
ਪ੍ਰਧਾਨ ਮੰਤਰੀ ਨੇ ਵਾਤਾਵਰਣ, ਸੀਓਪੀ-30 ਅਤੇ ਗਲੋਬਲ ਹੈਲਥ ‘ਤੇ 17ਵੇਂ ਬ੍ਰਿਕਸ ਸਮਿਟ ਸੈਸ਼ਨ ਨੂੰ ਸੰਬੋਧਨ ਕੀਤਾ
July 07th, 11:38 pm
ਪ੍ਰਧਾਨ ਮੰਤਰੀ ਨੇ ਅੱਜ ‘ਵਾਤਾਵਰਣ, ਸੀਓਪੀ-30 ਅਤੇ ਗਲੋਬਲ ਹੈਲਥ’ ਵਿਸ਼ੇ ‘ਤੇ ਇੱਕ ਸੈਸ਼ਨ ਨੂੰ ਸੰਬੋਧਨ ਕੀਤਾ। ਸੈਸ਼ਨ ਵਿੱਚ ਬ੍ਰਿਕਸ ਦੇ ਮੈਂਬਰਾਂ, ਭਾਗੀਦਾਰ ਦੇਸ਼ਾਂ ਅਤੇ ਸੱਦੇ ਗਏ ਦੇਸ਼ਾਂ ਨੇ ਹਿੱਸਾ ਲਿਆ। ਪ੍ਰਧਾਨ ਮੰਤਰੀ ਨੇ ਦੁਨੀਆ ਦੇ ਭਵਿੱਖ ਦੇ ਲਈ ਇਸ ਤਰ੍ਹਾਂ ਦੇ ਉੱਚ ਮਹੱਤਵ ਦੇ ਮੁੱਦਿਆਂ ‘ਤੇ ਸੈਸ਼ਨ ਦੇ ਆਯੋਜਨ ਦੇ ਲਈ ਬ੍ਰਾਜ਼ੀਲ ਦਾ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਦੇ ਲਈ ਜਲਵਾਯੂ ਪਰਿਵਰਤਨ ਕੇਵਲ ਊਰਜਾ ਸਬੰਧੀ ਮੁੱਦਿਆਂ ਨੂੰ ਸੁਲਝਾਉਣ ਬਾਰੇ ਨਹੀਂ ਹੈ, ਬਲਕਿ ਇਹ ਪਰਿਵਰਤਨ ਜੀਵਨ ਅਤੇ ਕੁਦਰਤ ਦੇ ਦਰਮਿਆਨ ਸੰਤੁਲਨ ਨੂੰ ਪ੍ਰਭਾਵਿਤ ਕਰਦਾ ਹੈ। ਉਨ੍ਹਾਂ ਨੇ ਰੇਖਾਂਕਿਤ ਕੀਤਾ ਕਿ ਭਾਰਤ ਕਲਾਇਮੇਟ ਜਸਟਿਸ ਨੂੰ ਇੱਕ ਨੈਤਿਕ ਜ਼ਿੰਮੇਦਾਰੀ ਦੇ ਰੂਪ ਵਿੱਚ ਦੇਖਦਾ ਹੈ ਜਿਸ ਨੂੰ ਉਸ ਨੂੰ ਪੂਰਾ ਕਰਨਾ ਚਾਹੀਦਾ ਹੈ। ਵਾਤਾਵਰਣ ਸਬੰਧੀ ਕਾਰਵਾਈ ਦੇ ਪ੍ਰਤੀ ਭਾਰਤ ਦੀ ਗਹਿਰੀ ਪ੍ਰਤੀਬੱਧਤਾ ਨੂੰ ਦੁਹਰਾਉਂਦੇ ਹੋਏ ਉਨ੍ਹਾਂ ਨੇ ਲੋਕਾਂ ਦੇ ਹਿਤ ਅਤੇ ਗ੍ਰਹਿ ਦੇ ਅਨੁਕੂਲ ਵਿਕਾਸ ਨੂੰ ਹੁਲਾਰਾ ਦੇਣ ਦੇ ਲਈ ਭਾਰਤ ਦੁਆਰਾ ਉਠਾਏ ਗਏ ਕਦਮਾਂ ਬਾਰੇ ਵਿਸਤਾਰ ਨਾਲ ਦੱਸਿਆ, ਜਿਵੇਂ ਕਿ ਅੰਤਰਰਾਸ਼ਟਰੀ ਸੌਰ ਗਠਬੰਧਨ, ਆਪਦਾ ਰੋਧੀ ਬੁਨਿਆਦਾ ਢਾਂਚਾ ਗਠਬੰਧਨ (ਸੀਡੀਆਰਆਈ), ਆਲਮੀ ਜੈਵ ਈਂਧਣ ਗਠਬੰਧਨ, ਇੰਟਰਨੈਸ਼ਨਲ ਬਿਗ ਕੈਟ ਅਲਾਇੰਸ, ਮਿਸ਼ਨ ਲਾਇਫ (Mission Life), ਏਕ ਪੇੜ ਮਾਂ ਕੇ ਨਾਮ ਆਦਿ।
ਵਾਤਾਵਰਣ, COP-30 ਅਤੇ ਆਲਮੀ ਸਿਹਤ ‘ਤੇ ਬ੍ਰਿਕਸ ਸੈਸ਼ਨ ਦੌਰਾਨ ਪ੍ਰਧਾਨ ਮੰਤਰੀ ਦਾ ਬਿਆਨ
July 07th, 11:13 pm
ਮੈਨੂੰ ਖੁਸ਼ੀ ਹੈ ਕਿ ਬ੍ਰਾਜ਼ੀਲ ਦੀ ਪ੍ਰਧਾਨਗੀ ਵਿੱਚ ਬ੍ਰਿਕਸ ਨੇ ਵਾਤਾਵਰਣ ਅਤੇ ਸਿਹਤ ਸੁਰੱਖਿਆ ਜਿਹੇ ਮਹੱਤਵਪੂਰਨ ਵਿਸ਼ਿਆਂ ਨੂੰ ਉੱਚ ਪ੍ਰਾਥਮਿਕਤਾ ਦਿੱਤੀ ਹੈ। ਇਹ ਵਿਸ਼ੇ ਨਾ ਕੇਵਲ ਆਪਸ ਵਿੱਚ ਜੁੜੇ ਹੋਏ ਹਨ, ਬਲਕਿ ਮਨੁੱਖਤਾ ਦੇ ਉੱਜਵਲ ਭਵਿੱਖ ਦੇ ਲਈ ਭੀ ਅਤਿਅੰਤ ਮਹੱਤਵਪੂਰਨ ਹਨ।
ਰੀਓ ਡੀ ਜਨੇਰੀਓ ਐਲਾਨਨਾਮਾ –ਅਧਿਕ ਸਮਾਵੇਸ਼ੀ ਅਤੇ ਟਿਕਾਊ ਸ਼ਾਸਨ ਦੇ ਤਹਿਤ ਗਲੋਬਲ ਸਾਊਥ ਸਹਿਯੋਗ ਨੂੰ ਮਜ਼ਬੂਤ ਕਰਨਾ
July 07th, 06:00 am
ਅਸੀਂ, ਬ੍ਰਿਕਸ ਦੇਸ਼ਾਂ ਦੇ ਲੀਡਰਾਂ ਨੇ, 6 ਤੋਂ 7 ਜੁਲਾਈ 2025 ਤੱਕ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ ਵਿੱਚ 17ਵੇਂ ਬ੍ਰਿਕਸ ਸਮਿਟ (XVII BRICS Summit) ਵਿੱਚ ਬੈਠਕ ਕੀਤੀ, ਜਿਸ ਦਾ ਵਿਸ਼ਾ ਸੀ: “ਅਧਿਕ ਸਮਾਵੇਸ਼ੀ ਅਤੇ ਟਿਕਾਊ ਸ਼ਾਸਨ ਦੇ ਲਈ ਗਲੋਬਲ ਸਾਊਥ ਸਹਿਯੋਗ ਨੂੰ ਮਜ਼ਬੂਤ ਕਰਨਾ।” (Strengthening Global South Cooperation for a More Inclusive and Sustainable Governance”)ਬ੍ਰਿਕਸ ਸੈਸ਼ਨ ਦੇ ਦੌਰਾਨ ਪ੍ਰਧਾਨ ਮੰਤਰੀ ਦਾ ਬਿਆਨ : ਗਲੋਬਲ ਗਵਰਨੈਂਸ ਦਾ ਸੁਧਾਰ
July 06th, 09:41 pm
17ਵੇਂ ਬ੍ਰਿਕਸ ਸਮਿਟ (17th BRICS Summit) ਦੇ ਸ਼ਾਨਦਾਰ ਆਯੋਜਨ ਦੇ ਲਈ ਮੈਂ ਰਾਸ਼ਟਰਪਤੀ ਲੂਲਾ ਦਾ ਹਾਰਦਿਕ ਆਭਾਰ ਵਿਅਕਤ ਕਰਦਾ ਹਾਂ। ਬ੍ਰਾਜ਼ੀਲ ਦੀ ਪ੍ਰਧਾਨਗੀ ਵਿੱਚ ਬ੍ਰਿਕਸ ਦੇ ਤਹਿਤ ਸਾਡੇ ਸਹਿਯੋਗ ਨੂੰ ਨਵੀਂ ਗਤੀ ਅਤੇ ਊਰਜਾ ਮਿਲੀ ਹੈ। ਜੋ ਨਵੀਂ ਊਰਜਾ ਮਿਲੀ ਹੈ –ਉਹ espresso ਨਹੀਂ, double espresso shot ਹੈ! ਇਸ ਦੇ ਲਈ ਮੈਂ ਰਾਸ਼ਟਰਪਤੀ ਲੂਲਾ ਦੀ ਦੂਰਦਰਸ਼ਤਾ ਅਤੇ ਉਨ੍ਹਾਂ ਦੀ ਅਟੁੱਟ ਪ੍ਰਤੀਬੱਧਤਾ ਦੀ ਸ਼ਲਾਘਾ ਕਰਦਾ ਹਾਂ। ਇੰਡੋਨੇਸ਼ੀਆ ਦੇ ਬ੍ਰਿਕਸ ਪਰਿਵਾਰ (BRICS family) ਨਾਲ ਜੁੜਨ ‘ਤੇ ਮੈਂ ਆਪਣੇ ਮਿੱਤਰ, ਰਾਸ਼ਟਰਪਤੀ ਪ੍ਰਬੋਵੋ (President Prabowo) ਨੂੰ ਭਾਰਤ ਦੀ ਤਰਫ਼ੋਂ ਬਹੁਤ-ਬਹੁਤ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦਾ ਹਾਂ।ਸਟ੍ਰੈਂਥਨਿੰਗ ਮਲਟੀਲੇਟਰਲਿਜ਼ਮ, ਆਰਥਿਕ-ਵਿੱਤੀ ਮਾਮਲਿਆਂ ਅਤੇ ਆਰਟਿਫਿਸ਼ਲ ਇੰਟੈਲੀਜੈਂਸ ‘ਤੇ ਬ੍ਰਿਕਸ ਸੈਸ਼ਨ ਦੇ ਦੌਰਾਨ ਪ੍ਰਧਾਨ ਮੰਤਰੀ ਦਾ ਬਿਆਨ
July 06th, 09:40 pm
ਬ੍ਰਿਕਸ ਦੇ extended ਪਰਿਵਾਰ ਦੀ ਇਸ ਬੈਠਕ ਵਿੱਚ, ਆਪ ਸਭ ਮਿੱਤਰਾਂ ਦੇ ਨਾਲ ਹਿੱਸਾ ਲੈਂਦੇ ਹੋਏ ਮੈਨੂੰ ਬਹੁਤ ਖੁਸ਼ੀ ਹੈ। BRICS ਆਊਟਰੀਚ ਸਮਿਟ ਵਿੱਚ ਲੈਟਿਨ ਅਮਰੀਕਾ, ਅਫਰੀਕਾ, ਏਸ਼ੀਆ ਦੇ ਮਿੱਤਰ ਦੇਸ਼ਾਂ ਦੇ ਨਾਲ ਵਿਚਾਰ ਸਾਂਝੇ ਕਰਨ ਦਾ ਅਵਸਰ ਦੇਣ ਦੇ ਲਈ ਮੈਂ ਰਾਸ਼ਟਰਪਤੀ ਲੂਲਾ ਦਾ ਹਾਰਦਿਕ ਅਭਿਨੰਦਨ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਬ੍ਰਾਜ਼ੀਲ ਦੀ ਰਾਜਧਾਨੀ ਰੀਓ ਡੀ ਜਨੇਰੀਓ ਵਿੱਚ 17ਵੇਂ ਬ੍ਰਿਕਸ ਸਮਿਟ ਵਿੱਚ ਹਿੱਸਾ ਲਿਆ
July 06th, 09:39 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬ੍ਰਾਜ਼ੀਲ ਦੀ ਰਾਜਧਾਨੀ ਰੀਓ ਡੀ ਜਨੇਰੀਓ ਵਿੱਚ ਅੱਜ 6-7 ਜੁਲਾਈ 2025 ਨੂੰ ਆਯੋਜਿਤ 17ਵੇਂ ਬ੍ਰਿਕਸ ਸਮਿਟ ਵਿੱਚ ਹਿੱਸਾ ਲਿਆ। ਨੇਤਾਵਾਂ ਨੇ ਬ੍ਰਿਕਸ ਏਜੰਡਾ ਦੇ ਵਿਭਿੰਨ ਮੁੱਦਿਆਂ ‘ਤੇ ਉਪਯੋਗੀ ਚਰਚਾ ਕੀਤੀ, ਜਿਸ ਵਿੱਚ ਆਲਮੀ ਸ਼ਾਸਨ ਵਿੱਚ ਸੁਧਾਰ, ਗਲੋਬਲ ਸਾਊਥ ਦੀ ਆਵਾਜ਼ ਨੂੰ ਬੁਲੰਦ ਕਰਨਾ, ਸ਼ਾਂਤੀ ਅਤੇ ਸੁਰੱਖਿਆ, ਬਹੁਪੱਖਵਾਦ ਨੂੰ ਮਜ਼ਬੂਤ ਕਰਨਾ, ਵਿਕਾਸ ਦੇ ਮੁੱਦੇ ਅਤੇ ਆਰਟੀਫਿਸ਼ਲ ਇੰਟੈਲੀਜੈਂਸ ਸ਼ਾਮਲ ਹਨ। ਪ੍ਰਧਾਨ ਮੰਤਰੀ ਨੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਨੂੰ ਉਨ੍ਹਾਂ ਦੇ ਗਰਮਜੋਸ਼ੀ ਨਾਲ ਭਰੀ ਮਹਿਮਾਨ ਨਿਵਾਜ਼ੀ ਅਤੇ ਸਮਿਟ ਦੇ ਸਫ਼ਲ ਆਯੋਜਨ ਦੇ ਲਈ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਨੇ ਆਲਮੀ ਸ਼ਾਸਨ ਵਿੱਚ ਸੁਧਾਰ ਅਤੇ ਸ਼ਾਂਤੀ ਅਤੇ ਸੁਰੱਖਿਆ” (Reform of Global Governance and Peace and Security”) ਵਿਸ਼ੇ ‘ਤੇ ਉਦਘਾਟਨ ਸੈਸ਼ਨ ਨੂੰ ਸੰਬੋਧਨ ਕੀਤਾ। ਬਾਅਦ ਵਿੱਚ, ਪ੍ਰਧਾਨ ਮੰਤਰੀ ਨੇ ਬਹੁਪੱਖੀ, ਆਰਥਿਕ-ਵਿੱਤੀ ਮਾਮਲਿਆਂ ਅਤੇ ਆਰਟੀਫਿਸ਼ਲ ਇੰਟੈਲੀਜੈਂਸ ਨੂੰ ਮਜ਼ਬੂਤ ਬਣਾਉਣ(Strengthening Multilateral, Economic-Financial Affairs and Artificial Intelligence) ਸਬੰਧੀ ਵਿਸ਼ੇ ‘ਤੇ ਇੱਕ ਸੈਸ਼ਨ ਨੂੰ ਭੀ ਸੰਬੋਧਨ ਕੀਤਾ। ਇਸ ਸੈਸ਼ਨ ਵਿੱਚ ਬ੍ਰਿਕਸ ਭਾਗੀਦਾਰ ਅਤੇ ਸੱਦੇ ਗਏ ਦੇਸ਼ਾਂ ਨੇ ਹਿੱਸਾ ਲਿਆ।ਤ੍ਰਿਨੀਦਾਦ ਤੇ ਟੋਬੈਗੋ ਦੀ ਸੰਸਦ ਦੀ ਸੰਯੁਕਤ ਸਭਾ ਨੂੰ ਪ੍ਰਧਾਨ ਮੰਤਰੀ ਦਾ ਸੰਬੋਧਨ
July 04th, 09:30 pm
ਇੱਕ ਗੌਰਵਸ਼ਾਲੀ ਲੋਕਤੰਤਰ ਅਤੇ ਮਿੱਤਰ ਰਾਸ਼ਟਰ ਦੇ ਚੁਣੇ ਹੋਏ ਪ੍ਰਤੀਨਿਧੀਓ, ਮੈਂ ਆਪ ਸਭ ਦੇ ਸਾਹਮਣੇ ਖੜ੍ਹੇ ਹੋ ਕੇ ਬਹੁਤ ਸਨਮਾਨਿਤ ਮਹਿਸੂਸ ਕਰ ਰਿਹਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤ੍ਰਿਨੀਦਾਦ ਅਤੇ ਟੋਬੈਗੋ ਦੀ ਸੰਸਦ ਦੇ ਸੰਯੁਕਤ ਸੈਸ਼ਨ ਨੂੰ ਸੰਬੋਧਨ ਕੀਤਾ
July 04th, 09:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੀਨੇਟ ਦੇ ਪ੍ਰੈਜ਼ੀਡੈਂਟ, ਮਹਾਮਹਿਮ ਵੇਡ ਮਾਰਕ ਅਤੇ ਸਦਨ ਦੇ ਸਪੀਕਰ ਮਹਾਮਹਿਮ ਜਗਦੇਵ ਸਿੰਘ ਦੇ ਸੱਦੇ ‘ਤੇ ਅੱਜ ਤ੍ਰਿਨੀਦਾਦ ਅਤੇ ਟੋਬੈਗੋ (ਟੀਐਂਡਟੀ) ਦੀ ਸੰਸਦ ਦੇ ਸੰਯੁਕਤ ਸੈਸ਼ਨ ਨੂੰ ਸੰਬੋਧਨ ਕੀਤਾ। ਤ੍ਰਿਨੀਦਾਦ ਅਤੇ ਟੋਬੈਗੋ ਦੀ ਸੰਸਦ ਨੂੰ ਸੰਬੋਧਨ ਕਰਨ ਵਾਲੇ ਉਹ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹਨ ਅਤੇ ਇਹ ਅਵਸਰ ਭਾਰਤ-ਤ੍ਰਿਨੀਦਾਦ ਅਤੇ ਟੋਬੈਗੋ ਦੁਵੱਲੇ ਸਬੰਧਾਂ ਵਿੱਚ ਇੱਕ ਮਹੱਤਵਪੂਰਨ ਮੀਲ ਦਾ ਪੱਥਰ ਹੈ।ਪ੍ਰਧਾਨ ਮੰਤਰੀ ਦੇ ਘਾਨਾ ਗਣਰਾਜ ਦੀ ਸੰਸਦ ਨੂੰ ਸੰਬੋਧਨ ਦਾ ਮੂਲ-ਪਾਠ
July 03rd, 03:45 pm
ਘਾਨਾ ਵਿੱਚ ਹੋਣਾ ਮੇਰੇ ਲਈ ਸੁਭਾਗ ਦੀ ਬਾਤ ਹੈ- ਇੱਕ ਐਸੀ ਭੂਮੀ ਜੋ ਲੋਕਤੰਤਰ, ਗਰਿਮਾ ਅਤੇ ਲਚੀਲੇਪਣ ਦੀ ਭਾਵਨਾ ਫੈਲਾਉਂਦੀ ਹੈ। ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਪ੍ਰਤੀਨਿਧੀ ਦੇ ਰੂਪ ਵਿੱਚ, ਮੈਂ ਆਪਣੇ ਨਾਲ 1.4 ਬਿਲੀਅਨ ਭਾਰਤੀਆਂ ਦੀ ਸਦਭਾਵਨਾ ਅਤੇ ਸ਼ੁਭਕਾਮਨਾਵਾਂ ਲੈ ਕੇ ਆਇਆ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਘਾਨਾ ਦੀ ਸੰਸਦ ਨੂੰ ਸੰਬੋਧਨ ਕੀਤਾ
July 03rd, 03:40 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਘਾਨਾ ਦੀ ਸੰਸਦ ਦੇ ਵਿਸ਼ੇਸ਼ ਸੈਸ਼ਨ ਨੂੰ ਸੰਬੋਧਨ ਕੀਤਾ। ਐਸਾ ਕਰਨ ਵਾਲੇ ਉਹ ਪਹਿਲੇ ਭਾਰਤੀ ਪ੍ਰਧਾਨ ਮੰਤਰੀ ਬਣ ਗਏ ਹਨ। ਸੰਸਦ ਦੇ ਸਪੀਕਰ, ਮਾਣਯੋਗ ਸ਼੍ਰੀ ਅਲਬਾਨ ਕਿੰਗਸਫੋਰਡ ਸੁਮਾਨਾ ਬਾਗਬਿਨ (Speaker of Parliament, Hon’ble Alban Kingsford Sumana Bagbin) ਦੁਆਰਾ ਬੁਲਾਏ ਗਏ ਇਸ ਸੈਸ਼ਨ ਵਿੱਚ ਦੋਹਾਂ ਦੇਸ਼ਾਂ ਦੇ ਸੰਸਦ ਮੈਂਬਰ, ਸਰਕਾਰੀ ਅਧਿਕਾਰੀ ਅਤੇ ਵਿਸ਼ਿਸ਼ਟ ਮਹਿਮਾਨ ਸ਼ਾਮਲ ਹੋਏ। ਇਹ ਸੰਬੋਧਨ ਭਾਰਤ-ਘਾਨਾ ਸਬੰਧਾਂ ਵਿੱਚ ਇੱਕ ਮਹੱਤਵਪੂਰਨ ਪਲ ਸੀ, ਜੋ ਦੋਹਾਂ ਦੇਸ਼ਾਂ ਨੂੰ ਇਕਜੁੱਟ ਕਰਨ ਵਾਲੇ ਪਰਸਪਰ ਸਨਮਾਨ ਅਤੇ ਸਾਂਝੀਆਂ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਦਰਸਾਉਂਦਾ ਹੈ।ਪ੍ਰਧਾਨ ਮੰਤਰੀ ਨੇ ਜੀ-7 ਸਮਿਟ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਮਾਰਕ ਕਾਰਨੀ (Mark Carney) ਨਾਲ ਮੁਲਾਕਾਤ ਕੀਤੀ
June 18th, 08:02 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ, ਨੇ ਅੱਜ ਕੈਨਾਨਾਸਕਿਸ, ਅਲਬਰਟਾ ਵਿੱਚ ਜੀ-7 ਸਮਿਟ ਦੇ ਅਵਸਰ ‘ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਸ਼੍ਰੀ ਮਾਰਕ ਕਾਰਨੀ ਦੇ ਨਾਲ ਦੁਵੱਲੀ ਮੀਟਿੰਗ ਕੀਤੀ।ਸਾਇਪ੍ਰਸ ਅਤੇ ਭਾਰਤ ਦਰਮਿਆਨ ਵਿਆਪਕ ਸਾਂਝੇਦਾਰੀ ਦੇ ਲਾਗੂਕਰਨ ‘ਤੇ ਜੁਆਇੰਟ ਡੈਕਲੇਰੇਸ਼ਨ
June 16th, 03:20 pm
ਸਾਇਪ੍ਰਸ ਦੇ ਰਾਸ਼ਟਰਪਤੀ, ਸ਼੍ਰੀ ਨਿਕੋਸ ਕ੍ਰਿਸਟੋਡੌਲਿਡੇਸ ਨੇ 15 ਤੋਂ 16 ਜੂਨ, 2025 ਤੱਕ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਸਾਇਪ੍ਰਸ ਦੀ ਸਰਕਾਰੀ ਯਾਤਰਾ ਦੌਰਾਨ ਉਨ੍ਹਾਂ ਦਾ ਗਰਮਜੋਸ਼ੀ ਨਾਲ ਸੁਆਗਤ ਕੀਤਾ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਦੀ ਇਹ ਯਾਤਰਾ ਪਿਛਲੇ ਦੋ ਦਹਾਕਿਆਂ ਵਿੱਚ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਸਾਇਪ੍ਰਸ ਦੀ ਪਹਿਲੀ ਯਾਤਰਾ ਹੈ। ਇਹ ਇੱਕ ਇਤਿਹਾਸਕ ਉਪਲਬਧੀ ਹੈ ਅਤੇ ਦੋਨੋਂ ਦੇਸ਼ਾਂ ਦਰਮਿਆਨ ਗਹਿਰੀ ਅਤੇ ਸਥਾਈ ਮਿੱਤਰਤਾ ਦੀ ਪੁਸ਼ਟੀ ਕਰਦੀ ਹੈ। ਸ਼੍ਰੀ ਮੋਦੀ ਦੀ ਇਹ ਯਾਤਰਾ ਨਾ ਸਿਰਫ ਇੱਕ ਸਾਂਝੇ ਇਤਿਹਾਸ ਦਾ ਜਸ਼ਨ ਹੈ, ਸਗੋਂ ਇੱਕ ਸੰਯੁਕਤ ਰਣਨੀਤਕ ਦ੍ਰਿਸ਼ਟੀ ਅਤੇ ਆਪਸੀ ਵਿਸ਼ਵਾਸ ਅਤੇ ਸਨਮਾਨ ਵਿੱਚ ਨਿਹਿਤ ਇੱਕ ਦੂਰਗਾਮੀ ਸਾਂਝੇਦਾਰੀ ਦਾ ਜਸ਼ਨ ਹੈ।ਸਾਇਪ੍ਰਸ ਦੇ ਰਾਸ਼ਟਰਪਤੀ ਦੇ ਨਾਲ ਸੰਯੁਕਤ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ
June 16th, 01:45 pm
ਸਭ ਤੋਂ ਪਹਿਲਾਂ ਮੈਂ ਸ਼ਾਨਦਾਰ ਸੁਆਗਤ ਅਤੇ ਪ੍ਰਾਹੁਣਾਚਾਰੀ-ਸਨਮਾਨ ਦੇ ਲਈ ਰਾਸ਼ਟਰਪਤੀ ਜੀ ਦਾ ਦਿਲ ਤੋਂ ਧੰਨਵਾਦ ਕਰਦਾ ਹਾਂ। ਕੱਲ੍ਹ, ਜਦੋਂ ਤੋਂ ਮੈਂ ਸਾਇਪ੍ਰਸ ਦੀ ਧਰਤੀ ‘ਤੇ ਕਦਮ ਰੱਖਿਆ ਹੈ, ਰਾਸ਼ਟਰਪਤੀ ਜੀ ਅਤੇ ਇੱਥੋਂ ਦੇ ਲੋਕਾਂ ਨੇ ਜੋ ਆਪਣਾਪਨ ਅਤੇ ਪਿਆਰ ਦਿਖਾਇਆ, ਉਹ ਸਿੱਧਾ ਦਿਲ ਨੂੰ ਛੂਹ ਗਿਆ।ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਵਰਲਡ ਏਅਰ ਟ੍ਰਾਂਸਪੋਰਟ ਸਮਿਟ ਦੇ ਪਲੀਨਰੀ (ਸੰਪੂਰਨ) ਸੈਸ਼ਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 02nd, 05:34 pm
ਕੇਂਦਰ ਵਿੱਚ ਮੇਰੇ ਸਹਿਯੋਗੀ ਰਾਮਮੋਹਨ ਨਾਇਡੂ ਜੀ, ਮੁਰਲੀਧਰ ਮੋਹੋਲ ਜੀ, IATA ਬੋਰਡ ਆਵ੍ ਗਵਰਨਰਸ ਦੇ ਚੇਅਰਮੈਨ ਪੀਟਰ ਐਲਬਰਸ ਜੀ, IATA ਦੇ ਡਾਇਰੈਕਟਰ ਜਨਰਲ ਵਿਲੀ ਵਾਲਸ਼ ਜੀ, ਇੰਡੀਗੋ ਦੇ ਮੈਨੇਜਿੰਗ ਡਾਇਰੈਕਟਰ ਰਾਹੁਲ ਭਾਟੀਆ ਜੀ, ਹੋਰ ਸਾਰੇ ਮਹਾਨੁਭਾਵ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਈਏਟੀਏ (IATA) ਦੀ 81ਵੀਂ ਵਾਰਸ਼ਿਕ ਜਨਰਲ ਮੀਟਿੰਗ ਅਤੇ ਵਰਲਡ ਏਅਰ ਟ੍ਰਾਂਸਪੋਰਟ ਸਮਿਟ (World Air Transport Summit) ਦੇ ਸੰਪੂਰਨ ਸੈਸ਼ਨ (plenary Session) ਨੂੰ ਸੰਬੋਧਨ ਕੀਤਾ
June 02nd, 05:00 pm
ਵਿਸ਼ਵ ਪੱਧਰੀ ਹਵਾਈ ਇਨਫ੍ਰਾਸਟ੍ਰਕਚਰ ਵਿਕਸਿਤ ਕਰਨ ਅਤੇ ਕਨੈਕਟਿਵਿਟੀ ਵਧਾਉਣ ਦੀ ਆਪਣੀ ਪ੍ਰਤੀਬੱਧਤਾ ਦੇ ਅਨੁਰੂਪ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਭਾਰਤ ਮੰਡਪਮ ਵਿੱਚ ਇੰਟਰਨੈਸ਼ਨਲ ਏਅਰ ਟ੍ਰਾਂਸਪੋਰਟ ਐਸੋਸੀਏਸ਼ਨ (ਆਈਏਟੀਏ-IATA) ਦੀ 81ਵੀਂ ਵਾਰਸ਼ਿਕ ਜਨਰਲ ਮੀਟਿੰਗ (ਏਜੀਐੱਮ-AGM) ਅਤੇ ਵਰਲਡ ਏਅਰ ਟ੍ਰਾਂਸਪੋਰਟ ਸਮਿਟ (ਡਬਲਿਊਏਟੀਐੱਸ-WATS) ਦੇ ਸੰਪੂਰਨ ਸੈਸ਼ਨ (plenary session) ਨੂੰ ਸੰਬੋਧਨ ਕੀਤਾ। ਭਾਰਤ ਮੰਡਪਮ (Bharat Mandapam), ਵਿੱਚ ਸਮਾਗਮ ਦੌਰਾਨ ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਅਤਿਥੀਆਂ ਦਾ ਸੁਆਗਤ ਕੀਤਾ ਅਤੇ ਚਾਰ ਦਹਾਕਿਆਂ ਦੇ ਬਾਅਦ ਭਾਰਤ ਵਿੱਚ ਆਯੋਜਿਤ ਇਸ ਸਮਾਗਮ ਦੇ ਮਹੱਤਵ ‘ਤੇ ਪ੍ਰਕਾਸ਼ ਪਾਇਆ। ਉਨ੍ਹਾਂ ਨੇ ਇਸ ਅਵਧੀ ਦੇ ਦੌਰਾਨ ਭਾਰਤ ਵਿੱਚ ਹੋਏ ਪਰਿਵਰਤਨਕਾਰੀ ਬਦਲਾਵਾਂ ‘ਤੇ ਜ਼ੋਰ ਦਿੰਦੇ ਹੋਏ ਦੱਸਿਆ ਕਿ ਅੱਜ ਦਾ ਭਾਰਤ ਪਹਿਲੇ ਤੋਂ ਕਿਤੇ ਅਧਿਕ ਆਤਮਵਿਸ਼ਵਾਸ ਨਾਲ ਭਰਿਆ ਹੋਇਆ ਹੈ। ਉਨ੍ਹਾਂ ਨੇ ਨਾ ਕੇਵਲ ਇੱਕ ਵਿਸ਼ਾਲ ਬਜ਼ਾਰ ਦੇ ਰੂਪ ਵਿੱਚ, ਬਲਕਿ ਨੀਤੀ ਅਗਵਾਈ, ਇਨੋਵੇਸ਼ਨ ਅਤੇ ਸਮਾਵੇਸ਼ੀ ਵਿਕਾਸ ਦੇ ਪ੍ਰਤੀਕ ਦੇ ਰੂਪ ਵਿੱਚ ਗਲੋਬਲ ਏਵੀਏਸ਼ਨ ਈਕੋਸਿਸਟਮ (global aviation ecosystem) ਵਿੱਚ ਭਾਰਤ ਦੀ ਭੂਮਿਕਾ ਬਾਰੇ ਦੱਸਿਆ। ਪ੍ਰਧਾਨ ਮੰਤਰੀ ਨੇ ਕਿਹਾ, “ਅੱਜ, ਭਾਰਤ ਸਪੇਸ-ਏਵੀਏਸ਼ਨ ਕਨਵਰਜੈਂਸ (space-aviation convergence) ਵਿੱਚ ਇੱਕ ਗਲੋਬਲ ਲੀਡਰ (global leader) ਦੇ ਰੂਪ ਵਿੱਚ ਉੱਭਰ ਰਿਹਾ ਹੈ।” ਉਨ੍ਹਾਂ ਨੇ ਇਹ ਭੀ ਕਿਹਾ ਕਿ ਸਿਵਲ ਏਵੀਏਸ਼ਨ ਸੈਕਟਰ ਵਿੱਚ ਪਿਛਲੇ ਦਹਾਕੇ ਵਿੱਚ ਇਤਿਹਾਸਿਕ ਪ੍ਰਗਤੀ ਹੋਈ ਹੈ, ਜਿਸ ਨੂੰ ਸਾਰੇ ਜਾਣਦੇ ਹਨ।ਵੀਡੀਓ ਕਾਨਫਰੰਸਿੰਗ ਰਾਹੀਂ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਯਾਨ ਦੇ ਲਾਂਚ ਦੌਰਾਨ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਮੂਲ-ਪਾਠ
May 29th, 06:45 pm
ਅੱਜ ਭਗਵਾਨ ਜਗਨਨਾਥ ਜੀ ਦੇ ਅਸ਼ੀਰਵਾਦ ਨਾਲ ਦੇਸ਼ ਦੇ ਕਿਸਾਨਾਂ ਦੇ ਲਈ ਬਹੁਤ ਬੜਾ ਅਭਿਯਾਨ ਸ਼ੁਰੂ ਹੋ ਰਿਹਾ ਹੈ। ‘ਵਿਕਸਿਤ ਕ੍ਰਿਸ਼ੀ ਸੰਕਲਪ ਅਭਿਯਾਨ’ (Viksit Krishi Sankalp Abhiyan) ਆਪਣੇ ਆਪ ਵਿੱਚ ਇਹ ਇੱਕ ਅਨੋਖੀ ਪਹਿਲ ਹੈ। ਮੌਨਸੂਨ ਦਸਤਕ ਦੇ ਰਿਹਾ ਹੈ, ਖਰੀਫ਼ ਦੇ ਮੌਸਮ ਦੀ ਤਿਆਰੀ ਹੈ ਅਤੇ ਅਜਿਹੇ ਵਿੱਚ ਆਉਣ ਵਾਲੇ 12 ਤੋਂ 15 ਦਿਨ ਤੱਕ ਦੇਸ਼ ਦੇ ਵਿਗਿਆਨੀਆਂ ਦੀਆਂ, ਐਕਸਪਰਟਸ ਦੀਆਂ, ਅਧਿਕਾਰੀਆਂ ਦੀਆਂ ਅਤੇ ਪ੍ਰਗਤੀਸ਼ੀਲ ਕਿਸਾਨਾਂ ਦੀਆਂ 2 ਹਜ਼ਾਰ ਤੋਂ ਅਧਿਕ ਟੋਲੀਆਂ, 2 ਹਜ਼ਾਰ ਤੋਂ ਅਧਿਕ ਟੀਮਾਂ ਪਿੰਡ-ਪਿੰਡ ਜਾ ਰਹੀਆਂ ਹਨ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਯਾਨ (Viksit Krishi Sankalp Abhiyan) ਨੂੰ ਸੰਬੋਧਨ ਕੀਤਾ
May 29th, 06:44 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਯਾਨ (Viksit Krishi Sankalp Abhiyan) ਨੂੰ ਸੰਬੋਧਨ ਕੀਤਾ। ਇਸ ਅਵਸਰ ‘ਤੇ, ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਕਿਹਾ ਕਿ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਯਾਨ (Viksit Krishi Sankalp Abhiyan) ਦੀ ਸ਼ੁਰੂਆਤ ਕਿਸਾਨਾਂ ਦੇ ਲਈ ਇੱਕ ਮਹੱਤਵਪੂਰਨ ਪਹਿਲ ਹੈ ਅਤੇ ਖੇਤੀਬਾੜੀ ਦੇ ਵਿਕਾਸ ਨੂੰ ਸਮਰਥਨ ਦੇਣ ਦਾ ਇੱਕ ਅਨੂਠਾ ਪ੍ਰਯਾਸ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਮੌਨਸੂਨ ਨਜ਼ਦੀਕ ਆਉਣ ਅਤੇ ਖਰੀਫ਼ ਸੀਜ਼ਨ ਦੀਆਂ ਤਿਆਰੀਆਂ ਸ਼ੁਰੂ ਹੋਣ ਦੇ ਨਾਲ, ਅਗਲੇ 12 ਤੋਂ 15 ਦਿਨਾਂ ਵਿੱਚ ਵਿਗਿਆਨੀਆਂ, ਮਾਹਰਾਂ, ਅਧਿਕਾਰੀਆਂ ਅਤੇ ਪ੍ਰਗਤੀਸ਼ੀਲ ਕਿਸਾਨਾਂ ਨਾਲ ਬਣੇ 2000 ਦਲ 700 ਤੋਂ ਅਧਿਕ ਜ਼ਿਲ੍ਹਿਆਂ ਦਾ ਦੌਰਾ ਕਰਨਗੇ ਅਤੇ ਪਿੰਡਾਂ ਦੇ ਲੱਖਾਂ ਕਿਸਾਨਾਂ ਨਾਲ ਸੰਪਰਕ ਕਰਨਗੇ। ਉਨ੍ਹਾਂ ਨੇ ਸਾਰੇ ਕਿਸਾਨਾਂ ਅਤੇ ਇਨ੍ਹਾਂ ਦਲਾਂ ਵਿੱਚ ਸ਼ਾਮਲ ਪ੍ਰਤੀਭਾਗੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਭਾਰਤ ਦੇ ਖੇਤੀਬਾੜੀ ਖੇਤਰ ਨੂੰ ਮਜ਼ਬੂਤ ਬਣਾਉਣ ਦੇ ਪ੍ਰਤੀ ਉਨ੍ਹਾਂ ਦੇ ਸਮਰਪਣ ਨੂੰ ਸਵੀਕਾਰ ਕੀਤਾ।ਪੱਛਮ ਬੰਗਾਲ ਦੇ ਅਲੀਪੁਰਦੁਆਰ ਵਿੱਚ ਸਿਟੀ ਗੈਸ ਡਿਸਟ੍ਰੀਬਿਊਸ਼ਨ ਪ੍ਰੋਜੈਕਟ ਦੇ ਨੀਂਹ ਪੱਥਰ ਰੱਖਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
May 29th, 01:30 pm
ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਸੁਕਾਂਤਾ ਮਜੂਮਦਾਰ ਜੀ, ਪੱਛਮ ਬੰਗਾਲ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ, ਸੁਵੇਂਦੁ ਅਧਿਕਾਰੀ ਜੀ, ਅਲੀਪੁਰਦੁਆਰ ਦੇ ਮਕਬੂਲ ਸਾਂਸਦ ਭਾਈ ਮਨੋਜ ਤਿੱਗਾ ਜੀ, ਹੋਰ ਸਾਂਸਦ, ਵਿਧਾਇਕ ਅਤੇ ਬੰਗਾਲ ਦੇ ਮੇਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮ ਬੰਗਾਲ ਦੇ ਅਲੀਪੁਰਦੁਆਰ ਵਿੱਚ 1010 ਕਰੋੜ ਰੁਪਏ ਦੋਂ ਅਧਿਕ ਦੀ ਲਾਗਤ ਵਾਲੇ ਸਿਟੀ ਗੈਸ ਵੰਡ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ
May 29th, 01:20 pm
ਭਾਰਤ ਵਿੱਚ ਸਿਟੀ ਗੈਸ ਡ੍ਰਿਸਟ੍ਰੀਬਿਊਸ਼ਨ (ਸੀਜੀਡੀ-CGD) ਨੈੱਟਵਰਕ ਦੇ ਵਿਸਤਾਰ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਦੇ ਰੂਪ ਵਿੱਚ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੱਛਮ ਬੰਗਾਲ ਦੇ ਅਲੀਪੁਰਦੁਆਰ ਵਿੱਚ ਸੀਜੀਡੀ ਪ੍ਰੋਜੈਕਟ ਦਾ ਨੀਂਹ ਪੱਥੜ ਰੱਖਿਆ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਅਲੀਪੁਰਦੁਆਰ ਦੀ ਇਤਿਹਾਸਿਕ ਧਰਤੀ ਤੋਂ ਪੱਛਮ ਬੰਗਾਲ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਇਸ ਖੇਤਰ ਦੇ ਸਮ੍ਰਿੱਧ ਸੱਭਿਆਚਾਰਕ ਮਹੱਤਵ ਨੂੰ ਰੇਖਾਂਕਿਤ ਕੀਤਾ ਅਤੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਇਹ ਖੇਤਰ ਨਾ ਕੇਵਲ ਆਪਣੀ ਸੀਮਾਵਾਂ ਦੁਆਰਾ ਬਲਕਿ ਆਪਣੀਆਂ ਗਹਿਰੀਆਂ ਪਰੰਪਰਾਵਾਂ ਅਤੇ ਸਬੰਧਾਂ ਦੁਆਰਾ ਭੀ ਪਹਿਚਾਣਿਆ ਜਾਂਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਲੀਪੁਰਦੁਆਰ ਦੀ ਸੀਮਾ ਭੂਟਾਨ ਨਾਲ ਲਗਦੀ ਹੈ, ਜਦਕਿ ਅਸਾਮ ਦੂਸਰੀ ਤਰਫ਼ ਇਸ ਦਾ ਸੁਆਗਤ ਕਰਦਾ ਹੈ, ਜਿਸ ਦੇ ਦੋਨੋਂ ਤਰਫ਼ ਜਲਪਾਈਗੁਡੀ ਦੀ ਕੁਦਰਤੀ ਸੁੰਦਰਤਾ ਅਤੇ ਕੂਚ ਬਿਹਾਰ ਦਾ ਗੌਰਵ ਹੈ ਜੋ ਇਸ ਖੇਤਰ ਦਾ ਅਭਿੰਨ ਅੰਗ ਹੈ। ਉਨ੍ਹਾਂ ਨੇ ਬੰਗਾਲ ਦੀ ਵਿਰਾਸਤ ਅਤੇ ਏਕਤਾ ਵਿੱਚ ਇਸ ਦੀ ਭੂਮਿਕਾ ਨੂੰ ਰੇਖਾਂਕਿਤ ਕਰਦੇ ਹੋਏ ਇਸ ਸਮ੍ਰਿੱਧ ਭੂਮੀ ਦੀ ਯਾਤਰਾ ਕਰਨ ‘ਤੇ ਆਪਣਾ ਸੁਭਾਗ ਵਿਅਕਤ ਕੀਤਾ।ਰਾਇਜ਼ਿੰਗ ਨੌਰਥ ਈਸਟ ਇਨਵੈਸਟਰਸ ਸਮਿਟ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 23rd, 11:00 am
ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਜਯੋਤਿਰਾਦਿੱਤਿਆ ਸਿੰਧੀਆ ਜੀ, ਸੁਕਾਂਤਾ ਮਜੂਮਦਾਰ ਜੀ, ਮਣੀਪੁਰ ਦੇ ਰਾਜਪਾਲ ਅਜੈ ਭੱਲਾ ਜੀ, ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸ਼ਵ ਸ਼ਰਮਾ ਜੀ, ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਪੇਮਾ ਖਾਂਡੂ ਜੀ, ਤ੍ਰਿਪੁਰਾ ਦੇ ਮੁੱਖ ਮੰਤਰੀ ਮਾਣਿਕ ਸਾਹਾ ਜੀ, ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਜੀ, ਸਿੱਕਿਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਜੀ, ਨਾਗਾਲੈਂਡ ਦੇ ਮੁੱਖ ਮੰਤਰੀ ਨੇਫਿਊ ਰਿਓ ਜੀ, ਮਿਜ਼ੋਰਮ ਦੇ ਮੁੱਖ ਮੰਤਰੀ ਲਾਲਦੁਹੋਮਾ ਜੀ, ਸਾਰੇ ਇੰਡਸਟ੍ਰੀ ਲੀਡਰਸ, ਇਨਵੈਸਟਰਸ, ਦੇਵੀਓ ਅਤੇ ਸੱਜਣੋਂ!