ਪ੍ਰਧਾਨ ਮੰਤਰੀ ਨੇ ਜੀ-7 ਸਮਿਟ ਦੇ ਮੌਕੇ ‘ਤੇ ਜਪਾਨ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

June 14th, 11:53 pm

ਪ੍ਰਧਾਨ ਮੰਤਰੀ ਨੇ ਲਗਾਤਾਰ ਤੀਸਰੀ ਵਾਰ ਅਹੁਦਾ ਸੰਭਾਲਣ ‘ਤੇ ਦਿੱਤੀ ਗਈ ਵਧਾਈ ਦੇ ਲਈ ਪ੍ਰਧਾਨ ਮੰਤਰੀ ਕਿਸ਼ਿਦਾ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਇਸ ਗੱਲ ਦੀ ਪੁਸਟੀ ਕੀਤੀ ਕਿ ਉਨ੍ਹਾਂ ਦੇ ਤੀਸਰੇ ਕਾਰਜਕਾਲ ਵਿੱਚ ਵੀ ਜਪਾਨ ਦੇ ਨਾਲ ਦੁਵੱਲੇ ਸਬੰਧਾਂ ਨੂੰ ਪ੍ਰਾਥਮਿਕਤਾ ਮਿਲਦੀ ਰਹੇਗੀ। ਦੋਵੇਂ ਨੇਤਾਵਾਂ ਨੇ ਕਿਹਾ ਕਿ ਭਾਰਤ-ਜਪਾਨ ਵਿਸ਼ੇਸ਼ ਰਣਨੀਤਕ ਅਤੇ ਆਲਮੀ ਸਾਂਝੇਦਾਰੀ ਆਪਣੇ 10ਵੇਂ ਵਰ੍ਹੇ ਵਿੱਚ ਹੈ ਅਤੇ ਦੁਵੱਲੇ ਸਬੰਧਾਂ ਵਿੱਚ ਹੋਈ ਪ੍ਰਗਤੀ ֹ‘ਤੇ ਸੰਤੋਸ਼ ਵਿਅਕਤ ਕੀਤਾ। ਦੋਵੇਂ ਨੇਤਾਵਾਂ ਨੇ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ, ਨਵੇਂ ਅਤੇ ਉੱਭਰਦੇ ਹੋਏ ਖੇਤਰਾਂ ਨੂੰ ਜੋੜਨ ਅਤੇ ਬੀ2ਬੀ ਅਤੇ ਪੀ2ਪੀ ਸਹਿਯੋਗ ਨੂੰ ਮਜ਼ਬੂਤ ਕਰਨ ਦੇ ਤਰੀਕਿਆਂ ਬਾਰੇ ਚਰਚਾ ਕੀਤੀ।

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਜੀ-7 ਸਮਿਟ ਦੇ ਮੌਕੇ ‘ਤੇ ਇਟਲੀ ਦੀ ਪ੍ਰਧਾਨ ਮੰਤਰੀ ਨਾਲ ਬੈਠਕ ਕੀਤੀ

June 14th, 11:40 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਟਲੀ ਦੇ ਅਪੁਲੀਆ ਵਿੱਚ ਇਟਲੀ ਦੀ ਪ੍ਰਧਾਨ ਮੰਤਰੀ ਸੁਸ਼੍ਰੀ ਜੌਰਜੀਆ ਮੈਲੋਨੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਮੈਲੋਨੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਗਾਤਾਰ ਤੀਸਰੀ ਵਾਰ ਪ੍ਰਧਾਨ ਮੰਤਰੀ ਬਣਨ ‘ਤੇ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਜੀ-7 ਆਊਟਰੀਚ ਸਮਿਟ ਵਿੱਚ ਸ਼ਾਮਲ ਹੋਣ ਦਾ ਸੱਦਾ ਦੇਣ ਲਈ ਪ੍ਰਧਾਨ ਮੰਤਰੀ ਮੈਲੋਨੀ ਦਾ ਧੰਨਵਾਦ ਕੀਤਾ ਅਤੇ ਸਮਿਟ ਦੀ ਸਫਲ ਸਮਾਪਤੀ ਲਈ ਆਪਣੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਜੀ-7 ਸਮਿਟ ਦੇ ਆਊਟਰੀਚ ਸੈਸ਼ਨ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਸੰਬੋਧਨ

June 14th, 09:54 pm

ਸਭ ਤੋਂ ਪਹਿਲਾਂ, ਇਸ ਸਮਿਟ ਵਿੱਚ ਨਿਮੰਤਰਣ ਦੇ ਲਈ, ਅਤੇ ਸਾਡੀ ਮਹਿਮਾਨ ਨਵਾਜ਼ੀ-ਸਤਿਕਾਰ ਲਈ ਮੈਂ ਪ੍ਰਧਾਨ ਮੰਤਰੀ ਮੈਲੋਨੀ ਦਾ ਹਾਰਦਿਕ ਧੰਨਵਾਦ ਵਿਅਕਤ ਕਰਦਾ ਹਾਂ। ਮੈਂ ਚਾਂਸਲਰ ਸ਼ੋਲਜ਼ ਨੂੰ ਉਨ੍ਹਾਂ ਦੇ ਜਨਮਦਿਨ ‘ਤੇ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ। G-7 ਸਮਿਟ ਦਾ ਇਹ ਆਯੋਜਨ ਵਿਸ਼ੇਸ਼ ਵੀ ਹੈ, ਅਤੇ ਇਤਿਹਾਸਕ ਵੀ ਹੈ। G-7 ਦੇ ਸਾਰੇ ਸਾਥੀਆਂ ਨੂੰ ਇਸ ਸਮੂਹ ਦੀ 50ਵੀਂ ਵਰ੍ਹੇਗੰਢ ਦੀਆਂ ਬਹੁਤ-ਬਹੁਤ ਵਧਾਈਆਂ।

ਪ੍ਰਧਾਨ ਮੰਤਰੀ ਨੇ ਜੀ-7 ਸਮਿਟ ਵਿੱਚ ਆਰਟੀਫਿਸ਼ੀਅਲ ਇੰਟੈਲੀਜੈਂਸ ਐਂਡ ਐਨਰਜੀ, ਅਫਰੀਕਾ ਐਂਡ ਦ ਮੈਡੀਟੇਰਿਯਨ ‘ਤੇ ਆਊਟਰੀਚ ਸੈਸ਼ਨ ਵਿੱਚ ਹਿੱਸਾ ਲਿਆ

June 14th, 09:41 pm

ਪ੍ਰਧਾਨ ਮੰਤਰੀ ਨੇ ਕਿਹਾ ਕਿ ਮਾਨਵ ਜਾਤੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੀ ਲੋਕਤੰਤਰੀ ਪ੍ਰਕਿਰਿਆ ਦੇ ਤਹਿਤ ਇੱਕ ਵਾਰ ਫਿਰ ਤੋਂ ਚੁਣੇ ਜਾਣ ਦੇ ਬਾਅਦ ਇਸ ਸਮਿਟ ਵਿੱਚ ਹਿੱਸਾ ਲੈਣਾ ਉਨ੍ਹਾਂ ਲਈ ਬਹੁਤ ਸੰਤੋਸ਼ ਦੀ ਗੱਲ ਹੈ। ਉਨ੍ਹਾਂ ਨੇ ਕਿਹਾ ਕਿ ਟੈਕਨੋਲੋਜੀ ਨੂੰ ਸਫਲ ਬਣਾਉਣ ਲਈ ਉਸ ਨੂੰ ਮਾਨਵ –ਕੇਂਦ੍ਰਿਤ ਦ੍ਰਿਸ਼ਟੀਕੋਣ ਦੇ ਨਾਲ ਤਿਆਰ ਕੀਤਾ ਜਾਣਾ ਚਾਹੀਦਾ ਹੈ। ਇਸ ਸੰਦਰਭ ਵਿੱਚ ਉਨ੍ਹਾਂ ਨੇ ਜਨਤਕ ਸੇਵਾਵਾਂ ਦੀ ਡਿਲੀਵਰੀ ਦੇ ਲਈ ਡਿਜੀਟਲ ਟੈਕਨੋਲੋਜੀ ਦਾ ਲਾਭ ਲੈਣ ਵਿੱਚ ਭਾਰਤ ਦੀ ਸਫਲਤਾ ਦਾ ਜ਼ਿਕਰ ਕੀਤਾ।

ਜੀ-7 ਸਮਿਟ ਦੌਰਾਨ ਪ੍ਰਧਾਨ ਮੰਤਰੀ ਦੀ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਨਾਲ ਬੈਠਕ

June 14th, 04:00 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਟਲੀ ਦੇ ਅਪੁਲੀਆ ਵਿੱਚ ਜੀ-7 ਸਮਿਟ ਦੌਰਾਨ ਯੂਨਾਈਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਰਿਸ਼ੀ ਸੁਨਕ ਨਾਲ ਦੁਵੱਲੀ ਬੈਠਕ ਕੀਤੀ। ਪ੍ਰਧਾਨ ਮੰਤਰੀ ਸ਼੍ਰੀ ਸੁਨਕ ਨੇ ਪ੍ਰਧਾਨ ਮੰਤਰੀ ਨੂੰ ਇਤਿਹਾਸਿਕ ਲਗਾਤਾਰ ਤੀਸਰੇ ਕਾਰਜਕਾਲ ਲਈ ਵਧਾਈ ਦਿੱਤੀ। ਦੋਨੋਂ ਰਾਜਨੇਤਾਵਾਂ ਨੇ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਦੋਨੋਂ ਦੇਸ਼ਾਂ ਦੀ ਸਾਂਝੀ ਪ੍ਰਤੀਬੱਧਤਾ ਦੀ ਪੁਸ਼ਟੀ ਕੀਤੀ।