ਪ੍ਰਯਾਗਰਾਜ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 13th, 02:10 pm
ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ ਜੀ, ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿਤਯਨਾਥ ਜੀ, ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਯ ਜੀ, ਬ੍ਰਿਜੇਸ਼ ਪਾਠਕ ਜੀ, ਉੱਤਰ ਪ੍ਰਦੇਸ਼ ਦੇ ਮੰਤਰੀ, ਸਾਂਸਦ ਅਤੇ ਵਿਧਾਇਕ ਸਾਥੀ, ਪ੍ਰਯਾਗਰਾਜ ਦੇ ਮੇਅਰ ਅਤੇ ਜ਼ਿਲ੍ਹਾ ਪੰਚਾਇਤ ਪ੍ਰਧਾਨ, ਹੋਰ ਮਹਾਨੁਭਾਵ, ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪ੍ਰਯਾਗਰਾਜ ਵਿੱਚ ਲਗਭਗ 5500 ਕਰੋੜ ਰੁਪਏ ਦੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਲੋਕਅਰਪਣ ਕੀਤਾ ਅਤੇ ਨੀਂਹ ਪੱਥਰ ਰੱਖਿਆ
December 13th, 02:00 pm
ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਦੁਨੀਆ ਦੇ ਸਭ ਤੋਂ ਵੱਡੇ ਸਮਾਗਮਾਂ ਵਿੱਚੋਂ ਇੱਕ ਹੈ ਜਿੱਥੇ 45 ਦਿਨਾਂ ਤੱਕ ਚੱਲਣ ਵਾਲੇ ਮਹਾਯੱਗ ਦੇ ਲਈ ਪ੍ਰਤੀਦਿਨ ਲੱਖਾਂ ਸ਼ਰਧਾਲੂਆਂ ਦਾ ਸੁਆਗਤ ਕੀਤਾ ਜਾਂਦਾ ਹੈ ਅਤੇ ਇਸ ਅਵਸਰ ਦੇ ਲਈ ਇੱਕ ਨਵਾਂ ਸ਼ਹਿਰ ਵਸਾਇਆ ਜਾਂਦਾ ਹੈ। ਪ੍ਰਧਾਨ ਮਤੰਰੀ ਨੇ ਕਿਹਾ ਕਿ ਪ੍ਰਯਾਗਰਾਜ ਦੀ ਧਰਤੀ ‘ਤੇ ਇੱਕ ਨਵਾਂ ਇਤਿਹਾਸ ਲਿਖਿਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਅਗਲੇ ਵਰ੍ਹੇ ਹੋਣ ਵਾਲੇ ਮਹਾਕੁੰਭ, ਦੇਸ਼ ਦੀ ਅਧਿਆਤਮਿਕ ਅਤੇ ਸੱਭਿਆਚਾਰ ਪਹਿਚਾਣ ਨੂੰ ਨਵੇਂ ਸ਼ਿਖਰ ‘ਤੇ ਲੈ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਏਕਤਾ ਦੇ ਅਜਿਹੇ ਮਹਾਯੱਗ ਦੀ ਚਰਚਾ ਪੂਰੀ ਦੁਨੀਆ ਵਿੱਚ ਹੋਵੇਗੀ। ਉਨ੍ਹਾਂ ਨੇ ਮਹਾਕੁੰਭ ਦੇ ਸਫ਼ਲ ਆਯੋਜਨ ਦੇ ਲਈ ਲੋਕਾਂ ਨੂੰ ਸ਼ੁਭਾਕਮਾਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ 13 ਦਸੰਬਰ ਨੂੰ ਉੱਤਰ ਪ੍ਰਦੇਸ਼ ਦਾ ਦੌਰਾ ਕਰਨਗੇ
December 12th, 02:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 13 ਦਸੰਬਰ ਨੂੰ ਉੱਤਰ ਪ੍ਰਦੇਸ਼ ਦਾ ਦੌਰਾ ਕਰਨਗੇ। ਉਹ ਪ੍ਰਯਾਗਰਾਜ ਜਾਣਗੇ ਅਤੇ ਦੁਪਹਿਰ ਕਰੀਬ 12:15 ਵਜੇ ਸੰਗਮ ਸਥਲ ‘ਤੇ ਪੂਜਾ-ਅਰਚਨਾ ਅਤੇ ਦਰਸ਼ਨ ਕਰਨਗੇ। ਇਸ ਤੋਂ ਬਾਅਦ ਦੁਪਹਿਰ ਕਰੀਬ 12:40 ਵਜੇ ਪ੍ਰਧਾਨ ਮੰਤਰੀ ਅਕਸ਼ੈ ਵਟ ਵ੍ਰਿਕਸ਼ (Akshay Vata Vriksh) ਸਥਲ ‘ਤੇ ਪੂਜਾ ਕਰਨਗੇ। ਪ੍ਰਧਾਨ ਮੰਤਰੀ ਉਸ ਤੋਂ ਬਾਅਦ ਹਨੂੰਮਾਨ ਮੰਦਿਰ ਅਤੇ ਸਰਸਵਤੀ ਕੂਪ ਵਿੱਚ ਦਰਸ਼ਨ ਅਤੇ ਪੂਜਾ ਕਰਨਗੇ। ਦੁਪਹਿਰ ਕਰੀਬ 1:30 ਵਜੇ ਉਹ ਮਹਾਕੁੰਭ ਪ੍ਰਦਰਸ਼ਨੀ ਸਥਲ ਦਾ ਦੌਰਾ ਕਰਨਗੇ। ਸ਼੍ਰੀ ਮੋਦੀ ਇਸ ਤੋਂ ਬਾਅਦ ਦੁਪਹਿਰ ਕਰੀਬ 2 ਵਜੇ ਪ੍ਰਯਾਗਰਾਜ ਵਿੱਚ ਲਗਭਗ 5,500 ਕਰੋੜ ਰੁਪਏ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਲਾਂਚ ਕਰਨਗੇ।