ਲੋਕ ਸਭਾ ਦੇ ਸਪੀਕਰ ਦੀ ਚੋਣ ਦੇ ਬਾਅਦ 18ਵੀਂ ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

June 26th, 11:30 am

ਇਹ ਸਦਨ ਦਾ ਸੁਭਾਗ ਹੈ ਕਿ ਆਪ ਦੂਸਰੀ ਵਾਰ ਇਸ ਆਸਣ ‘ਤੇ ਬਿਰਾਜਮਾਨ ਹੋ ਰਹੇ ਹੋ। ਤੁਹਾਨੂੰ ਅਤੇ ਇਸ ਪੂਰੇ ਸਦਨ ਨੂੰ ਮੇਰੀ ਤਰਫ਼ੋਂ ਮੈਂ ਬਹੁਤ-ਬਹੁਤ ਵਧਾਈ ਦਿੰਦਾ ਹਾਂ।

ਲੋਕ ਸਭਾ ਸਪੀਕਰ ਦੀ ਚੋਣ ਦੇ ਬਾਅਦ ਪ੍ਰਧਾਨ ਮੰਤਰੀ ਨੇ ਸਦਨ ਨੂੰ ਸੰਬੋਧਨ ਕੀਤਾ

June 26th, 11:26 am

ਸ਼੍ਰੀ ਓਮ ਬਿਰਲਾ ਨੂੰ ਸਦਨ ਦਾ ਸਪੀਕਰ ਚੁਣੇ ਜਾਣ ਦੇ ਬਾਅਦ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲੋਕ ਸਭਾ ਨੂੰ ਸੰਬੋਧਨ ਕੀਤਾ।

ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023; ਭਾਰਤੀ ਨਿਆਂ ਸੰਹਿਤਾ, 2023 ਅਤੇ ਭਾਰਤੀ ਸਾਕਸ਼ਯ ਅਧਿਨਿਯਮ, 2023 ਦਾ ਪਾਸ ਹੋਣਾ ਸਾਡੇ ਇਤਿਹਾਸ ਦਾ ਇੱਕ ਮਹੱਤਵਪੂਰਨ ਪਲ ਹੈ: ਪ੍ਰਧਾਨ ਮੰਤਰੀ

December 21st, 09:10 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਸਦ ਦੁਆਰਾ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023; ਭਾਰਤੀ ਨਿਆਂ ਸੰਹਿਤਾ, 2023 ਅਤੇ ਭਾਰਤੀ ਸਾਕਸ਼ਯ ਅਧਿਨਿਯਮ, 2023 ਨੂੰ ਪਾਸ ਕੀਤੇ ਜਾਣ ਦੀ ਸ਼ਲਾਘਾ ਕੀਤੀ ਹੈ ਅਤੇ ਇਸ ਨੂੰ ਭਾਰਤ ਦੇ ਇਤਿਹਾਸ ਵਿੱਚ ਇੱਕ ਇਤਿਹਾਸਕ ਪਲ ਦੱਸਿਆ ਹੈ। ਉਨ੍ਹਾਂ ਨੇ ਰੇਖਾਂਕਿਤ ਕੀਤਾ ਕਿ ਇਹ ਬਿੱਲ ਸੰਗਠਿਤ ਅਪਰਾਧ, ਅੱਤਵਾਦ ਅਤੇ ਅਜਿਹੇ ਹੋਰ ਅਪਰਾਧਾਂ ਵਿੱਚ ਭਾਰੀ ਕਮੀ ਲਿਆਉਣ ਦੇ ਨਾਲ-ਨਾਲ ਸਮਾਜ ਦੇ ਗਰੀਬ, ਹਾਸ਼ੀਏ 'ਤੇ ਪਏ ਅਤੇ ਕਮਜ਼ੋਰ ਵਰਗਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੰਮ੍ਰਿਤ ਕਾਲ ਵਿੱਚ ਇਹ ਕਾਨੂੰਨੀ ਸੁਧਾਰ ਭਾਰਤ ਦੇ ਕਾਨੂੰਨੀ ਢਾਂਚੇ ਨੂੰ ਹੋਰ ਢੁਕਵੇਂ ਅਤੇ ਸੰਵੇਦਨਾ ਸੰਚਾਲਿਤ ਰੂਪ ਵਿੱਚ ਮੁੜ ਪਰਿਭਾਸ਼ਿਤ ਕਰਦੇ ਹਨ। ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਰਾਜ ਸਭਾ ਵਿੱਚ ਤਿੰਨਾਂ ਬਿੱਲਾਂ 'ਤੇ ਚਰਚਾ ਦਾ ਵੀਡੀਓ ਵੀ ਸਾਂਝਾ ਕੀਤਾ।