ਭਾਰਤ ਫਿਰ ਚੰਦਰਮਾ 'ਤੇ ਜਾਏਗਾ: ਇਸ ਵਾਰ ਚੰਦਰਮਾ 'ਤੇ ਲੈਂਡਿੰਗ ਤੋਂ ਬਾਅਦ ਧਰਤੀ 'ਤੇ ਵਾਪਸ ਆਏਗਾ
September 18th, 04:32 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਚੰਦਰਯਾਨ-4 ਨਾਮਕ ਚੰਦਰਮਾ ਦੇ ਮਿਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ ਤਾਂ ਜੋ ਚੰਦਰਮਾ 'ਤੇ ਸਫਲਤਾਪੂਰਵਕ ਲੈਂਡਿੰਗ ਤੋਂ ਬਾਅਦ ਧਰਤੀ 'ਤੇ ਵਾਪਸ ਆਉਣ ਦੀਆਂ ਟੈਕਨੋਲੋਜੀਆਂ ਦਾ ਵਿਕਾਸ ਅਤੇ ਪ੍ਰਦਰਸ਼ਨ ਕੀਤਾ ਜਾ ਸਕੇ ਅਤੇ ਚੰਦਰਮਾ ਦੇ ਨਮੂਨੇ ਇਕੱਠੇ ਕੀਤੇ ਜਾ ਸਕਣ ਅਤੇ ਧਰਤੀ 'ਤੇ ਉਨ੍ਹਾਂ ਦਾ ਵਿਸ਼ਲੇਸ਼ਣ ਕੀਤਾ ਜਾ ਸਕੇ।