ਪ੍ਰਧਾਨ ਮੰਤਰੀ 30 ਜੂਨ ਨੂੰ ਸਾਬਕਾ ਉਪ ਰਾਸ਼ਟਰਪਤੀ ਸ਼੍ਰੀ ਐੱਮ. ਵੈਂਕਈਆ ਨਾਇਡੂ ਦੇ ਜੀਵਨ ਅਤੇ ਉਨ੍ਹਾਂ ਦੀ ਜੀਵਨ-ਯਾਤਰਾ ‘ਤੇ ਅਧਾਰਿਤ ਤਿੰਨ ਪੁਸਤਕਾਂ ਜਾਰੀ ਕਰਨਗੇ
June 29th, 11:03 am
ਭਾਰਤ ਦੇ ਸਾਬਕਾ ਉਪ ਰਾਸ਼ਟਰਪਤੀ, ਸ਼੍ਰੀ ਐੱਮ. ਵੈਂਕਈਆ ਨਾਇਡੂ ਦੇ 75ਵੇਂ ਜਨਮ ਦਿਨ ਦੀ ਪੂਰਵ ਸੰਧਿਆ ‘ਤੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 30 ਜੂਨ ਨੂੰ ਦੁਪਹਿਰ 12 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਉਨ੍ਹਾਂ ਦੇ ਜੀਵਨ ਅਤੇ ਉਨ੍ਹਾਂ ਦੀ ਜੀਵਨ-ਯਾਤਰਾ ‘ਤੇ ਅਧਾਰਿਤ ਤਿੰਨ ਪੁਸਤਕਾਂ ਜਾਰੀ ਕਰਨਗੇ। ਇਹ ਸਮਾਗਮ ਹੈਦਰਾਬਾਦ ਦੇ ਗਾਚੀਬੋਵਲੀ ਸਥਿਤ ਅਨਵਯਾ ਕਨਵੈਨਸ਼ਨ ਸੈਂਟਰ (Anvaya Convention Centre in Gachibowli) ਵਿੱਚ ਆਯੋਜਿਤ ਕੀਤਾ ਜਾਵੇਗਾ।