'ਮਨ ਕੀ ਬਾਤ' ਦੇ ਸਰੋਤੇ ਹੀ ਇਸ ਪ੍ਰੋਗਰਾਮ ਦੇ ਅਸਲੀ ਐਂਕਰ ਹਨ: ਪ੍ਰਧਾਨ ਮੰਤਰੀ ਮੋਦੀ
September 29th, 11:30 am
ਮੇਰੇ ਪਿਆਰੇ ਦੇਸ਼ਵਾਸੀਓ ਨਮਸਕਾਰ। ‘ਮਨ ਕੀ ਬਾਤ’ ਵਿੱਚ ਸਾਨੂੰ ਇਕ ਵਾਰ ਫਿਰ ਜੁੜਨ ਦਾ ਮੌਕਾ ਮਿਲਿਆ ਹੈ। ਅੱਜ ਦਾ ਇਹ ਐਪੀਸੋਡ ਮੈਨੂੰ ਭਾਵੁਕ ਕਰਨ ਵਾਲਾ ਹੈ। ਮੈਂ ਬਹੁਤ ਸਾਰੀਆਂ ਪੁਰਾਣੀਆਂ ਯਾਦਾਂ ਨਾਲ ਘਿਰ ਰਿਹਾ ਹਾਂ - ਕਾਰਣ ਇਹ ਹੈ ਕਿ ‘ਮਨ ਦੀ ਬਾਤ’ ਦੀ ਸਾਡੀ ਇਸ ਯਾਤਰਾ ਨੂੰ 10 ਸਾਲ ਪੂਰੇ ਹੋ ਰਹੇ ਹਨ। 10 ਸਾਲ ਪਹਿਲਾਂ ‘ਮਨ ਕੀ ਬਾਤ’ ਦੀ ਸ਼ੁਰੂਆਤ 3 ਅਕਤੂਬਰ ਨੂੰ ਦੁਸਹਿਰੇ ਦੇ ਦਿਨ ਹੋਈ ਸੀ ਅਤੇ ਇਹ ਇੰਨਾ ਪਵਿੱਤਰ ਸੰਯੋਗ ਹੈ ਕਿ ਇਸ ਸਾਲ 3 ਅਕਤੂਬਰ ਨੂੰ ਜਦੋਂ ‘ਮਨ ਕੀ ਬਾਤ’ ਦੇ 10 ਸਾਲ ਪੂਰੇ ਹੋਣਗੇ ਤਾਂ ਨਵਰਾਤਰੇ ਦਾ ਪਹਿਲਾ ਦਿਨ ਹੋਵੇਗਾ। ‘ਮਨ ਕੀ ਬਾਤ’ ਦੀ ਇਸ ਲੰਮੀ ਯਾਤਰਾ ਦੇ ਕਈ ਅਜਿਹੇ ਪੜਾਅ ਹਨ, ਜਿਨ੍ਹਾਂ ਨੂੰ ਮੈਂ ਕਦੇ ਨਹੀਂ ਭੁੱਲ ਸਕਦਾ। ‘ਮਨ ਕੀ ਬਾਤ’ ਦੇ ਕਰੋੜਾਂ ਸਰੋਤੇ ਸਾਡੀ ਇਸ ਯਾਤਰਾ ਦੇ ਅਜਿਹੇ ਸਾਥੀ ਹਨ, ਜਿਨ੍ਹਾਂ ਦਾ ਮੈਨੂੰ ਨਿਰੰਤਰ ਸਹਿਯੋਗ ਮਿਲਦਾ ਰਿਹਾ। ਦੇਸ਼ ਦੇ ਕੋਨੇ-ਕੋਨੇ ਤੋਂ ਉਨ੍ਹਾਂ ਨੇ ਜਾਣਕਾਰੀਆਂ ਉਪਲੱਬਧ ਕਰਵਾਈਆਂ। ‘ਮਨ ਕੀ ਬਾਤ’ ਦੇ ਸਰੋਤੇ ਹੀ ਇਸ ਪ੍ਰੋਗਰਾਮ ਦੇ ਅਸਲੀ ਸੂਤਰਧਾਰ ਹਨ। ਆਮ ਤੌਰ ’ਤੇ ਇਕ ਧਾਰਨਾ ਬਣ ਗਈ ਹੈ ਕਿ ਜਦੋਂ ਤੱਕ ਚਟਪਟੀਆਂ ਗੱਲਾਂ ਨਾ ਹੋਣ, ਨਕਾਰਾਤਮਕ ਗੱਲਾਂ ਨਾ ਹੋਣ, ਉਦੋਂ ਤੱਕ ਉਸ ਨੂੰ ਜ਼ਿਆਦਾ ਤਵੱਜੋ ਨਹੀਂ ਮਿਲਦੀ। ਲੇਕਿਨ ‘ਮਨ ਕੀ ਬਾਤ’ ਨੇ ਸਾਬਿਤ ਕੀਤਾ ਹੈ ਕਿ ਦੇਸ਼ ਦੇ ਲੋਕਾਂ ਵਿੱਚ ਪੋਜ਼ਿਟਿਵ ਜਾਣਕਾਰੀ ਦੀ ਕਿੰਨੀ ਭੁੱਖ ਹੈ। ਪੋਜ਼ਿਟਿਵ ਗੱਲਾਂ, ਪ੍ਰੇਰਣਾ ਨਾਲ ਭਰ ਦੇਣ ਵਾਲੀ ਉਦਾਹਰਣ, ਹੌਂਸਲਾ ਦੇਣ ਵਾਲੀਆਂ ਕਹਾਣੀਆਂ ਲੋਕਾਂ ਨੂੰ ਬਹੁਤ ਪਸੰਦ ਆਉਂਦੀਆਂ ਹਨ। ਜਿਵੇਂ ਇਕ ਪੰਛੀ ਹੁੰਦਾ ਹੈ ‘ਚਕੋਰ’, ਜਿਸ ਬਾਰੇ ਕਿਹਾ ਜਾਂਦਾ ਹੈ ਕਿ ਉਹ ਸਿਰਫ਼ ਬਰਸਾਤ ਦੀ ਬੂੰਦ ਹੀ ਪੀਂਦਾ ਹੈ। ‘ਮਨ ਕੀ ਬਾਤ’ ਵਿੱਚ ਅਸੀਂ ਵੇਖਿਆ ਕਿ ਲੋਕ ਵੀ ‘ਚਕੋਰ’ ਪੰਛੀ ਦੇ ਵਾਂਗ ਦੇਸ਼ ਦੀਆਂ ਪ੍ਰਾਪਤੀਆਂ ਨੂੰ, ਲੋਕਾਂ ਦੀਆਂ ਸਮੂਹਿਕ ਪ੍ਰਾਪਤੀਆਂ ਨੂੰ ਕਿੰਨੇ ਮਾਣ ਨਾਲ ਸੁਣਦੇ ਹਨ। ‘ਮਨ ਕੀ ਬਾਤ’ ਦੀ 10 ਸਾਲ ਦੀ ਯਾਤਰਾ ਨੇ ਇਕ ਅਜਿਹੀ ਮਾਲਾ ਤਿਆਰ ਕੀਤੀ ਹੈ, ਜਿਸ ਵਿੱਚ ਹਰ ਐਪੀਸੋਡ ਦੇ ਨਾਲ ਨਵੀਆਂ ਕਹਾਣੀਆਂ, ਨਵੇਂ ਰਿਕਾਰਡ, ਨਵੀਆਂ ਸ਼ਖਸੀਅਤਾਂ ਜੁੜ ਜਾਂਦੀਆਂ ਹਨ। ਸਾਡੇ ਸਮਾਜ ਵਿੱਚ ਸਮੂਹਿਕਤਾ ਦੀ ਭਾਵਨਾ ਦੇ ਨਾਲ ਜੋ ਵੀ ਕੰਮ ਹੋ ਰਿਹਾ ਹੋਵੇ, ਉਸ ਨੂੰ ‘ਮਨ ਕੀ ਬਾਤ’ ਦੇ ਨਾਲ ਸਨਮਾਨ ਮਿਲਦਾ ਹੈ। ਮੇਰਾ ਮਨ ਵੀ ਉਦੋਂ ਮਾਣ ਨਾਲ ਭਰ ਜਾਂਦਾ ਹੈ, ਜਦੋਂ ਮੈਂ ‘ਮਨ ਕੀ ਬਾਤ’ ਦੇ ਲਈ ਆਈਆਂ ਚਿੱਠੀਆਂ ਨੂੰ ਪੜ੍ਹਦਾ ਹਾਂ। ਸਾਡੇ ਦੇਸ਼ ਵਿੱਚ ਕਿੰਨੇ ਪ੍ਰਤਿਭਾਵਾਨ ਲੋਕ ਹਨ, ਉਨ੍ਹਾਂ ਵਿੱਚ ਦੇਸ਼ ਅਤੇ ਸਮਾਜ ਦੀ ਸੇਵਾ ਕਰਨ ਦਾ ਕਿੰਨਾ ਜਜ਼ਬਾ ਹੈ। ਉਹ ਲੋਕਾਂ ਦੀ ਨਿਰਸੁਆਰਥ ਭਾਵ ਨਾਲ ਸੇਵਾ ਕਰਨ ਵਿੱਚ ਆਪਣਾ ਪੂਰਾ ਜੀਵਨ ਸਮਰਪਿਤ ਕਰ ਦਿੰਦੇ ਹਨ। ਉਨ੍ਹਾਂ ਦੇ ਬਾਰੇ ਜਾਣ ਕੇ ਮੈਂ ਊਰਜਾ ਨਾਲ ਭਰ ਜਾਂਦਾ ਹਾਂ। ‘ਮਨ ਕੀ ਬਾਤ’ ਦੀ ਇਹ ਪੂਰੀ ਪ੍ਰਕਿਰਿਆ ਮੇਰੇ ਲਈ ਅਜਿਹੀ ਹੈ, ਜਿਵੇਂ ਮੰਦਿਰ ਜਾ ਕੇ ਈਸ਼ਵਰ ਦੇ ਦਰਸ਼ਨ ਕਰਨੇ। ‘ਮਨ ਕੀ ਬਾਤ’ ਦੀ ਹਰ ਗੱਲ ਨੂੰ, ਹਰ ਘਟਨਾ ਨੂੰ, ਹਰ ਚਿੱਠੀ ਨੂੰ ਮੈਂ ਯਾਦ ਕਰਦਾ ਹਾਂ ਤਾਂ ਇੰਝ ਲੱਗਦਾ ਹੈ ਕਿ ਮੈਂ ਜਨਤਾ-ਜਨਾਰਦਨ, ਜੋ ਮੇਰੇ ਲਈ ਈਸ਼ਵਰ ਦਾ ਰੂਪ ਹੈ, ਮੈਂ ਉਨ੍ਹਾਂ ਦਾ ਦਰਸ਼ਨ ਕਰ ਰਿਹਾ ਹਾਂ।ਨਵੀਂ ਦਿੱਲੀ ਵਿੱਚ ਦੂਸਰੀ ਏਸ਼ੀਆ ਪੈਸਿਫਿਕ ਸ਼ਹਿਰੀ ਹਵਾਬਾਜ਼ੀ ਮੰਤਰੀਆਂ ਦੀ ਕਾਨਫਰੰਸ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 12th, 04:00 pm
ਸ਼ਹਿਰੀ ਹਵਾਬਾਜ਼ੀ ਮੰਤਰਾਲਾ, ਸ਼ਹਿਰੀ ਹਵਾਬਾਜ਼ੀ ‘ਤੇ ਏਸ਼ੀਆ-ਪੈਸਿਫਿਕ ਮੰਤਰੀ ਪੱਧਰੀ ਕਾਨਫਰੰਸ (Asia-Pacific Ministerial Conference on Civil Aviation) ਦਾ ਆਯੋਜਨ, ਇੰਟਰਨੈਸ਼ਨਲ ਸਿਵਲ ਏਵੀਏਸ਼ਨ ਆਰਗੇਨਾਇਜ਼ੇਸ਼ਨ (ਆਈਸੀਏਓ-ICAO) ਦੇ ਸਹਿਯੋਗ ਨਾਲ ਕਰ ਰਿਹਾ ਹੈ। ਇਸ ਪ੍ਰੋਗਰਾਮ ਦੇ ਜ਼ਰੀਏ ਪੂਰੇ ਏਸ਼ੀਆ-ਪੈਸਿਫਿਕ ਸੈਕਟਰ ਤੋਂ ਟ੍ਰਾਂਸਪੋਰਟ ਅਤੇ ਏਵੀਏਸ਼ਨ (ਹਵਾਬਾਜ਼ੀ) ਮੰਤਰੀਆਂ, ਰੈਗੂਲੇਟਰੀ ਬਾਡੀਜ਼ (ਸੰਸਥਾਵਾਂ) ਅਤੇ ਇੰਡਸਟ੍ਰੀ ਐਕਸਪਰਟਸ ਇੱਕ ਹੀ ਮੰਚ ‘ਤੇ ਇੱਕਠੇ ਹੋਣਗੇ। ਕਾਨਫਰੰਸ ਵਿੱਚ ਇਨਫ੍ਰਾਸਟ੍ਰਕਚਰ ਦੇ ਵਿਕਾਸ, ਸਥਿਰਤਾ ਅਤੇ ਕਾਰਜਬਲ ਵਿਕਾਸ ਜਿਹੀਆਂ ਪ੍ਰਮੁੱਖ ਚੁਣੌਤੀਆਂ ਦਾ ਸਮਾਧਾਨ ਕੱਢਣ ‘ਤੇ ਜ਼ਰ ਦਿੱਤਾ ਜਾਵੇਗਾ। ਨਾਲ ਹੀ ਇਸ ਦੌਰਾਨ ਪਬਲਿਕ ਅਤੇ ਪ੍ਰਾਈਵੇਟ ਸੈਕਟਰਾਂ ਦੇ ਦਰਮਿਆਨ ਅਧਿਕ ਸਹਿਯੋਗ ਨੂੰ ਭੀ ਹੁਲਾਰਾ ਦਿੱਤਾ ਜਾਵੇਗਾ।ਪ੍ਰਧਾਨ ਮੰਤਰੀ ਨੇ ਲੌਕਹੀਡ ਮਾਰਟਿਨ ਦੀ ‘ਮੇਕ ਇਨ ਇੰਡੀਆ, ਮੇਕ ਫੌਰ ਵਰਲਡ’ ਪ੍ਰਤੀਬੱਧਤਾ ਦੀ ਪ੍ਰਸ਼ੰਸਾ ਕੀਤੀ
July 19th, 11:50 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੱਖਿਆ ਖੇਤਰ ਦੀ ਪ੍ਰਮੁੱਖ ਕੰਪਨੀ ਲੌਕਹੀਡ ਮਾਰਟਿਨ ਦੀ ‘ਮੇਕ ਇਨ ਇੰਡੀਆ, ਮੇਕ ਫੌਰ ਦ ਵਰਲਡ’('Make in India, Make for the World') ਦੇ ਵਿਜ਼ਨ ਨੂੰ ਸਾਕਾਰ ਕਰਨ ਦੀ ਪ੍ਰਤੀਬੱਧਤਾ ਦੀ ਪ੍ਰਸ਼ੰਸਾ ਕੀਤੀ ਹੈ।Congress has always been an anti-middle-class party: PM Modi in Hyderabad
May 10th, 04:00 pm
Addressing his second public meeting, PM Modi highlighted the significance of Hyderabad and the determination of the people of Telangana to choose BJP over other political parties. Hyderabad is special indeed. This venue is even more special, said PM Modi, reminiscing about the pivotal role the city played in igniting hope and change a decade ago.PM Modi addresses public meetings in Mahabubnagar & Hyderabad, Telangana
May 10th, 03:30 pm
Prime Minister Narendra Modi addressed public meetings in Mahabubnagar & Hyderabad, Telangana, emphasizing the significance of the upcoming elections for the future of the country. Speaking passionately, PM Modi highlighted the contrast between the false promises made by Congress and the concrete guarantees offered by the BJP-led government.Our Sankalp Patra is a reflection of the young aspirations of Yuva Bharat: PM Modi at BJP HQ
April 14th, 09:02 am
Releasing the BJP Sankalp Patra at Party headquarters today, PM Modi stated, The entire nation eagerly awaits the BJP's manifesto. There is a significant reason for this. Over the past 10 years, the BJP has implemented every point of its manifesto as a guarantee. The BJP has once again demonstrated the integrity of its manifesto. Our Sankalp Patra empowers 4 strong pillars of developed India - Youth, women, poor and farmers.”PM Modi delivers key address during BJP Sankalp Patra Release at Party HQ
April 14th, 09:01 am
Releasing the BJP Sankalp Patra at Party headquarters today, PM Modi stated, The entire nation eagerly awaits the BJP's manifesto. There is a significant reason for this. Over the past 10 years, the BJP has implemented every point of its manifesto as a guarantee. The BJP has once again demonstrated the integrity of its manifesto. Our Sankalp Patra empowers 4 strong pillars of developed India - Youth, women, poor and farmers.”ਪ੍ਰਧਾਨ ਮੰਤਰੀ 8-10 ਮਾਰਚ ਤੱਕ ਅਸਾਮ, ਅਰੁਣਾਚਲ ਪ੍ਰਦੇਸ਼, ਪੱਛਮ ਬੰਗਾਲ ਅਤੇ ਉੱਤਰ ਪ੍ਰਦੇਸ਼ ਦੇ ਦੌਰੇ ‘ਤੇ ਰਹਿਣਗੇ
March 08th, 04:12 pm
8 ਮਾਰਚ ਨੂੰ ਪ੍ਰਧਾਨ ਮੰਤਰੀ ਅਸਾਮ ਦੀ ਯਾਤਰਾ ਕਰਨਗੇ। 9 ਮਾਰਚ ਨੂੰ ਸਵੇਰੇ ਲਗਭਗ 5:45 ਵਜੇ ਪ੍ਰਧਾਨ ਮੰਤਰੀ ਕਾਜ਼ੀਰੰਗਾ ਨੈਸ਼ਨਲ ਪਾਰਕ ਦਾ ਦੌਰਾ ਕਰਨਗੇ। ਸਵੇਰੇ ਸਾਢੇ 10 ਵਜੇ, ਈਟਾਨਗਰ ਜਾਣਗੇ ਅਤੇ ਉੱਥੇ ਵਿਕਸਿਤ ਭਾਰਤ ਵਿਕਸਿਤ ਉੱਤਰ ਪੂਰਬ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ। ਉਹ ਸੇਲਾ ਟਨਲ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਕਰੀਬ 10,000 ਕਰੋੜ ਰੁਪਏ ਦੀ ਉੱਨਤੀ (UNNATI) ਯੋਜਨਾ ਦੀ ਸ਼ੁਰੂਆਤ ਕਰਨਗੇ। ਇਸ ਪ੍ਰੋਗਰਾਮ ਦੇ ਦੌਰਾਨ ਪ੍ਰਧਾਨ ਮੰਤਰੀ ਮਣੀਪੁਰ, ਮੇਘਾਲਿਆ, ਨਾਗਾਲੈਂਡ, ਸਿੱਕਿਮ, ਤ੍ਰਿਪੁਰਾ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਕਰੀਬ 55,600 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ, ਸਮਰਪਿਤ ਕਰਨਗੇ ਅਤੇ ਨੀਂਹ ਪੱਥਰ ਭੀ ਰੱਖਣਗੇ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਦੁਪਹਿਰੇ ਲਗਭਗ 12:15 ਵਜੇ ਜੋਰਹਾਟ ਵਿਖੇ ਪਹੁੰਚਣਗੇ ਅਤੇ ਪ੍ਰਸਿੱਧ ਅਹੋਮ ਜਨਰਲ ਲਚਿਤ ਬੋਰਫੁਕਨ (Ahom general Lachit Borphukan) ਦੀ ਸ਼ਾਨਦਾਰ ਪ੍ਰਤਿਮਾ ਤੋਂ ਪਰਦਾ ਹਟਾਉਣਗੇ। ਉਹ ਜੋਰਹਾਟ ਵਿਖੇ ਇੱਕ ਪਬਲਿਕ ਪ੍ਰੋਗਰਾਮ ਵਿੱਚ ਭੀ ਹਿੱਸਾ ਲੈਣਗੇ ਅਤੇ ਅਸਾਮ ਵਿੱਚ 17,500 ਕਰੋੜ ਰੁਪਏ ਤੋਂ ਅਧਿਕ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ, ਸਮਰਪਿਤ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ।The next 25 years are crucial to transform India into a 'Viksit Bharat': PM Modi
January 25th, 12:00 pm
PM Modi addressed the people of India at Nav Matdata Sammelan. He said, “The age between 18 to 25 shapes the life of a youth as they witness dynamic changes in their lives”. He added that along with these changes they also become a part of various responsibilities and during this Amrit Kaal, strengthening the democratic process of India is also the responsibility of India’s youth. He said, “The next 25 years are crucial for both India and its youth. It is the responsibility of the youth to transform India into a Viksit Bharat by 2047.”PM Modi’s address at the Nav Matdata Sammelan
January 25th, 11:23 am
PM Modi addressed the people of India at Nav Matdata Sammelan. He said, “The age between 18 to 25 shapes the life of a youth as they witness dynamic changes in their lives”. He added that along with these changes they also become a part of various responsibilities and during this Amrit Kaal, strengthening the democratic process of India is also the responsibility of India’s youth. He said, “The next 25 years are crucial for both India and its youth. It is the responsibility of the youth to transform India into a Viksit Bharat by 2047.”ਬੋਇੰਗ ਇੰਡੀਆ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਸੈਂਟਰ ਦੇ ਉਦਘਾਟਨ ਅਤੇ ਬੋਇੰਗ ਸੁਕੰਨਿਆ ਪ੍ਰੋਗਰਾਮ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 19th, 03:15 pm
ਕਰਨਾਟਕ ਦੇ ਗਵਰਨਰ, ਸ਼੍ਰੀਮਾਨ ਥਾਵਰਚੰਦ ਜੀ ਗਹਿਲੋਤ, ਮੁੱਖ ਮੰਤਰੀ ਸ਼੍ਰੀਮਾਨ ਸਿੱਧਾਰਮੈਯਾ ਜੀ, ਕਰਨਾਟਕ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਆਰ. ਅਸ਼ੋਕ ਜੀ, ਭਾਰਤ ਵਿੱਚ ਬੋਇੰਗ ਕੰਪਨੀ ਦੀ ਸੀ. ਓ. ਓ. ਸ਼੍ਰੀਮਤੀ ਸਟੈਫਨੀ ਪੋਪ, ਹੋਰ ਇੰਡਸਟ੍ਰੀ ਪਾਰਟਨਰਸ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਨੇ ਕਰਨਾਟਕ ਦੇ ਬੰਗਲੁਰੂ ਵਿੱਚ ਨਵੇਂ ਅਤਿ-ਆਧੁਨਿਕ ਬੋਇੰਗ ਇੰਡੀਆ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਸੈਂਟਰ ਕੈਂਪਸ ਦਾ ਉਦਘਾਟਨ ਕੀਤਾ
January 19th, 02:52 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਰਨਾਟਕ ਦੇ ਬੰਗਲੁਰੂ ਵਿੱਚ ਨਵੇਂ ਅਤਿ-ਆਧੁਨਿਕ ਬੋਇੰਗ ਇੰਡੀਆ ਇੰਜਨੀਅਰਿੰਗ ਐਂਡ ਟੈਕਨੋਲੋਜੀ ਸੈਂਟਰ (ਬੀਆਈਈਟੀਸੀ- BIETC) ਕੈਂਪਸ ਦਾ ਉਦਘਾਟਨ ਕੀਤਾ। 1,600 ਕਰੋੜ ਰੁਪਏ ਦੇ ਨਿਵੇਸ਼ ਨਾਲ ਬਣਿਆ 43 ਏਕੜ ਦਾ ਇਹ ਕੈਂਪਸ ਬੋਇੰਗ ਦਾ ਅਮਰੀਕਾ ਤੋਂ ਬਾਹਰ ਅਜਿਹਾ ਸਭ ਤੋਂ ਬੜਾ ਨਿਵੇਸ਼ ਹੈ। ਪ੍ਰਧਾਨ ਮੰਤਰੀ ਨੇ ਬੋਇੰਗ ਸੁਕੰਨਿਆ ਪ੍ਰੋਗਰਾਮ ਦੀ ਵੀ ਸ਼ੁਰੂਆਤ ਕੀਤੀ, ਜਿਸ ਦਾ ਉਦੇਸ਼ ਦੇਸ਼ ਦੇ ਵਧ-ਫੁੱਲ ਰਹੇ ਹਵਾਬਾਜ਼ੀ ਖੇਤਰ ਵਿੱਚ ਭਾਰਤ ਭਰ ਤੋਂ ਵੱਧ ਤੋਂ ਵੱਧ ਲੜਕੀਆਂ ਦੇ ਦਾਖਲੇ ਨੂੰ ਸਮਰਥਨ ਦੇਣਾ ਹੈ।ਪ੍ਰਧਾਨ ਮੰਤਰੀ ਨੇ 10ਵੇਂ ਵਾਇਬ੍ਰੈਂਟ ਗੁਜਰਾਤ ਸਮਿਟ 2024 ਦੇ ਮੌਕੇ ‘ਤੇ ਚੈੱਕ ਗਣਰਾਜ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
January 10th, 07:09 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਫਿਯਾਲਾ ਨਾਲ ਮੁਲਾਕਾਤ ਕੀਤੀ। ਦੋਹਾਂ ਨੇਤਾਵਾਂ ਨੇ ਵਿਸ਼ੇਸ਼ ਤੌਰ ‘ਤੇ ਗਿਆਨ, ਟੈਕਨੋਲੋਜੀ ਅਤੇ ਵਿਗਿਆਨਿਕ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਨੂੰ ਅੱਗੇ ਵਧਾਉਣ ਦੇ ਤਰੀਕਿਆਂ ‘ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕਈ ਚੈੱਕ ਕੰਪਨੀਆਂ ਨੇ ਮੇਕ ਇਨ ਇੰਡੀਆ ਪਹਿਲ ਦੇ ਤਹਿਤ ਰੱਖਿਆ, ਰੇਲਵੇ ਅਤੇ ਹਵਾਬਾਜ਼ੀ ਖੇਤਰਾਂ ਵਿੱਚ ਭਾਰਤੀ ਨਿਰਮਾਤਾਵਾਂ ਦੇ ਨਾਲ ਸਾਂਝੇਦਾਰੀ ਕੀਤੀ ਹੈ। ਉਨ੍ਹਾਂ ਨੇ ਇਸ ਗੱਲ ‘ਤੇ ਵੀ ਮਹੱਤਵ ਦਿੱਤਾ ਕਿ ਭਾਰਤ ਦੀ ਗ੍ਰੋਥ ਸਟੋਰੀ ਅਤੇ ਚੈੱਕ ਗਣਰਾਜ ਦਾ ਮਜ਼ਬੂਤ ਉਦਯੋਗਿਕ ਅਧਾਰ ਮਿਲ ਕੇ ਇਨ੍ਹਾਂ ਨੂੰ ਗਲੋਬਲ ਸਪਲਾਈ ਚੇਨ ਦੇ ਲਿਹਾਜ ਨਾਲ ਦੋ ਆਦਰਸ਼ ਭਾਗੀਦਾਰ ਬਣਾਉਂਦੇ ਹਨ।ਨਵੀਂ ਦਿੱਲੀ ਵਿੱਚ ਬੀ20 ਸਮਿਟ ਇੰਡੀਆ 2023 ਨੂੰ ਸੰਬੋਧਿਤ ਕਰਦੇ ਹੋਏ ਪ੍ਰਧਾਨ ਮੰਤਰੀ ਦਾ ਮੂਲ-ਪਾਠ
August 27th, 03:56 pm
ਆਪ (ਤੁਸੀਂ) ਸਾਰੇ ਬਿਜ਼ਨਸ ਲੀਡਰਸ ਇੱਕ ਐਸੇ ਸਮੇਂ ਵਿੱਚ ਭਾਰਤ ਆਏ ਹੋ, ਜਦੋਂ ਸਾਡੇ ਪੂਰੇ ਦੇਸ਼ ਵਿੱਚ ਸੈਲੀਬ੍ਰੇਸ਼ਨ ਦਾ ਮਾਹੌਲ ਹੈ। ਭਾਰਤ ਵਿੱਚ ਹਰ ਸਾਲ ਆਉਣ ਵਾਲਾ ਲੰਬਾ ਫੈਸਟੀਵਲ ਸੀਜ਼ਨ, ਇੱਕ ਤਰ੍ਹਾਂ ਨਾਲ prepone ਹੋ ਗਿਆ ਹੈ। ਇਹ ਫੈਸਟੀਵਲ ਸੀਜ਼ਨ ਐਸਾ ਹੁੰਦਾ ਹੈ, ਜਦੋਂ ਸਾਡੀ ਸੋਸਾਇਟੀ ਭੀ ਸੈਲੀਬ੍ਰੇਟ ਕਰਦੀ ਹੈ ਅਤੇ ਸਾਡਾ ਬਿਜ਼ਨਸ ਭੀ ਸੈਲੀਬ੍ਰੇਟ ਕਰਦਾ ਹੈ। ਅਤੇ ਇਸ ਵਾਰ ਇਹ 23 ਅਗਸਤ ਤੋਂ ਹੀ ਸ਼ੁਰੂ ਹੋ ਗਿਆ ਹੈ। ਅਤੇ ਇਹ ਸੈਲੀਬ੍ਰੇਸ਼ਨ ਹੈ ਚੰਦਰਮਾ ’ਤੇ ਚੰਦਰਯਾਨ ਦੇ ਪਹੁੰਚਣ ਦਾ।ਪ੍ਰਧਾਨ ਮੰਤਰੀ ਨੇ ਬੀ-20 ਸਮਿਟ ਇੰਡੀਆ 2023 ਨੂੰ ਸੰਬੋਧਨ ਕੀਤਾ
August 27th, 12:01 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਬੀ-20 ਸਮਿਟ ਇੰਡੀਆ 2023 ਨੂੰ ਸੰਬੋਧਨ ਕੀਤਾ। ਬੀ-20 ਸਮਿਟ ਇੰਡੀਆ ਵਿਸ਼ਵ ਭਰ ਦੇ ਨੀਤੀ ਨਿਰਮਾਤਾਵਾਂ, ਬਿਜ਼ਨਸ ਲੀਡਰਾਂ ਅਤੇ ਮਾਹਿਰਾਂ ਨੂੰ ਬੀ-20 ਇੰਡੀਆ ਕਮਿਊਨੀਕ (Communique) ‘ਤੇ ਵਿਚਾਰ-ਵਟਾਂਦਰਾ ਅਤੇ ਚਰਚਾ ਕਰਨ ਦੇ ਲਈ ਇਕਜੁੱਟ ਕਰਦਾ ਹੈ। ਬੀ-20 ਭਾਰਤ ਕਮਿਊਨੀਕ ਵਿੱਚ ਜੀ-20 ਨੂੰ ਪੇਸ਼ ਕਰਨ ਦੇ ਲਈ 54 ਸਿਫ਼ਾਰਸ਼ਾਂ ਅਤੇ 172 ਨੀਤੀਗਤ ਕਾਰਵਾਈਆਂ ਸ਼ਾਮਲ ਹਨ।ਪ੍ਰਧਾਨ ਮੰਤਰੀ ਨੇ ਸੰਯੁਕਤ ਰਾਜ ਅਮਰੀਕਾ ਵਿੱਚ ਪ੍ਰਮੁੱਖ ਪੇਸ਼ੇਵਰਾਂ ਨਾਲ ਗੱਲਬਾਤ ਕੀਤੀ
June 24th, 07:28 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 23 ਜੂਨ, 2023 ਨੂੰ ਵਾਸ਼ਿੰਗਟਨ ਡੀ.ਸੀ. ਦੇ ਜੌਨ ਐੱਫ. ਕੈਨੇਡੀ ਸੈਂਟਰ ਵਿੱਚ ਸੰਯੁਕਤ ਰਾਜ ਅਮਰੀਕਾ ਦੇ ਪੇਸ਼ੇਵਰਾਂ ਦੇ ਇੱਕ ਇਕੱਠ ਨੂੰ ਸੰਬੋਧਿਤ ਕੀਤਾ।ਪ੍ਰਧਾਨ ਮੰਤਰੀ ਨੇ ਉਡਾਨ ਯੋਜਨਾ ਦੇ ਛੇ ਸਾਲਾਂ ਦੀਆਂ ਪ੍ਰਾਪਤੀਆਂ ਨੂੰ ਪ੍ਰਮਾਣਿਤ ਕੀਤਾ
April 28th, 10:18 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਟਵੀਟ ਦਾ ਜਵਾਬ ਦਿੱਤਾ, ਜਿਸ ਵਿੱਚ ਮੰਤਰਾਲੇ ਨੇ ਸੂਚਿਤ ਕੀਤਾ ਹੈ ਕਿ 6 ਸਾਲ ਪਹਿਲਾਂ, ਖੇਤਰੀ ਸੰਪਰਕ ਯੋਜਨਾ (ਆਰਸੀਐੱਸ) ਉਡਾਨ ਨੇ ਸ਼ਿਮਲਾ ਨੂੰ ਦਿੱਲੀ ਨਾਲ ਜੋੜਦੇ ਹੋਏ ਉਡਾਣ ਭਰੀ ਸੀ। ਅੱਜ 473 ਰੂਟ ਅਤੇ 74 ਸੰਚਾਲਿਤ ਹਵਾਈ ਅੱਡੇ, ਹੈਲੀਪੋਰਟ ਅਤੇ ਵਾਟਰ ਐਰੋਡ੍ਰੋਮ ਭਾਰਤੀ ਹਵਾਬਾਜ਼ੀ ਖੇਤਰ ਲਈ ਗੇਮ-ਚੇਂਜਰ ਬਣ ਗਏ ਹਨ।ਸਫਰਨ ਕੰਪਨੀ ਦੇ ਗਰੁੱਪ ਚੇਅਰਮੈਨ ਸ਼੍ਰੀ ਰੌਸ ਮੈਕਇਨਸ (Mr. Ross McInnes) ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
April 20th, 05:27 pm
ਸਫਰਨ ਕੰਪਨੀ ਦੇ ਗਰੁੱਪ ਚੇਅਰਮੈਨ, ਸ਼੍ਰੀ ਰੌਸ ਮੈਕਇਨਸ (Mr. Ross McInnes) ਨੇ ਕੱਲ੍ਹ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਅੰਤਰਰਾਸ਼ਟਰੀ ਰੋਜ਼ਗਾਰ ਮੇਲੇ ‘ਤੇ ਪ੍ਰਧਾਨ ਮੰਤਰੀ ਦਾ ਸੰਬੋਧਨ
April 13th, 10:43 am
ਅੱਜ ਵਿਸਾਖੀ ਦਾ ਪਾਵਨ ਪਰਵ ਹੈ। ਮੈਂ ਸਾਰੇ ਦੇਸ਼ਵਾਸੀਆਂ ਨੂੰ ਵਿਸਾਖੀ ਦੀਆਂ ਲੱਖ-ਲੱਖ ਵਧਾਈਆਂ ਦਿੰਦਾ ਹਾਂ। ਖੁਸ਼ੀ ਭਰੇ ਇਸ ਤਿਉਹਾਰ ਵਿੱਚ, ਅੱਜ 70 ਹਜ਼ਾਰ ਤੋਂ ਜ਼ਿਆਦਾ ਨੌਜਵਾਨਾਂ ਨੂੰ ਕੇਂਦਰ ਸਰਕਾਰ ਦੇ ਵਿਭਿੰਨ ਵਿਭਾਗਾਂ ਵਿੱਚ ਸਰਕਾਰੀ ਨੌਕਰੀ ਮਿਲੀ ਹੈ। ਤੁਹਾਨੂੰ ਸਾਰੇ ਨੌਜਵਾਨਾਂ ਨੂੰ, ਆਪ ਦੇ ਪਰਿਵਾਰਜਨਾਂ ਨੂੰ ਬਹੁਤ-ਬਹੁਤ ਵਧਾਈਆਂ, ਆਪ ਦੇ ਉੱਜਵਲ ਭਵਿੱਖ ਲਈ ਅਨੇਕ-ਅਨੇਕ ਸ਼ੁਭਕਾਮਨਾਵਾਂ।ਪ੍ਰਧਾਨ ਮੰਤਰੀ ਨੇ ਰਾਸ਼ਟਰੀ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ
April 13th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਰਾਸ਼ਟਰੀ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਸੰਸਥਾਵਾਂ ਵਿੱਚ ਨਵੇਂ ਭਰਤੀ ਹੋਏ ਕਰੀਬ 71,000 ਕਰਮਚਾਰੀਆਂ ਨੂੰ ਨਿਯੁਕਤੀ ਪੱਤਰਾਂ ਵੰਡੇ। ਦੇਸ਼ ਭਰ ਵਿੱਚੋਂ ਚੁਣੇ ਗਏ ਨਵੇਂ ਭਰਤੀ ਕਰਮਚਾਰੀ ਭਾਰਤ ਸਰਕਾਰ ਦੇ ਅਧੀਨ ਵੱਖ-ਵੱਖ ਅਸਾਮੀਆਂ/ਅਹੁਦਿਆਂ ਜਿਵੇਂ ਕਿ ਟ੍ਰੇਨ ਮੈਨੇਜਰ, ਸਟੇਸ਼ਨ ਮਾਸਟਰ, ਸੀਨੀਅਰ ਕਮਰਸ਼ੀਅਲ ਕਮ ਟਿਕਟ ਕਲਰਕ, ਇੰਸਪੈਕਟਰ, ਸਬ-ਇੰਸਪੈਕਟਰ, ਕਾਂਸਟੇਬਲ, ਸਟੈਨੋਗ੍ਰਾਫਰ, ਜੂਨੀਅਰ ਲੇਖਾਕਾਰ, ਡਾਕ ਸਹਾਇਕ, ਇਨਕਮ ਟੈਕਸ ਇੰਸਪੈਕਟਰ, ਟੈਕਸ ਸਹਾਇਕ, ਸੀਨੀਅਰ ਡਰਾਫਟਸਮੈਨ, ਜੇਈ/ਸੁਪਰਵਾਈਜ਼ਰ, ਸਹਾਇਕ ਪ੍ਰੋਫੈਸਰ, ਅਧਿਆਪਕ, ਲਾਇਬ੍ਰੇਰੀਅਨ, ਨਰਸ, ਪ੍ਰੋਬੇਸ਼ਨਰੀ ਅਫਸਰ, ਪੀਏ, ਐੱਮਟੀਐੱਸ ਅਤੇ ਹੋਰ 'ਤੇ ਤੈਨਾਤ ਹੋਣਗੇ। ਨਵੇਂ ਭਰਤੀ ਕੀਤੇ ਗਏ ਕਰਮਚਾਰੀ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨਵੀਆਂ ਨਿਯੁਕਤੀਆਂ ਲਈ ਇੱਕ ਔਨਲਾਈਨ ਓਰੀਐਂਟੇਸ਼ਨ ਕੋਰਸ, ਕਰਮਯੋਗੀ ਪ੍ਰਰੰਭ ਰਾਹੀਂ ਖ਼ੁਦ ਨੂੰ ਸਿਖਲਾਈ ਲੈਣ ਦੇ ਯੋਗ ਹੋਣਗੇ। ਪ੍ਰਧਾਨ ਮੰਤਰੀ ਦੇ ਸੰਬੋਧਨ ਦੌਰਾਨ 45 ਸਥਾਨਾਂ ਨੂੰ ਵਰਚੁਅਲ ਮਾਧਿਅਮ ਰਾਹੀਂ ਮੇਲੇ ਨਾਲ ਜੋੜਿਆ ਗਿਆ।