ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਓਡੀਸ਼ਾ ਦੇ ਭੁਵਨੇਸ਼ਵਰ ਵਿੱਚ ਪੀਐੱਮ ਆਵਾਸ ਯੋਜਨਾ (PM Awas Yojana) ਦੇ ਲਾਭਾਰਥੀਆਂ ਨਾਲ ਮੁਲਾਕਾਤ ਕੀਤੀ
September 17th, 04:02 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਓਡੀਸ਼ਾ ਦੇ ਭੁਵਨੇਸ਼ਵਰ ਵਿੱਚ ਪੀਐੱਮ ਆਵਾਸ ਯੋਜਨਾ ਦੇ ਲਾਭਾਰਥੀਆਂ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਮੋਦੀ ਨੇ ਕੇ ਪੀ ਸ਼ਰਮਾ ਓਲੀ (K P Sharma Oli) ਨੂੰ ਨੇਪਾਲ ਦਾ ਪ੍ਰਧਾਨ ਮੰਤਰੀ ਨਿਯੁਕਤ ਹੋਣ ‘ਤੇ ਵਧਾਈਆਂ ਦਿੱਤੀਆਂ
July 15th, 11:39 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਕੇ.ਪੀ. ਸ਼ਰਮਾ ਓਲੀ (K P Sharma Oli) ਨੂੰ ਨੇਪਾਲ ਦਾ ਪ੍ਰਧਾਨ ਮੰਤਰੀ ਨਿਯੁਕਤ ਹੋਣ ‘ਤੇ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਭਾਰਤ ਅਤੇ ਨੇਪਾਲ ਦੇ ਦਰਮਿਆਨ ਮਿੱਤਰਤਾ ਦੇ ਗਹਿਰੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਆਪਸੀ ਤੌਰ ‘ਤੇ ਲਾਭਕਾਰੀ ਸਹਿਯੋਗ ਦਾ ਵਿਸਤਾਰ ਕਰਨ ਲਈ ਮਿਲ ਕੇ ਕੰਮ ਕਰਨ ਦੀ ਉਮੀਦ ਜਤਾਈ।ਪ੍ਰਧਾਨ ਮੰਤਰੀ 14 ਮਾਰਚ ਨੂੰ ਦਿੱਲੀ ਵਿੱਚ ‘ਪੀਐੱਮ ਸਵਨਿਧੀ’ (PM SVANidhi) ਦੇ ਲਾਭਾਰਥੀਆਂ ਨੂੰ ਸੰਬੋਧਨ ਕਰਨਗੇ
March 13th, 07:10 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 14 ਮਾਰਚ ਨੂੰ ਸ਼ਾਮ 5 ਵਜੇ ਦਿੱਲੀ ਦੇ ਜੇਐੱਲਐੱਨ (JLN) ਸਟੇਡੀਅਮ ਵਿੱਚ ‘ਪੀਐੱਮ ਸਵਨਿਧੀ’ (PM SVANidhi) ਸਕੀਮ ਦੇ ਲਾਭਾਰਥੀਆਂ ਨੂੰ ਸੰਬੋਧਨ ਕਰਨਗੇ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਇਸ ਅਵਸਰ ‘ਤੇ ਦਿੱਲੀ ਦੇ 5,000 ਸਟ੍ਰੀਟ ਵੈਂਡਰਾਂ (ਐੱਸਵੀਜ਼- SVs) ਸਹਿਤ 1 ਲੱਖ ਸਟ੍ਰੀਟ ਵੈਂਡਰਾਂ ਨੂੰ ਇਸ ਯੋਜਨਾ ਦੇ ਤਹਿਤ ਰਿਣ ਭੀ ਵੰਡਣਗੇ। ਪ੍ਰਧਾਨ ਮੰਤਰੀ ਇਸ ਪ੍ਰੋਗਰਾਮ ਦੇ ਦੌਰਾਨ ਦਿੱਲੀ ਮੈਟਰੋ ਦੇ ਫੇਜ਼ 4 ਵਿੱਚ ਦੋ ਅਤਿਰਿਕਤ ਕੌਰੀਡੋਰਸ ਦਾ ਨੀਂਹ ਪੱਥਰ ਭੀ ਰੱਖਣਗੇ।ਪੀਐੱਮ-ਸੂਰਜ ਪੋਰਟਲ(PM-SURAJ Portal) ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 13th, 04:30 pm
ਸਮਾਜਿਕ ਨਿਆਂ ਮੰਤਰੀ ਸ਼੍ਰੀਮਾਨ ਵੀਰੇਂਦਰ ਕੁਮਾਰ ਜੀ, ਦੇਸ਼ ਦੇ ਕੋਣੇ-ਕੋਣੇ ਤੋਂ ਜੁੜੇ ਸਰਕਾਰ ਦੀਆਂ ਵਿਭਿੰਨ ਯੋਜਨਾਵਾਂ ਦੇ ਲਾਭਾਰਥੀ, ਸਾਡੇ ਸਫਾਈ-ਕਰਮਚਾਰੀ, ਭਾਈ-ਭੈਣ, ਹੋਰ ਸਾਰੇ ਮਹਾਨੁਭਾਵ, ਦੇਵੀਓ ਅਤੇ ਸੱਜਣੋਂ, ਅੱਜ ਇਸ ਕਾਰਜਕ੍ਰਮ ਵਿੱਚ ਦੇਸ਼ ਦੇ ਕਰੀਬ 470 ਜ਼ਿਲ੍ਹਿਆਂ ਦੇ ਲਗਭਗ 3 ਲੱਖ ਲੋਕ ਸਿੱਧੇ ਜੁੜੇ ਹੋਏ ਹਨ। ਮੈਂ ਸਭ ਦਾ ਅਭਿਨੰਦਨ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੰਚਿਤ ਵਰਗਾਂ ਨੂੰ ਕ੍ਰੈਡਿਟ ਸਪੋਰਟ ਦੇ ਲਈ ਰਾਸ਼ਟਰਵਿਆਪੀ ਜਨਸੰਪਰਕ ਪ੍ਰੋਗਰਾਮ ਨੂੰ ਸੰਬੋਧਨ ਕੀਤਾ
March 13th, 04:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੇਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਵੰਚਿਤ ਵਰਗਾਂ ਨੂੰ ਕ੍ਰੈਡਿਟ ਸਪੋਰਟ ਦੇ ਲਈ ਰਾਸ਼ਟਰ-ਵਿਆਪੀ ਜਨਸੰਪਰਕ ਨੂੰ ਮਾਰਕ ਕਰਨ ਵਾਲੇ ਇੱਕ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਸ਼੍ਰੀ ਨਰੇਂਦਰ ਮੋਦੀ ਨੇ ਪ੍ਰਧਾਨ ਮੰਤਰੀ ਸਮਾਜਿਕ ਉੱਥਾਨ ਏਵੰ ਰੋਜ਼ਗਾਰ ਅਧਾਰਿਤ ਜਨ ਕਲਿਆਣ (ਪੀਐੱਮ-ਸੂਰਜ) ਰਾਸ਼ਟਰੀ ਪੋਰਟਲ ਦੀ ਸ਼ੁਰੂਆਤ ਕੀਤੀ ਅਤੇ ਦੇਸ਼ ਦੇ ਵੰਚਿਤ ਵਰਗਾਂ ਦੇ ਇੱਕ ਲੱਖ ਉੱਦਮੀਆਂ ਨੂੰ ਕ੍ਰੈਡਿਟ ਸਪੋਰਟ ਸਵੀਕ੍ਰਿਤ ਕੀਤੀ। ਉਨ੍ਹਾਂ ਨੇ ਅਨੁਸੂਚਿਤ ਜਾਤੀ, ਪਿਛੜਾ ਵਰਗ ਅਤੇ ਸਵੱਛਤਾ ਵਰਕਰਾਂ ਸਹਿਤ ਵੰਚਿਤ ਸਮੂਹਾਂ ਦੇ ਵਿਭਿੰਨ ਸਰਕਾਰੀ ਯੋਜਨਾਵਾਂ ਦੇ ਲਾਭਾਰਥੀਆਂ ਨਾਲ ਭੀ ਗੱਲਬਾਤ ਕੀਤੀ।ਪ੍ਰਧਾਨ ਮੰਤਰੀ 13 ਮਾਰਚ ਨੂੰ ਵੰਚਿਤ ਵਰਗਾਂ ਨੂੰ ਲੋਨ ਸਹਾਇਤਾ ਪ੍ਰਦਾਨ ਕਰਨ ਦੇ ਲਈ ਰਾਸ਼ਟਰਵਿਆਪੀ ਜਨਸੰਪਰਕ (nationwide outreach) ਪ੍ਰੋਗਰਾਮ ਵਿੱਚ ਹਿੱਸਾ ਲੈਣਗੇ
March 12th, 06:43 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 13 ਮਾਰਚ, 2024 ਨੂੰ ਸ਼ਾਮ 4 ਵਜੇ ਵੀਡੀਓ ਕਾਨਫਰੰਸਿੰਗ ਜ਼ਰੀਏ ਵੰਚਿਤ ਵਰਗਾਂ ਨੂੰ ਲੋਨ ਸਹਾਇਤਾ ਦੇ ਲਈ ਰਾਸ਼ਟਰਵਿਆਪੀ ਜਨਸੰਪਰਕ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ। ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਪ੍ਰਧਾਨ ਮੰਤਰੀ ਸਮਾਜਿਕ ਉੱਥਾਨ ਏਵਮ ਰੋਜ਼ਗਾਰ ਅਧਾਰਿਤ ਜਨਕਲਿਆਣ (ਪੀਐੱਮ-ਸੂਰਜ) ਰਾਸ਼ਟਰੀ ਪੋਰਟਲ ਲਾਂਚ ਕਰਨਗੇ ਅਤੇ ਦੇਸ਼ ਦੇ ਵੰਚਿਤ ਵਰਗਾਂ ਦੇ ਇੱਕ ਲੱਖ ਉੱਦਮੀਆਂ ਦੇ ਲਈ ਲੋਨ ਸਹਾਇਤਾ ਸਵੀਕ੍ਰਿਤ ਕਰਨਗੇ। ਇਸ ਦੇ ਇਲਾਵਾ, ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ, ਪਿਛੜਾ ਵਰਗ ਅਤੇ ਸਵੱਛਤਾ ਵਰਕਰਾਂ ਸਹਿਤ ਵੰਚਿਤ ਸਮੂਹਾਂ ਦੇ ਵਿਭਿੰਨ ਸਰਕਾਰੀ ਯੋਜਨਾਵਾਂ ਦੇ ਲਾਭਾਰਥੀਆਂ ਦੇ ਨਾਲ ਗੱਲਬਾਤ ਕਰਨਗੇ। ਇਸ ਅਵਸਰ ‘ਤੇ ਸ਼੍ਰੀ ਮੋਦੀ ਇਕੱਠ ਨੂੰ ਵੀ ਸੰਬੋਧਨ ਕਰਨਗੇ।ਪ੍ਰਧਾਨ ਮੰਤਰੀ 18 ਜਨਵਰੀ ਨੂੰ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਦੇ ਲਾਭਾਰਥੀਆਂ ਨਾਲ ਗੱਲਬਾਤ ਕਰਨਗੇ
January 17th, 05:13 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 18 ਜਨਵਰੀ, 2024 ਨੂੰ ਦੁਪਹਿਰ 12.30 ਵਜੇ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਦੇ ਲਾਭਾਰਥੀਆਂ ਦੇ ਨਾਲ ਗੱਲਬਾਤ ਕਰਨਗੇ। ਪ੍ਰਧਾਨ ਮੰਤਰੀ ਇਸ ਅਵਸਰ ‘ਤੇ ਇਕੱਠ ਨੂੰ ਭੀ ਸੰਬੋਧਨ ਕਰਨਗੇ।ਪ੍ਰਧਾਨ ਮੰਤਰੀ 15 ਜਨਵਰੀ ਨੂੰ ਪੀਐੱਮ-ਜਨਮਨ ਦੇ ਤਹਿਤ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) (PMAY (G)) ਦੇ 1 ਲੱਖ ਲਾਭਾਰਥੀਆਂ ਨੂੰ ਪਹਿਲੀ ਕਿਸ਼ਤ ਜਾਰੀ ਕਰਨਗੇ
January 14th, 01:22 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 15 ਜਨਵਰੀ, 2024 ਨੂੰ ਦੁਪਿਹਰ 12 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਪ੍ਰਧਾਨ ਮੰਤਰੀ ਜਨਜਾਤੀ ਆਦਿਵਾਸੀ ਨਿਆਂ ਮਹਾ ਅਭਿਯਾਨ (ਪੀਐੱਮ-ਜਨਮਨ) ਦੇ ਤਹਿਤ ਪ੍ਰਧਾਨ ਮੰਤਰੀ ਆਵਾਸ ਯੋਜਨਾ -ਗ੍ਰਾਮੀਣ (PMAY-G) ਦੇ 1 ਲੱਖ ਲਾਭਾਰਥੀਆਂ ਨੂੰ ਪਹਿਲੀ ਕਿਸ਼ਤ ਜਾਰੀ ਕਰਨਗੇ। ਪ੍ਰਧਾਨ ਮੰਤਰੀ ਇਸ ਅਵਸਰ ‘ਤੇ ਪੀਐੱਮ-ਜਨਮਨ ਦੇ ਲਾਭਾਰਥੀਆਂ ਨਾਲ ਗੱਲਬਾਤ ਵੀ ਕਰਨਗੇ।ਪ੍ਰਧਾਨ ਮੰਤਰੀ ਨੇ ਲਕਸ਼ਦ੍ਵੀਪ ਵਿੱਚ ਭਾਰਤ ਸਰਕਾਰ ਦੇ ਵਿਭਿੰਨ ਪ੍ਰੋਜੈਕਟਾਂ ਦੇ ਲਾਭਾਰਥੀਆਂ ਦੇ ਨਾਲ ਗੱਲਬਾਤ ਕੀਤੀ
January 03rd, 01:49 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲਕਸ਼ਦ੍ਵੀਪ ਵਿੱਚ ਭਾਰਤ ਸਰਕਾਰ ਦੇ ਵਿਭਿੰਨ ਪ੍ਰੋਜਕਟਾਂ ਦੇ ਲਾਭਾਰਥੀਆਂ ਦੇ ਨਾਲ ਹੋਈ ਆਪਣੀ ਗੱਲਬਾਤ ਦੀਆਂ ਕੁਝ ਝਲਕੀਆਂ ਸਾਂਝੀਆਂ ਕੀਤੀਆਂ ਹਨ।