Prime Minister condoles the passing of Shri Om Prakash Chautala
December 20th, 01:52 pm
The Prime Minister Shri Narendra Modi condoled the passing of former Chief Minister of Haryana Shri Om Prakash Chautala today.Prime Minister expresses grief over road accident on Jaipur-Ajmer highway in Rajasthan, announces ex-gratia
December 20th, 12:49 pm
Prime Minister, Shri Narendra Modi today expressed grief over the accident on Jaipur-Ajmer highway in Rajasthan. Shri Modi also announced an ex-gratia of Rs. 2 lakh from PMNRF for the next of kin of each deceased in the mishap, while the injured would be given Rs. 50,000.ਪ੍ਰਧਾਨ ਮੰਤਰੀ ਨੇ ਮੁੰਬਈ ਵਿੱਚ ਕਿਸ਼ਤੀ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ
December 18th, 10:32 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਮੁੰਬਈ ਵਿੱਚ ਹੋਈ ਕਿਸ਼ਤੀ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ। ਉਨ੍ਹਾਂ ਨੇ ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ- PMNRF) ਤੋਂ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ।ਪ੍ਰਧਾਨ ਮੰਤਰੀ ਨੇ ਸ਼੍ਰੀਮਤੀ ਤੁਲਸੀ ਗੌੜਾ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ
December 17th, 10:42 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਰਨਾਟਕ ਦੀ ਸਤਿਕਾਰਯੋਗ ਵਾਤਾਵਰਣ-ਪ੍ਰੇਮੀ ਅਤੇ ਪਦਮ ਪੁਰਸਕਾਰ ਜੇਤੂ, ਸ਼੍ਰੀਮਤੀ ਤੁਲਸੀ ਗੌੜਾ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ।ਪ੍ਰਧਾਨ ਮੰਤਰੀ ਨੇ ਮਹਾਨ ਤਬਲਾ ਵਾਦਕ ਉਸਤਾਦ ਜ਼ਾਕਿਰ ਹੁਸੈਨ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ
December 16th, 12:08 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਨ ਤਬਲਾ ਵਾਦਕ ਉਸਤਾਦ ਜ਼ਾਕਿਰ ਹੁਸੈਨ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ।ਪ੍ਰਧਾਨ ਮੰਤਰੀ ਨੇ ਪ੍ਰਸਿੱਧ ਗੁਜਰਾਤੀ ਗਾਇਕ ਪੁਰਸ਼ੋਤਮ ਉਪਾਧਿਆਏ ਦੇ ਦੇਹਾਂਤ ‘ਤੇ ਸੋਗ ਵਿਅਕਤ ਕੀਤਾ
December 11th, 09:20 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਸਿੱਧ ਗੁਜਰਾਤੀ ਗਾਇਕ ਪੁਰਸ਼ੋਤਮ ਉਪਾਧਿਆਏ ਦੇ ਦੇਹਾਂਤ ‘ਤੇ ਸੋਗ ਵਿਅਕਤ ਕੀਤਾ।ਪ੍ਰਧਾਨ ਮੰਤਰੀ ਨੇ ਸ਼੍ਰੀ ਐੱਸ ਐੱਮ ਕ੍ਰਿਸ਼ਣਾ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ
December 10th, 09:01 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਐੱਸ ਐੱਮ ਕ੍ਰਿਸ਼ਣਾ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ। ਸ਼੍ਰੀ ਮੋਦੀ ਨੇ ਇੱਕ ਉਤਕ੍ਰਿਸ਼ਟ ਨੇਤਾ ਦੇ ਰੂਪ ਵਿੱਚ ਉਨ੍ਹਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਕਰਨਾਟਕ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ‘ਤੇ ਧਿਆਨ ਕੇਂਦ੍ਰਿਤ ਕਰਨ ਦੇ ਲਈ ਜਾਣਿਆ ਜਾਂਦਾ ਹੈ।ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਕਣੌਜ ਵਿੱਚ ਹੋਏ ਬੱਸ ਹਾਦਸੇ ਵਿੱਚ ਲੋਕਾਂ ਦੇ ਅਕਾਲ ਚਲਾਣੇ ’ਤੇ ਸੋਗ ਵਿਅਕਤ ਕੀਤਾ, ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਐਕਸ ਗ੍ਰੇਸ਼ੀਆ ਦਾ ਐਲਾਨ
December 06th, 08:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਕਣੌਜ ਵਿੱਚ ਹੋਏ ਬੱਸ ਹਾਦਸੇ ਵਿੱਚ ਲੋਕਾਂ ਦੇ ਅਕਾਲ ਚਲਾਣੇ ’ਤੇ ਗਹਿਰਾ ਦੁਖ ਵਿਅਕਤ ਕੀਤਾ ਹੈ। ਸ਼੍ਰੀ ਮੋਦੀ ਨੇ ਹਰੇਕ ਮ੍ਰਿਤਕ ਦੇ ਪਰਿਜਨਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਅਤੇ ਜਖਮੀਆਂ ਨੂੰ 50,000 ਰੁਪਏ ਦੀ ਐਕਸ ਗ੍ਰੇਸ਼ੀਆ ਰਾਸ਼ੀ ਦੇਣ ਦਾ ਵੀ ਐਲਾਨ ਕੀਤਾ।ਪ੍ਰਧਾਨ ਮੰਤਰੀ ਨੇ ਸਕੁਐਸ਼ ਦੇ ਦਿੱਗਜ਼ ਖਿਡਾਰੀ ਸ਼੍ਰੀ ਰਾਜ ਮਨਚੰਦਾ ਦੇ ਅਕਾਲ ਚਲਾਣੇ ’ਤੇ ਸੋਗ ਵਿਅਕਤ ਕੀਤਾ
December 04th, 03:42 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਰਾਜ ਮਨਚੰਦਾ ਦੇ ਅਕਾਲ ਚਲਾਣੇ ’ਤੇ ਸੋਗ ਵਿਅਕਤ ਕੀਤਾ। ਸ਼੍ਰੀ ਮੋਦੀ ਨੇ ਸ਼੍ਰੀ ਮਨਚੰਦਾ ਨੂੰ ਭਾਰਤੀ ਸਕੁਐਸ਼ ਦੇ ਸੱਚੇ ਦਿੱਗਜ਼ ਦੇ ਰੂਪ ਵਿੱਚ ਸ਼ਲਾਘਾ ਕੀਤੀ, ਜੋ ਆਪਣੇ ਸਮਰਪਣ ਅਤੇ ਉਤਕ੍ਰਿਸ਼ਟਤਾ ਲਈ ਜਾਣੇ ਜਾਂਦੇ ਸਨ। ਉਨ੍ਹਾਂ ਨੇ ਸ਼੍ਰੀ ਮਨਚੰਦਾ ਦੀ ਮਿਲਟਰੀ ਸਰਵਿਸ ਦੌਰਾਨ ਪ੍ਰਦਰਸ਼ਿਤ ਰਾਸ਼ਟਰ ਦੇ ਪ੍ਰਤੀ ਉਨ੍ਹਾਂ ਦੇ ਕਾਰਜ ਲਾਗੂ ਕਰਨ ਦੀ ਵੀ ਸ਼ਲਾਘਾ ਕੀਤੀ।ਪ੍ਰਧਾਨ ਮੰਤਰੀ ਨੇ ਡਾ. ਪ੍ਰਿਥਵਿੰਦਰ ਮੁਖਰਜੀ ਦੇ ਅਕਾਲ ਚਲਾਣੇ ’ਤੇ ਸੋਗ ਵਿਅਕਤ ਕੀਤਾ
November 30th, 09:27 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਡਾ. ਪ੍ਰਿਥਵਿੰਦਰ ਮੁਖਰਜੀ ਦੇ ਅਕਾਲ ਚਲਾਣੇ ’ਤੇ ਸੋਗ ਵਿਅਕਤ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਡਾ. ਮੁਖਰਜੀ ਇੱਕ ਬਹੁਮੁਖੀ ਵਿਅਕਤਿਤਵ ਦੇ ਧਨੀ ਸਨ ਅਤੇ ਉਨ੍ਹਾਂ ਦੀ ਸੰਗੀਤ ਅਤੇ ਕਵਿਤਾ ਵਿੱਚ ਭੀ ਗਹਿਰੀ ਰੁਚੀ ਸੀ।ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਗੋਂਦੀਆ ਵਿੱਚ ਹੋਈ ਬੱਸ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ
November 29th, 04:54 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਗੋਂਦੀਆ ਵਿੱਚ ਹੋਈ ਬੱਸ ਦੁਰਘਟਨਾ ਵਿੱਚ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ। ਉਨ੍ਹਾਂ ਨੇ ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ-PMNRF) ਤੋਂ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਦੀ ਅਨੁਗ੍ਰਹਿ ਰਾਸ਼ੀ ਦੇਣ ਦਾ ਭੀ ਐਲਾਨ ਕੀਤਾ।ਪ੍ਰਧਾਨ ਮੰਤਰੀ ਨੇ ਸ਼੍ਰੀ ਮੰਗਲ ਮੁੰਡਾ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ
November 29th, 11:27 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਰਸਾ ਮੁੰਡਾ ਦੇ ਵੰਸ਼ਜ ਸ਼੍ਰੀ ਮੰਗਲ ਮੁੰਡਾ ਜੀ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ।ਪ੍ਰਧਾਨ ਮੰਤਰੀ ਨੇ ਸ਼੍ਰੀ ਸ਼ਯਾਮਦੇਵ ਰਾਏ ਚੌਧਰੀ ਦੇ ਦੇਹਾਂਤ ‘ਤੇ ਸੋਗ ਵਿਅਕਤ ਕੀਤਾ
November 26th, 04:09 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੀਨੀਅਰ ਨੇਤਾ ਸ਼੍ਰੀ ਸ਼ਯਾਮਦੇਵ ਰਾਏ ਚੌਧਰੀ ਦੇ ਦੇਹਾਂਤ ‘ਤੇ ਸੋਗ ਵਿਅਕਤ ਕੀਤਾ । ਉਨ੍ਹਾਂ ਨੇ ਕਿਹਾ ਕਿ ਸ਼੍ਰੀ ਚੌਧਰੀ ਜੀਵਨ ਭਰ ਜਨ ਸੇਵਾ ਲਈ ਸਮਰਪਿਤ ਰਹੇ ਅਤੇ ਉਨ੍ਹਾਂ ਨੇ ਕਾਸ਼ੀ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ।ਪ੍ਰਧਾਨ ਮੰਤਰੀ ਨੇ ਸ਼੍ਰੀ ਸ਼ਸ਼ੀਕਾਂਤ ਰੁਈਆ ਦੇ ਦੇਹਾਂਤ ‘ਤੇ ਸੋਗ ਵਿਅਕਤ ਕੀਤਾ
November 26th, 09:27 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉਦਯੋਗ ਜਗਤ ਦੀ ਇੱਕ ਵੱਡੀ ਸ਼ਖਸੀਅਤ ਸ਼੍ਰੀ ਸ਼ਸ਼ੀਕਾਂਤ ਰੁਈਆ ਜੀ ਦੇ ਦੇਹਾਂਤ ‘ਤੇ ਗਹਿਰਾ ਸੋਗ ਵਿਅਕਤ ਕੀਤਾ। ਸ਼੍ਰੀ ਮੋਦੀ ਨੇ ਇਨੋਵੇਸ਼ਨ ਐਂਡ ਗਰੋਥ ਦੇ ਖੇਤਰ ਵਿੱਚ ਉੱਚ ਮਾਪਦੰਡ ਸਥਾਪਿਤ ਕਰਨ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ।ਪ੍ਰਧਾਨ ਮੰਤਰੀ ਨੇ ਸ਼੍ਰੀ ਗਿਰੀਧਰ ਮਾਲਵੀਯ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ
November 18th, 06:18 pm
“ਭਾਰਤ ਰਤਨ ਮਹਾਮਨਾ ਪੰਡਿਤ ਮਦਨ ਮੋਹਨ ਮਾਲਵੀਯ ਜੀ ਦੇ ਪੜਪੋਤੇ ਗਿਰੀਧਰ ਮਾਲਵੀਯ ਜੀ ਦੇ ਅਕਾਲ ਚਲਾਣੇ ਨਾਲ ਅਤਿਅੰਤ ਦੁਖ ਹੋਇਆ ਹੈ। ਉਨ੍ਹਾਂ ਦਾ ਜਾਣਾ ਸਿੱਖਿਆ ਜਗਤ ਦੇ ਨਾਲ-ਨਾਲ ਪੂਰੇ ਦੇਸ਼ ਦੇ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਗੰਗਾ ਸਫ਼ਾਈ ਅਭਿਯਾਨ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਨਿਆਂਇਕ ਸੇਵਾ ਵਿੱਚ ਆਪਣੇ ਕਾਰਜਾਂ ਨਾਲ ਭੀ ਉਨ੍ਹਾਂ ਨੇ ਆਪਣੀ ਇੱਕ ਅਲੱਗ ਪਹਿਚਾਣ ਬਣਾਈ ਸੀ। ਮੈਨੂੰ ਕਈ ਵਾਰ ਉਨ੍ਹਾਂ ਨੂੰ ਨਿਜੀ ਤੌਰ ‘ਤੇ ਮਿਲਣ ਦਾ ਸੁਭਾਗ ਮਿਲਿਆ। 2014 ਅਤੇ 2019 ਵਿੱਚ ਵਾਰਾਣਸੀ ਦੇ ਮੇਰੇ ਸੰਸਦੀ ਖੇਤਰ ਤੋਂ ਉਹ ਪ੍ਰਸਤਾਵਕ ਰਹੇ ਸਨ, ਜੋ ਮੇਰੇ ਲਈ ਅਭੁੱਲ ਰਹੇਗਾ। ਸੋਗ ਦੀ ਇਸ ਘੜੀ ਵਿੱਚ ਈਸ਼ਵਰ ਉਨ੍ਹਾਂ ਦੇ ਪਰਿਜਨਾਂ ਨੂੰ ਸੰਬਲ ਪ੍ਰਦਾਨ ਕਰੇ। ਓਮ ਸ਼ਾਂਤੀ!”ਪ੍ਰਧਾਨ ਮੰਤਰੀ ਨੇ ਝਾਂਸੀ ਮੈਡੀਕਲ ਕਾਲਜ ਵਿੱਚ ਅਗਨੀ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ
November 16th, 08:23 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਝਾਂਸੀ ਮੈਡੀਕਲ ਕਾਲਜ ਵਿੱਚ ਹੋਏ ਜਾਨੀ ਨੁਕਸਾਨ ‘ਤੇ ਅੱਜ ਸੋਗ ਵਿਅਕਤ ਕੀਤਾ। ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਕਿ ਰਾਜ ਸਰਕਾਰ ਦੀ ਨਿਗਰਾਨੀ ਵਿੱਚ ਸਥਾਨਕ ਪ੍ਰਸ਼ਾਸਨ ਪੀੜਿਤਾਂ ਦੀ ਹਰ ਸੰਭਵ ਸਹਾਇਤਾ ਕਰਨ ਵਿੱਚ ਜੁਟਿਆ ਹੈ।ਪ੍ਰਧਾਨ ਮੰਤਰੀ ਨੇ ਸ਼੍ਰੀ ਮਹੇਂਦਰ ਸਿੰਘ ਮੇਵਾੜ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ
November 10th, 10:38 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚਿਤੌੜਗੜ੍ਹ ਤੋਂ ਸਾਬਕਾ ਸਾਂਸਦ ਸ਼੍ਰੀ ਮਹੇਂਦਰ ਸਿੰਘ ਮੇਵਾੜ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ।ਪ੍ਰਧਾਨ ਮੰਤਰੀ ਨੇ ਫਿਲਮ ਅਭਿਨੇਤਾ ਥਿਰੂ ਦਿੱਲੀ ਗਣੇਸ਼ ਦੇ ਦੇਹਾਂਤ ‘ਤੋ ਸੋਗ ਪ੍ਰਗਟ ਕੀਤਾ
November 10th, 05:48 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਸ਼ਹੂਰ ਫਿਲਮ ਅਭਿਨੇਤ ਥਿਰੂ ਦਿੱਲੀ ਗਣੇਸ਼ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ। ਸ਼੍ਰੀ ਮੋਦੀ ਕਿਹਾ ਕਿ, ਬੇਮਿਸਾਲ ਅਦਾਕਾਰੀ ਕੌਸ਼ਲ ਦੇ ਧਨੀ ਥਿਰੂ ਗਣੇਸ਼ ਨੇ ਹਰ ਭੂਮਿਕਾ ਨੂੰ ਸ਼ਾਨਦਾਰ ਢੰਗ ਨਾਲ ਨਿਭਾਇਆ ਅਤੇ ਵਿਭਿੰਨ ਪੀੜ੍ਹੀਆਂ ਦੇ ਦਰਸ਼ਕਾਂ ਦੇ ਨਾਲ ਜੁੜਨ ਦੀ ਉਨ੍ਹਾਂ ਦੀ ਸਮਰੱਥਾ ਲਈ ਹਮੇਸ਼ਾ ਉਨ੍ਹਾਂ ਨੂੰ ਯਾਦ ਕੀਤਾ ਜਾਵੇਗਾ।ਪ੍ਰਧਾਨ ਮੰਤਰੀ ਨੇ ਹਰਦੋਈ ਸੜਕ ਦੁਰਘਟਨਾ ਵਿੱਚ ਮਾਰੇ ਗਏ ਲੋਕਾਂ ਪ੍ਰਤੀ ਸੋਗ ਵਿਅਕਤ ਕੀਤਾ
November 06th, 05:59 pm
ਭਾਰਤ ਦੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਹਰਦੋਈ ਵਿੱਚ ਹੋਏ ਭਿਆਨਕ ਸੜਕ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਅਤੇ ਪ੍ਰਿਯਜਨਾਂ ਦੇ ਪ੍ਰਤੀ ਆਪਣੀ ਸੰਵੇਦਨਾ ਵਿਅਕਤ ਕੀਤੀ ਹੈ। ਪ੍ਰਧਾਨ ਮੰਤਰੀ ਨੇ @PMOIndia ਦੁਆਰਾ ਸੋਸ਼ਲ ਮੀਡੀਆ ‘ਤੇ ਸਾਂਝਾ ਕੀਤੇ ਗਏ ਇੱਕ ਬਿਆਨ ਵਿੱਚ ਪ੍ਰਭਾਵਿਤ ਪਰਿਵਾਰਾਂ ਦੇ ਪ੍ਰਤੀ ਆਪਣੀ ਸੰਵੇਦਨਾ ਵਿਅਕਤ ਕੀਤੀ, ਨਾਲ ਹੀ ਦੁਰਘਟਨਾ ਵਿੱਚ ਜ਼ਖਮੀ ਹੋਏ ਸਾਰੇ ਲੋਕਾਂ ਦੇ ਜਲਦੀ ਸਵਸਥ ਹੋਣ ਦੀ ਕਾਮਨਾ ਕੀਤੀ।ਪ੍ਰਧਾਨ ਮੰਤਰੀ ਨੇ ਸੁਪ੍ਰਸਿੱਧ ਲੋਕ ਗਾਇਕਾ ਸ਼ਾਰਧਾ ਸਿਨਹਾ ਦੇ ਅਕਾਲ ਚਲਾਣੇ ’ਤੇ ਸੋਗ ਵਿਅਕਤ ਕੀਤਾ
November 06th, 07:46 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੁਪ੍ਰਸਿੱਧ ਲੋਕ ਗਾਇਕਾ ਸ਼ਾਰਧਾ ਸਿਨਹਾ ਜੀ ਦੇ ਅਕਾਲ ਚਲਾਣੇ ’ਤੇ ਸੋਗ ਵਿਅਕਤ ਕੀਤਾ। ਟਿੱਪਣੀ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਸ਼ਾਰਦਾ ਸਿਨਹਾ ਦੇ ਮੈਥਿਲੀ ਅਤੇ ਭੋਜਪੁਰੀ ਲੋਕ ਗੀਤ ਪਿਛਲੇ ਕਈ ਦਹਾਕਿਆਂ ਤੋਂ ਬੇਹੱਦ ਲੋਕਪ੍ਰਿਯ ਰਹੇ ਹਨ ਅਤੇ ਆਸਥਾ ਦੇ ਮਹਾਪਰਵ ਛਠ ਨਾਲ ਜੁੜੇ ਉਨ੍ਹਾਂ ਦੇ ਸੁਰੀਲੇ ਗੀਤ ਹਮੇਸ਼ਾ ਯਾਦ ਕੀਤੇ ਜਾਣਗੇ।