ਸੰਸਦ ਦੇ ਬਜਟ ਸੈਸ਼ਨ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਮੂਲ-ਪਾਠ
July 22nd, 10:30 am
ਅੱਜ ਸੰਸਦ ਦਾ ਮੌਨਸੂਨ ਸੈਸ਼ਨ ਭੀ ਅਰੰਭ ਹੋ ਰਿਹਾ ਹੈ। ਦੇਸ਼ ਬਹੁਤ ਬਰੀਕੀ ਨਾਲ ਦੇਖ ਰਿਹਾ ਹੈ ਕਿ ਸੰਸਦ ਦਾ ਇਹ ਸੈਸ਼ਨ ਸਕਾਰਾਤਮਕ ਹੋਵੇ, ਸਿਰਜਣਾਤਮਕ ਹੋਵੇ ਅਤੇ ਦੇਸ਼ਵਾਸੀਆਂ ਦੇ ਸੁਪਨਿਆਂ ਨੂੰ ਸਿੱਧ ਕਰਨ ਦੇ ਲਈ ਇੱਕ ਮਜ਼ਬੂਤ ਨੀਂਹ ਰੱਖਣ ਵਾਲਾ ਹੋਵੇ।ਸੰਸਦ ਸੈਸ਼ਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਮੀਡੀਆ ਨੂੰ ਸੰਬੋਧਨ ਕੀਤਾ
July 22nd, 10:15 am
ਇਸ ਅਵਸਰ ‘ਤੇ ਬੋਲਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਤੱਥ ‘ਤੇ ਮਾਣ ਵਿਅਕਤ ਕੀਤਾ ਕਿ 60 ਵਰ੍ਹੇ ਦੇ ਅੰਤਰਾਲ ਦੇ ਬਾਅਦ ਕੋਈ ਸਰਕਾਰ ਲਗਾਤਾਰ ਤੀਸਰੀ ਵਾਰ ਆਈ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਤੀਸਰੀ ਵਾਰ ਸੱਤਾ ਵਿੱਚ ਆਈ ਸਰਕਾਰ ਦੁਆਰਾ ਬਜਟ ਪੇਸ਼ ਕਰਨ ਦੇ ਕਾਰਜ ਨੂੰ ਦੇਸ਼ ਇੱਕ ਗੌਰਵਸ਼ਾਲੀ ਘਟਨਾ ਦੇ ਰੂਪ ਵਿੱਚ ਦੇਖ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਬਜਟ ਅੰਮ੍ਰਿਤ ਕਾਲ (Amrit Kaal) ਦੇ ਮੀਲ ਦੇ ਪੱਥਰ ਦਾ ਬਜਟ ਹੈ ਅਤੇ ਸਰਕਾਰ ਇੱਕ ਨਿਰਧਾਰਿਤ ਅਵਧੀ ਵਿੱਚ ਦਿੱਤੀਆਂ ਗਈਆਂ ਗਰੰਟੀਆਂ ਨੂੰ ਵਾਸਤਵਿਕ ਤੌਰ ‘ਤੇ ਸਾਕਾਰ ਕਰਨ ਲਈ ਕਾਰਜ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਬਜਟ ਮੌਜੂਦਾ ਸਰਕਾਰ ਦੇ ਅਗਲੇ ਪੰਜ ਵਰ੍ਹਿਆਂ ਦੀ ਦਿਸ਼ਾ ਨਿਰਧਾਰਿਤ ਕਰਦੇ ਹੋਏ ਸਾਲ 2047 ਤੱਕ ਵਿਕਸਿਤ ਭਾਰਤ (Viksit Bharat) ਦੇ ਸੁਪਨੇ ਦੀ ਮਜ਼ਬੂਤ ਨੀਂਹ ਰੱਖੇਗਾ।”ਰਾਸ਼ਟਰਪਤੀ ਦਾ ਸੰਬੋਧਨ ਆਉਣ ਵਾਲੇ ਵਰ੍ਹਿਆਂ ਵਿੱਚ ਭਾਰਤ ਨੂੰ ਹੋਰ ਅਧਿਕ ਵਿਕਸਿਤ ਕਰਨ ਦੇ ਵਿਜ਼ਨ ਨੂੰ ਉਜਾਗਰ ਕਰਦਾ ਹੈ: ਪ੍ਰਧਾਨ ਮੰਤਰੀ
January 31st, 05:28 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਦੇ ਅੱਜ ਦੇ ਸੰਬੋਧਨ ਨੇ 140 ਕਰੋੜ ਭਾਰਤੀਆਂ ਦੀ ਸਮੂਹਿਕ ਸ਼ਕਤੀ ਨੂੰ ਉਜਾਗਰ ਕੀਤਾ ਹੈ।ਸੰਸਦ ਦੇ ਬਜਟ ਸੈਸ਼ਨ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ (ਦੇ ਸੰਬੋਧਨ) ਦਾ ਮੂਲ-ਪਾਠ
January 31st, 10:45 am
ਇਸ ਨਵੇਂ ਸੰਸਦ ਭਵਨ ਵਿੱਚ ਜੋ ਪਹਿਲਾ ਸੈਸ਼ਨ ਹੋਇਆ ਸੀ, ਉਸ ਦੇ ਅਖੀਰ ਵਿੱਚ ਇਸ ਸੰਸਦ ਨੇ ਇੱਕ ਬਹੁਤ ਹੀ ਗਰਿਮਾਪੂਰਨ ਫ਼ੈਸਲਾ ਲਿਆ ਸੀ, ਅਤੇ ਉਹ ਫ਼ੈਸਲਾ ਸੀ- ਨਾਰੀ ਸ਼ਕਤੀ ਵੰਦਨ ਅਧਿਨਿਯਮ। ਅਤੇ ਉਸ ਦੇ ਬਾਅਦ 26 ਜਨਵਰੀ ਨੂੰ ਭੀ ਅਸੀਂ ਦੇਖਿਆ, ਕਿਸ ਪ੍ਰਕਾਰ ਨਾਲ ਦੇਸ਼ ਨੇ ਕਰਤਵਯ ਪਥ ‘ਤੇ ਨਾਰੀ ਸ਼ਕਤੀ ਦੀ ਸਮਰੱਥਾ ਨੂੰ, ਨਾਰੀ ਸ਼ਕਤੀ ਦੇ ਸ਼ੌਰਯ ਨੂੰ, ਨਾਰੀ ਸ਼ਕਤੀ ਦੇ ਸੰਕਲਪ ਦੀ ਸ਼ਕਤੀ ਨੂੰ ਅਨੁਭਵ ਕੀਤਾ। ਅਤੇ ਅੱਜ ਬਜਟ ਸੈਸ਼ਨ ਦਾ ਅਰੰਭ ਹੋ ਰਿਹਾ ਹੈ, ਤਦ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਜੀ ਦੇ ਮਾਰਗਦਰਸ਼ਨ ਅਤੇ ਕੱਲ੍ਹ ਨਿਰਮਲਾ ਸੀਤਾਰਮਣ ਜੀ ਦੁਆਰਾ Interim Budget ਇੱਕ ਪ੍ਰਕਾਰ ਨਾਲ ਇਹ ਨਾਰੀ ਸ਼ਕਤੀ ਦੇ ਸਾਖਿਆਤਕਾਰ ਦਾ ਪਰਵ (ਪੁਰਬ) ਹੈ।ਪ੍ਰਧਾਨ ਮੰਤਰੀ ਨੇ ਸੰਸਦ ਸੈਸ਼ਨ ਤੋਂ ਪਹਿਲਾਂ ਮੀਡੀਆ ਨੂੰ ਸੰਬੋਧਨ ਕੀਤਾ
January 31st, 10:30 am
ਇਸ ਅਵਸਰ ‘ਤੇ ਪ੍ਰਧਾਨ ਮੰਤਰੀ ਨੇ ਨਵੀਂ ਸੰਸਦ ਦੇ ਪਹਿਲੇ ਸੈਸ਼ਨ ਨੂੰ ਯਾਦ ਕੀਤਾ ਅਤੇ ਪਹਿਲੇ ਸੈਸ਼ਨ ਵਿੱਚ ਲਏ ਗਏ ਮਹੱਤਵਪੂਰਨ ਨਿਰਣੇ ‘ਤੇ ਪ੍ਰਕਾਸ਼ ਪਾਇਆ। ਸ਼੍ਰੀ ਮੋਦੀ ਨੇ ਕਿਹਾ, “ਨਾਰੀ ਸ਼ਕਤੀ ਵੰਦਨ ਅਧਿਨਿਯਮ (Women Empowerment and Adulation Act) ਦਾ ਪਾਸ ਹੋਣਾ ਸਾਡੇ ਦੇਸ਼ ਦੇ ਲਈ ਇੱਕ ਮਹੱਤਵਪੂਰਨ ਖਿਣ ਹੈ।” 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਰੋਹ ਦਾ ਜ਼ਿਕਰ ਕਰਦੇ ਹੋਏ, ਉਨ੍ਹਾਂ ਨੇ ਸਵੀਕਾਰ ਕੀਤਾ ਕਿ ਨਾਰੀ ਸ਼ਕਤੀ (Nari Shakti) ਦੀ ਤਾਕਤ, ਵੀਰਤਾ ਅਤੇ ਦ੍ਰਿੜ੍ਹ ਸੰਕਲਪ ਨੂੰ ਦੇਸ਼ ਨੇ ਗਲੇ ਲਗਾਇਆ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੇ ਸੰਬੋਧਨ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਦੁਆਰਾ ਅੰਤ੍ਰਿਮ ਬਜਟ ਪੇਸ਼ ਕੀਤੇ ਜਾਣ ਦੇ ਮਹੱਤਵ ‘ਤੇ ਬਲ ਦਿੰਦੇ ਹੋਏ ਇਸ ਨੂੰ ਮਹਿਲਾ ਸਸ਼ਕਤੀਕਰਣ ਦੇ ਲਈ ਆਨੰਦ ਦੇਣ ਵਾਲੇ ਵਿਸ਼ੇਸ਼ ਦਿਨ ਦਾ ਪ੍ਰਤੀਕ ਦੱਸਿਆ।