ਅਯੁੱਧਿਆ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ, ਉਦਘਾਟਨ ਅਤੇ ਲੋਕਅਰਪਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 30th, 02:15 pm
ਅਯੁੱਧਿਆ ਜੀ ਦੇ ਸਾਰੇ ਲੋਕਾਂ ਨੂੰ ਮੇਰਾ ਪ੍ਰਣਾਮ! ਅੱਜ ਪੂਰੀ ਦੁਨੀਆ ਉਤਸੁਕਤਾ ਦੇ ਨਾਲ 22 ਜਨਵਰੀ ਦੇ ਇਤਿਹਾਸਕ ਪਲ ਦਾ ਇੰਤਜ਼ਾਰ ਕਰ ਰਹੀ ਹੈ। ਅਜਿਹੇ ਵਿੱਚ ਅਯੁੱਧਿਆਵਾਸੀਆਂ ਵਿੱਚ ਇਹ ਉਤਸ਼ਾਹ, ਇਹ ਉਮੰਗ ਬਹੁਤ ਸੁਭਾਵਿਕ ਹੈ। ਭਾਰਤ ਦੀ ਮਿੱਟੀ ਦੇ ਕਣ-ਕਣ ਅਤੇ ਭਾਰਤ ਦੇ ਜਨ-ਜਨ ਦਾ ਮੈਂ ਪੁਜਾਰੀ ਹਾਂ ਅਤੇ ਮੈਂ ਵੀ ਤੁਹਾਡੀ ਤਰ੍ਹਾਂ ਉਤਨਾ ਹੀ ਉਤਸੁਕ ਹਾਂ। ਅਸੀਂ ਸਾਰਿਆਂ ਦਾ ਇਹ ਉਤਸ਼ਾਹ, ਇਹ ਉਮੰਗ, ਥੋੜ੍ਹੀ ਦੇਰ ਪਹਿਲਾਂ ਅਯੁੱਧਿਆਜੀ ਦੀਆਂ ਸੜਕਾਂ ‘ਤੇ ਵੀ ਪੂਰੀ ਤਰ੍ਹਾਂ ਨਜ਼ਰ ਆ ਰਿਹਾ ਸੀ। ਅਜਿਹਾ ਲੱਗਦਾ ਸੀ ਕਿ ਪੂਰੀ ਅਯੁੱਧਿਆ ਨਗਰੀ ਹੀ ਸੜਕ ‘ਤੇ ਉਤਰ ਆਈ ਹੋਵੇ. ਇਸ ਪਿਆਰ, ਇਸ ਅਸ਼ੀਰਵਾਦ ਦੇ ਲਈ ਮੈਂ ਆਪ ਸਾਰਿਆਂ ਦਾ ਹਿਰਦੇ ਤੋਂ ਆਭਾਰ ਵਿਅਕਤ ਕਰਦਾ ਹਾਂ। ਮੇਰੇ ਨਾਲ ਬੋਲੋ- ਸਿਯਾਵਰ ਰਾਮ ਚੰਦਰ ਕੀ ....ਜੈ। ਸਿਯਾਵਰ ਰਾਮ ਚੰਦਰ ਕੀ.... ਜੈ। ਸਿਯਾਵਰ ਰਾਮ ਚੰਦਰ ਕੀ .... ਜੈ।ਪ੍ਰਧਾਨ ਮੰਤਰੀ ਨੇ 15,700 ਕਰੋੜ ਰੁਪਏ ਤੋਂ ਅਧਿਕ ਦੇ ਅਨੇਕ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ
December 30th, 02:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਯੁੱਧਿਆ ਧਾਮ ਵਿੱਚ 15,700 ਕਰੋੜ ਰੁਪਏ ਤੋਂ ਅਧਿਕ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ। ਇਨ੍ਹਾਂ ਵਿੱਚ ਅਯੁੱਧਿਆ ਅਤੇ ਉਸ ਦੇ ਆਸਪਾਸ ਦੇ ਖੇਤਰਾਂ ਦੀ 11,100 ਕਰੋੜ ਰੁਪਏ ਤੋਂ ਅਧਿਕ ਰੁਪਏ ਦੇ ਵਿਕਾਸ ਪ੍ਰੋਜੈਕਟਸ ਅਤੇ ਪੂਰੇ ਉੱਤਰ ਪ੍ਰਦੇਸ਼ ਵਿੱਚ ਹੋਰ ਪ੍ਰੋਜੈਕਟਸ ਨਾਲ ਸੰਬੰਧਿਤ ਲਗਭਗ 4600 ਕਰੋੜ ਰੁਪਏ ਦੇ ਪ੍ਰੋਜੈਕਟਸ ਸ਼ਾਮਲ ਹਨ।ਦੇਹਰਾਦੂਨ ਤੋਂ ਦਿੱਲੀ ਦੇ ਲਈ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦਿਖਾਉਣ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 25th, 11:30 am
ਉੱਤਰਾਖੰਡ ਦੇ ਰਾਜਪਾਲ ਸ਼੍ਰੀਮਾਨ ਗੁਰਮੀਤ ਸਿੰਘ ਜੀ, ਉੱਤਰਾਖੰਡ ਦੇ ਲੋਕਾਂ ਨੂੰ ਲੋਕਪ੍ਰਿਯ (ਮਕਬੂਲ) ਮੁੱਖ ਮੰਤਰੀ, ਸ਼੍ਰੀਮਾਨ ਪੁਸ਼ਕਰ ਸਿੰਘ ਧਾਮੀ, ਰੇਲ ਮੰਤਰੀ ਅਸ਼ਵਿਨੀ ਵੈਸ਼ਣਵ, ਉੱਤਰਾਖੰਡ ਸਰਕਾਰ ਦੇ ਮੰਤਰੀਗਣ, ਵਿਭਿੰਨ ਸਾਂਸਦਗਣ, ਵਿਧਾਇਕ, ਮੇਅਰ, ਜ਼ਿਲ੍ਹਾ ਪਰਿਸ਼ਦ ਦੇ ਮੈਂਬਰ, ਹੋਰ ਮਹਾਨੁਭਾਵ, ਅਤੇ ਉੱਤਰਾਖੰਡ ਦੇ ਮੇਰੇ ਪ੍ਰਿਯ ਭਾਈਓ ਅਤੇ ਭੈਣੋਂ, ਉੱਤਰਾਖੰਡ ਦੇ ਸਾਰੇ ਲੋਕਾਂ ਨੂੰ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਦੀਆਂ ਬਹੁਤ-ਬਹੁਤ ਵਧਾਈ ।ਪ੍ਰਧਾਨ ਮੰਤਰੀ ਨੇ ਦੇਹਰਾਦੂਨ ਤੋਂ ਦਿੱਲੀ ਵਿਚਕਾਰ ਵੰਦੇ ਭਾਰਤ ਐਕਸਪ੍ਰੈੱਸ ਰੇਲਗੱਡੀ ਦੀ ਪਹਿਲੀ ਯਾਤਰਾ ਨੂੰ ਝੰਡੀ ਦਿਖਾਈ
May 25th, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਦੇਹਰਾਦੂਨ ਤੋਂ ਦਿੱਲੀ ਦਰਮਿਆਨ ਵੰਦੇ ਭਾਰਤ ਐਕਸਪ੍ਰੈੱਸ ਦੇ ਉਦਘਾਟਨ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਨੇ ਨਵੇਂ ਇਲੈਕਟ੍ਰੀਫਾਈਡ ਰੇਲਵੇ ਸੈਕਸ਼ਨਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਉੱਤਰਾਖੰਡ ਨੂੰ 100 ਪ੍ਰਤੀਸ਼ਤ ਇਲੈਕਟ੍ਰਿਕ ਟ੍ਰੈਕਸ਼ਨ ਵਾਲਾ ਰਾਜ ਘੋਸ਼ਿਤ ਕੀਤਾ।