰੂਵਨੰਤਪੁਰਮ ਵਿਖੇ 'ਟ੍ਰਾਈਸੋਨਿਕ ਵਿੰਡ ਟਨਲ' ਸ਼ਾਮਲ ਹਨ। ਸ਼੍ਰੀ ਮੋਦੀ ਨੇ ਗਗਨਯਾਨ ਮਿਸ਼ਨ ਦੀ ਪ੍ਰਗਤੀ ਦੀ ਸਮੀਖਿਆ ਵੀ ਕੀਤੀ ਅਤੇ ਚਾਰ ਮਨੋਨੀਤ ਪੁਲਾੜ ਯਾਤਰੀਆਂ ਨੂੰ 'ਐਸਟ੍ਰੋਨੌਟ ਵਿੰਗਜ਼' ਪ੍ਰਦਾਨ ਕੀਤੇ। ਇਹ ਮਨੋਨੀਤ ਪੁਲਾੜ ਯਾਤਰੀ ਗਰੁੱਪ ਕੈਪਟਨ ਪ੍ਰਸ਼ਾਂਤ ਬਾਲਕ੍ਰਿਸ਼ਨਨ ਨਾਇਰ, ਗਰੁੱਪ ਕੈਪਟਨ ਅਜੀਤ ਕ੍ਰਿਸ਼ਨਨ, ਗਰੁੱਪ ਕੈਪਟਨ ਅੰਗਦ ਪ੍ਰਤਾਪ ਅਤੇ ਵਿੰਗ ਕਮਾਂਡਰ ਸ਼ੁਭਾਂਸ਼ੂ ਸ਼ੁਕਲਾ ਹਨ।ਅਯੁੱਧਿਆ ਜੀ ਵਿੱਚ ਸ਼੍ਰੀ ਰਾਮ ਲਲਾ ਦੀ ਪ੍ਰਾਣ-ਪ੍ਰਤਿਸ਼ਠਾ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 22nd, 05:12 pm
ਅੱਜ ਸਾਡੇ ਰਾਮ ਆ ਗਏ ਹਨ! ਸਦੀਆਂ ਦੀ ਪ੍ਰਤੀਖਿਆ ਦੇ ਬਾਅਦ ਸਾਡੇ ਰਾਮ ਆ ਗਏ ਹਨ। ਸਦੀਆਂ ਦਾ ਅਭੂਤਪੂਰਵ ਧੀਰਜ, ਅਣਗਿਣਤ ਬਲੀਦਾਨ, ਤਿਆਗ ਅਤੇ ਤਪੱਸਿਆ ਦੇ ਬਾਅਦ ਸਾਡੇ ਪ੍ਰਭੁ ਰਾਮ ਆ ਗਏ ਹਨ। ਇਸ ਸ਼ੁਭ ਘੜੀ ਦੀ ਆਪ ਸਭ ਨੂੰ, ਸਮਸਤ ਦੇਸ਼ਵਾਸੀਆਂ ਨੂੰ, ਬਹੁਤ-ਬਹੁਤ ਵਧਾਈ।ਪ੍ਰਧਾਨ ਮੰਤਰੀ ਨੇ ਅਯੁੱਧਿਆ ਵਿੱਚ ਨਵੇਂ ਬਣੇ ਸ਼੍ਰੀ ਰਾਮ ਜਨਮਭੂਮੀ ਮੰਦਿਰ (Shri Ram Janmbhoomi Mandir) ਵਿੱਚ ਸ਼੍ਰੀ ਰਾਮ ਲਲਾ (Shri Ramlalla) ਦੀ ਪ੍ਰਾਣ ਪ੍ਰਤਿਸ਼ਠਾ (Pran Pratishtha) ਸਮਾਰੋਹ ਵਿੱਚ ਹਿੱਸਾ ਲਿਆ
January 22nd, 01:34 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਅਯੁੱਧਿਆ ਵਿੱਚ ਨਵੇਂ ਬਣੇ ਸ਼੍ਰੀ ਰਾਮ ਜਨਮਭੂਮੀ ਮੰਦਿਰ (Shri Ram Janmbhoomi Mandir) ਵਿੱਚ ਸ਼੍ਰੀ ਰਾਮ ਲਲਾ (Shri Ramlalla) ਦੇ ਪ੍ਰਾਣ ਪ੍ਰਤਿਸ਼ਠਾ (Pran Pratishtha -consecration) ਸਮਾਰੋਹ ਵਿੱਚ ਹਿੱਸਾ ਲਿਆ। ਸ਼੍ਰੀ ਮੋਦੀ ਨੇ ਸ਼੍ਰੀ ਰਾਮ ਜਨਮਭੂਮੀ ਮੰਦਿਰ (Shri Ram Janmbhoomi Mandir) ਦੇ ਨਿਰਮਾਣ ਵਿੱਚ ਯੋਗਦਾਨ ਦੇਣ ਵਾਲੇ ਸ਼੍ਰਮਜੀਵੀਆਂ (shramjeevi) ਨਾਲ ਗੱਲਬਾਤ ਕੀਤੀ।ਪ੍ਰਧਾਨ ਮੰਤਰੀ ਨੇ ਪੁਲਿਸ ਡਾਇਰੈਕਟਰ ਜਰਨਲਸ/ਇੰਸਪੈਕਟਰ ਜਰਨਲਸ ਦੀ ਆਲ ਇੰਡੀਆ ਕਾਨਫਰੰਸ ਵਿੱਚ ਹਿੱਸਾ ਲਿਆ
January 07th, 08:34 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 6 ਅਤੇ 7 ਜਨਵਰੀ, 2024 ਨੂੰ ਰਾਜਸਥਾਨ ਇੰਟਰਨੈਸ਼ਨਲ ਸੈਂਟਰ, ਜੈਪੁਰ ਵਿੱਚ ਪੁਲਿਸ ਡਾਇਰੈਕਟਰ ਜਰਨਲਸ/ਇੰਸਪੈਕਟਰ ਜਰਨਲਸ ਦੀ 58ਵੀਂ ਆਲ ਇੰਡੀਆ ਕਾਨਫਰੰਸ ਵਿੱਚ ਹਿੱਸਾ ਲਿਆ।ਪ੍ਰਧਾਨ ਮੰਤਰੀ ਨੇ ਆਦਿਤਯ-ਐੱਲ1 (Aditya-L1) ਦੇ ਆਪਣੀ ਡੈਸਟੀਨੇਸ਼ਨ ‘ਤੇ ਪਹੁੰਚਣ ‘ਤੇ ਪ੍ਰਸੰਨਤਾ ਵਿਅਕਤ ਕੀਤੀ
January 06th, 05:15 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਦੇ ਪਹਿਲੇ ਸੋਲਰ ਓਬਜ਼ਰਵੇਟਰੀ ਆਦਿਤਯ-ਐੱਲ1 (solar observatory Aditya-L1) ਦੇ ਆਪਣੀ ਡੈਸਟੀਨੇਸ਼ਨ ‘ਤੇ ਪਹੁੰਚਣ ‘ਤੇ ਪ੍ਰਸੰਨਤਾ ਵਿਅਕਤ ਕੀਤੀ।ਪ੍ਰਧਾਨ ਮੰਤਰੀ ਨੇ ਜੰਮੂ-ਕਸ਼ਮੀਰ ਦੇ ਵਿਦਿਆਰਥੀਆਂ ਦੇ ਵਫ਼ਦ ਨਾਲ ਗੱਲਬਾਤ ਕੀਤੀ
December 24th, 07:28 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 7, ਲੋਕ ਕਲਿਆਣ ਮਾਰਗ ਸਥਿਤ ਆਪਣੇ ਆਵਾਸ ‘ਤੇ ਜੰਮੂ ਅਤੇ ਕਸ਼ਮੀਰ ਦੇ ਵਿਦਿਆਰਥੀਆਂ ਦੇ ਵਫ਼ਦ ਨਾਲ ਗੱਲਬਾਤ ਕੀਤੀ। ਜੰਮੂ ਅਤੇ ਕਸ਼ਮੀਰ ਦੇ ਸਾਰੇ ਜ਼ਿਲ੍ਹਿਆਂ ਤੋਂ ਆਏ ਲਗਭਗ 250 ਵਿਦਿਆਰਥੀਆਂ ਨੇ ਨਿਸ਼ਚਿੰਤ (freewheeling) ਅਤੇ ਗ਼ੈਰ ਰਸਮੀ ਗੱਲਬਾਤ ਵਿੱਚ ਹਿੱਸਾ ਲਿਆ।ਹਿਮਾਚਲ ਪ੍ਰਦੇਸ਼ ਦੇ ਲੇਪਚਾ ਵਿੱਚ ਸੁਰੱਖਿਆ ਬਲਾਂ ਦੇ ਨਾਲ ਦੀਵਾਲੀ ਮਨਾਉਣ ਦੇ ਮੌਕੇ ‘ਤੇ ਦਿੱਤੇ ਹੋਏ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
November 12th, 03:00 pm
ਮਾਂ ਭਾਰਤੀ ਦੇ ਜੈਘੋਸ਼ ਦੀ ਇਹ ਗੂੰਜ, ਭਾਰਤੀ ਸੈਨਾਵਾਂ ਅਤੇ ਸੁਰੱਖਿਆ ਬਲਾਂ ਦੇ ਪਰਾਕ੍ਰਮ ਦਾ ਇਹ ਉਦਘੋਸ਼, ਇਤਿਹਾਸਿਕ ਧਰਤੀ, ਅਤੇ ਦੀਵਾਲੀ ਦਾ ਇਹ ਪਵਿੱਤਰ ਤਿਉਹਾਰ। ਇਹ ਅਦਭੁਤ ਸੰਯੋਗ ਹੈ, ਇਹ ਅਦਭੁਤ ਮਿਲਾਪ ਹੈ। ਸੰਤੋਖ ਅਤੇ ਆਨੰਦ ਨਾਲ ਭਰ ਦੇਣ ਵਾਲਾ ਇਹ ਪਲ ਮੇਰੇ ਲਈ ਵੀ, ਤੁਹਾਡੇ ਲਈ ਵੀ ਅਤੇ ਦੇਸ਼ਵਾਸੀਆਂ ਦੇ ਲਈ ਵੀ ਦੀਵਾਲੀ ਵਿੱਚ ਨਵਾਂ ਪ੍ਰਕਾਸ਼ ਪਹੁੰਚਾਏਗਾ, ਅਜਿਹਾ ਮੇਰਾ ਵਿਸ਼ਵਾਸ ਹੈ। ਮੈਂ ਤੁਹਾਨੂੰ ਸਾਰਿਆਂ ਨੂੰ, ਸਾਰੇ ਦੇਸ਼ਵਾਸੀਆਂ ਨੂੰ ਸੀਮਾ ਪਾਰ ਤੋਂ, ਆਖਿਰੀ ਪਿੰਡ ਤੋਂ ਜਿਸ ਨੂੰ ਮੈਂ ਹੁਣ ਪਹਿਲਾਂ ਪਿੰਡ ਕਹਿੰਦਾ ਹਾਂ, ਉੱਥੇ ਤੈਨਾਤ ਸਾਡੇ ਸੁਰੱਖਿਆ ਬਲ ਦੇ ਸਾਥੀਆਂ ਦੇ ਨਾਲ ਜਦੋਂ ਦੀਵਾਲੀ ਮਨਾ ਰਿਹਾ ਹਾਂ, ਤਾਂ ਸਾਰੇ ਦੇਸ਼ਵਾਸੀਆਂ ਨੂੰ ਦੀਵਾਲੀ ਦੀ ਇਹ ਵਧਾਈ ਵੀ ਬਹੁਤ ਸਪੈਸ਼ਲ ਹੋ ਜਾਂਦੀ ਹੈ। ਦੇਸ਼ਵਾਸੀਆਂ ਨੂੰ ਮੇਰੀ ਬਹੁਤ-ਬਹੁਤ ਵਧਾਈ, ਦੀਵਾਲੀ ਦੀਆਂ ਸ਼ੁਭਕਾਮਨਾਵਾਂ।ਪ੍ਰਧਾਨ ਮੰਤਰੀ ਨੇ ਹਿਮਾਚਲ ਪ੍ਰਦੇਸ਼ ਦੇ ਲੇਪਚਾ ਵਿੱਚ ਬਹਾਦਰ ਜਵਾਨਾਂ ਨਾਲ ਦੀਵਾਲੀ ਮਨਾਈ
November 12th, 02:31 pm
ਆਪਣੇ ਤਜ਼ਰਬੇ ਨੂੰ ਬਿਆਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਤਿਉਹਾਰ ਉੱਥੇ ਹੁੰਦਾ ਹੈ ਜਿੱਥੇ ਪਰਿਵਾਰ ਹੁੰਦਾ ਹੈ ਅਤੇ ਸਰਹੱਦ ਦੀ ਸੁਰੱਖਿਆ ਲਈ ਤਿਉਹਾਰ ਵਾਲੇ ਦਿਨ ਪਰਿਵਾਰ ਤੋਂ ਦੂਰ ਰਹਿਣ ਦੀ ਸਥਿਤੀ ਨੂੰ ਡਿਊਟੀ ਪ੍ਰਤੀ ਸਮਰਪਣ ਦਾ ਸਿਖਰ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ 140 ਕਰੋੜ ਭਾਰਤੀਆਂ ਨੂੰ ਆਪਣਾ ਪਰਿਵਾਰ ਸਮਝਣ ਦੀ ਭਾਵਨਾ ਸੁਰੱਖਿਆ ਕਰਮੀਆਂ ਨੂੰ ਮਕਸਦ ਦੀ ਭਾਵਨਾ ਦਿੰਦੀ ਹੈ। ਉਨ੍ਹਾਂ ਕਿਹਾ “ਦੇਸ਼ ਇਸ ਲਈ ਤੁਹਾਡਾ ਆਭਾਰੀ ਅਤੇ ਰਿਣੀ ਹੈ। ਇਸੇ ਲਈ ਹਰ ਘਰ ਵਿੱਚ ਤੁਹਾਡੀ ਸੁਰੱਖਿਆ ਲਈ ਇੱਕ 'ਦੀਆ' ਜਗਾਇਆ ਜਾਂਦਾ ਹੈ।” ਉਨ੍ਹਾਂ ਅੱਗੇ ਕਿਹਾ “ਜਿੱਥੇ ਜਵਾਨ ਤੈਨਾਤ ਹਨ, ਉਹ ਜਗ੍ਹਾ ਮੇਰੇ ਲਈ ਕਿਸੇ ਮੰਦਿਰ ਤੋਂ ਘੱਟ ਨਹੀਂ ਹੈ। ਜਿੱਥੇ ਵੀ ਤੁਸੀਂ ਹੋ, ਉਥੇ ਹੀ ਮੇਰਾ ਤਿਉਹਾਰ ਹੈ। ਇਹ ਸ਼ਾਇਦ 30-35 ਸਾਲਾਂ ਤੋਂ ਇਵੇਂ ਹੀ ਚੱਲ ਰਿਹਾ ਹੈ।”ਪ੍ਰਧਾਨ ਮੰਤਰੀ ਨੇ ਗਗਨਯਾਨ ਮਿਸ਼ਨ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ
October 17th, 01:53 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਗਗਨਯਾਨ ਮਿਸ਼ਨ ਦੀ ਪ੍ਰਗਤੀ ਦਾ ਮੁਲਾਂਕਣ ਕਰਨ ਅਤੇ ਪੁਲਾੜ ਖੋਜ ਦੇ ਭਾਰਤ ਦੇ ਪ੍ਰਯਾਸਾਂ ਦੇ ਭਵਿੱਖ ਦੀ ਰੂਪਰੇਖਾ ਤਿਆਰ ਕਰਨ ਨਾਲ ਸਬੰਧਿਤ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ।ਜੀ20 ਯੂਨੀਵਰਸਿਟੀ ਕਨੈਕਟ ਫਾਈਨਲ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 26th, 04:12 pm
ਦੇਸ਼ ਦੇ ਅਲੱਗ-ਅਲੱਗ ਯੂਨੀਵਰਸਿਟੀਜ਼ ਦੇ ਵਾਈਸ ਚਾਂਸਲਰਸ, ਪ੍ਰੋਫੈਸਰਸ, ਵੱਖ-ਵੱਖ ਸੰਸਥਾਵਾਂ ਦੇ ਪ੍ਰਤੀਨਿਧੀਗਣ ਅਤੇ ਮੇਰੇ ਯੁਵਾ ਸਾਥੀਓ ! ਅੱਜ ਜਿੰਨ੍ਹੇ ਲੋਕ ਇਹ ਭਾਰਤ ਮੰਡਪਮ ਵਿੱਚ ਹਨ, ਉਸ ਤੋਂ ਕਿਤੇ ਜ਼ਿਆਦਾ ਸਾਡੇ ਨਾਲ Online ਜੁੜੇ ਹੋਏ ਹਨ। ਮੈਂ ਸਾਰੀਆਂ ਦਾ ਜੀ-20 ਯੂਨੀਵਰਸਿਟੀ ਕਨੈਕਟ, ਇਸ ਪ੍ਰੋਗਰਾਮ ਵਿੱਚ ਸੁਆਗਤ ਕਰਦਾ ਹਾਂ, ਅਤੇ ਆਪ ਸਭ ਨੌਜਵਾਨਾਂ ਦਾ ਅਭਿਨੰਦਨ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਜੀ20 ਯੂਨੀਵਰਸਿਟੀ ਕਨੈਕਟ ਫਿਨਾਲੇ ਨੂੰ ਸੰਬੋਧਨ ਕੀਤਾ
September 26th, 04:11 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਭਾਰਤ ਮੰਡਪਮ ਵਿਖੇ ਜੀ20 ਯੂਨੀਵਰਸਿਟੀ ਕਨੈਕਟ ਫਿਨਾਲੇ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਜੀ20 ਯੂਨੀਵਰਸਿਟੀ ਕਨੈਕਟ ਪਹਿਲਕਦਮੀ ਭਾਰਤ ਦੇ ਨੌਜਵਾਨਾਂ ਵਿੱਚ ਭਾਰਤ ਦੇ ਜੀ20 ਪ੍ਰਧਾਨਗੀ ਬਾਰੇ ਸਮਝ ਬਣਾਉਣ ਅਤੇ ਵੱਖ-ਵੱਖ ਜੀ20 ਸਮਾਗਮਾਂ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਵਧਾਉਣ ਦੇ ਉਦੇਸ਼ ਨਾਲ ਕੀਤੀ ਗਈ ਸੀ। ਪ੍ਰਧਾਨ ਮੰਤਰੀ ਨੇ ਇਸ ਮੌਕੇ 'ਤੇ 4 ਪ੍ਰਕਾਸ਼ਨ ਵੀ ਜਾਰੀ ਕੀਤੇ, ਜਿਨ੍ਹਾਂ ਵਿੱਚ ਜੀ20 ਭਾਰਤ ਪ੍ਰਧਾਨਗੀ ਦੀ ਮਹਾਨ ਸਫਲਤਾ: ਦੂਰਅੰਦੇਸ਼ੀ ਲੀਡਰਸ਼ਿਪ, ਸਮਾਵੇਸ਼ੀ ਪਹੁੰਚ; ਭਾਰਤ ਦੀ ਜੀ20 ਪ੍ਰਧਾਨਗੀ: ਵਸੁਧੈਵ ਕੁਟੁੰਬਕਮ; ਜੀ20 ਯੂਨੀਵਰਸਿਟੀ ਕਨੈਕਟ ਪ੍ਰੋਗਰਾਮ ਦਾ ਸੰਗ੍ਰਹਿ; ਅਤੇ ਜੀ20 ਵਿਖੇ ਭਾਰਤੀ ਸੰਸਕ੍ਰਿਤੀ ਦਾ ਪ੍ਰਦਰਸ਼ਨ ਸ਼ਾਮਲ ਹਨ।ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਨੌਂ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨਾਂ ਨੂੰ ਹਰੀ ਝੰਡੀ ਦਿਖਾਉਂਦੇ ਸਮੇਂ ਪ੍ਰਧਾਨ ਮੰਤਰੀ ਦੇ ਸਬੋਧਨ ਦਾ ਮੂਲ-ਪਾਠ
September 24th, 03:53 pm
ਇਸ ਪ੍ਰੋਗਰਾਮ ਵਿੱਚ ਮੌਜੂਦ ਵਿਭਿੰਨ ਰਾਜਾਂ ਦੇ ਰਾਜਪਾਲ ਸ਼੍ਰੀ, ਅਲੱਗ-ਅਲੱਗ ਰਾਜਾਂ ਵਿੱਚ ਮੌਜੂਦ ਮੁੱਖ ਮੰਤਰੀ ਸਾਥੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਮੈਂਬਰ, ਰਾਜਾਂ ਦੇ ਮੰਤਰੀ, ਸਾਂਸਦਗਣ, ਵਿਧਾਇਕਗਣ, ਹੋਰ ਜਨਪ੍ਰਤੀਨਿਧੀ, ਅਤੇ ਮੇਰੇ ਪਰਿਵਾਰਜਨੋਂ,ਪ੍ਰਧਾਨ ਮੰਤਰੀ ਨੇ ਨੌਂ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨਾਂ ਨੂੰ ਹਰੀ ਝੰਡੀ ਦਿਖਾਈ
September 24th, 12:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫੰਸਿੰਗ ਦੇ ਜ਼ਰੀਏ ਨੌਂ ਵੰਦੇ ਭਾਰਤ ਟ੍ਰੇਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਨਵੀਆਂ ਵੰਦੇ ਭਾਰਤ ਟ੍ਰੇਨਾਂ ਦੇਸ਼ ਭਰ ਵਿੱਚ ਕਨੈਕਟੀਵਿਟੀ ਵਿੱਚ ਸੁਧਾਰ ਅਤੇ ਰੇਲ ਯਾਤਰੀਆਂ ਨੂੰ ਵਿਸ਼ਵ ਪੱਧਰੀ ਸੁਵਿਧਾਵਾਂ ਪ੍ਰਦਾਨ ਕਰਨ ਦੇ ਪ੍ਰਧਾਨ ਮੰਤਰੀ ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਇੱਕ ਕਦਮ ਹਨ। ਜਿਨ੍ਹਾਂ ਨਵੀਆਂ ਟ੍ਰੇਨਾਂ ਨੂੰ ਹਰੀ ਝੰਡੀ ਦਿਖਾਈ ਗਈ, ਉਹ ਹਨ:ਪ੍ਰਧਾਨ ਮੰਤਰੀ ਨੇ ਭਾਰਤ ਦੇ ਪਹਿਲੇ ਸੋਲਰ ਮਿਸ਼ਨ, ਆਦਿਤਯ-ਐੱਲ1 (Aditya-L1) ਦੇ ਸਫ਼ਲ ਲਾਂਚ ਦੇ ਲਈ ਇਸਰੋ ਦੇ ਵਿਗਿਆਨੀਆਂ ਅਤੇ ਇੰਜੀਨੀਅਰਾਂ ਨੂੰ ਵਧਾਈਆਂ ਦਿੱਤੀਆਂ
September 02nd, 02:40 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਪਹਿਲੇ ਸੋਲਰ ਮਿਸ਼ਨ, ਆਦਿਤਯ-ਐੱਲ1 (Aditya-L1) ਦੇ ਸਫ਼ਲ ਲਾਂਚ ਦੇ ਲਈ ਇਸਰੋ ਦੇ ਵਿਗਿਆਨੀਆਂ ਅਤੇ ਇੰਜੀਨੀਅਰਾਂ ਨੂੰ ਵਧਾਈਆਂ ਦਿੱਤੀਆਂ ਹਨ।