ਮਹਾਰਾਸ਼ਟਰ ਦੇ ਪੁਣੇ ਵਿੱਚ ਕਈ ਪ੍ਰੋਜੈਕਟਾਂ ਦੇ ਨੀਂਹ ਪੱਥਰ ਅਤੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 01st, 02:00 pm
ਮਹਾਰਾਸ਼ਟਰ ਦੇ ਰਾਜਪਾਲ ਸ਼੍ਰੀਮਾਨ ਰਮੇਸ਼ ਬੈਸ ਜੀ, ਮੁੱਖ ਮੰਤਰੀ ਏਕਨਾਥ ਸ਼ਿੰਦੇ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਗਣ, ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫਡਣਵੀਸ ਜੀ, ਅਜੀਤ ਪਵਾਰ ਜੀ, ਭਾਈ ਦਿਲੀਪ ਜੀ ਹੋਰ ਮੰਤਰੀ ਗਣ, ਸਾਂਸਦ ਅਤੇ ਵਿਧਾਇਕਗਣ, ਭਾਈਓ ਅਤੇ ਭੈਣੋ।ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਪੁਣੇ ਵਿੱਚ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
August 01st, 01:41 pm
ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਅਗਸਤ ਜਸ਼ਨਾਂ ਅਤੇ ਕ੍ਰਾਂਤੀ ਦਾ ਮਹੀਨਾ ਹੈ। ਸੁਤੰਤਰਤਾ ਸੰਗਰਾਮ ਵਿੱਚ ਪੁਣੇ ਸ਼ਹਿਰ ਦੇ ਯੋਗਦਾਨ ਨੂੰ ਉਜਾਗਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਸ਼ਹਿਰ ਨੇ ਬਾਲ ਗੰਗਾਧਰ ਤਿਲਕ ਸਮੇਤ ਦੇਸ਼ ਨੂੰ ਬਹੁਤ ਸਾਰੇ ਸੁਤੰਤਰਤਾ ਸੈਨਾਨੀ ਦਿੱਤੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ਅੰਨਾ ਭਾਉ ਸਾਠੇ ਦਾ ਜਨਮ ਦਿਨ ਹੈ ਜੋ ਮਹਾਨ ਸਮਾਜ ਸੁਧਾਰਕ ਸਨ ਅਤੇ ਡਾ: ਬਾਬਾ ਸਾਹੇਬ ਅੰਬੇਡਕਰ ਦੇ ਆਦਰਸ਼ਾਂ ਤੋਂ ਪ੍ਰੇਰਿਤ ਸਨ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਅੱਜ ਵੀ ਬਹੁਤ ਸਾਰੇ ਵਿਦਿਆਰਥੀ ਅਤੇ ਸਿੱਖਿਆ ਸ਼ਾਸਤਰੀ ਉਨ੍ਹਾਂ ਦੀਆਂ ਸਾਹਿਤਕ ਰਚਨਾਵਾਂ 'ਤੇ ਖੋਜ ਕਰਦੇ ਹਨ, ਅਤੇ ਉਨ੍ਹਾਂ ਦਾ ਕੰਮ ਅਤੇ ਆਦਰਸ਼ ਹਰੇਕ ਲਈ ਪ੍ਰੇਰਨਾ ਸਰੋਤ ਹਨ।ਪ੍ਰਧਾਨ ਮੰਤਰੀ 9 ਜੂਨ ਨੂੰ ਪ੍ਰਗਤੀ ਮੈਦਾਨ ਵਿੱਚ ਬਾਇਓਟੈੱਕ ਸਟਾਰਟਅੱਪ ਪ੍ਰਦਰਸ਼ਨੀ – 2022 ਦਾ ਉਦਘਾਟਨ ਕਰਨਗੇ
June 07th, 06:44 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 9 ਜੂਨ ਨੂੰ ਸਵੇਰੇ 10.30 ਵਜੇ ਨਵੀਂ ਦਿੱਲੀ ਦੇ ਪ੍ਰਗਤੀ ਮੈਦਾਨ ਵਿੱਚ ਬਾਇਓਟੈੱਕ ਸਟਾਰਟਅੱਪ ਪ੍ਰਦਰਸ਼ਨੀ-2022 ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਇਸ ਅਵਸਰ ’ਤੇ ਉਨ੍ਹਾਂ ਦਾ ਸੰਬੋਧਨ ਹੋਵੇਗਾ।