ਪ੍ਰਧਾਨ ਮੰਤਰੀ ਨੇ ਆਰੀਆ ਸਮਾਜ ਸਮਾਰਕ ‘ਤੇ ਸ਼ਰਧਾਸੁਮਨ ਅਰਪਿਤ ਕੀਤੇ
November 22nd, 03:09 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਆਨਾ ਦੇ ਜਾਰਜਟਾਊਨ ਵਿੱਚ ਆਰੀਆ ਸਮਾਜ ਸਮਾਰਕ ‘ਤੇ ਸ਼ਰਧਾਂਜਲੀ ਅਰਪਿਤ ਕੀਤੀ। ਸ਼੍ਰੀ ਮੋਦੀ ਨੇ ਗੁਆਨਾ ਵਿੱਚ ਭਾਰਤੀ ਸੰਸਕ੍ਰਿਤੀ ਨੂੰ ਨੂੰ ਸੰਭਾਲਣ ਵਿੱਚ ਉਨ੍ਹਾਂ ਦੇ ਪ੍ਰਯਾਸਾਂ ਅਤੇ ਭੂਮਿਕਾ ਦੀ ਭੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਇਹ ਇੱਕ ਬਹੁਤ ਹੀ ਵਿਸ਼ੇਸ਼ ਵਰ੍ਹਾ ਭੀ ਹੈ ਕਿਉਂਕਿ ਅਸੀਂ ਸੁਆਮੀ ਦਇਆਨੰਦ ਸਰਸਵਤੀ ਦੀ 200ਵੀਂ ਜਯੰਤੀ ਮਨਾ ਰਹੇ ਹਾਂ।