ਪ੍ਰਧਾਨ ਮੰਤਰੀ ਨੇ ਸਾਬਕਾ ਉਪ ਰਾਸ਼ਟਰਪਤੀ ਸ਼੍ਰੀ ਭੈਰੋਂ ਸਿੰਘ ਸ਼ੇਖਾਵਤ ਦੀ 100ਵੀਂ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ

October 23rd, 01:27 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਉਪ ਰਾਸ਼ਟਰਪਤੀ ਸ਼੍ਰੀ ਭੈਰੋਂ ਸਿੰਘ ਸ਼ੇਖਾਵਤ ਦੀ 100ਵੀਂ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਭੈਰੋਂ ਸਿੰਘ ਜੀ ਨੇ ਭਾਰਤ ਦੇ ਲੋਕਤਾਂਤ੍ਰਿਕ ਢਾਂਚੇ ਨੂੰ ਮਜ਼ਬੂਤ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਅਤੇ ਉਨ੍ਹਾਂ ਦੇ ਕਾਰਜਕਾਲ ਨੂੰ ਸੰਸਦੀ ਵਿਚਾਰ-ਵਟਾਂਦਰਾ ਅਤੇ ਚਰਚਾ ਦੇ ਮਿਆਰਾਂ ਨੂੰ ਹੁਲਾਰਾ ਦੇਣ ਦੇ ਪ੍ਰਤੀ ਸੰਕਲਪਬੱਧਤਾ ਦੇ ਲਈ ਯਾਦ ਕੀਤਾ ਜਾਂਦਾ ਹੈ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਸਾਬਕਾ ਉਪ ਰਾਸ਼ਟਰਪਤੀ ਦੇ ਨਾਲ ਆਪਣੀ ਗੱਲਬਾਤ ਦੀਆਂ ਕੁਝ ਝਲਕੀਆਂ ਵੀ ਸਾਂਝੀਆਂ ਕੀਤੀਆਂ।