ਹਿੰਦੁਸਤਾਨ ਟਾਇਮਸ ਲੀਡਰਸ਼ਿਪ ਸਮਿਟ 2024 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 16th, 10:15 am
100 ਸਾਲ ਪਹਿਲੇ ਹਿੰਦੁਸਤਾਨ ਟਾਇਮਸ ਦਾ ਉਦਘਾਟਨ ਪੂਜਯ ਬਾਪੂ ਨੇ ਕੀਤਾ ਸੀ…ਉਹ ਗੁਜਰਾਤੀ ਭਾਸ਼ੀ ਸਨ ਅਤੇ 100 ਸਾਲ ਦੇ ਬਾਅਦ ਇੱਕ ਦੂਸਰੇ ਗੁਜਰਾਤੀ ਨੂੰ ਤੁਸੀਂ ਬੁਲਾ (ਸੱਦ) ਲਿਆ। ਇਸ ਇਤਿਹਾਸਿਕ ਯਾਤਰਾ ਲਈ ਮੈਂ ਹਿੰਦੁਸਤਾਨ ਟਾਇਮਸ ਨੂੰ ਅਤੇ 100 ਸਾਲ ਦੀ ਯਾਤਰਾ ਵਿੱਚ ਜੋ-ਜੋ ਲੋਕ ਇਸ ਦੇ ਨਾਲ ਜੁੜੇ ਹਨ ਜਿਨ੍ਹਾਂ-ਜਿਨ੍ਹਾਂ ਲੋਕਾਂ ਨੇ ਖਾਦ-ਪਾਣੀ ਦਾ ਕੰਮ ਕੀਤਾ ਹੈ, ਸੰਘਰਸ਼ ਕੀਤਾ ਹੈ, ਸੰਕਟ ਝੱਲੇ ਹਨ, ਲੇਕਿਨ ਟਿਕੇ ਰਹੇ ਹਨ... ਉਹ ਸਭ ਅੱਜ ਵਧਾਈ ਦੇ ਪਾਤਰ ਹਨ, ਅਭਿਨੰਦਨ ਦੇ ਅਧਿਕਾਰੀ ਹਨ। ਮੈਂ ਆਪ ਸਭ ਨੂੰ 100 ਸਾਲ ਦੀ ਯਾਤਰਾ ਬਹੁਤ ਬੜੀ ਹੁੰਦੀ ਹੈ ਜੀ। ਆਪ (ਤੁਸੀਂ ) ਸਭ ਇਸ ਅਭਿਨੰਦਨ ਦੇ ਹੱਕਦਾਰ ਹੋ, ਅਤੇ ਮੇਰੇ ਤਰਫ਼ੋਂ ਭਵਿੱਖ ਦੇ ਲਈ ਭੀ ਤੁਹਾਨੂੰ ਅਨੇਕ-ਅਨੇਕ ਸ਼ੁਭਕਾਮਨਾਵਾਂ ਹਨ। ਹੁਣੇ ਜਦੋਂ ਮੈਂ ਆਇਆ ਤਾਂ ਫੈਮਿਲੀ ਦੇ ਲੋਕਾਂ ਨਾਲ ਮਿਲਣਾ ਤਾਂ ਹੋਇਆ ਹੀ ਹੋਇਆ, ਲੇਕਿਨ ਮੈਨੂੰ 100 ਸਾਲ ਦੀ ਯਾਤਰਾ ਇੱਕ ਸ਼ਾਨਦਾਰ ਐਗਜ਼ੀਬਿਸ਼ਨ ਦੇਖਣ ਦਾ ਅਵਸਰ ਮਿਲਿਆ। ਮੈਂ ਭੀ ਆਪ ਸਭ ਨੂੰ ਕਹਾਂਗਾ ਕਿ ਅਗਰ ਸਮਾਂ ਹੈ ਤਾਂ ਕੁਝ ਸਮਾਂ ਉੱਥੇ ਬਿਤਾ ਕੇ ਹੀ ਜਾਣਾ। ਇਹ ਸਿਰਫ਼ ਇੱਕ ਐਗਜ਼ੀਬਿਸ਼ਨ ਨਹੀਂ ਹੈ ਮੈਂ ਕਹਿੰਦਾ ਹਾਂ ਇਹ ਇੱਕ ਐਕਸਪੀਰਿਐਂਸ ਹੈ। ਐਸਾ ਲਗਿਆ ਜਿਵੇਂ 100 ਸਾਲ ਦਾ ਇਤਹਾਸ ਅੱਖਾਂ ਦੇ ਸਾਹਮਣੇ ਤੋਂ ਗੁਜਰ ਗਿਆ। ਮੈਂ ਉਸ ਦਿਨ ਦੇ ਅਖ਼ਬਾਰ ਦੇਖੋ ਜੋ ਦੇਸ਼ ਦੀ ਸੁਤੰਤਰਤਾ ਅਤੇ ਸੰਵਿਧਾਨ ਲਾਗੂ ਹੋਣ ਦੇ ਦਿਨ ਛਪੇ ਸਨ। ਇੱਕ ਤੋਂ ਵਧਕੇ ਇੱਕ ਦਿੱਗਜ, ਮਹਾਨੁਭਾਵ ਹਿੰਦੁਸਤਾਨ ਟਾਇਮਸ ਲਈ ਲਿਖਿਆ ਕਰਦੇ ਸਨ। ਮਾਰਟਿਨ ਲੂਥਰ ਕਿੰਗ, ਨੇਤਾਜੀ ਸੁਭਾਸ਼ ਬਾਬੂ, ਡਾਕਟਰ ਸ਼ਿਆਮਾ ਪ੍ਰਸਾਦ ਮੁਖਰਜੀ, ਅਟਲ ਬਿਹਾਰੀ ਵਾਜਪੇਈ, ਡਾਕਟਰ ਐੱਮ.ਐੱਸ. ਸਵਾਮੀਨਾਥਨ (Martin Luther King, Netaji Subhas Chandra Bose, Dr. Syama Prasad Mookerjee, Atal Bihari Vajpayee, and Dr. M. S. Swaminathan)। ਇਨ੍ਹਾਂ ਦੇ ਲੇਖਾਂ ਨੇ ਤੁਹਾਡੇ ਅਖ਼ਬਾਰ ਨੂੰ ਚਾਰ ਚੰਦ ਲਗਾ ਦਿੱਤੇ। ਅਸਲ ਵਿੱਚ ਅਸੀਂ ਬਹੁਤ ਲੰਬੀ ਯਾਤਰਾ ਕਰਕੇ ਇੱਥੇ ਤੱਕ ਪੁੱਜੇ ਹਨ। ਸੁਤੰਤਰਤਾ ਦੀ ਲੜਾਈ ਲੜਨ ਤੋਂ ਲੈ ਕੇ ਆਜ਼ਾਦੀ ਦੇ ਬਾਅਦ ਆਸਾਂ ਦੇ ਅਥਾਹ ਸਮੁੰਦਰ ਦੀਆਂ ਲਹਿਰਾਂ ‘ਤੇ ਸਵਾਰ ਹੋ ਕੇ ਅਸੀਂ ਅੱਗੇ ਵਧੇ ਹਾਂ। ਇਹ ਯਾਤਰਾ ਆਪਣੇ ਆਪ ਵਿੱਚ ਅਭੂਤਪੂਰਵ ਹੈ, ਅਦਭੁਤ ਹੈ। ਮੈਂ ਤੁਹਾਡੇ ਅਖ਼ਬਾਰ ਦੀ ਖ਼ਬਰ ਵਿੱਚ ਉਸ ਉਤਸ਼ਾਹ ਨੂੰ ਮਹਿਸੂਸ ਕੀਤਾ ਜੋ ਅਕਤੂਬਰ 1947 ਵਿੱਚ ਕਸ਼ਮੀਰ ਦੇ ਰਲੇਵੇਂ ਦੇ ਬਾਅਦ ਹਰ ਦੇਸ਼ਵਾਸੀ ਵਿੱਚ ਸੀ। ਹਾਲਾਂਕਿ ਉਸ ਪਲ ਮੈਨੂੰ ਇਸ ਦਾ ਭੀ ਅਹਿਸਾਸ ਹੋਇਆ ਕਿ ਕਿਵੇਂ ਅਨਿਸ਼ਚਿਤਤਾ ਦੀਆਂ ਸਥਿਤੀਆਂ ਨੇ 7 ਦਹਾਕਿਆਂ ਤੱਕ ਕਸ਼ਮੀਰ ਨੂੰ ਹਿੰਸਾ ਵਿੱਚ ਘੇਰ ਕੇ ਰੱਖਿਆ। ਅੱਜ ਤੁਹਾਡੇ ਅਖ਼ਬਾਰ ਵਿੱਚ ਜੰਮੂ-ਕਸ਼ਮੀਰ ਵਿੱਚ ਹੋਈ ਰਿਕਾਰਡ ਵੋਟਿੰਗ ਜਿਹੀਆਂ ਖ਼ਬਰਾਂ ਛਪਦੀਆਂ ਹਨ ਇਹ ਕੰਟ੍ਰਾਸਟ ਹੈ। ਇੱਕ ਹੋਰ ਨਿਊਜ਼ ਪੇਪਰ ਪ੍ਰਿੰਟ ਇੱਕ ਪ੍ਰਕਾਰ ਨਾਲ ਨਜ਼ਰ ਹਰ ਇੱਕ ਦੀ ਜਾਵੇਗੀ ਉੱਥੇ, ਤੁਹਾਡੀ ਨਜ਼ਰ ਟਿਕੇਗੀ। ਉਸ ਵਿੱਚ ਇੱਕ ਤਰਫ਼ ਅਸਾਮ ਨੂੰ ਅਸ਼ਾਂਤ ਖੇਤਰ ਐਲਾਨਣ ਦੀ ਖ਼ਬਰ ਸੀ, ਤਾਂ ਦੂਸਰੀ ਤਰਫ਼ ਅਟਲ ਜੀ ਦੁਆਰਾ ਬੀਜੇਪੀ ਦੀ ਨੀਂਹ ਰੱਖੇ ਜਾਣ ਦਾ ਸਮਾਚਾਰ ਸੀ। ਅਤੇ ਇਹ ਕਿਤਨਾ ਸੁਖਦ ਸੰਜੋਗ ਹੈ ਕਿ ਬੀਜੇਪੀ ਅੱਜ ਅਸਾਮ ਵਿੱਚ ਸਥਾਈ ਸ਼ਾਂਤੀ ਲਿਆਉਣ ਵਿੱਚ ਬੜੀ ਭੂਮਿਕਾ ਨਿਭਾ ਰਹੀ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਹਿੰਦੁਸਤਾਨ ਟਾਇਮਸ ਲੀਡਰਸ਼ਿਪ ਸਮਿਟ 2024 ਨੂੰ ਸੰਬੋਧਨ ਕੀਤਾ
November 16th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਹਿੰਦੁਸਤਾਨ ਟਾਇਮਸ ਲੀਡਰਸ਼ਿਪ ਸਮਿਟ 2024 ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਹਿੰਦੁਸਤਾਨ ਟਾਇਮਸ ਦਾ ਉਦਘਾਟਨ 100 ਸਾਲ ਪਹਿਲੇ ਮਹਾਤਮਾ ਗਾਂਧੀ ਨੇ ਕੀਤਾ ਸੀ ਅਤੇ ਉਨ੍ਹਾਂ ਨੇ ਹਿੰਦੁਸਤਾਨ ਟਾਇਮਸ ਨੂੰ 100 ਸਾਲ ਦੀ ਇਤਿਹਾਸਿਕ ਯਾਤਰਾ ਦੇ ਲਈ ਵਧਾਈਆਂ ਦਿੱਤੀਆਂ ਅਤੇ ਇਸ ਦੇ ਉਦਘਾਟਨ ਦੇ ਬਾਅਦ ਤੋਂ ਇਸ ਨਾਲ ਜੁੜੇ ਸਾਰੇ ਲੋਕਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਉਨ੍ਹਾਂ ਦੇ ਭਾਵੀ ਪ੍ਰਯਾਸਾਂ ਦੇ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸਮਾਗਮ ਵਾਲੀ ਥਾਂ ‘ਤੇ ਹਿੰਦੁਸਤਾਨ ਟਾਇਮਸ ਦੀ ਪ੍ਰਦਰਸ਼ਨੀ ਦੇਖਣ ਦੇ ਬਾਅਦ ਸ਼੍ਰੀ ਮੋਦੀ ਨੇ ਕਿਹਾ ਕਿ ਇਹ ਇੱਕ ਅਨੁਭਵ ਤੋਂ ਵਧਕੇ ਸੀ ਅਤੇ ਉਨ੍ਹਾਂ ਨੇ ਸਾਰੇ ਪ੍ਰਤੀਨਿਧੀਆਂ ਨੂੰ ਇਸ ਪ੍ਰਦਰਸ਼ਨੀ ਨੂੰ ਦੇਖਣ ਦੀ ਤਾਕੀਦ ਕੀਤੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਉਸ ਸਮੇਂ ਦੇ ਪੁਰਾਣੇ ਸਮਾਚਾਰ ਪੱਤਰਾਂ ਨੂੰ ਦੇਖਿਆ ਜਦੋਂ ਭਾਰਤ ਨੂੰ ਸੁਤੰਤਰਤਾ ਮਿਲੀ ਸੀ ਅਤੇ ਸੰਵਿਧਾਨ ਲਾਗੂ ਹੋਇਆ ਸੀ। ਸ਼੍ਰੀ ਮੋਦੀ ਨੇ ਸਵੀਕਾਰ ਕੀਤਾ ਕਿ ਮਾਰਟਿਨ ਲੂਥਰ ਕਿੰਗ,ਨੇਤਾਜੀ ਸੁਭਾਸ਼ ਚੰਦਰ ਬੋਸ, ਡਾਕਟਰ ਸ਼ਿਆਮਾ ਪ੍ਰਸਾਦ ਮੁਖਰਜੀ, ਅਟਲ ਬਿਹਾਰੀ ਵਾਜਪੇਈ , ਡਾਕਟਰ ਐੱਮ.ਐੱਸ. ਸਵਾਮੀਨਾਥਨ (Martin Luther King, Netaji Subhas Chandra Bose, Dr. Syama Prasad Mookerjee, Atal Bihari Vajpayee, and Dr. M. S. Swaminathan) ਜਿਹੇ ਕਈ ਦਿੱਗਜਾਂ ਨੇ ਹਿੰਦੁਸਤਾਨ ਟਾਇਮਸ ਦੇ ਲਈ ਲੇਖ ਲਿਖੇ ਸਨ। ਉਨ੍ਹਾਂ ਨੇ ਕਿਹਾ ਕਿ ਸੁਤੰਤਰਤਾ ਸੰਗ੍ਰਾਮ ਦੇ ਨਾਲ-ਨਾਲ ਸੁਤੰਤਰਤਾ ਦੇ ਬਾਅਦ ਦੀ ਅਵਧੀ ਵਿੱਚ ਉਮੀਦਾਂ ਦੇ ਨਾਲ ਅੱਗੇ ਵਧਣ ਦੀ ਇਹ ਲੰਬੀ ਯਾਤਰਾ ਅਭੂਤਪੂਰਵ ਅਤੇ ਅਦਭੁਤ ਰਹੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਕਤੂਬਰ 1947 ਵਿੱਚ ਕਸ਼ਮੀਰ ਦੇ ਭਾਰਤ ਵਿੱਚ ਰਲੇਵੇਂ ਦੀ ਖ਼ਬਰ ਪੜ੍ਹਕੇ ਉਨ੍ਹਾਂ ਨੂੰ ਭੀ ਉਹੋ ਜਿਹਾ ਹੀ ਉਤਸ਼ਾਹ ਮਹਿਸੂਸ ਹੋਇਆ ਜਿਹੋ ਜਿਹਾ ਹਰੇਕ ਨਾਗਰਿਕ ਨੂੰ ਹੁੰਦਾ ਹੈ। ਲੇਕਿਨ ਉਨ੍ਹਾਂ ਨੇ ਕਿਹਾ ਕਿ ਉਸ ਸਮੇਂ ਉਨ੍ਹਾਂ ਨੂੰ ਇਹ ਭੀ ਅਹਿਸਾਸ ਹੋਇਆ ਕਿ ਕਿਵੇਂ ਅਨਿਸ਼ਚਿਤਤਾ ਨੇ ਕਸ਼ਮੀਰ ਨੂੰ ਸੱਤ ਦਹਾਕਿਆਂ ਤੱਕ ਹਿੰਸਾ ਵਿੱਚ ਜਕੜੀ ਰੱਖਿਆ । ਸ਼੍ਰੀ ਮੋਦੀ ਨੇ ਕਿਹਾ ਕਿ ਲੇਕਿਨ ਇਹ ਖੁਸ਼ੀ ਦੀ ਬਾਤ ਹੈ ਕਿ ਇਨ੍ਹੀਂ ਦਿਨੀਂ ਜੰਮੂ-ਕਸ਼ਮੀਰ (J&K) ਵਿੱਚ ਚੋਣਾਂ ਵਿੱਚ ਰਿਕਾਰਡ ਵੋਟਿੰਗ ਦੀਆਂ ਖ਼ਬਰਾਂ ਸਮਾਚਾਰ ਪੱਤਰਾਂ ਵਿੱਚ ਛਪ ਰਹੀਆਂ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਇੱਕ ਹੋਰ ਅਖ਼ਬਾਰ ਬਹੁਤ ਵਿਸ਼ੇਸ਼ ਲਗਿਆ ਜਿਸ ਵਿੱਚ ਇੱਕ ਤਰਫ਼ ਅਸਾਮ ਨੂੰ ਅਸ਼ਾਂਤ ਖੇਤਰ ਐਲਾਨਣ ਦਾ ਸਮਾਚਾਰ ਸੀ ਤਾਂ ਦੂਸਰੀ ਤਰਫ਼ ਅਟਲ ਜੀ (Atal Ji) ਦੁਆਰਾ ਭਾਰਤੀਯ ਜਨਤਾ ਪਾਰਟੀ (Bhartiya Janata Party) ਦੀ ਨੀਂਹ ਰੱਖਣ ਦਾ ਸਮਾਚਾਰ ਸੀ। ਉਨ੍ਹਾਂ ਨੇ ਕਿਹਾ ਕਿ ਇਹ ਇੱਕ ਸੁਖਦ ਸੰਜੋਗ ਹੈ ਕਿ ਅੱਜ ਭਾਜਪਾ (BJP) ਅਸਾਮ ਵਿੱਚ ਸਥਾਈ ਸ਼ਾਂਤੀ ਲਿਆਉਣ ਵਿੱਚ ਬੜੀ ਭੂਮਿਕਾ ਨਿਭਾ ਰਹੀ ਹੈ।ਨਵੀਂ ਦਿੱਲੀ ਵਿੱਚ ਪਹਿਲੇ ਬੋਡੋਲੈਂਡ ਮਹੋਤਸਵ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
November 15th, 06:32 pm
ਅੱਜ ਕਾਰਤਿਕ ਪੂਰਨਿਮਾ (Kartik Purnima) ਦਾ ਪਾਵਨ ਅਵਸਰ ਹੈ। ਅੱਜ ਦੇਵ ਦੀਪਾਵਲੀ (Dev Deepawali) ਮਨਾਈ ਜਾ ਰਹੀ ਹੈ। ਮੈਂ ਦੇਸ਼ ਭਰ ਦੇ ਲੋਕਾਂ ਨੂੰ ਇਸ ਪਰਵ ਦੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ। ਅੱਜ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪਰਵ ਵੀ ਹੈ। ਮੈਂ ਪੂਰੇ ਦੇਸ਼ ਨੂੰ ਵਿਸ਼ੇਸ਼ ਤੌਰ ‘ਤੇ ਵਿਸ਼ਵ ਭਰ ਵਿੱਚ ਫੈਲੇ ਹੋਏ ਸਿੱਖ ਭਾਈਆਂ-ਭੈਣਾਂ ਨੂੰ ਇਸ ਅਵਸਰ ’ਤੇ ਵਧਾਈ ਦਿੰਦਾ ਹਾਂ। ਅੱਜ ਪੂਰਾ ਦੇਸ਼ ਜਨਜਾਤੀਯ ਗੌਰਵ ਦਿਵਸ ਵੀ ਮਨਾ ਰਿਹਾ ਹੈ। ਅੱਜ ਹੀ ਸਵੇਰੇ ਮੈਂ ਬਿਹਾਰ ਵਿੱਚ, ਜਮੁਈ ਵਿੱਚ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਇਆ ਅਤੇ ਹੁਣ ਸ਼ਾਮ ਨੂੰ ਪਹਿਲੇ ਬੋਡੋ ਮਹੋਤਸਵ (First Bodoland Festival) ਵਿੱਚ ਅਸਾਮ ਸਮੇਤ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਬੋਡੋ ਸਮੁਦਾਇ ਦੇ ਲੋਕ ਆਏ ਹਨ। ਸ਼ਾਂਤੀ ਦੇ, ਸੱਭਿਆਚਾਰ ਦੇ, ਸਮ੍ਰਿੱਧੀ ਦੇ ਨਵੇਂ ਭਵਿੱਖ ਦਾ ਉਤਸਵ ਮਨਾਉਣ ਲਈ ਜੁਟੇ ਸਾਰੇ ਬੋਡੋ ਸਾਥੀਆਂ ਦਾ ਮੈਂ ਇੱਥੇ ਅਭਿਨੰਦਨ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਵਿਖੇ ਪਹਿਲੇ ਬੋਡੋਲੈਂਡ ਮਹੋਤਸਵ ਦਾ ਉਦਘਾਟਨ ਕੀਤਾ
November 15th, 06:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪਹਿਲੇ ਬੋਡੋਲੈਂਡ ਮਹੋਤਸਵ ਦਾ ਉਦਘਾਟਨ ਕੀਤਾ, ਜੋ ਕਿ ਸ਼ਾਂਤੀ ਨੂੰ ਕਾਇਮ ਰੱਖਣ ਅਤੇ ਇੱਕ ਜੀਵੰਤ ਬੋਡੋ ਸਮਾਜ ਦੇ ਨਿਰਮਾਣ ਲਈ ਭਾਸ਼ਾ, ਸਾਹਿਤ ਅਤੇ ਸੰਸਕ੍ਰਿਤੀ 'ਤੇ ਅਧਾਰਿਤ ਦੋ ਦਿਨਾਂ ਵਿਸ਼ਾਲ ਸਮਾਗਮ ਹੈ।ਪ੍ਰਧਾਨ ਮੰਤਰੀ ਦਿੱਲੀ ਵਿੱਚ ਪਹਿਲੇ ਬੋਡੋਲੈਂਡ ਮਹੋਤਸਵ ਦਾ ਉਦਘਾਟਨ ਕਰਨਗੇ
November 14th, 04:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 15 ਨਵੰਬਰ ਨੂੰ ਸ਼ਾਮ 6:30 ਵਜੇ ਨਵੀਂ ਦਿੱਲੀ ਸਥਿਤ ਸਪੋਰਟਸ ਅਥਾਰਿਟੀ ਆਫ ਇੰਡੀਆ ਇੰਦਰਾ ਗਾਂਧੀ ਸਪੋਰਟਸ ਕੰਪਲੈਕਸ ਵਿੱਚ ਪਹਿਲੇ ਬੋਡੋਲੈਂਡ ਮਹੋਤਸਵ ਦਾ ਉਦਘਾਟਨ ਕਰਨਗੇ। ਇਸ ਅਵਸਰ ‘ਤੇ ਪ੍ਰਧਾਨ ਮੰਤਰੀ ਉਪਸਥਿਤ ਜਨਸਮੂਹ ਨੂੰ ਸੰਬੋਧਨ ਵੀ ਕਰਨਗੇ।