ਕੈਬਨਿਟ ਨੇ ਗੰਗਾ ਨਦੀ 'ਤੇ ਕਨੈਕਟਿਵਿਟੀ ਪ੍ਰਦਾਨ ਕਰਨ, ਯਾਤਰਾ ਨੂੰ ਅਸਾਨ ਬਣਾਉਣ, ਲੌਜਿਸਟਿਕਸ ਲਾਗਤਾਂ ਨੂੰ ਘਟਾਉਣ, ਤੇਲ ਦਾ ਆਯਾਤ ਘਟਾਉਣ ਅਤੇ ਕਾਰਬਨ ਡਾਇਆਕਸਾਇਡ ਦੇ ਨਿਕਾਸ ਨੂੰ ਘਟਾਉਣ ਲਈ ਇੱਕ ਨਵੇਂ ਰੇਲ-ਕਮ-ਰੋਡ ਬ੍ਰਿਜ ਸਮੇਤ ਵਾਰਾਣਸੀ-ਪੰਡਿਤ ਦੀਨਦਿਆਲ ਉਪਾਧਿਆਇ ਮਲਟੀਟ੍ਰੈਕਿੰਗ ਦੇ ਨਿਰਮਾਣ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ
October 16th, 03:18 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਅੱਜ 2,642 ਕਰੋੜ ਰੁਪਏ (ਲਗਭਗ) ਦੀ ਕੁੱਲ ਅਨੁਮਾਨਿਤ ਲਾਗਤ ਵਾਲੇ ਰੇਲ ਮੰਤਰਾਲੇ ਦੇ ਇੱਕ ਪ੍ਰੋਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪ੍ਰਸਤਾਵਿਤ ਮਲਟੀ-ਟ੍ਰੈਕਿੰਗ ਪ੍ਰੋਜੈਕਟ ਭਾਰਤੀ ਰੇਲਵੇ ਦੇ ਸਭ ਤੋਂ ਵਿਅਸਤ ਸੈਕਸ਼ਨਾਂ 'ਤੇ ਬਹੁਤ-ਲੋੜੀਂਦਾ ਬੁਨਿਆਦੀ ਢਾਂਚਾ ਵਿਕਾਸ ਪ੍ਰਦਾਨ ਕਰਦੇ ਹੋਏ ਸੰਚਾਲਨ ਨੂੰ ਅਸਾਨ ਬਣਾਵੇਗਾ ਅਤੇ ਭੀੜ-ਭੜੱਕੇ ਨੂੰ ਘਟਾਏਗਾ। ਇਹ ਪ੍ਰੋਜੈਕਟ ਉੱਤਰ ਪ੍ਰਦੇਸ਼ ਦੇ ਵਾਰਾਣਸੀ ਅਤੇ ਚੰਦੌਲੀ ਜ਼ਿਲ੍ਹਿਆਂ ਵਿੱਚੋਂ ਲੰਘਦਾ ਹੈ।ਪ੍ਰਧਾਨ ਮੰਤਰੀ ਨੇ ਨਵੀ ਮੁੰਬਈ ਵਿੱਚ ਅਟਲ ਬਿਹਾਰੀ ਵਾਜਪੇਈ ਸੇਵਰੀ-ਨ੍ਹਾਵਾ ਸ਼ੇਵਾ ਅਟਲ ਸੇਤੁ ਦਾ ਉਦਘਾਟਨ ਕੀਤਾ
January 12th, 07:29 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਵੀ ਮੁੰਬਈ ਵਿੱਚ ਅੱਜ ਅਟਲ ਬਿਹਾਰੀ ਵਾਜਪੇਈ ਸੇਵਰੀ-ਨ੍ਹਾਵਾ ਸ਼ੇਵਾ ਅਟਲ ਸੇਤੁ ਦਾ ਉਦਘਾਟਨ ਕੀਤਾ। ਸ਼੍ਰੀ ਮੋਦੀ ਨੇ ਫੋਟੋ ਗੈਲਰੀ ਅਤੇ ਅਟਲ ਸੇਤੁ ਦੇ ਪ੍ਰਦਰਸ਼ਿਤ ਮਾਡਲ ਦਾ ਜਾਇਜ਼ਾ ਲਿਆ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 12 ਜਨਵਰੀ ਨੂੰ ਮਹਾਰਾਸ਼ਟਰ ਦਾ ਦੌਰਾ ਕਰਨਗੇ
January 11th, 11:12 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 12 ਜਨਵਰੀ 2024 ਨੂੰ ਮਹਾਰਾਸ਼ਟਰ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਦੁਪਹਿਰ ਕਰੀਬ 12:15 ਵਜੇ ਨਾਸਿਕ ਪਹੁੰਚਣਗੇ, ਜਿੱਥੇ ਉਹ 27ਵੇਂ ਰਾਸ਼ਟਰੀ ਯੁਵਾ ਮਹੋਤਸਵ ਦਾ ਉਦਘਾਟਨ ਕਰਨਗੇ। ਦੁਪਹਿਰ ਕਰੀਬ 3:30 ਵਜੇ ਪ੍ਰਧਾਨ ਮੰਤਰੀ ਮੁੰਬਈ ਵਿੱਚ ਅਟਲ ਬਿਹਾਰੀ ਵਾਜਪੇਈ ਸੇਵਾਰੀ-ਨਹਾਵਾ ਸ਼ੇਵਾ ਅਟਲ ਸੇਤੂ ਦਾ ਉਦਘਾਟਨ ਕਰਨਗੇ। ਲਗਭਗ 4:15 ਵਜੇ, ਪ੍ਰਧਾਨ ਮੰਤਰੀ ਨਵੀਂ ਮੁੰਬਈ ਵਿੱਚ ਇੱਕ ਜਨਤਕ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ, ਜਿੱਥੇ ਉਹ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ, ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ।