ਬੋਇੰਗ ਇੰਡੀਆ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਸੈਂਟਰ ਦੇ ਉਦਘਾਟਨ ਅਤੇ ਬੋਇੰਗ ਸੁਕੰਨਿਆ ਪ੍ਰੋਗਰਾਮ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 19th, 03:15 pm
ਕਰਨਾਟਕ ਦੇ ਗਵਰਨਰ, ਸ਼੍ਰੀਮਾਨ ਥਾਵਰਚੰਦ ਜੀ ਗਹਿਲੋਤ, ਮੁੱਖ ਮੰਤਰੀ ਸ਼੍ਰੀਮਾਨ ਸਿੱਧਾਰਮੈਯਾ ਜੀ, ਕਰਨਾਟਕ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਆਰ. ਅਸ਼ੋਕ ਜੀ, ਭਾਰਤ ਵਿੱਚ ਬੋਇੰਗ ਕੰਪਨੀ ਦੀ ਸੀ. ਓ. ਓ. ਸ਼੍ਰੀਮਤੀ ਸਟੈਫਨੀ ਪੋਪ, ਹੋਰ ਇੰਡਸਟ੍ਰੀ ਪਾਰਟਨਰਸ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਨੇ ਕਰਨਾਟਕ ਦੇ ਬੰਗਲੁਰੂ ਵਿੱਚ ਨਵੇਂ ਅਤਿ-ਆਧੁਨਿਕ ਬੋਇੰਗ ਇੰਡੀਆ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਸੈਂਟਰ ਕੈਂਪਸ ਦਾ ਉਦਘਾਟਨ ਕੀਤਾ
January 19th, 02:52 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਰਨਾਟਕ ਦੇ ਬੰਗਲੁਰੂ ਵਿੱਚ ਨਵੇਂ ਅਤਿ-ਆਧੁਨਿਕ ਬੋਇੰਗ ਇੰਡੀਆ ਇੰਜਨੀਅਰਿੰਗ ਐਂਡ ਟੈਕਨੋਲੋਜੀ ਸੈਂਟਰ (ਬੀਆਈਈਟੀਸੀ- BIETC) ਕੈਂਪਸ ਦਾ ਉਦਘਾਟਨ ਕੀਤਾ। 1,600 ਕਰੋੜ ਰੁਪਏ ਦੇ ਨਿਵੇਸ਼ ਨਾਲ ਬਣਿਆ 43 ਏਕੜ ਦਾ ਇਹ ਕੈਂਪਸ ਬੋਇੰਗ ਦਾ ਅਮਰੀਕਾ ਤੋਂ ਬਾਹਰ ਅਜਿਹਾ ਸਭ ਤੋਂ ਬੜਾ ਨਿਵੇਸ਼ ਹੈ। ਪ੍ਰਧਾਨ ਮੰਤਰੀ ਨੇ ਬੋਇੰਗ ਸੁਕੰਨਿਆ ਪ੍ਰੋਗਰਾਮ ਦੀ ਵੀ ਸ਼ੁਰੂਆਤ ਕੀਤੀ, ਜਿਸ ਦਾ ਉਦੇਸ਼ ਦੇਸ਼ ਦੇ ਵਧ-ਫੁੱਲ ਰਹੇ ਹਵਾਬਾਜ਼ੀ ਖੇਤਰ ਵਿੱਚ ਭਾਰਤ ਭਰ ਤੋਂ ਵੱਧ ਤੋਂ ਵੱਧ ਲੜਕੀਆਂ ਦੇ ਦਾਖਲੇ ਨੂੰ ਸਮਰਥਨ ਦੇਣਾ ਹੈ।ਪ੍ਰਧਾਨ ਮੰਤਰੀ ਨੇ ਬੋਇੰਗ ਦੇ ਪ੍ਰਧਾਨ ਅਤੇ ਸੀਈਓ ਡੇਵਿਡ ਐੱਲ. ਕੈਲਹੌਨ (David L. Calhoun) ਨਾਲ ਮੁਲਾਕਾਤ ਕੀਤੀ
June 24th, 07:21 am
ਪ੍ਰਧਾਨ ਮੰਤਰੀ ਅਤੇ ਸ਼੍ਰੀ ਕੈਲਹੌਨ ਨੇ ਭਾਰਤ ਵਿੱਚ ਹਵਾਬਾਜ਼ੀ ਖੇਤਰ ਵਿੱਚ ਬੋਇੰਗ ਦੀ ਵਧੇਰੇ ਮੌਜੂਦਗੀ ‘ਤੇ ਚਰਚਾ ਕੀਤੀ, ਜਿਸ ਵਿੱਚ ਵਿਮਾਨਾਂ ਦੇ ਰੱਖ-ਰਖਾਅ, ਮੁਰੰਮਤ ਅਤੇ ਓਵਰਹਾਲ (ਐੱਮਆਰਓ) ਦਾ ਖੇਤਰ ਵੀ ਸ਼ਾਮਲ ਹੈ। ਪ੍ਰਧਾਨ ਮੰਤਰੀ ਨੇ ਬੋਇੰਗ ਨੂੰ ਭਾਰਤ ਵਿੱਚ ਪੁਲਾੜ ਨਿਰਮਾਣ ਖੇਤਰ ਵਿੱਚ ਨਿਵੇਸ਼ ਕਰਨ ਦਾ ਸੱਦਾ ਵੀ ਦਿੱਤਾ।