ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਸ਼ਾ ਗੌਰਵ ਸਪਤਾਹ (Bhasha Gaurav Saptah) ਦੇ ਅਵਸਰ ‘ਤੇ ਅਸਾਮ ਦੇ ਲੋਕਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ

November 03rd, 06:14 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਲੋਕਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਭਾਸ਼ਾ ਗੌਰਵ ਸਪਤਾਹ (#BhashaGauravSaptah) ਦੇ ਮਹੱਤਵ ‘ਤੇ ਚਾਨਣਾ ਪਾਇਆ। ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਹਾਲ ਹੀ ਵਿੱਚ ਅਸਮੀਆ ਨੂੰ ਸ਼ਾਸਤਰੀ ਭਾਸ਼ਾ ਦਾ ਦਰਜਾ ਦਿੱਤੇ ਜਾਣ ਦਾ ਜਸ਼ਨ ਮਨਾਇਆ, ਜੋ ਇਸ ਖੇਤਰ ਦੀ ਸਮ੍ਰਿੱਧ ਭਾਸ਼ਾਈ ਅਤੇ ਸੱਭਿਆਚਾਰਕ ਵਿਰਾਸਤ ਨੂੰ ਇੱਕ ਮਹੱਤਵਪੂਰਨ ਮਾਨਤਾ ਪ੍ਰਦਾਨ ਕਰਨਾ ਹੈ।