ਮਹਾਰਾਸ਼ਟਰ ਦੇ ਵਰਧਾ ਵਿੱਚ ਰਾਸ਼ਟਰੀ ‘ਪੀਐੱਮ ਵਿਸ਼ਵਕਰਮਾ’ ਪ੍ਰੋਗਰਾਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 20th, 11:45 am
ਦੋ ਦਿਨ ਪਹਿਲਾਂ ਹੀ ਅਸੀਂ ਸਾਰਿਆਂ ਨੇ ਵਿਸ਼ਵਕਰਮਾ ਪੂਜਾ ਦਾ ਉਤਸਵ ਮਨਾਇਆ ਹੈ। ਅਤੇ ਅੱਜ, ਵਰਧਾ ਦੀ ਪਵਿੱਤਰ ਧਰਤੀ ‘ਤੇ ਅਸੀਂ ਪੀਐੱਮ ਵਿਸ਼ਵਕਰਮਾ ਯੋਜਨਾ ਦੀ ਸਫਲਤਾ ਦਾ ਉਤਸਵ ਮਨਾ ਰਹੇ ਹਾਂ। ਅੱਜ ਇਹ ਦਿਨ ਇਸ ਲਈ ਵੀ ਖਾਸ ਹੈ, ਕਿਉਂਕਿ 1932 ਵਿੱਚ ਅੱਜ ਦੇ ਦਿਨ ਮਹਾਤਮਾ ਗਾਂਧੀ ਜੀ ਨੇ ਅਛੂਤਤਾ ਦੇ ਖਿਲਾਫ ਅਭਿਯਾਨ ਸ਼ੁਰੂ ਕੀਤਾ ਸੀ। ਅਜਿਹੇ ਵਿੱਚ ਵਿਸ਼ਵਕਰਮਾ ਯੋਜਨਾ ਦੇ ਇੱਕ ਸਾਲ ਪੂਰੇ ਹੋਣ ਦਾ ਇਹ ਉਤਸਵ, ਬਿਨੋਬਾ ਭਾਵੇ ਜੀ ਦੀ ਇਹ ਸਾਧਨਾ ਸਥਲੀ, ਮਹਾਤਮਾ ਗਾਂਧੀ ਜੀ ਦੀ ਕਰਮਭੂਮੀ, ਵਰਧਾ ਦੀ ਇਹ ਧਰਤੀ, ਇਹ ਉਪਲਬਧੀ ਅਤੇ ਪ੍ਰੇਰਣਾ ਦਾ ਅਜਿਹਾ ਸੰਗਮ ਹੈ, ਜੋ ਵਿਕਸਿਤ ਭਾਰਤ ਦੇ ਸਾਡੇ ਸੰਕਲਪਾਂ ਨੂੰ ਨਵੀਂ ਊਰਜਾ ਦੇਵੇਗਾ। ਵਿਸ਼ਵਕਰਮਾ ਯੋਜਨਾ ਦੇ ਜ਼ਰੀਏ ਅਸੀਂ ਸ਼੍ਰਮ ਤੋਂ ਸਮ੍ਰਿੱਧੀ, ਇਸ ਦਾ ਕੌਸ਼ਲ ਨਾਲ ਬਿਹਤਰ ਕੱਲ੍ਹ ਦਾ ਜੋ ਸੰਕਲਪ ਲਿਆ ਹੈ, ਵਰਧਾ ਵਿੱਚ ਬਾਪੂ ਦੀਆਂ ਪ੍ਰੇਰਣਾਵਾਂ ਸਾਡੇ ਉਨ੍ਹਾਂ ਸੰਕਲਪਾਂ ਨੂੰ ਸਿੱਧੀ ਤੱਕ ਲੈ ਜਾਣ ਦਾ ਮਾਧਿਅਮ ਬਣਨਗੀਆਂ। ਮੈਂ ਇਸ ਯੋਜਨਾ ਨਾਲ ਜੁੜੇ ਸਾਰੇ ਲੋਕਾਂ, ਦੇਸ਼ ਭਰ ਦੇ ਸਾਰੇ ਲਾਭਾਰਥੀਆਂ ਨੂੰ ਇਸ ਅਵਸਰ ‘ਤੇ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਵਰਧਾ, ਵਿੱਚ ਨੈਸ਼ਨਲ ਪੀਐੱਮ ਵਿਸ਼ਵਕਰਮਾ ਪ੍ਰੋਗਰਾਮ ਨੂੰ ਸੰਬੋਧਨ ਕੀਤਾ
September 20th, 11:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਵਰਧਾ ਵਿੱਚ ਨੈਸ਼ਨਲ ਪੀਐੱਮ ਵਿਸ਼ਵਕਰਮਾ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ‘ਆਚਾਰਿਆ ਚਾਣਕਯ ਕੌਸ਼ਲਯ ਵਿਕਾਸ ਯੋਜਨਾ’ ਅਤੇ ‘ਪੁਣਯਸ਼ਲੋਕ ਅਹਿਲਯਾਬਾਈ ਹੋਲਕਰ ਮਹਿਲਾ ਸਟਾਰਟਅੱਪ ਸਕੀਮ’ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਪੀਐੱਮ ਵਿਸ਼ਵਕਰਮਾ ਦੇ ਲਾਭਪਾਤਰੀਆਂ ਨੂੰ ਸਰਟੀਫਿਕੇਟਸ ਅਤੇ ਲੋਨ ਜਾਰੀ ਕੀਤੇ ਅਤੇ ਪੀਐੱਮ ਵਿਸ਼ਵਕਰਮਾ ਦੇ ਤਹਿਤ ਪ੍ਰੋਗਰੈੱਸ ਦਾ ਇੱਕ ਵਰ੍ਹਾ ਪੂਰਾ ਹੋਣ ਨੂੰ ਯਾਦਗਾਰ ਬਣਾਉਣ ਦੇ ਲਈ ਸਮਰਪਿਤ ਇੱਕ ਸਮਾਰਕ ਡਾਕ ਟਿਕਟ ਵੀ ਜਾਰੀ ਕੀਤੀ। ਸ਼੍ਰੀ ਮੋਦੀ ਨੇ ਮਹਾਰਾਸ਼ਟਰ ਦੇ ਅਮਰਾਵਤੀ ਵਿੱਚ “ਪੀਐੱਮ ਮੈਗਾ ਇੰਟੇਗ੍ਰੇਟਿਡ ਟੈਕਸਟਾਈਲ ਰੀਜ਼ਨ ਐਂਡ ਅਪੈਰਲ (ਪੀਐੱਮ ਮਿਤ੍ਰ) ਪਾਰਕ ਦਾ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ਇਸ ਮੌਕੇ ‘ਤੇ ਆਯੋਜਿਤ ਪ੍ਰਦਰਸ਼ਨੀ ਦਾ ਦੌਰਾ ਕੀਤਾ।PM expresses grief at loss of lives in road accident in Maharashtra
August 20th, 11:42 pm
The Prime Minister, Shri Narendra Modi has expressed grief at the loss of lives due to a road accident in Buldhana district of Maharashtra.