ਮੰਤਰੀ ਮੰਡਲ ਨੇ ਇੱਕ ਰਾਸ਼ਟਰ ਇੱਕ ਸਬਸਕ੍ਰਿਪਸ਼ਨ (ਓਐੱਨਓਐੱਸ) ਨੂੰ ਪ੍ਰਵਾਨਗੀ ਦਿੱਤੀ
November 25th, 08:42 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਵਿਦਵਤਾ ਭਰਪੂਰ ਖੋਜ ਲੇਖਾਂ ਅਤੇ ਰਸਾਲਾ ਪ੍ਰਕਾਸ਼ਨ ਤੱਕ ਦੇਸ਼-ਵਿਆਪੀ ਪਹੁੰਚ ਪ੍ਰਦਾਨ ਕਰਨ ਲਈ ਇੱਕ ਨਵੀਂ ਕੇਂਦਰੀ ਸੈਕਟਰ ਯੋਜਨਾ, ਇੱਕ ਰਾਸ਼ਟਰ ਇੱਕ ਸਬਸਕ੍ਰਿਪਸ਼ਨ (ਓਐੱਨਓਐੱਸ) ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਯੋਜਨਾ ਦਾ ਸੰਚਾਲਨ ਇੱਕ ਸਧਾਰਣ, ਉਪਭੋਗਤਾ ਅਨੁਕੂਲ ਅਤੇ ਪੂਰੀ ਤਰ੍ਹਾਂ ਡਿਜੀਟਲ ਪ੍ਰਕਿਰਿਆ ਨਾਲ ਕੀਤਾ ਜਾਵੇਗਾ। ਇਹ ਸਰਕਾਰੀ ਉੱਚ ਸਿੱਖਿਆ ਸੰਸਥਾਵਾਂ ਅਤੇ ਕੇਂਦਰ ਸਰਕਾਰ ਦੀਆਂ ਖੋਜ ਅਤੇ ਵਿਕਾਸ ਲੈੱਬਸ ਲਈ ਇੱਕ ਰਾਸ਼ਟਰ ਇੱਕ ਸਬਸਕ੍ਰਿਪਸ਼ਨ ਸੁਵਿਧਾ ਹੋਵੇਗੀ।ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੌਇਡਾ ਵਿੱਚ ਸੈਮੀਕੌਨ ਇੰਡੀਆ (SEMICON India) 2024 ਸਮਾਗਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 11th, 12:00 pm
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਅਸ਼ਵਿਨੀ ਵੈਸ਼ਣਵ, ਜਿਤਿਨ ਪ੍ਰਸਾਦ, ਗਲੋਬਲ ਸੈਮੀਕੰਡਕਟਰ ਇੰਡਸਟ੍ਰੀ ਨਾਲ ਜੁੜੇ ਸਾਰੇ ਦਿੱਗਜ, ਐਜੂਕੇਸ਼ਨ, ਰਿਸਰਚ ਅਤੇ ਇਨੋਵੇਸ਼ਨ ਵਰਲਡ ਨਾਲ ਜੁੜੇ ਸਾਰੇ ਸਾਥੀ, ਹੋਰ ਅਤਿਥੀਗਣ, ਦੇਵੀਓ ਅਤੇ ਸੱਜਣੋ! ਆਪ ਸਭ ਨੂੰ ਨਮਸਕਾਰ !ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੌਇਡਾ ਵਿੱਚ ਸੈਮੀਕੌਨ ਇੰਡੀਆ 2024 ਦਾ ਉਦਘਾਟਨ ਕੀਤਾ
September 11th, 11:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੰਡੀਆ ਐਕਸਪੋ ਮਾਰਟ, ਗ੍ਰੇਟਰ ਨੌਇਡਾ, ਉੱਤਰ ਪ੍ਰਦੇਸ਼ ਵਿੱਚ ਸੈਮੀਕੌਨ ਇੰਡੀਆ (SEMICON India) 2024 ਦਾ ਉਦਘਾਟਨ ਕੀਤਾ। ਸ਼੍ਰੀ ਮੋਦੀ ਨੇ ਇਸ ਅਵਸਰ ‘ਤੇ ਪ੍ਰਦਰਸ਼ਨੀ ਦਾ ਦੌਰਾ ਕੀਤਾ। 11 ਤੋਂ 13 ਸਤੰਬਰ ਤੱਕ ਚਲਣ ਵਾਲੀ ਇਸ ਤਿੰਨ ਦਿਨੀਂ ਕਾਨਫਰੰਸ ਵਿੱਚ ਭਾਰਤ ਦੀ ਸੈਮੀਕੰਡਕਟਰ ਰਣਨੀਤੀ ਅਤੇ ਨੀਤੀ (India’s semiconductor strategy and policy) ਨੂੰ ਪ੍ਰਦਰਸ਼ਿਤ ਕੀਤਾ ਜਾਵੇਗਾ, ਜਿਸ ਦਾ ਉਦੇਸ਼ ਭਾਰਤ ਨੂੰ ਸੈਮੀਕੰਡਕਟਰਸ (semiconductors) ਦੇ ਲਈ ਇੱਕ ਗਲੋਬਲ ਹੱਬ (global hub) ਬਣਾਉਣਾ ਹੈ।ਪ੍ਰਧਾਨ ਮੰਤਰੀ ਨੇ ਅਨੁਸੰਧਾਨ ਨੈਸ਼ਨਲ ਰਿਸਰਚ ਫਾਊਂਡੇਸ਼ਨ (Anusandhan National Research Foundation) ਦੀ ਗਵਰਨਿੰਗ ਬਾਡੀ ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕੀਤੀ
September 10th, 04:43 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਪਣੇ ਆਵਾਸ 7, ਲੋਕ ਕਲਿਆਣ ਮਾਰਗ ‘ਤੇ ਅਨੁਸੰਧਾਨ ਨੈਸ਼ਨਲ ਰਿਸਰਚ ਫਾਊਂਡੇਸ਼ਨ (ਏਐੱਨਆਰਐੱਫ-ANRF) ਦੀ ਗਵਰਨਿੰਗ ਬਾਡੀ ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਭਾਰਤ ਦੇ ਸਾਇੰਸ ਅਤੇ ਟੈਕਨੋਲੋਜੀ ਲੈਂਡਸਕੇਪ ਅਤੇ ਖੋਜ ਅਤੇ ਵਿਕਾਸ ਪ੍ਰੋਗਰਾਮਾਂ(research and development programmes) ਨੂੰ ਫਿਰ ਤੋਂ ਤਿਆਰ ਕਰਨ ‘ਤੇ ਚਰਚਾ ਕੀਤੀ ਗਈ।