ਸ੍ਰੀਨਗਰ ਵਿੱਚ ‘ਇੰਪਾਵਰਿੰਗ ਯੂਥ, ਟ੍ਰਾਂਸਫਾਰਮਿੰਗ ਜੰਮੂ ਐਂਡ ਕਸ਼ਮੀਰ’ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

June 20th, 07:00 pm

ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਸ਼੍ਰੀ ਮਨੋਜ ਸਿਨਹਾ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼੍ਰੀ ਪ੍ਰਤਾਪਰਾਓ ਜਾਧਵ ਜੀ, ਹੋਰ ਸਾਰੇ ਮਹਾਨੁਭਾਵ ਅਤੇ ਜੰਮੂ-ਕਸ਼ਮੀਰ ਦੇ ਕੋਣੇ-ਕੋਣੇ ਤੋਂ ਜੁੜੇ ਮੇਰੇ ਯੁਵਾ ਸਾਥੀ, ਹੋਰ ਸਾਰੇ ਭਾਈਓ ਅਤੇ ਭੈਣੋਂ!

ਪ੍ਰਧਾਨ ਮੰਤਰੀ ਨੇ ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿੱਚ ‘ਨੌਜਵਾਨਾਂ ਨੂੰ ਸਸ਼ਕਤ ਬਣਾਉਣਾ, ਜੰਮੂ-ਕਸ਼ਮੀਰ ਵਿੱਚ ਬਦਲਾਅ ਲਿਆਉਣਾ’ ਪ੍ਰੋਗਰਾਮ ਨੂੰ ਸੰਬੋਧਨ ਕੀਤਾ

June 20th, 06:30 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿੱਚ ਸ਼ੇਰ-ਏ-ਕਸ਼ਮੀਰ ਅੰਤਰਰਾਸ਼ਟਰੀ ਸੰਮੇਲਨ ਕੇਂਦਰ (SKICC-ਐੱਸਕੇਆਈਸੀਸੀ) ਵਿੱਚ ‘ਨੌਜਵਾਨਾਂ ਨੂੰ ਸਸ਼ਕਤ ਬਣਾਉਣਾ, ਜੰਮੂ-ਕਸ਼ਮੀਰ ਵਿੱਚ ਬਦਲਾਅ ਲਿਆਉਣਾ’ ਸਮਾਗਮ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਜੰਮੂ-ਕਸ਼ਮੀਰ ਵਿੱਚ ਰੋਡ, ਵਾਟਰ ਸਪਲਾਈ ਅਤੇ ਉਚੇਰੀ ਸਿੱਖਿਆ ਵਿੱਚ ਇਨਫ੍ਰਾਸਟ੍ਰਕਚਰ ਸੈਕਟਰ ਸਹਿਤ 1,500 ਕਰੋੜ ਰੁਪਏ ਤੋਂ ਭੀ ਅਧਿਕ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ 1,800 ਕਰੋੜ ਰੁਪਏ ਦੀ ਲਾਗਤ ਵਾਲੇ ਖੇਤੀਬਾੜੀ ਅਤੇ ਸਬੰਧਿਤ ਖੇਤਰਾਂ ਵਿੱਚ ਮੁਕਾਬਲੇਬਾਜ਼ੀ ਵਿਕਾਸ ਪ੍ਰੋਜੈਕਟ (JKCIP-ਜੇਕੇਸੀਆਈਪੀ) ਭੀ ਲਾਂਚ ਕੀਤਾ। ਸ਼੍ਰੀ ਮੋਦੀ ਨੇ 200 ਨਵੇਂ ਸਰਕਾਰੀ ਰਿਕਰੂਟਾਂ ਨੂੰ ਰੋਜ਼ਗਾਰ ਪੱਤਰ ਸੌਂਪਣ ਦੀ ਭੀ ਪਹਿਲ ਕੀਤੀ। ਇਸ ਅਵਸਰ ‘ਤੇ ਪ੍ਰਧਾਨ ਮੰਤਰੀ ਨੇ ਪ੍ਰਦਰਸ਼ਨੀ ਦਾ ਅਵਲੋਕਨ ਕੀਤਾ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਯੁਵਾ ਅਚੀਵਰਾਂ ਨਾਲ ਸੰਵਾਦ ਕੀਤਾ।