ਪ੍ਰਧਾਨ ਮੰਤਰੀ ਦੀ ਗੁਆਨਾ ਦੀ ਸਰਕਾਰੀ ਯਾਤਰਾ: ਪਰਿਣਾਮਾਂ ਦੀ ਸੂਚੀ (19-21 ਨਵੰਬਰ)

November 20th, 09:55 pm

ਇਸ ਵਿਸ਼ੇ ’ਤੇ ਸਹਿਯੋਗ ਵਿੱਚ ਕੱਚੇ ਤੇਲ ਦੀ ਸਪਲਾਈ, ਕੁਦਰਤੀ ਗੈਸ ਵਿੱਚ ਸਹਿਯੋਗ, ਬੁਨਿਆਦੀ ਢਾਂਚੇ ਦਾ ਵਿਕਾਸ, ਸਮਰੱਥਾ ਨਿਰਮਾਣ ਅਤੇ ਸੰਪੂਰਨ ਹਾਈਡ੍ਰੋਕਾਰਬਨ ਵੈਲਿਊ ਚੇਨ ਵਿੱਚ ਮੁਹਾਰਤ ਸਾਂਝੀ ਕਰਨਾ ਸ਼ਾਮਲ ਹੈ।

ਕੁਦਰਤੀ ਖੇਤੀ ’ਤੇ ਰਾਸ਼ਟਰੀ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ

December 16th, 04:25 pm

ਗੁਜਰਾਤ ਦੇ ਗਵਰਨਰ ਸ਼੍ਰੀ ਆਚਾਰੀਆ ਦੇਵਵ੍ਰਤ ਜੀ, ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਭਾਈ ਸ਼ਾਹ, ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰੇਂਦਰ ਸਿੰਘ ਤੋਮਰ ਜੀ, ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਭਾਈ ਪਟੇਲ ਜੀ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ, ਹੋਰ ਸਾਰੇ ਮਹਾਨੁਭਾਵ, ਦੇਸ਼ ਦੇ ਕੋਨੇ-ਕੋਨੇ ਤੋਂ ਹਜ਼ਾਰਾਂ ਦੀ ਸੰਖਿਆ ਵਿੱਚ ਜੁੜੇ ਮੇਰੇ ਕਿਸਾਨ ਭਾਈ-ਭੈਣ, ਦੇਸ਼ ਦੇ ਖੇਤੀਬਾੜੀ ਸੈਕਟਰ, ਖੇਤੀ ਕਿਸਾਨੀ ਲਈ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਹੈ। ਮੈਂ ਦੇਸ਼ ਭਰ ਦੇ ਕਿਸਾਨ ਸਾਥੀਆਂ ਨੂੰ ਤਾਕੀਦ ਕੀਤੀ ਸੀ, ਕਿ ਨੈਚੁਰਲ ਫਾਰਮਿੰਗ ਦੇ ਨੈਸ਼ਨਲ ਕਨਕਲੇਵ ਨਾਲ ਜ਼ਰੂਰ ਜੁੜਨ। ਤੇ ਜਿਹਾ ਹਾਲੇ ਖੇਤੀਬਾੜੀ ਮੰਤਰੀ ਤੋਮਰ ਜੀ ਨੇ ਦੱਸਿਆ ਕਰੀਬ ਕਰੀਬ 8 ਕਰੋੜ ਕਿਸਾਨ ਟੈਕਨੋਲੋਜੀ ਦੇ ਮਾਧਿਅਮ ਨਾਲ ਦੇਸ਼ ਦੇ ਹਰ ਕੋਨੇ ਤੋਂ ਸਾਡੇ ਨਾਲ ਜੁੜੇ ਹੋਏ ਹਨ।

ਪ੍ਰਧਾਨ ਮੰਤਰੀ ਨੇ ਨੈਚੁਰਲ ਫਾਰਮਿੰਗ ਬਾਰੇ ਨੈਸ਼ਨਲ ਕਨਕਲੇਵ ਵਿੱਚ ਕਿਸਾਨਾਂ ਨੂੰ ਸੰਬੋਧਨ ਕੀਤਾ

December 16th, 10:59 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨੈਚੁਰਲ ਫਾਰਮਿੰਗ ਬਾਰੇ ਨੈਸ਼ਨਲ ਕਨਕਲੇਵ ਨੂੰ ਇੱਕ ਵੀਡੀਓ ਕਾਨਫਰੰਸ ਰਾਹੀਂ ਕਿਸਾਨਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੇਂਦਰੀ ਮੰਤਰੀ ਸ਼੍ਰੀ ਅਮਿਤ ਸ਼ਾਹ, ਸ਼੍ਰੀ ਨਰੇਂਦਰ ਸਿੰਘ ਤੋਮਰ, ਗੁਜਰਾਤ ਦੇ ਰਾਜਪਾਲ, ਗੁਜਰਾਤ ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਵੀ ਮੌਜੂਦ ਸਨ।

ਪ੍ਰਧਾਨ ਮੰਤਰੀ 16 ਦਸੰਬਰ ਨੂੰ ਐਗਰੋ ਐਂਡ ਫੂਡ ਪ੍ਰੋਸੈੱਸਿੰਗ ਬਾਰੇ ਨੈਸ਼ਨਲ ਸਮਿਟ ਦੇ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਨਗੇ

December 14th, 04:48 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 16 ਦਸੰਬਰ, 2021 ਨੂੰ ਸਵੇਰੇ 11 ਵਜੇ ਆਣੰਦ (ਗੁਜਰਾਤ) ਵਿੱਚ ਐਗਰੋ ਐਂਡ ਫੂਡ ਪ੍ਰੋਸੈੱਸਿੰਗ ਬਾਰੇ ਨੈਸ਼ਨਲ ਸਮਿਟ ਦੇ ਸਮਾਪਨ ਸੈਸ਼ਨ ਦੌਰਾਨ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਕਿਸਾਨਾਂ ਨੂੰ ਸੰਬੋਧਨ ਕਰਨਗੇ। ਇਸ ਸਮਿਟ ਵਿੱਚ ਨੈਚੁਰਲ ਫਾਰਮਿੰਗ 'ਤੇ ਧਿਆਨ ਕੇਂਦ੍ਰਿਤ ਕੀਤਾ ਗਿਆ ਹੈ। ਕਿਸਾਨਾਂ ਨੂੰ ਨੈਚੁਰਲ ਫਾਰਮਿੰਗ ਦੇ ਤਰੀਕਿਆਂ ਨੂੰ ਅਪਣਾਉਣ ਦੇ ਲਾਭਾਂ ਬਾਰੇ ਸਾਰੀ ਲੋੜੀਂਦੀ ਜਾਣਕਾਰੀ ਉਪਲਬਧ ਕਰਵਾਈ ਜਾਵੇਗੀ।