ਚੰਦਰਯਾਨ-3 ਮਿਸ਼ਨ ਦੀ ਸਫ਼ਲਤਾ ‘ਤੇ ਟੀਮ ਇਸਰੋ ਨੂੰ ਕੀਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 26th, 08:15 am
ਆਪ ਸਭ ਦੇ ਦਰਮਿਆਨ ਆ ਕੇ ਅੱਜ ਇੱਕ ਅਲੱਗ ਹੀ ਖੁਸ਼ੀ ਮਹਿਸੂਸ ਕਰ ਰਿਹਾ ਹਾਂ। ਸ਼ਾਇਦ ਐਸੀ ਖੁਸ਼ੀ ਬਹੁਤ rare occasion ‘ਤੇ ਹੁੰਦੀ ਹੈ। ਜਦੋਂ ਤਨ ਮਨ ਖੁਸ਼ੀਆਂ ਨਾਲ ਭਰ ਗਿਆ ਹੋਵੇ ਅਤੇ ਵਿਅਕਤੀ ਦੇ ਜੀਵਨ ਵਿੱਚ ਕਈ ਵਾਰ ਅਜਿਹੀਆਂ ਘਟਨਾਵਾਂ ਘਟਦੀਆਂ ਹਨ ਕਿ ਉਸ ‘ਤੇ ਬੇਸਬਰੀ ਹਾਵੀ ਹੋ ਜਾਂਦੀ ਹੈ। ਇਸ ਵਾਰ ਮੇਰੇ ਨਾਲ ਭੀ ਇਸੇ ਤਰ੍ਹਾਂ ਹੀ ਹੋਇਆ ਹੈ, ਇਤਨੀ ਬੇਸਬਰੀ। ਮੈਂ ਸਾਊਥ ਅਫਰੀਕਾ ਵਿੱਚ ਸਾਂ ਫਿਰ ਗ੍ਰੀਸ ਦਾ ਕਾਰਜਕ੍ਰਮ ਸੀ ਤਾਂ ਉੱਥੇ ਚਲਾ ਗਿਆ ਲੇਕਿਨ ਮੇਰਾ ਮਨ ਪੂਰੀ ਤਰ੍ਹਾਂ ਤੁਹਾਡੇ ਨਾਲ ਹੀ ਲਗਿਆ ਹੋਇਆ ਸੀ। ਲੇਕਿਨ ਕਦੇ-ਕਦੇ ਲਗਦਾ ਹੈ ਕਿ ਮੈਂ ਆਪ(ਤੁਸੀਂ) ਲੋਕਾਂ ਦੇ ਨਾਲ ਅਨਿਆਂ ਕਰ ਦਿੰਦਾ ਹਾਂ। ਬੇਸਬਰੀ ਮੇਰੀ ਅਤੇ ਮੁਸੀਬਤ ਤੁਹਾਡੀ। ਇਤਨੀ ਸਵੇਰੇ-ਸਵੇਰੇ ਆਪ ਸਭ ਨੂੰ ਅਤੇ ਇਤਨਾ ਟਾਇਮ ਲੇਕਿਨ ਬੱਸ ਮਨ ਕਰ ਰਿਹਾ ਸੀ ਜਾਵਾਂ ਤੁਹਾਨੂੰ ਨਮਨ ਕਰਾਂ। ਤੁਹਾਨੂੰ ਦਿੱਕਤ ਹੋਈ ਹੋਵੇਗੀ, ਲੇਕਿਨ ਮੈਂ ਭਾਰਤ ਵਿੱਚ ਆਉਂਦੇ ਹੀ ਜਲਦੀ ਤੋਂ ਜਲਦੀ ਤੁਹਾਡੇ ਦਰਸ਼ਨ ਕਰਨਾ ਚਾਹੁੰਦਾ ਸਾਂ। ਆਪ ਸਭ ਨੂੰ ਸੈਲਿਊਟ ਕਰਨਾ ਚਾਹੁੰਦਾ ਸਾਂ। ਸੈਲਿਊਟ ਤੁਹਾਡੇ ਪਰਿਸ਼੍ਰਮ (ਤੁਹਾਡੀ ਮਿਹਨਤ) ਨੂੰ, ਸੈਲਿਊਟ ਤੁਹਾਡੇ ਧੀਰਜ ਨੂੰ, ਸੈਲਿਊਟ ਤੁਹਾਡੀ ਲਗਨ ਨੂੰ, ਸੈਲਿਊਟ ਤੁਹਾਡੀ ਜੀਵੰਤਤਾ ਨੂੰ, ਸੈਲਿਊਟ ਤੁਹਾਡੇ ਜਜ਼ਬੇ ਨੂੰ। ਆਪ (ਤੁਸੀਂ) ਦੇਸ਼ ਨੂੰ ਜਿਸ ਉਚਾਈ ‘ਤੇ ਲੈ ਕੇ ਗਏ ਹੋ, ਇਹ ਕੋਈ ਸਾਧਾਰਣ ਸਫ਼ਲਤਾ ਨਹੀਂ ਹੈ। ਇਹ ਅਨੰਤ ਅੰਤਰਿਕਸ਼(ਪੁਲਾੜ) ਵਿੱਚ ਭਾਰਤ ਦੀ ਵਿਗਿਆਨਿਕ ਸਮਰੱਥਾ ਦਾ ਸ਼ੰਖਨਾਦ ਹੈ।ਚੰਦਰਯਾਨ-3 ਦੀ ਸਫ਼ਲਤਾ 'ਤੇ ਪ੍ਰਧਾਨ ਮੰਤਰੀ ਨੇ ਇਸਰੋ ਦੀ ਟੀਮ ਨੂੰ ਸੰਬੋਧਨ ਕੀਤਾ
August 26th, 07:49 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗ੍ਰੀਸ ਤੋਂ ਪਰਤਣ ਬਾਅਦ ਬੰਗਲੁਰੂ ਵਿੱਚ ਇਸਰੋ ਟੈਲੀਮੈਟਰੀ ਟ੍ਰੈਕਿੰਗ ਅਤੇ ਕਮਾਂਡ ਨੈੱਟਵਰਕ (ਆਈਐੱਸਟੀਆਰਏਸੀ) ਦਾ ਦੌਰਾ ਕੀਤਾ ਅਤੇ ਚੰਦਰਯਾਨ-3 ਦੀ ਸਫ਼ਲਤਾ 'ਤੇ ਟੀਮ ਇਸਰੋ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਚੰਦਰਯਾਨ-3 ਮਿਸ਼ਨ ਵਿੱਚ ਸ਼ਾਮਲ ਇਸਰੋ ਦੇ ਵਿਗਿਆਨੀਆਂ ਨਾਲ ਮੁਲਾਕਾਤ ਅਤੇ ਗੱਲਬਾਤ ਕੀਤੀ, ਜਿੱਥੇ ਉਨ੍ਹਾਂ ਨੂੰ ਚੰਦਰਯਾਨ-3 ਮਿਸ਼ਨ ਦੇ ਨਤੀਜਿਆਂ ਅਤੇ ਪ੍ਰਗਤੀ ਬਾਰੇ ਵੀ ਜਾਣਕਾਰੀ ਦਿੱਤੀ ਗਈ।A combination of Belgian capacities & India’s economic growth can produce promising opportunities for both sides: PM
March 30th, 07:13 pm
Nothing is impossible, once efforts are coordinated: PM
March 30th, 07:12 pm