"ਤਿੰਨ ਨਵੇਂ ਅਪਰਾਧਿਕ ਕਾਨੂੰਨਾਂ" ਦੇ ਸਫਲਤਾਪੂਰਵਕ ਲਾਗੂ ਹੋਣ ਦੇ ਸਮਰਪਣ 'ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 03rd, 12:15 pm
ਕੇਂਦਰੀ ਕੈਬਨਿਟ ਵਿੱਚ ਮੇਰੇ ਸਾਥੀ ਸ਼੍ਰੀਮਾਨ ਅਮਿਤ ਸ਼ਾਹ, ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬਚੰਦ ਕਟਾਰੀਆ ਜੀ, ਰਾਜ ਸਭਾ ਦੇ ਮੇਰੇ ਸਾਥੀ ਸਾਂਸਦ ਸਤਨਾਮ ਸਿੰਘ ਸੰਧੂ ਜੀ, ਮੌਜੂਦ ਹੋਰ ਜਨਪ੍ਰਤੀਨਿਧੀ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦੇ ਸਫਲਤਾਪੂਰਵਕ ਅਮਲ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ
December 03rd, 11:47 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚੰਡੀਗੜ੍ਹ ਵਿਖੇ ਤਿੰਨ ਪਰਿਵਰਤਨਸ਼ੀਲ ਨਵੇਂ ਅਪਰਾਧਿਕ ਕਾਨੂੰਨਾਂ-ਭਾਰਤੀਯ ਨਯਾਯ ਸੰਹਿਤਾ, ਭਾਰਤੀਯ ਨਾਗਰਿਕ ਸੁਰਕਸ਼ਾ ਸੰਹਿਤਾ ਅਤੇ ਭਾਰਤੀਯ ਸਾਕਸ਼ਯ ਅਧਿਨਿਯਮ ਦੇ ਸਫ਼ਲ ਅਮਲ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਸਭਾ ਨੂੰ ਸੰਬੋਧਨ ਕਰਦਿਆਂ, ਸ਼੍ਰੀ ਮੋਦੀ ਨੇ ਟਿੱਪਣੀ ਕੀਤੀ ਕਿ ਚੰਡੀਗੜ੍ਹ ਦੀ ਪਛਾਣ ਦੇਵੀ ਮਾਂ ਚੰਡੀ ਨਾਲ ਜੁੜੀ ਹੋਈ ਹੈ, ਜੋ ਕਿ ਸੱਚ ਅਤੇ ਨਿਆਂ ਦੀ ਸਥਾਪਨਾ ਕਰਨ ਵਾਲੀ ਸ਼ਕਤੀ ਦਾ ਸਰੂਪ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹੀ ਫਲਸਫਾ ਭਾਰਤੀਯ ਨਯਾਯ ਸੰਹਿਤਾ, ਭਾਰਤੀਯ ਨਾਗਰਿਕ ਸੁਰਕਸ਼ਾ ਸੰਹਿਤਾ ਦੇ ਸਮੁੱਚੇ ਸਰੂਪ ਦਾ ਅਧਾਰ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੀ ਭਾਵਨਾ ਤੋਂ ਪ੍ਰੇਰਿਤ ਭਾਰਤੀਯ ਨਯਾਯ ਸੰਹਿਤਾ ਦਾ ਲਾਗੂ ਹੋਣਾ ਇੱਕ ਸ਼ਾਨਦਾਰ ਪਲ ਹੈ ਕਿਉਂਕਿ ਰਾਸ਼ਟਰ ਵਿਕਸਿਤ ਭਾਰਤ ਦੇ ਸੰਕਲਪ ਦੇ ਨਾਲ-ਨਾਲ ਭਾਰਤੀ ਸੰਵਿਧਾਨ ਦੇ 75 ਸਾਲ ਦੇ ਜਸ਼ਨ ਮਨਾਉਣ ਦੇ ਮਹੱਤਵਪੂਰਨ ਮੋੜ 'ਤੇ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਉਨ੍ਹਾਂ ਆਦਰਸ਼ਾਂ ਨੂੰ ਪੂਰਾ ਕਰਨ ਲਈ ਇੱਕ ਠੋਸ ਉਪਰਾਲਾ ਹੈ, ਜਿਨ੍ਹਾਂ ਦੀ ਸਾਡੇ ਸੰਵਿਧਾਨ ਨੇ ਦੇਸ਼ ਦੇ ਨਾਗਰਿਕਾਂ ਲਈ ਕਲਪਨਾ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਹੁਣੇ-ਹੁਣੇ ਲਾਈਵ ਪ੍ਰਦਰਸ਼ਨ ਰਾਹੀਂ ਇਸ ਦੀ ਝਲਕ ਦੇਖੀ ਹੈ ਕਿ ਕਾਨੂੰਨਾਂ ਨੂੰ ਕਿਵੇਂ ਲਾਗੂ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਕਾਨੂੰਨਾਂ ਦਾ ਲਾਈਵ ਪ੍ਰਦਰਸ਼ਨ ਦੇਖਣ ਦੀ ਅਪੀਲ ਕੀਤੀ। ਉਨ੍ਹਾਂ ਨੇ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦੇ ਸਫਲਤਾਪੂਰਵਕ ਲਾਗੂ ਹੋਣ ਦੇ ਮੌਕੇ 'ਤੇ ਸਾਰੇ ਨਾਗਰਿਕਾਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਸਾਰੇ ਹਿਤਧਾਰਕਾਂ ਨੂੰ ਵੀ ਵਧਾਈ ਦਿੱਤੀ।ਪ੍ਰਧਾਨ ਮੰਤਰੀ ਨੇ ਪੁਲਿਸ ਡਾਇਰੈਕਟਰ ਜਰਨਲਸ/ਇੰਸਪੈਕਟਰ ਜਰਨਲਸ ਦੀ ਆਲ ਇੰਡੀਆ ਕਾਨਫਰੰਸ ਵਿੱਚ ਹਿੱਸਾ ਲਿਆ
January 07th, 08:34 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 6 ਅਤੇ 7 ਜਨਵਰੀ, 2024 ਨੂੰ ਰਾਜਸਥਾਨ ਇੰਟਰਨੈਸ਼ਨਲ ਸੈਂਟਰ, ਜੈਪੁਰ ਵਿੱਚ ਪੁਲਿਸ ਡਾਇਰੈਕਟਰ ਜਰਨਲਸ/ਇੰਸਪੈਕਟਰ ਜਰਨਲਸ ਦੀ 58ਵੀਂ ਆਲ ਇੰਡੀਆ ਕਾਨਫਰੰਸ ਵਿੱਚ ਹਿੱਸਾ ਲਿਆ।