ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਬਾਇਡੇਨ ਨਾਲ ਗੱਲ ਕੀਤੀ
August 26th, 10:03 pm
ਪ੍ਰਧਾਨ ਮੰਤਰੀ ਨੇ ਭਾਰਤ-ਅਮਰੀਕਾ ਵਿਆਪਕ ਗਲੋਬਲ ਰਣਨੀਤਕ ਸਾਂਝੇਦਾਰੀ ਦੇ ਪ੍ਰਤੀ ਰਾਸ਼ਟਰਪਤੀ ਬਾਇਡੇਨ ਦੀ ਪ੍ਰਤੀਬੱਧਤਾ ਦੀ ਸ਼ਲਾਘਾ ਕੀਤੀ। ਇਹ ਸਾਂਝੇਦਾਰੀ ਲੋਕਤੰਤਰ, ਕਾਨੂੰਨ ਦਾ ਸ਼ਾਸਨ ਅਤੇ ਲੋਕਾਂ ਦੇ ਦਰਮਿਆਨ ਮਜ਼ਬੂਤ ਸਬੰਧਾਂ ਦੀਆਂ ਸਾਝੀਆਂ ਕੀਮਤਾਂ ‘ਤੇ ਅਧਾਰਿਤ ਹੈ।ਪ੍ਰਧਾਨ ਮੰਤਰੀ ਨਾਲ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦੇ ਮੁੱਖ ਸਲਾਹਕਾਰ ਨੇ ਟੈਲੀਫੋਨ ‘ਤੇ ਗੱਲ ਕੀਤੀ
August 16th, 04:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦੇ ਮੁੱਖ ਸਲਾਹਕਾਰ, ਪ੍ਰੋਫੈਸਰ ਮੁਹੰਮਦ ਯੂਨੁਸ ਦੇ ਨਾਲ ਟੈਲੀਫੋਨ ‘ਤੇ ਗੱਲ ਕੀਤੀ।ਪ੍ਰਧਾਨ ਮੰਤਰੀ ਨੇ ਨੋਬਲ ਪੁਰਸਕਾਰ ਜੇਤੂ ਪ੍ਰੋਫੈਸਰ ਮੁਹੰਮਦ ਯੂਨੁਸ ਨੂੰ ਨਵੀਆਂ ਜ਼ਿੰਮੇਵਾਰੀਆਂ ਸੰਭਾਲਣ 'ਤੇ ਵਧਾਈਆਂ ਦਿੱਤੀਆਂ
August 08th, 10:26 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੰਗਲਾਦੇਸ਼ ਵਿੱਚ ਨਵ-ਗਠਿਤ ਅੰਤਰਿਮ ਸਰਕਾਰ ਦੇ ਮੁੱਖ ਸਲਾਹਕਾਰ (chief advisor) ਦਾ ਪਦ ਸੰਭਾਲਣ ਦੇ ਲਈ ਨੋਬਲ ਪੁਰਸਕਾਰ ਜੇਤੂ ਪ੍ਰੋਫੈਸਰ ਮੁਹੰਮਦ ਯੂਨੁਸ ਨੂੰ ਵਧਾਈਆਂ ਦਿੱਤੀਆਂ।ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਦੀ ਭਾਰਤ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ
June 22nd, 01:00 pm
ਮੈਂ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਜੀ ਦਾ ਅਤੇ ਉਨ੍ਹਾਂ ਦੇ ਪ੍ਰਤੀਨਿਧੀਮੰਡਲ (ਵਫ਼ਦ) ਦਾ ਹਾਰਦਿਕ ਸੁਆਗਤ ਕਰਦਾ ਹਾਂ। ਵੈਸੇ ਤਾਂ ਪਿਛਲੇ ਲਗਭਗ ਇੱਕ ਵਰ੍ਹੇ ਵਿੱਚ, ਅਸੀਂ ਦਸ ਵਾਰ ਮਿਲੇ ਹਾਂ। ਲੇਕਿਨ ਅੱਜ ਦੀ ਮੁਲਾਕਾਤ ਵਿਸ਼ੇਸ਼ ਹੈ। ਕਿਉਂਕਿ ਸਾਡੀ ਸਰਕਾਰ ਦੇ ਤੀਸਰੇ ਕਾਰਜਕਾਲ ਵਿੱਚ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਜੀ ਸਾਡੇ ਪਹਿਲੇ ਸਟੇਟ ਗੈਸਟ ਹਨ।ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਵਧਾਈਆਂ ਦਿੱਤੀਆਂ
June 05th, 08:04 pm
ਪੀਪਲਸ ਰਿਪਬਲਿਕ ਆਵ੍ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ 18ਵੀਂ ਲੋਕ ਸਭਾ ਚੋਣਾਂ 'ਚ ਐੱਨਡੀਏ ਦੀ ਜਿੱਤ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲਗਾਤਾਰ ਚੌਥੀ ਵਾਰ ਜਿੱਤ ਲਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਵਧਾਈਆਂ ਦਿੱਤੀਆਂ
January 08th, 07:54 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨਾਲ ਗੱਲ ਕੀਤੀ ਅਤੇ ਸੰਸਦੀ ਚੋਣਾਂ ਵਿੱਚ ਲਗਾਤਾਰ ਚੌਥੀ ਵਾਰ ਇਤਿਹਾਸਿਕ ਜਿੱਤ ‘ਤੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ।ਕੈਬਨਿਟ ਨੇ ਤ੍ਰਿਪੁਰਾ ਵਿੱਚ ਖੋਵਾਈ-ਹਰੀਨਾ ਸੜਕ ਦੇ 135 ਕਿਲੋਮੀਟਰ ਹਿੱਸੇ ਦੇ ਸੁਧਾਰ ਅਤੇ ਚੌੜਾ ਕਰਨ ਨੂੰ ਪ੍ਰਵਾਨਗੀ ਦਿੱਤੀ
December 27th, 08:36 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਤ੍ਰਿਪੁਰਾ ਰਾਜ ਵਿੱਚ 134.913 ਕਿਲੋਮੀਟਰ ਦੀ ਕੁੱਲ ਲੰਬਾਈ ਨੂੰ ਕਵਰ ਕਰਦੇ ਹੋਏ, ਐੱਨਐੱਚ-208 ਦੇ ਕਿਲੋਮੀਟਰ 101.300 (ਖੋਵਾਈ) ਤੋਂ ਕਿਲੋਮੀਟਰ 236.213 (ਹਰੀਨਾ) ਤੱਕ ਪੱਕੀ ਸੜਕ ਦੇ ਨਾਲ ਦੋ ਲੇਨ ਦੇ ਸੁਧਾਰ ਅਤੇ ਚੌੜਾ ਕਰਨ ਲਈ ਆਪਣੀ ਪ੍ਰਵਾਨਗੀ ਦੇ ਦਿੱਤੀ ਹੈ।ਭਾਰਤ ਅਤੇ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ 1 ਨਵੰਬਰ ਨੂੰ ਤਿੰਨ ਵਿਕਾਸ ਪ੍ਰੋਜੈਕਟਾਂ ਦਾ ਸੰਯੁਕਤ ਤੌਰ ‘ਤੇ ਉਦਘਾਟਨ ਕਰਨਗੇ
October 31st, 05:02 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਭਾਰਤ ਦੀ ਸਹਾਇਤਾ ਨਾਲ ਤਿਆਰ ਤਿੰਨ ਵਿਕਾਸ ਪ੍ਰੋਜੈਕਟਾਂ ਦਾ 1 ਨਵੰਬਰ, 2023 ਨੂੰ ਸਵੇਰੇ ਲਗਭਗ 11 ਵਜੇ ਵੀਡੀਓ ਕਾਨਫਰੰਸਿੰਗ ਨਾਲ ਸੰਯੁਕਤ ਤੌਰ ‘ਤੇ ਉਦਘਾਟਨ ਕਰਨਗੇ। ਇਹ ਤਿੰਨ ਪ੍ਰੋਜੈਕਟ ਹਨ- ਅਖੌਰਾ-ਅਗਰਤਲਾ ਕ੍ਰੌਸ-ਬੌਰਡਰ ਰੇਲ ਲਿੰਕ; ਖੁਲਨਾ-ਮੋਂਗਲਾ ਬੰਦਰਗਾਹ ਰੇਲ ਲਾਈਨ; ਅਤੇ ਮੈਤ੍ਰੀ ਸੁਪਰ ਥਰਮਲ ਬਿਜਲੀ ਪਲਾਂਟ ਦੀ ਯੂਨਿਟ-II.ਪ੍ਰਧਾਨ ਮੰਤਰੀ ਨੇ ਪੁਰਸ਼ ਕ੍ਰਿਕਟ ਵਿਸ਼ਵ ਕੱਪ ਵਿੱਚ ਬੰਗਲਾਦੇਸ਼ ਦੇ ਖਿਲਾਫ਼ ਭਾਰਤੀ ਕ੍ਰਿਕਟ ਟੀਮ ਦੀ ਸ਼ਾਨਦਾਰ ਜਿੱਤ ’ਤੇ ਵਧਾਈਆਂ ਦਿੱਤੀਆਂ
October 19th, 10:25 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੁਰਸ਼ ਕ੍ਰਿਕਟ ਵਿਸ਼ਵ ਕੱਪ ਵਿੱਚ ਬੰਗਲਾਦੇਸ਼ ਦੇ ਖਿਲਾਫ਼ ਸ਼ਾਨਦਾਰ ਜਿੱਤ ਦੇ ਲਈ ਭਾਰਤੀ ਕ੍ਰਿਕਟ ਟੀਮ ਦੀ ਪ੍ਰਸ਼ੰਸਾ ਕੀਤੀ ਹੈ।ਗਲੋਬਲ ਬਾਇਓਫਿਊਲ ਅਲਾਇੰਸ (ਜੀਬੀਏ) ਦੀ ਸ਼ੁਰੂਆਤ
September 09th, 10:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਜੀ20 ਸਮਿਟ ਦੇ ਅਵਸਰ 'ਤੇ 9 ਸਤੰਬਰ 2023 ਨੂੰ ਸਿੰਗਾਪੁਰ, ਬੰਗਲਾਦੇਸ਼, ਇਟਲੀ, ਸੰਯੁਕਤ ਰਾਜ ਅਮਰੀਕਾ (ਯੂਐੱਸਏ), ਬ੍ਰਾਜ਼ੀਲ, ਅਰਜਨਟੀਨਾ, ਮਾਰੀਸ਼ਸ ਅਤੇ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਨੇਤਾਵਾਂ ਦੇ ਨਾਲ ਗਲੋਬਲ ਬਾਇਓਫਿਊਲ ਅਲਾਇੰਸ ਦੀ ਸ਼ੁਰੂਆਤ ਕੀਤੀ।ਪ੍ਰਧਾਨ ਮੰਤਰੀ ਨੇ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼ੇਖ ਹਸੀਨਾ ਨਾਲ ਮੁਲਾਕਾਤ ਕੀਤੀ
September 08th, 07:53 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੀਪੁਲਸ ਰਿਪਬਲਿਕ ਆਵ੍ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼ੇਖ ਹਸੀਨਾ ਦੇ ਨਾਲ ਇੱਕ ਦੁਵੱਲੀ ਮੀਟਿੰਗ ਕੀਤੀ। ਪ੍ਰਧਾਨ ਮੰਤਰੀ ਹਸੀਨਾ 9-10 ਸਤੰਬਰ 2023 ਨੂੰ ਆਯੋਜਿਤ ਜੀ-20 ਲੀਡਰਸ ਸਮਿਟ ਵਿੱਚ ਹਿੱਸਾ ਲੈਣ ਦੇ ਲਈ ਮਹਿਮਾਨ ਦੇਸ਼ ਦੇ ਰੂਪ ਵਿੱਚ ਭਾਰਤ ਆਏ ਹਨ।ਪ੍ਰਧਾਨ ਮੰਤਰੀ ਨਵੀਂ ਦਿੱਲੀ ਵਿੱਚ ਆਪਣੇ ਆਵਾਸ ’ਤੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ, ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅਤੇ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਦੇ ਨਾਲ ਤਿੰਨ ਦੁਵੱਲੀਆਂ ਬੈਠਕਾਂ ਕਰਨਗੇ
September 08th, 01:40 pm
ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦੱਸਿਆ ਕਿ ਇਹ ਅੱਜ ਸ਼ਾਮ ਨਵੀਂ ਦਿੱਲੀ ਵਿੱਚ ਆਪਣੇ ਆਵਾਸ ’ਤੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ, ਪ੍ਰਵਿੰਦ ਕੁਮਾਰ ਜਗਨਨਾਥ, ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ, ਸ਼ੇਖ ਹਸੀਨਾ ਅਤੇ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ , ਜੋਅ ਬਾਇਡਨ ਦੇ ਨਾਲ ਤਿੰਨ ਦੁਵੱਲੀਆਂ ਬੈਠਕਾਂ ਕਰਨਗੇ।ਪ੍ਰਧਾਨ ਮੰਤਰੀ ਨੇ ਅਸਾਮ ਅਤੇ ਸਮੁੱਚੇ ਉੱਤਰ-ਪੂਰਬ ਵਿੱਚ ਪੈਟਰੋਕੈਮੀਕਲਸ ਸੈਕਟਰ ਨੂੰ ਹੁਲਾਰਾ ਦੇਣ ਦੇ ਪ੍ਰਯਾਸਾਂ ਦੀ ਪ੍ਰਸ਼ੰਸਾ ਕੀਤੀ
July 03rd, 10:02 pm
ਪ੍ਰਧਾਨ ਮੰਤਰੀ, ਸ੍ਰੀ ਨਰੇਂਦਰ ਮੋਦੀ ਨੇ ਅਸਾਮ ਪੈਟਰੋਕੈਮੀਕਲ ਪਲਾਂਟ ਤੋਂ ਬੰਗਲਾਦੇਸ਼ ਨੂੰ ਮੀਥਾਨੌਲ ਦੀ ਪਹਿਲੀ ਖੇਪ ਭੇਜੇ ਜਾਣ ਦੀ ਪ੍ਰਸ਼ੰਸਾ ਕੀਤੀ ਹੈ, ਜੋ ਅਸਾਮ ਨੂੰ ਪੈਟਰੋਕੈਮੀਕਲਸ ਦੇ ਇੱਕ ਪ੍ਰਮੁੱਖ ਨਿਰਯਾਤਕ ਦੇ ਰੂਪ ਵਿੱਚ ਸਥਾਪਿਤ ਕਰਨ ਦੀ ਦਿਸ਼ਾ ਵਿੱਚ ਕੀਤਾ ਗਿਆ ਇੱਕ ਪ੍ਰਯਾਸ ਹੈ।ਆਈਟੀਯੂ ਏਰੀਆ ਆਫਿਸ ਐਂਡ ਇਨੋਵੇਸ਼ਨ ਸੈਂਟਰ ਦੇ ਉਦਘਾਟਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 22nd, 03:34 pm
ਅੱਜ ਦਾ ਦਿਨ ਬਹੁਤ ਵਿਸ਼ੇਸ਼ ਹੈ, ਬਹੁਤ ਪਵਿੱਤਰ ਹੈ। ਅੱਜ ਤੋਂ ‘ਹਿੰਦੂ ਕੈਲੰਡਰ’ ਦਾ ਨਵਾਂ ਵਰ੍ਹਾ ਸ਼ੁਰੂ ਹੋਇਆ ਹੈ । ਮੈਂ ਤੁਹਾਨੂੰ ਸਾਰਿਆਂ ਨੂੰ ਅਤੇ ਸਾਰੇ ਦੇਸ਼ਵਾਸੀਆਂ ਨੂੰ ਵਿਕ੍ਰਮ ਸੰਵਤ 2080 ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ। ਸਾਡੇ ਇਤਨੇ ਵਿਸ਼ਾਲ ਦੇਸ਼ ਵਿੱਚ, ਵਿਵਿਧਤਾ ਨਾਲ ਭਰੇ ਦੇਸ਼ ਵਿੱਚ ਸਦੀਆਂ ਤੋਂ ਅਲੱਗ-ਅਲੱਗ ਕੈਲੰਡਰਸ ਪ੍ਰਚਲਿਤ ਹਨ। ਕੋੱਲਮ ਕਾਲ ਦਾ ਮਲਿਆਲਮ ਕੈਲੰਡਰ ਹੈ, ਤਮਿਲ ਕੈਲੰਡਰ ਹੈ,ਜੋ ਸੈਂਕੜੇ ਵਰ੍ਹਿਆਂ ਤੋਂ ਭਾਰਤ ਨੂੰ ਮਿਤੀ ਗਿਆਨ ਦਿੰਦੇ ਆ ਰਹੇ ਹੋ। ਵਿਕ੍ਰਮ ਸੰਵਤ ਵੀ 2080 ਵਰ੍ਹੇ ਪਹਿਲਾਂ ਤੋਂ ਚਲ ਰਿਹਾ ਹੈ। ਗ੍ਰੇਗੋਰੀਅਨ ਕੈਲੰਡਰ ਵਿੱਚ ਹੁਣ ਸਾਲ 2023 ਚਲ ਰਿਹਾ ਹੈ, ਲੇਕਿਨ ਵਿਕ੍ਰਮ ਸੰਵਤ ਉਸ ਤੋਂ ਵੀ 57 ਸਾਲ ਪਹਿਲਾਂ ਦਾ ਹੈ। ਮੈਨੂੰ ਖੁਸ਼ੀ ਹੈ ਕਿ ਨਵ ਵਰ੍ਹੇ ਦੇ ਪਹਿਲੇ ਦਿਨ ਟੈਲੀਕੌਮ, ICT ਅਤੇ ਇਸ ਨਾਲ ਜੁੜੇ ਇਨੋਵੇਸ਼ਨ ਨੂੰ ਲੈ ਕੇ ਇੱਕ ਬਹੁਤ ਵੱਡੀ ਸ਼ੁਰੂਆਤ ਭਾਰਤ ਵਿੱਚ ਹੋ ਰਹੀ ਹੈ । ਅੱਜ ਇੱਥੇ International Tele-communication Union (ITU) ਦੇ ਏਰੀਆ ਆਫਿਸ ਅਤੇ ਸਿਰਫ਼ ਏਰੀਆ ਆਫਿਸ ਨਹੀਂ, ਏਰੀਆ ਆਫਿਸ ਅਤੇ ਇਨੋਵੇਸ਼ਨ ਸੈਂਟਰ ਦੀ ਸਥਾਪਨਾ ਹੋਈ ਹੈ। ਇਸ ਦੇ ਨਾਲ-ਨਾਲ ਅੱਜ 6G Test-Bed ਨੂੰ ਵੀ ਲਾਂਚ ਕੀਤਾ ਗਿਆ ਹੈ। ਇਸ ਟੈਕਨੋਲੋਜੀ ਨਾਲ ਜੁੜੇ ਸਾਡੇ ਵਿਜ਼ਨ ਡਾਕੂਮੈਂਟ ਨੂੰ unveil ਕੀਤਾ ਗਿਆ ਹੈ । ਇਹ ਡਿਜੀਟਲ ਇੰਡੀਆ ਨੂੰ ਨਵੀਂ ਊਰਜਾ ਦੇਣ ਦੇ ਨਾਲ ਹੀ ਸਾਊਥ ਏਸ਼ੀਆ ਦੇ ਲਈ , ਗਲੋਬਲ ਸਾਊਥ ਦੇ ਲਈ, ਨਵੇਂ ਸਮਾਧਾਨ, ਨਵੇਂ ਇਨੋਵੇਸ਼ਨ ਲੈ ਕੇ ਆਵੇਗਾ । ਖਾਸ ਤੌਰ ’ਤੇ ਸਾਡੇ ਐਕੇਡੀਮੀਆ, ਸਾਡੇ ਇਨੋਵੇਟਰਸ-ਸਟਾਰਟ ਅੱਪਸ, ਸਾਡੀ ਇੰਡਸਟ੍ਰੀ ਦੇ ਲਈ ਇਸ ਤੋਂ ਅਨੇਕ ਨਵੇਂ ਅਵਸਰ ਬਣਨਗੇ।ਪ੍ਰਧਾਨ ਮੰਤਰੀ ਨੇ ਆਈਟੀਯੂ ਏਰੀਆ ਦਫ਼ਤਰ ਅਤੇ ਇਨੋਵੇਸ਼ਨ ਸੈਂਟਰ ਦਾ ਉਦਘਾਟਨ ਕੀਤਾ
March 22nd, 12:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਗਿਆਨ ਭਵਨ ਵਿੱਚ ਇੱਕ ਪ੍ਰੋਗਰਾਮ ਵਿੱਚ ਭਾਰਤ ਵਿੱਚ ਨਵੇਂ ਇੰਟਰਨੈਸ਼ਨਲ ਟੈਲੀਕਮਿਊਨੀਕੇਸ਼ਨ ਯੂਨੀਅਨ (ਆਈਟੀਯੂ) ਏਰੀਆ ਦਫ਼ਤਰ ਅਤੇ ਇਨੋਵੇਸ਼ਨ ਸੈਂਟਰ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਭਾਰਤ 6ਜੀ ਵਿਜ਼ਨ ਦਸਤਾਵੇਜ਼ ਦਾ ਵੀ ਉਦਘਾਟਨ ਕੀਤਾ ਅਤੇ 6ਜੀ ਆਰ ਐਂਡ ਡੀ ਟੈਸਟ ਬੈੱਡ ਨੂੰ ਲਾਂਚ ਕੀਤਾ। ਉਨ੍ਹਾਂ ਨੇ ‘ਕਾਲ ਬਿਫੌਰ ਯੂ ਡਿਗ’ ('Call Before u Dig') ਐਪ ਵੀ ਲਾਂਚ ਕੀਤੀ। ਆਈਟੀਯੂ ਸੂਚਨਾ ਅਤੇ ਸੰਚਾਰ ਟੈਕਨੋਲੋਜੀਆਂ (ਆਈਸੀਟੀ’ਸ) ਲਈ ਸੰਯੁਕਤ ਰਾਸ਼ਟਰ ਦੀ ਵਿਸ਼ੇਸ਼ ਏਜੰਸੀ ਹੈ। ਭਾਰਤ ਨੇ ਏਰੀਆ ਦਫਤਰ ਦੀ ਸਥਾਪਨਾ ਲਈ ਆਈਟੀਯੂ ਦੇ ਨਾਲ ਮਾਰਚ 2022 ਵਿੱਚ ਇੱਕ ਮੇਜ਼ਬਾਨ ਦੇਸ਼ ਸਮਝੌਤਾ (Host Country Agreement) ਕੀਤਾ ਸੀ। ਇਹ ਭਾਰਤ, ਨੇਪਾਲ, ਭੂਟਾਨ, ਬੰਗਲਾਦੇਸ਼, ਸ਼੍ਰੀਲੰਕਾ, ਮਾਲਦੀਵ, ਅਫਗਾਨਿਸਤਾਨ ਅਤੇ ਈਰਾਨ ਨੂੰ ਸੇਵਾਵਾਂ ਦੇਵੇਗਾ, ਦੇਸ਼ਾਂ ਦਰਮਿਆਨ ਤਾਲਮੇਲ ਵਧਾਉਣ ਅਤੇ ਖੇਤਰ ਵਿੱਚ ਆਪਸੀ ਲਾਭਕਾਰੀ ਆਰਥਿਕ ਸਹਿਯੋਗ ਨੂੰ ਉਤਸ਼ਾਹਿਤ ਕਰੇਗਾ।ਪ੍ਰਧਾਨ ਮੰਤਰੀ 22 ਮਾਰਚ ਨੂੰ ਅੰਤਰਰਾਸ਼ਟਰੀ ਦੂਰਸੰਚਾਰ ਸੰਘ ਦੇ ਖੇਤਰੀ ਦਫ਼ਤਰ ਅਤੇ ਇਨੋਵੇਸ਼ਨ ਸੈਂਟਰ ਦਾ ਉਦਘਾਟਨ ਕਰਨਗੇ
March 21st, 04:00 pm
ਪ੍ਰਧਾਨ ਮੰਤਰੀ. ਸ਼੍ਰੀ ਨਰੇਂਦਰ ਮੋਦੀ 22 ਮਾਰਚ, 2023 ਨੂੰ ਦੁਪਹਿਰ ਬਾਅਦ 12:30 ਵਜੇ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਇੱਕ ਪ੍ਰੋਗਰਾਮ ਵਿੱਚ ਭਾਰਤ ਵਿੱਚ ਅੰਤਰਰਾਸ਼ਟਰੀ ਦੂਰਸੰਚਾਰ ਸੰਘ (ਆਈਟੀਊ) ਦੇ ਨਵੇਂ ਖੇਤਰੀ ਦਫ਼ਤਰ ਅਤੇ ਇਨੋਵੇਸ਼ਨ ਸੈਂਟਰ ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਪ੍ਰੋਗਰਾਮ ਦੇ ਦੌਰਾਨ, ਭਾਰਤ 6-ਜੀ ਦ੍ਰਿਸ਼ਟੀ ਪੱਤਰ ਦਾ ਅਨਾਵਰਣ ਕਰਨਗੇ ਅਤੇ 6-ਜੀ ਖੋਜ ਅਤੇ ਵਿਕਾਸ ਕੇਂਦਰ ਦਾ ਲਾਂਚ ਵੀ ਕਰਨਗੇ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ‘ਕਾਲ ਬਿਫੋਰ ਯੂ ਡਿਗ’ ਯਾਨੀ ‘ਖੁਦਾਈ ਤੋਂ ਪਹਿਲਾਂ ਕਾਲ ਕਰੋ’ ਐੱਪ ਵੀ ਲਾਂਚ ਕਰਨਗੇ। ਇਸ ਮੌਕੇ ‘ਤੇ ਪ੍ਰਧਾਨ ਮੰਤਰੀ ਸਭਾ ਨੂੰ ਵੀ ਸੰਬੋਧਨ ਕਰਨਗੇ।ਪ੍ਰਧਾਨ ਮੰਤਰੀ ਨੇ ਸ਼੍ਰੀ ਸ਼੍ਰੀ ਹਰਿਚੰਦ ਠਾਕੁਰ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ
March 19th, 07:33 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਸ਼੍ਰੀ ਹਰਿਚੰਦ ਠਾਕੁਰ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ ।ਭਾਰਤ-ਬੰਗਲਾਦੇਸ਼ ਮੈਤ੍ਰੀ ਪਾਈਪਲਾਈਨ ਦੇ ਸੰਯੁਕਤ ਵਰਚੁਅਲ ਉਦਘਾਟਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦਾ ਸੰਬੋਧਨ
March 18th, 05:10 pm
ਭਾਰਤ-ਬੰਗਲਾਦੇਸ਼ ਸੰਬੰਧਾਂ ਵਿੱਚ ਅੱਜ ਇੱਕ ਨਵੇਂ ਅਧਿਆਇ ਦੀ ਸ਼ੁਰੂਆਤ ਹੋਈ ਹੈ। India-Bangladesh Friendship Pipeline ਇਸ ਦੀ ਨੀਂਹ ਅਸੀਂ ਸਤੰਬਰ 2018 ਵਿੱਚ ਰੱਖੀ ਸੀ। ਅਤੇ ਮੈਨੂੰ ਖੁਸ਼ੀ ਹੈ ਕਿ ਅੱਜ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਜੀ ਦੇ ਨਾਲ ਇਸ ਦਾ ਉਦਘਾਟਨ ਕਰਨ ਦਾ ਵੀ ਅਵਸਰ ਆ ਗਿਆ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀਮਤੀ ਸ਼ੇਖ ਹਸੀਨਾ ਨੇ ਸੰਯੁਕਤ ਰੂਪ ਨਾਲ ਭਾਰਤ-ਬੰਗਲਾਦੇਸ਼ ਮੈਤ੍ਰੀ ਪਾਈਪਲਾਈਨ ਦਾ ਉਦਘਾਟਨ ਕੀਤਾ
March 18th, 05:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀਮਤੀ ਸ਼ੇਖ ਹਸੀਨਾ ਨੇ ਅੱਜ ਸੰਯੁਕਤ ਰੂਪ ਨਾਲ ਭਾਰਤ-ਬੰਗਲਾਦੇਸ਼ ਮੈਤ੍ਰੀ ਪਾਈਪਲਾਈਨ (ਆਈਬੀਐੱਫਪੀ) ਦਾ ਵਰਚੁਅਲ ਮੋਡ ਵਿੱਚ ਉਦਘਾਟਨ ਕੀਤਾ। ਦੋਹਾਂ ਪ੍ਰਧਾਨ ਮੰਤਰੀਆਂ ਨੇ ਸਤੰਬਰ 2018 ਵਿੱਚ ਇਸ ਪਾਈਪਲਾਈਨ ਦੇ ਨਿਰਮਾਣ ਦਾ ਨੀਂਹ ਪੱਥਰ ਰੱਖਿਆ ਸੀ। ਨੁਮਾਲੀਗੜ੍ਹ ਰਿਫਾਇਨਰੀ ਲਿਮਿਟਿਡ 2015 ਤੋਂ ਬੰਗਲਾਦੇਸ਼ ਨੂੰ ਪੈਟਰੋਲੀਅਮ ਉਤਪਾਦਾਂ ਦੀ ਸਪਲਾਈ ਕਰ ਰਹੀ ਹੈ। ਇਹ ਭਾਰਤ ਅਤੇ ਉਸ ਦੇ ਗੁਆਂਢੀ ਦੇਸ਼ਾਂ ਦੇ ਦਰਮਿਆਨ ਦੂਸਰੀ ਸੀਮਾ-ਪਾਰ ਊਰਜਾ ਪਾਈਪਲਾਈਨ ਹੈ।People of Tripura removed 'red signal' & elected 'double engine government’: PM Modi in Agartala
February 13th, 04:20 pm
As the poll campaign in Tripura is reaching a crescendo, Prime Minister Narendra Modi addressed a huge public meeting today in Agartala. Addressing a huge rally, PM Modi hit out at Left party, accusing them of looting the state for years and forcing people to live in poverty. He said, “The leftist rule had pushed Tripura on the path of destruction. The people of Tripura cannot forget the condition that prevailed here.”