ਪ੍ਰਧਾਨ ਮੰਤਰੀ ਨੇ ਏਈਐੱਮ ਸਿੰਗਾਪੁਰ (AEM Singapore) ਦਾ ਦੌਰਾ ਕੀਤਾ
September 05th, 12:31 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪ੍ਰਧਾਨ ਮੰਤਰੀ ਸ਼੍ਰੀ ਲਾਰੈਂਸ ਵੌਂਗ ਦੇ ਨਾਲ ਸੈਮੀਕੰਡਕਟਰ ਅਤੇ ਇਲੈਕਟ੍ਰੌਨਿਕਸ ਸੈਕਟਰ ਵਿੱਚ ਮੋਹਰੀ ਸਿੰਗਾਪੁਰ ਦੀ ਕੰਪਨੀ ਏਈਐੱਮ (AEM) ਦਾ ਦੌਰਾ ਕੀਤਾ। ਇਸ ਯਾਤਰਾ ਦੇ ਦੌਰਾਨ ਉਨ੍ਹਾਂ ਨੂੰ ਗਲੋਬਲ ਸੈਮੀਕੰਡਕਟਰ ਵੈਲਿਊ ਚੇਨ ਵਿੱਚ ਏਈਐੱਮ (AEM) ਦੀ ਭੂਮਿਕਾ, ਇਸ ਦੇ ਸੰਚਾਲਨ ਅਤੇ ਭਾਰਤ ਦੇ ਲਈ ਯੋਜਨਾਵਾਂ ਦੇ ਸੰਦਰਭ ਵਿੱਚ ਜਾਣਕਾਰੀ ਦਿੱਤੀ ਗਈ। ਸਿੰਗਾਪੁਰ ਸੈਮੀਕੰਡਕਟਰ ਇੰਡਸਟ੍ਰੀ ਐਸੋਸੀਏਸ਼ਨ ਨੇ ਸਿੰਗਾਪੁਰ ਵਿੱਚ ਸੈਮੀਕੰਡਕਟਰ ਈਕੋਸਿਸਟਮ ਦੇ ਵਿਕਾਸ ਅਤੇ ਭਾਰਤ ਦੇ ਨਾਲ ਸਹਿਯੋਗ ਦੇ ਅਵਸਰਾਂ ਨਾਲ ਜੁੜੀ ਜਾਣਕਾਰੀ ਭੀ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ। ਇਸ ਅਵਸਰ ‘ਤੇ, ਇਸ ਖੇਤਰ ਦੀਆਂ ਕਈ ਹੋਰ ਸਿੰਗਾਪੁਰ ਦੀਆਂ ਕੰਪਨੀਆਂ ਦੇ ਪ੍ਰਤੀਨਿਧੀ ਭੀ ਉਪਸਥਿਤ ਰਹੇ। ਪ੍ਰਧਾਨ ਮੰਤਰੀ ਨੇ ਸਿੰਗਾਪੁਰ ਦੀਆਂ ਸੈਮੀਕੰਡਕਟਰ ਕੰਪਨੀਆਂ ਨੂੰ 11-13 ਸਤੰਬਰ 2024 ਨੂੰ ਗ੍ਰੇਟਰ ਨੌਇਡਾ ਵਿੱਚ ਆਯੋਜਿਤ ਹੋਣ ਵਾਲੀ ਸੈਮੀਕੌਨ ਇੰਡੀਆ (SEMICON INDIA) ਪ੍ਰਦਰਸ਼ਨੀ ਵਿੱਚ ਹਿੱਸਾ ਲੈਣ ਦੇ ਲਈ ਸੱਦਾ ਦਿੱਤਾ।