ਨਵੀਂ ਦਿੱਲੀ ਵਿੱਚ ਭਾਰਤ ਮੰਡਪਮ ਵਿਖੇ ਆਯੋਜਿਤ ਭਾਰਤ ਮੋਬਿਲਿਟੀ ਗਲੋਬਲ ਐਕਸਪੋ (Bharat Mobility Global Expo) ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
February 02nd, 04:31 pm
ਹੁਣੇ ਮੈਂ ਪੀਯੂਸ਼ ਜੀ ਨੂੰ ਸੁਣ ਰਿਹਾ ਸਾਂ, ਉਹ ਕਹਿ ਰਹੇ ਸਨ ਕਿ ਆਪ (ਤੁਸੀਂ) ਆਏ ਤਾਂ ਸਾਡਾ ਹੌਸਲਾ ਵਧ ਜਾਂਦਾ ਹੈ। ਲੇਕਿਨ ਮੈਂ ਦੇਖ ਰਿਹਾ ਸਾਂ ਇੱਥੇ ਤਾਂ ਸਾਰੇ ਹੌਰਸ ਪਾਵਰ ਵਾਲੇ ਲੋਕ ਬੈਠੇ ਹਨ। ਤਦ ਤੈਅ ਹੋ ਗਿਆ ਹੈ ਕਿ ਕਿਸ ਨੂੰ ਕਿੱਥੋਂ ਹੌਸਲਾ ਮਿਲਣ ਵਾਲਾ ਹੈ। ਸਭ ਤੋਂ ਪਹਿਲੇ ਤਾਂ ਮੈਂ Automotive Industry ਨੂੰ ਇਸ ਸ਼ਾਨਦਾਰ ਆਯੋਜਨ ਦੇ ਲਈ ਬਹੁਤ-ਬਹੁਤ ਵਧਾਈਆਂ ਦਿੰਦਾ ਹਾਂ। ਮੈਂ ਅੱਜ ਹਰ ਸਟਾਲ ‘ਤੇ ਤਾਂ ਨਹੀਂ ਜਾ ਪਾਇਆ, ਲੇਕਿਨ ਜਿਤਨੇ ਭੀ ਸਟਾਲਸ ਮੈਂ ਦੇਖੇ, ਉਹ ਬਹੁਤ ਹੀ ਪ੍ਰਭਾਵਿਤ ਕਰਨ ਵਾਲੇ ਸਨ। ਸਾਡੇ ਦੇਸ਼ ਵਿੱਚ ਇਹ ਸਭ ਹੋ ਰਿਹਾ ਹੈ, ਦੇਖਦੇ ਹਾਂ ਤਾਂ ਹੋਰ ਆਨੰਦ ਹੋ ਜਾਂਦਾ ਹੈ। ਮੈਂ ਤਾਂ ਕਦੇ ਗੱਡੀ ਖਰੀਦੀ ਨਹੀਂ ਹੈ, ਇਸ ਲਈ ਮੈਨੂੰ ਕੋਈ ਅਨੁਭਵ ਨਹੀਂ ਹੈ, ਕਿਉਂਕਿ ਮੈਂ ਕਦੇ ਸਾਇਕਲ ਭੀ ਨਹੀਂ ਖਰੀਦੀ ਹੈ। ਮੈਂ ਦਿੱਲੀ ਦੇ ਲੋਕਾਂ ਨੂੰ ਭੀ ਕਹਾਂਗਾ ਕਿ ਇਸ ਐਕਸਪੋ ਨੂੰ ਆ ਕੇ ਜ਼ਰੂਰ ਦੇਖਣ। ਇਹ ਆਯੋਜਨ Mobility Community ਅਤੇ ਪੂਰੀ Supply Chain ਨੂੰ ਇੱਕ ਮੰਚ ‘ਤੇ ਲਿਆਇਆ ਹੈ। ਮੈਂ ਆਪ ਸਭ (ਤੁਹਾਡਾ ਸਾਰਿਆਂ) ਦਾ Bharat Mobility Global Expo ਵਿੱਚ ਅਭਿਨੰਦਨ ਕਰਦਾ ਹਾਂ, ਅਤੇ ਆਪ ਸਭ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ। ਸ਼ਾਇਦ ਤੁਹਾਡੇ ਵਿੱਚੋਂ ਕੁਝ ਲੋਕਾਂ ਨੂੰ ਯਾਦ ਹੋਵੇਗਾ ਕਿ ਜਦੋਂ ਮੇਰੀ ਪਹਿਲੀ ਟਰਮ ਸੀ, ਉਸ ਸਮੇਂ ਮੈਂ ਇੱਕ ਗਲੋਬਲ ਲੈਵਲ ਦੀ mobility conference ਪਲਾਨ ਕੀਤੀ ਸੀ। ਅਤੇ ਉਸ ਸਮੇਂ ਦੀਆਂ ਚੀਜ਼ਾਂ ਅਗਰ ਆਪ (ਤੁਸੀਂ) ਨਿਕਾਲ ਕੇ (ਕੱਢ ਕੇ) ਦੇਖੋਗੇ ਤਾਂ ਬੈਟਰੀ ‘ਤੇ ਸਾਡਾ ਫੋਕਸ ਕਿਉਂ ਹੋਣਾ ਚਾਹੀਦਾ ਹੈ, Electric Vehicle ਦੀ ਤਰਫ਼ ਸਾਨੂੰ ਕਿਵੇਂ ਜਲਦੀ ਜਾਣਾ ਚਾਹੀਦਾ ਹੈ, ਇਨ੍ਹਾਂ ਸਾਰੇ ਵਿਸ਼ਿਆਂ ‘ਤੇ ਬਹੁਤ ਵਿਸਤਾਰ ਨਾਲ ਉਹ ਸਮਿਟ ਹੋਇਆ ਸੀ, ਗਲੋਬਲ ਐਕਸਪਰਟਸ ਆਏ ਸਨ। ਅਤੇ ਅੱਜ ਮੈਂ ਮੇਰੀ ਦੂਸਰੀ ਟਰਮ ਵਿੱਚ ਦੇਖ ਰਿਹਾ ਹਾਂ ਕਿ ਅੱਛੀ ਖਾਸੀ ਮਾਤਰਾ ਵਿੱਚ ਪ੍ਰਗਤੀ ਹੋ ਰਹੀ ਹੈ। ਅਤੇ ਮੈਨੂੰ ਵਿਸ਼ਵਾਸ ਹੈ ਕਿ ਤੀਸਰੀ ਟਰਮ ਵਿੱਚ.. ਚਲੋ ਸਮਝਦਾਰ ਨੂੰ ਇਸ਼ਾਰਾ ਕਾਫੀ ਹੁੰਦਾ ਹੈ। ਅਤੇ ਆਪ (ਤੁਸੀਂ) ਲੋਕ ਤਾਂ mobility ਦੀ ਦੁਨੀਆ ਵਿੱਚ ਹੋ, ਤਾਂ ਇਹ ਇਸ਼ਾਰਾ ਦੇਸ਼ ਵਿੱਚ ਜਲਦੀ ਤੋਂ ਪਹੁੰਚੇਗਾ।ਪ੍ਰਧਾਨ ਮੰਤਰੀ ਨੇ ਭਾਰਤ ਮੋਬਿਲਿਟੀ ਗਲੋਬਲ ਐਕਸਪੋ (Bharat Mobility Global Expo) 2024 ਨੂੰ ਸੰਬੋਧਨ ਕੀਤਾ
February 02nd, 04:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਮੰਡਪਮ, ਨਵੀਂ ਦਿੱਲੀ ਵਿੱਚ ਭਾਰਤ ਦੀ ਸਭ ਤੋਂ ਬੜੀ ਅਤੇ ਆਪਣੇ ਤਰ੍ਹਾਂ ਦੀ ਪਹਿਲੀ ਗਤੀਸ਼ੀਲਤਾ ਪ੍ਰਦਰਸ਼ਨੀ-ਭਾਰਤ ਮੋਬਿਲਿਟੀ ਗਲੋਬਲ ਐਕਸਪੋ 2024 ਵਿੱਚ ਇੱਕ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਐਕਸਪੋ ਦਾ ਅਵਲੋਕਨ ਭੀ ਕੀਤਾ । ਭਾਰਤ ਮੋਬਿਲਿਟੀ ਗਲੋਬਲ ਐਕਸਪੋ 2024 ਵਿੱਚ ਗਤੀਸ਼ੀਲਤਾ ਅਤੇ ਮੋਟਰ ਵਾਹਨਾਂ ਦੀਆਂ ਵੈਲਿਊ ਚੇਨਸ ਵਿੱਚ ਭਾਰਤ ਦੀਆਂ ਸਮੱਰਥਾਵਾਂ ਨੂੰ ਪ੍ਰਦਰਸ਼ਿਤ ਕਰਦਾ ਹੈ ਅਤੇ ਇਸ ਵਿੱਚ ਪ੍ਰਦਰਸ਼ਨੀਆਂ, ਸੰਮੇਲਨ, ਖਰੀਦਦਾਰ-ਵਿਕ੍ਰੇਤਾ ਬੈਠਕਾਂ, ਸਟੇਟ ਸੈਸ਼ਨਸ, ਸੜਕ ਸੁਰੱਖਿਆ ਮੰਡਪ ਅਤੇ ਗੋ-ਕਾਰਟਿੰਗ (go-karting) ਜਿਹੇ ਜਨ-ਕੇਂਦ੍ਰਿਤ (public-centric) ਆਕਰਸ਼ਣ ਸ਼ਾਮਲ ਹਨ।ਪ੍ਰਧਾਨ ਮੰਤਰੀ 2 ਫਰਵਰੀ ਨੂੰ ਭਾਰਤ ਦੀ ਸਭ ਤੋਂ ਬੜੀ ਅਤੇ ਆਪਣੀ ਤਰ੍ਹਾਂ ਦੀ ਪਹਿਲੀ ਸੰਪਰਕ ਪ੍ਰਦਰਸ਼ਨੀ-ਭਾਰਤ ਮੋਬਿਲਿਟੀ ਗਲੋਬਲ ਐਕਸਪੋ 2024 ਸਮੇਂ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ
February 01st, 03:11 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 2 ਫਰਵਰੀ, 2024 ਨੂੰ ਸ਼ਾਮ 4.30 ਵਜੇ ਭਾਰਤ ਮੰਡਪਮ (Bharat Mandapam), ਨਵੀਂ ਦਿੱਲੀ ਵਿੱਚ ਭਾਰਤ ਦੀ ਸਭ ਤੋਂ ਬੜੀ ਅਤੇ ਆਪਣੀ ਤਰ੍ਹਾਂ ਦੀ ਪਹਿਲੀ ਸੰਪਰਕ ਪ੍ਰਦਰਸ਼ਨੀ-ਭਾਰਤ ਮੋਬਿਲਿਟੀ ਗਲੋਬਲ ਐਕਸਪੋ 2024 ਸਮੇਂ ਇੱਕ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ।