ਦੂਸਰੇ ਭਾਰਤ-ਕੈਰੀਕੌਮ ਸਮਿਟ ਵਿੱਚ ਪ੍ਰਧਾਨ ਮੰਤਰੀ ਦਾ ਸ਼ੁਰੂਆਤੀ ਭਾਸ਼ਣ (ਦੀਆਂ ਸ਼ੁਰੂਆਤੀ ਟਿੱਪਣੀਆਂ)
November 21st, 02:15 am
ਮੇਰੇ ਮਿੱਤਰ ਰਾਸ਼ਟਰਪਤੀ ਇਰਫਾਨ ਅਲੀ ਅਤੇ ਪ੍ਰਧਾਨ ਮੰਤਰੀ ਡਿਕੌਨ ਮਿਸ਼ੇਲ ਦੇ ਨਾਲ ਦੂਸਰੇ ਭਾਰਤ-ਕੈਰੀਕੌਮ ਸਮਿਟ (second India-CARICOM Summit) ਦੀ ਮੇਜ਼ਬਾਨੀ ਕਰਦੇ ਹੋਏ ਮੈਨੂੰ ਹਾਰਦਿਕ ਖੁਸ਼ੀ ਹੋ ਰਹੀ ਹੈ। ਮੈਂ ਕੈਰੀਕੌਮ ਪਰਿਵਾਰ ਦੇ ਸਾਰੇ ਮੈਂਬਰਾਂ ਦਾ ਹਾਰਦਿਕ ਸੁਆਗਤ ਕਰਦਾ ਹਾਂ, ਅਤੇ ਰਾਸ਼ਟਰਪਤੀ ਇਰਫਾਨ ਅਲੀ ਦਾ ਇਸ ਸਮਿਟ ਦੇ ਸ਼ਾਨਦਾਰ ਆਯੋਜਨ ਦੇ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਾ ਹਾਂ।ਦੂਜਾ ਭਾਰਤ-ਕੈਰੀਕੌਮ ਸਮਿਟ
November 21st, 02:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਗ੍ਰੇਨਾਡਾ ਦੇ ਪ੍ਰਧਾਨ ਮੰਤਰੀ ਸ਼੍ਰੀ ਡਿਕੌਨ ਮਿਸ਼ੇਲ, ਜੋ ਵਰਤਮਾਨ ਵਿੱਚ ਕੈਰੀਕੌਮ ਚੇਅਰ, ਨੇ 20 ਨਵੰਬਰ 2024 ਨੂੰ ਜਾਰਜਟਾਉਨ ਵਿੱਚ ਦੂਸਰੇ ਭਾਰਤ-ਕੈਰੀਕੌਮ ਸਮਿਟ ਦੀ ਪ੍ਰਧਾਨਗੀ ਕੀਤੀ। ਪ੍ਰਧਾਨ ਮੰਤਰੀ ਨੇ ਸਮਿਟ ਦੀ ਮੇਜ਼ਬਾਨੀ ਕਰਨ ਲਈ ਗੁਆਨਾ ਦੇ ਰਾਸ਼ਟਰਪਤੀ ਮਹਾਮਹਿਮ ਇਰਫਾਨ ਅਲੀ ਦਾ ਧੰਨਵਾਦ ਕੀਤਾ। ਪਹਿਲਾ ਭਾਰਤ-ਕੈਰੀਕੌਮ ਸਮਿਟ 2019 ਵਿੱਚ ਨਿਊਯਾਰਕ ਵਿੱਚ ਆਯੋਜਿਤ ਕੀਤਾ ਗਿਆ ਸੀ। ਗੁਆਨਾ ਦੇ ਰਾਸ਼ਟਰਪਤੀ ਅਤੇ ਗ੍ਰੇਨਾਡਾ ਦੇ ਪ੍ਰਧਾਨ ਮੰਤਰੀ ਦੇ ਇਲਾਵਾ, ਸਮਿਟ ਵਿੱਚ ਨਿਮਨਲਿਖਤ ਲੋਕਾਂ ਨੇਹਿੱਸਾ ਲਿਆ::ਨਾਇਜੀਰੀਆ ਵਿੱਚ ਇੰਡੀਅਨ ਕਮਿਊਨਿਟੀ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 17th, 07:20 pm
ਅੱਜ ਤੁਸੀਂ ਅਬੁਜਾ ਵਿੱਚ ਅਜੂਬਾ ਕਰ ਦਿੱਤਾ ਹੈ। ਅਬੁਜਾ ਵਿੱਚ ਅਦਭੁਤ ਸਮਾਂ ਬੰਨ੍ਹ ਦਿੱਤਾ ਹੈ। ਅਤੇ ਇਹ ਸਭ ਦੇਖ ਕੇ ਕੱਲ੍ਹ ਸ਼ਾਮ ਤੋਂ ਮੈਂ ਦੇਖ ਰਿਹਾ ਹਾਂ, ਅਜਿਹਾ ਲਗਦਾ ਹੈ, ਮੈਂ ਅਬੁਜਾ ਵਿੱਚ ਨਹੀਂ ਬਲਕਿ ਭਾਰਤ ਦੇ ਹੀ ਕਿਸੇ ਸ਼ਹਿਰ ਵਿੱਚ ਮੌਜੂਦ ਹਾਂ। ਤੁਹਾਡੇ ਵਿੱਚੋਂ ਬਹੁਤ ਸਾਰੇ ਲੋਕ ਲੇਗੋਸ, ਕਾਨੋ, ਕਡੂਨਾ, ਅਤੇ ਪੋਰਟ ਹਰਕੋਰਟ (Lagos, Kano, Kaduna, and Port Harcourt) ਤੋਂ, ਅਜਿਹੇ-ਅਜਿਹੇ ਅਲੱਗ ਇਲਾਕਿਆਂ ਤੋ ਅਬੁਜਾ ਪਹੁੰਚੇ ਹਨ, ਅਤੇ ਤੁਹਾਡੇ ਚਿਹਰੇ ਦੀ ਇਹ ਚਮਕ ਪੱਕਾ ਇਹ ਉਤਸ਼ਾਹ ਜਿਤਨਾ ਆਪ (ਤੁਸੀਂ) ਇੱਥੇ ਆਉਣ ਦੇ ਲਈ ਉਤਸੁਕ ਸੀ, ਉਤਨਾ ਹੀ ਮੈਂ ਭੀ ਤੁਹਾਨੂੰ ਮਿਲਣ ਦਾ ਇੰਤਜ਼ਾਰ ਕਰਦਾ ਸਾਂ। ਤੁਹਾਡਾ ਇਹ ਪਿਆਰ, ਇਹ ਸਨੇਹ ਇਹ ਮੇਰੇ ਲਈ ਬਹੁਤ ਬੜੀ ਪੂੰਜੀ ਹੈ। ਤੁਹਾਡੇ ਦਰਮਿਆਨ ਆਉਣਾ, ਤੁਹਾਡੇ ਨਾਲ ਸਮਾਂ ਬਿਤਾਉਣਾ ਅਤੇ ਇਹ ਪਲ ਜੀਵਨ ਭਰ ਮੇਰੇ ਨਾਲ ਰਹਿਣਗੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਾਇਜੀਰੀਆ ਵਿੱਚ ਇੰਡੀਅਨ ਕਮਿਊਨਿਟੀ ਨੂੰ ਸੰਬੋਧਨ ਕੀਤਾ
November 17th, 07:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਾਇਜੀਰੀਆ ਦੇ ਅਬੁਜਾ ਵਿੱਚ ਭਾਰਤੀ ਸਮੁਦਾਇ ਦੁਆਰਾ ਉਨ੍ਹਾਂ ਦੇ ਸਨਮਾਨ ਵਿੱਚ ਆਯੋਜਿਤ ਇੱਕ ਸਮਾਗਮ ਵਿੱਚ ਪ੍ਰਵਾਸੀ ਭਾਰਤੀਆਂ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਭਾਰਤੀ ਸਮੁਦਾਇ ਦੁਆਰਾ ਗਰਮਜੋਸ਼ੀ ਅਤੇ ਉਤਸ਼ਾਹ ਦੇ ਨਾਲ ਕੀਤੇ ਗਏ ਉਨ੍ਹਾਂ ਦੇ ਸ਼ਾਨਦਾਰ ਸੁਆਗਤ ‘ਤੇ ਪ੍ਰਸੰਨਤਾ ਵਿਅਕਤ ਕੀਤੀ। ਉਨ੍ਹਾਂ ਨੇ ਕਿਹਾ ਕਿ ਸਮੁਦਾਇ ਤੋਂ ਮਿਲਿਆ ਪ੍ਰੇਮ ਅਤੇ ਮਿੱਤਰਤਾ ਉਨ੍ਹਾਂ ਦੇ ਲਈ ਬਹੁਤ ਬੜੀ ਪੂੰਜੀ ਹੈ।ਹਿੰਦੁਸਤਾਨ ਟਾਇਮਸ ਲੀਡਰਸ਼ਿਪ ਸਮਿਟ 2024 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 16th, 10:15 am
100 ਸਾਲ ਪਹਿਲੇ ਹਿੰਦੁਸਤਾਨ ਟਾਇਮਸ ਦਾ ਉਦਘਾਟਨ ਪੂਜਯ ਬਾਪੂ ਨੇ ਕੀਤਾ ਸੀ…ਉਹ ਗੁਜਰਾਤੀ ਭਾਸ਼ੀ ਸਨ ਅਤੇ 100 ਸਾਲ ਦੇ ਬਾਅਦ ਇੱਕ ਦੂਸਰੇ ਗੁਜਰਾਤੀ ਨੂੰ ਤੁਸੀਂ ਬੁਲਾ (ਸੱਦ) ਲਿਆ। ਇਸ ਇਤਿਹਾਸਿਕ ਯਾਤਰਾ ਲਈ ਮੈਂ ਹਿੰਦੁਸਤਾਨ ਟਾਇਮਸ ਨੂੰ ਅਤੇ 100 ਸਾਲ ਦੀ ਯਾਤਰਾ ਵਿੱਚ ਜੋ-ਜੋ ਲੋਕ ਇਸ ਦੇ ਨਾਲ ਜੁੜੇ ਹਨ ਜਿਨ੍ਹਾਂ-ਜਿਨ੍ਹਾਂ ਲੋਕਾਂ ਨੇ ਖਾਦ-ਪਾਣੀ ਦਾ ਕੰਮ ਕੀਤਾ ਹੈ, ਸੰਘਰਸ਼ ਕੀਤਾ ਹੈ, ਸੰਕਟ ਝੱਲੇ ਹਨ, ਲੇਕਿਨ ਟਿਕੇ ਰਹੇ ਹਨ... ਉਹ ਸਭ ਅੱਜ ਵਧਾਈ ਦੇ ਪਾਤਰ ਹਨ, ਅਭਿਨੰਦਨ ਦੇ ਅਧਿਕਾਰੀ ਹਨ। ਮੈਂ ਆਪ ਸਭ ਨੂੰ 100 ਸਾਲ ਦੀ ਯਾਤਰਾ ਬਹੁਤ ਬੜੀ ਹੁੰਦੀ ਹੈ ਜੀ। ਆਪ (ਤੁਸੀਂ ) ਸਭ ਇਸ ਅਭਿਨੰਦਨ ਦੇ ਹੱਕਦਾਰ ਹੋ, ਅਤੇ ਮੇਰੇ ਤਰਫ਼ੋਂ ਭਵਿੱਖ ਦੇ ਲਈ ਭੀ ਤੁਹਾਨੂੰ ਅਨੇਕ-ਅਨੇਕ ਸ਼ੁਭਕਾਮਨਾਵਾਂ ਹਨ। ਹੁਣੇ ਜਦੋਂ ਮੈਂ ਆਇਆ ਤਾਂ ਫੈਮਿਲੀ ਦੇ ਲੋਕਾਂ ਨਾਲ ਮਿਲਣਾ ਤਾਂ ਹੋਇਆ ਹੀ ਹੋਇਆ, ਲੇਕਿਨ ਮੈਨੂੰ 100 ਸਾਲ ਦੀ ਯਾਤਰਾ ਇੱਕ ਸ਼ਾਨਦਾਰ ਐਗਜ਼ੀਬਿਸ਼ਨ ਦੇਖਣ ਦਾ ਅਵਸਰ ਮਿਲਿਆ। ਮੈਂ ਭੀ ਆਪ ਸਭ ਨੂੰ ਕਹਾਂਗਾ ਕਿ ਅਗਰ ਸਮਾਂ ਹੈ ਤਾਂ ਕੁਝ ਸਮਾਂ ਉੱਥੇ ਬਿਤਾ ਕੇ ਹੀ ਜਾਣਾ। ਇਹ ਸਿਰਫ਼ ਇੱਕ ਐਗਜ਼ੀਬਿਸ਼ਨ ਨਹੀਂ ਹੈ ਮੈਂ ਕਹਿੰਦਾ ਹਾਂ ਇਹ ਇੱਕ ਐਕਸਪੀਰਿਐਂਸ ਹੈ। ਐਸਾ ਲਗਿਆ ਜਿਵੇਂ 100 ਸਾਲ ਦਾ ਇਤਹਾਸ ਅੱਖਾਂ ਦੇ ਸਾਹਮਣੇ ਤੋਂ ਗੁਜਰ ਗਿਆ। ਮੈਂ ਉਸ ਦਿਨ ਦੇ ਅਖ਼ਬਾਰ ਦੇਖੋ ਜੋ ਦੇਸ਼ ਦੀ ਸੁਤੰਤਰਤਾ ਅਤੇ ਸੰਵਿਧਾਨ ਲਾਗੂ ਹੋਣ ਦੇ ਦਿਨ ਛਪੇ ਸਨ। ਇੱਕ ਤੋਂ ਵਧਕੇ ਇੱਕ ਦਿੱਗਜ, ਮਹਾਨੁਭਾਵ ਹਿੰਦੁਸਤਾਨ ਟਾਇਮਸ ਲਈ ਲਿਖਿਆ ਕਰਦੇ ਸਨ। ਮਾਰਟਿਨ ਲੂਥਰ ਕਿੰਗ, ਨੇਤਾਜੀ ਸੁਭਾਸ਼ ਬਾਬੂ, ਡਾਕਟਰ ਸ਼ਿਆਮਾ ਪ੍ਰਸਾਦ ਮੁਖਰਜੀ, ਅਟਲ ਬਿਹਾਰੀ ਵਾਜਪੇਈ, ਡਾਕਟਰ ਐੱਮ.ਐੱਸ. ਸਵਾਮੀਨਾਥਨ (Martin Luther King, Netaji Subhas Chandra Bose, Dr. Syama Prasad Mookerjee, Atal Bihari Vajpayee, and Dr. M. S. Swaminathan)। ਇਨ੍ਹਾਂ ਦੇ ਲੇਖਾਂ ਨੇ ਤੁਹਾਡੇ ਅਖ਼ਬਾਰ ਨੂੰ ਚਾਰ ਚੰਦ ਲਗਾ ਦਿੱਤੇ। ਅਸਲ ਵਿੱਚ ਅਸੀਂ ਬਹੁਤ ਲੰਬੀ ਯਾਤਰਾ ਕਰਕੇ ਇੱਥੇ ਤੱਕ ਪੁੱਜੇ ਹਨ। ਸੁਤੰਤਰਤਾ ਦੀ ਲੜਾਈ ਲੜਨ ਤੋਂ ਲੈ ਕੇ ਆਜ਼ਾਦੀ ਦੇ ਬਾਅਦ ਆਸਾਂ ਦੇ ਅਥਾਹ ਸਮੁੰਦਰ ਦੀਆਂ ਲਹਿਰਾਂ ‘ਤੇ ਸਵਾਰ ਹੋ ਕੇ ਅਸੀਂ ਅੱਗੇ ਵਧੇ ਹਾਂ। ਇਹ ਯਾਤਰਾ ਆਪਣੇ ਆਪ ਵਿੱਚ ਅਭੂਤਪੂਰਵ ਹੈ, ਅਦਭੁਤ ਹੈ। ਮੈਂ ਤੁਹਾਡੇ ਅਖ਼ਬਾਰ ਦੀ ਖ਼ਬਰ ਵਿੱਚ ਉਸ ਉਤਸ਼ਾਹ ਨੂੰ ਮਹਿਸੂਸ ਕੀਤਾ ਜੋ ਅਕਤੂਬਰ 1947 ਵਿੱਚ ਕਸ਼ਮੀਰ ਦੇ ਰਲੇਵੇਂ ਦੇ ਬਾਅਦ ਹਰ ਦੇਸ਼ਵਾਸੀ ਵਿੱਚ ਸੀ। ਹਾਲਾਂਕਿ ਉਸ ਪਲ ਮੈਨੂੰ ਇਸ ਦਾ ਭੀ ਅਹਿਸਾਸ ਹੋਇਆ ਕਿ ਕਿਵੇਂ ਅਨਿਸ਼ਚਿਤਤਾ ਦੀਆਂ ਸਥਿਤੀਆਂ ਨੇ 7 ਦਹਾਕਿਆਂ ਤੱਕ ਕਸ਼ਮੀਰ ਨੂੰ ਹਿੰਸਾ ਵਿੱਚ ਘੇਰ ਕੇ ਰੱਖਿਆ। ਅੱਜ ਤੁਹਾਡੇ ਅਖ਼ਬਾਰ ਵਿੱਚ ਜੰਮੂ-ਕਸ਼ਮੀਰ ਵਿੱਚ ਹੋਈ ਰਿਕਾਰਡ ਵੋਟਿੰਗ ਜਿਹੀਆਂ ਖ਼ਬਰਾਂ ਛਪਦੀਆਂ ਹਨ ਇਹ ਕੰਟ੍ਰਾਸਟ ਹੈ। ਇੱਕ ਹੋਰ ਨਿਊਜ਼ ਪੇਪਰ ਪ੍ਰਿੰਟ ਇੱਕ ਪ੍ਰਕਾਰ ਨਾਲ ਨਜ਼ਰ ਹਰ ਇੱਕ ਦੀ ਜਾਵੇਗੀ ਉੱਥੇ, ਤੁਹਾਡੀ ਨਜ਼ਰ ਟਿਕੇਗੀ। ਉਸ ਵਿੱਚ ਇੱਕ ਤਰਫ਼ ਅਸਾਮ ਨੂੰ ਅਸ਼ਾਂਤ ਖੇਤਰ ਐਲਾਨਣ ਦੀ ਖ਼ਬਰ ਸੀ, ਤਾਂ ਦੂਸਰੀ ਤਰਫ਼ ਅਟਲ ਜੀ ਦੁਆਰਾ ਬੀਜੇਪੀ ਦੀ ਨੀਂਹ ਰੱਖੇ ਜਾਣ ਦਾ ਸਮਾਚਾਰ ਸੀ। ਅਤੇ ਇਹ ਕਿਤਨਾ ਸੁਖਦ ਸੰਜੋਗ ਹੈ ਕਿ ਬੀਜੇਪੀ ਅੱਜ ਅਸਾਮ ਵਿੱਚ ਸਥਾਈ ਸ਼ਾਂਤੀ ਲਿਆਉਣ ਵਿੱਚ ਬੜੀ ਭੂਮਿਕਾ ਨਿਭਾ ਰਹੀ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਹਿੰਦੁਸਤਾਨ ਟਾਇਮਸ ਲੀਡਰਸ਼ਿਪ ਸਮਿਟ 2024 ਨੂੰ ਸੰਬੋਧਨ ਕੀਤਾ
November 16th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਹਿੰਦੁਸਤਾਨ ਟਾਇਮਸ ਲੀਡਰਸ਼ਿਪ ਸਮਿਟ 2024 ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਹਿੰਦੁਸਤਾਨ ਟਾਇਮਸ ਦਾ ਉਦਘਾਟਨ 100 ਸਾਲ ਪਹਿਲੇ ਮਹਾਤਮਾ ਗਾਂਧੀ ਨੇ ਕੀਤਾ ਸੀ ਅਤੇ ਉਨ੍ਹਾਂ ਨੇ ਹਿੰਦੁਸਤਾਨ ਟਾਇਮਸ ਨੂੰ 100 ਸਾਲ ਦੀ ਇਤਿਹਾਸਿਕ ਯਾਤਰਾ ਦੇ ਲਈ ਵਧਾਈਆਂ ਦਿੱਤੀਆਂ ਅਤੇ ਇਸ ਦੇ ਉਦਘਾਟਨ ਦੇ ਬਾਅਦ ਤੋਂ ਇਸ ਨਾਲ ਜੁੜੇ ਸਾਰੇ ਲੋਕਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਉਨ੍ਹਾਂ ਦੇ ਭਾਵੀ ਪ੍ਰਯਾਸਾਂ ਦੇ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸਮਾਗਮ ਵਾਲੀ ਥਾਂ ‘ਤੇ ਹਿੰਦੁਸਤਾਨ ਟਾਇਮਸ ਦੀ ਪ੍ਰਦਰਸ਼ਨੀ ਦੇਖਣ ਦੇ ਬਾਅਦ ਸ਼੍ਰੀ ਮੋਦੀ ਨੇ ਕਿਹਾ ਕਿ ਇਹ ਇੱਕ ਅਨੁਭਵ ਤੋਂ ਵਧਕੇ ਸੀ ਅਤੇ ਉਨ੍ਹਾਂ ਨੇ ਸਾਰੇ ਪ੍ਰਤੀਨਿਧੀਆਂ ਨੂੰ ਇਸ ਪ੍ਰਦਰਸ਼ਨੀ ਨੂੰ ਦੇਖਣ ਦੀ ਤਾਕੀਦ ਕੀਤੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਉਸ ਸਮੇਂ ਦੇ ਪੁਰਾਣੇ ਸਮਾਚਾਰ ਪੱਤਰਾਂ ਨੂੰ ਦੇਖਿਆ ਜਦੋਂ ਭਾਰਤ ਨੂੰ ਸੁਤੰਤਰਤਾ ਮਿਲੀ ਸੀ ਅਤੇ ਸੰਵਿਧਾਨ ਲਾਗੂ ਹੋਇਆ ਸੀ। ਸ਼੍ਰੀ ਮੋਦੀ ਨੇ ਸਵੀਕਾਰ ਕੀਤਾ ਕਿ ਮਾਰਟਿਨ ਲੂਥਰ ਕਿੰਗ,ਨੇਤਾਜੀ ਸੁਭਾਸ਼ ਚੰਦਰ ਬੋਸ, ਡਾਕਟਰ ਸ਼ਿਆਮਾ ਪ੍ਰਸਾਦ ਮੁਖਰਜੀ, ਅਟਲ ਬਿਹਾਰੀ ਵਾਜਪੇਈ , ਡਾਕਟਰ ਐੱਮ.ਐੱਸ. ਸਵਾਮੀਨਾਥਨ (Martin Luther King, Netaji Subhas Chandra Bose, Dr. Syama Prasad Mookerjee, Atal Bihari Vajpayee, and Dr. M. S. Swaminathan) ਜਿਹੇ ਕਈ ਦਿੱਗਜਾਂ ਨੇ ਹਿੰਦੁਸਤਾਨ ਟਾਇਮਸ ਦੇ ਲਈ ਲੇਖ ਲਿਖੇ ਸਨ। ਉਨ੍ਹਾਂ ਨੇ ਕਿਹਾ ਕਿ ਸੁਤੰਤਰਤਾ ਸੰਗ੍ਰਾਮ ਦੇ ਨਾਲ-ਨਾਲ ਸੁਤੰਤਰਤਾ ਦੇ ਬਾਅਦ ਦੀ ਅਵਧੀ ਵਿੱਚ ਉਮੀਦਾਂ ਦੇ ਨਾਲ ਅੱਗੇ ਵਧਣ ਦੀ ਇਹ ਲੰਬੀ ਯਾਤਰਾ ਅਭੂਤਪੂਰਵ ਅਤੇ ਅਦਭੁਤ ਰਹੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਕਤੂਬਰ 1947 ਵਿੱਚ ਕਸ਼ਮੀਰ ਦੇ ਭਾਰਤ ਵਿੱਚ ਰਲੇਵੇਂ ਦੀ ਖ਼ਬਰ ਪੜ੍ਹਕੇ ਉਨ੍ਹਾਂ ਨੂੰ ਭੀ ਉਹੋ ਜਿਹਾ ਹੀ ਉਤਸ਼ਾਹ ਮਹਿਸੂਸ ਹੋਇਆ ਜਿਹੋ ਜਿਹਾ ਹਰੇਕ ਨਾਗਰਿਕ ਨੂੰ ਹੁੰਦਾ ਹੈ। ਲੇਕਿਨ ਉਨ੍ਹਾਂ ਨੇ ਕਿਹਾ ਕਿ ਉਸ ਸਮੇਂ ਉਨ੍ਹਾਂ ਨੂੰ ਇਹ ਭੀ ਅਹਿਸਾਸ ਹੋਇਆ ਕਿ ਕਿਵੇਂ ਅਨਿਸ਼ਚਿਤਤਾ ਨੇ ਕਸ਼ਮੀਰ ਨੂੰ ਸੱਤ ਦਹਾਕਿਆਂ ਤੱਕ ਹਿੰਸਾ ਵਿੱਚ ਜਕੜੀ ਰੱਖਿਆ । ਸ਼੍ਰੀ ਮੋਦੀ ਨੇ ਕਿਹਾ ਕਿ ਲੇਕਿਨ ਇਹ ਖੁਸ਼ੀ ਦੀ ਬਾਤ ਹੈ ਕਿ ਇਨ੍ਹੀਂ ਦਿਨੀਂ ਜੰਮੂ-ਕਸ਼ਮੀਰ (J&K) ਵਿੱਚ ਚੋਣਾਂ ਵਿੱਚ ਰਿਕਾਰਡ ਵੋਟਿੰਗ ਦੀਆਂ ਖ਼ਬਰਾਂ ਸਮਾਚਾਰ ਪੱਤਰਾਂ ਵਿੱਚ ਛਪ ਰਹੀਆਂ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਇੱਕ ਹੋਰ ਅਖ਼ਬਾਰ ਬਹੁਤ ਵਿਸ਼ੇਸ਼ ਲਗਿਆ ਜਿਸ ਵਿੱਚ ਇੱਕ ਤਰਫ਼ ਅਸਾਮ ਨੂੰ ਅਸ਼ਾਂਤ ਖੇਤਰ ਐਲਾਨਣ ਦਾ ਸਮਾਚਾਰ ਸੀ ਤਾਂ ਦੂਸਰੀ ਤਰਫ਼ ਅਟਲ ਜੀ (Atal Ji) ਦੁਆਰਾ ਭਾਰਤੀਯ ਜਨਤਾ ਪਾਰਟੀ (Bhartiya Janata Party) ਦੀ ਨੀਂਹ ਰੱਖਣ ਦਾ ਸਮਾਚਾਰ ਸੀ। ਉਨ੍ਹਾਂ ਨੇ ਕਿਹਾ ਕਿ ਇਹ ਇੱਕ ਸੁਖਦ ਸੰਜੋਗ ਹੈ ਕਿ ਅੱਜ ਭਾਜਪਾ (BJP) ਅਸਾਮ ਵਿੱਚ ਸਥਾਈ ਸ਼ਾਂਤੀ ਲਿਆਉਣ ਵਿੱਚ ਬੜੀ ਭੂਮਿਕਾ ਨਿਭਾ ਰਹੀ ਹੈ।ਆਲ ਇੰਡੀਆ ਇੰਸਟੀਟਿਊਟ ਆਵ੍ ਆਯੁਰਵੇਦ (ਏਆਈਆਈਏ-AIIA) ਵਿੱਚ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 29th, 01:28 pm
ਸਮਾਗਮ ਵਿੱਚ ਉਪਸਥਿਤ ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਸ਼੍ਰੀ ਜਗਤ ਪ੍ਰਕਾਸ਼ ਨੱਡਾ ਜੀ , ਮਨਸੁਖ ਮਾਂਡਵੀਯਾ ਜੀ, ਪ੍ਰਤਾਪ ਰਾਓ ਜਾਧਵ ਜੀ, ਸ਼੍ਰੀਮਤੀ ਅਨੁਪ੍ਰਿਯਾ ਪਟੇਲ ਜੀ, ਸੁਸ਼੍ਰੀ ਸ਼ੋਭਾ ਕਰੰਦਲਾਜੇ ਜੀ, ਸੰਸਦ ਵਿੱਚ ਮੇਰੇ ਸਾਥੀ ਇਸ ਖੇਤਰ ਦੇ ਸਾਂਸਦ ਸ਼੍ਰੀ ਰਾਮਵੀਰ ਸਿੰਘ ਬਿਧੂੜੀ ਜੀ, ਵਿਭਿੰਨ ਰਾਜਾਂ ਤੋਂ ਵਰਚੁਅਲ ਮਾਧਿਅਮ ਨਾਲ ਜੁੜੇ ਮਾਣਯੋਗ ਰਾਜਪਾਲ ਗਣ, ਮਾਣਯੋਗ ਮੁੱਖ ਮੰਤਰੀਗਣ, ਸਾਂਸਦ ਗਣ, ਵਿਧਾਇਕ ਗਣ, ਹੋਰ ਸਾਰੇ ਸਨਮਾਨਿਤ ਜਨਪ੍ਰਤੀਨਿਧੀ, ਦੇਸ਼ ਦੇ ਵਿਭਿੰਨ ਭਾਗਾਂ ਨਾਲ ਸਿਹਤ ਸੰਸਥਾਨਾਂ ਨਾਲ ਜੁੜੇ ਡਾਕਟਰ, ਵੈਦ, ਆਯੁਸ਼ ਅਤੇ ਹੈਲਥ ਪ੍ਰੋਫੈਸ਼ਨਲਸ…ਸਿਹਤ ਵਿਵਸਥਾ ਨਾਲ ਜੁੜੇ ਲੱਖਾਂ ਭਾਈ ਅਤੇ ਭੈਣਾਂ, ਆਲ ਇੰਡੀਆ ਇੰਸਟੀਟਿਊਟ ਆਵ੍ ਆਯੁਰਵੇਦ ਦੇ ਸਾਰੇ ਡਾਕਟਰਸ ਅਤੇ ਕਰਮਚਾਰੀ ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਿਹਤ ਖੇਤਰ ਨਾਲ ਜੁੜੇ 12,850 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਪ੍ਰੋਜੈਕਟਾਂ ਦੀ ਸ਼ੁਰੂਆਤ, ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
October 29th, 01:00 pm
ਧਨਵੰਤਰੀ ਜਯੰਤੀ ਅਤੇ 9ਵੇਂ ਆਯੁਰਵੇਦ ਦਿਵਸ ਦੇ ਮੌਕੇ ‘ਤੇ, ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਆਲ ਇੰਡੀਆ ਇੰਸਟੀਟਿਊਟ ਆਫ ਆਯੁਰਵੇਦ (AIIA) ਵਿੱਚ ਲਗਭਗ 12,850 ਕਰੋੜ ਰੁਪਏ ਦੇ ਸਿਹਤ ਖੇਤਰ ਨਾਲ ਸਬੰਧਿਤ ਵਿਭਿੰਨ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ, ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ।16ਵੇਂ ਬ੍ਰਿਕਸ ਸਮਿਟ ਦੇ ਸੀਮਿਤ ਸੰਪੂਰਨ ਸੈਸ਼ਨ ਵਿੱਚ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ
October 23rd, 03:25 pm
ਅੱਜ ਦੀ ਬੈਠਕ ਦੇ ਸ਼ਾਨਦਾਰ ਆਯੋਜਨ ਦੇ ਲਈ ਮੈਂ ਰਾਸ਼ਟਰਪਤੀ ਪੁਤਿਨ ਦਾ ਹਾਰਦਿਕ ਆਭਾਰ ਵਿਅਕਤ ਕਰਦਾ ਹਾਂ।ਜੁਆਇੰਟ ਫੈਕਟ ਸ਼ੀਟ – ਸੰਯੁਕਤ ਰਾਜ ਅਮਰੀਕਾ ਅਤੇ ਭਾਰਤ ਵਿਆਪਕ ਅਤੇ ਆਲਮੀ ਰਣਨੀਤਕ ਸਾਂਝੇਦਾਰੀ ਦਾ ਵਿਸਤਾਰ ਜਾਰੀ ਰੱਖਣਗੇ
September 22nd, 12:00 pm
ਅੱਜ, ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਜੋਸੇਫ ਆਰ. ਬਾਇਡਨ ਅਤੇ ਭਾਰਤੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਪੁਸਟੀ ਕੀਤੀ ਕਿ 21ਵੀਂ ਸਦੀ ਦੀ ਨਿਰਣਾਇਕ ਸਾਂਝੇਦਾਰੀ, ਯੂ.ਐੱਸ. ਭਾਰਤ ਵਿਆਪਕ ਆਲਮੀ ਅਤੇ ਰਣਨੀਤਕ ਸਾਂਝੇਦਾਰੀ, ਨਿਰਣਾਇਕ ਤੌਰ ‘ਤੇ ਇੱਕ ਮਹੱਤਵਅਕਾਂਖੀ ਏਜੰਡਾ ਪੂਰਾ ਕਰ ਰਹੀ ਹੈ ਜੋ ਆਲਮੀ ਹਿਤ ਦੇ ਲਈ ਹੈ। ਦੋਵੇਂ ਨੇਤਾਵਾਂ ਨੇ ਉਸ ਇਤਿਹਾਸਿਕ ਸਮੇਂ ‘ਤੇ ਵਿਚਾਰ ਕੀਤਾ ਜਦੋਂ ਸੰਯੁਕਤ ਰਾਜ ਅਮਰੀਕਾ ਅਤੇ ਭਾਰਤ ਦੇ ਮੱਧ ਵਿਸ਼ਵਾਸ ਅਤੇ ਸਹਿਯੋਗ ਦੇ ਬੇਮਿਸਾਲ ਪੱਧਰ ‘ਤੇ ਸੀ। ਦੋਵੇਂ ਨੇਤਾਵਾਂ ਨੇ ਪੁਸ਼ਟੀ ਕੀਤੀ ਕਿ ਯੂ.ਐੱਸ-ਭਾਰਤ ਸਾਂਝੇਦਾਰੀ ਨੂੰ ਲੋਕਤੰਤਰ, ਸੁਤੰਤਰਤਾ, ਕਾਨੂੰਨ ਦੇ ਸ਼ਾਸਨ, ਮਾਨਵਅਧਿਕਾਰਾਂ, ਬਹੁਲਵਾਦ ਅਤੇ ਸਾਰਿਆਂ ਲਈ ਬਰਾਬਰ ਅਵਸਰਾਂ ਨੂੰ ਕਾਇਮ ਰੱਖਣ ਵਿੱਚ ਪ੍ਰਯਾਸ ਕਰਨਾ ਚਾਹੀਦਾ ਹੈ ਕਿਉਂਕਿ ਦੇਸ਼ ਵੱਧ ਸੰਪੂਰਨ ਸੰਘ ਬਣਨ ਅਤੇ ਸਮਾਨ ਟੀਚਿਆਂ ਨੂੰ ਪੂਰਾ ਕਰਨ ਦਾ ਪ੍ਰਯਾਸ ਕਰਦੇ ਹਨ।ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੌਇਡਾ ਵਿੱਚ ਸੈਮੀਕੌਨ ਇੰਡੀਆ (SEMICON India) 2024 ਸਮਾਗਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 11th, 12:00 pm
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਅਸ਼ਵਿਨੀ ਵੈਸ਼ਣਵ, ਜਿਤਿਨ ਪ੍ਰਸਾਦ, ਗਲੋਬਲ ਸੈਮੀਕੰਡਕਟਰ ਇੰਡਸਟ੍ਰੀ ਨਾਲ ਜੁੜੇ ਸਾਰੇ ਦਿੱਗਜ, ਐਜੂਕੇਸ਼ਨ, ਰਿਸਰਚ ਅਤੇ ਇਨੋਵੇਸ਼ਨ ਵਰਲਡ ਨਾਲ ਜੁੜੇ ਸਾਰੇ ਸਾਥੀ, ਹੋਰ ਅਤਿਥੀਗਣ, ਦੇਵੀਓ ਅਤੇ ਸੱਜਣੋ! ਆਪ ਸਭ ਨੂੰ ਨਮਸਕਾਰ !ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੌਇਡਾ ਵਿੱਚ ਸੈਮੀਕੌਨ ਇੰਡੀਆ 2024 ਦਾ ਉਦਘਾਟਨ ਕੀਤਾ
September 11th, 11:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੰਡੀਆ ਐਕਸਪੋ ਮਾਰਟ, ਗ੍ਰੇਟਰ ਨੌਇਡਾ, ਉੱਤਰ ਪ੍ਰਦੇਸ਼ ਵਿੱਚ ਸੈਮੀਕੌਨ ਇੰਡੀਆ (SEMICON India) 2024 ਦਾ ਉਦਘਾਟਨ ਕੀਤਾ। ਸ਼੍ਰੀ ਮੋਦੀ ਨੇ ਇਸ ਅਵਸਰ ‘ਤੇ ਪ੍ਰਦਰਸ਼ਨੀ ਦਾ ਦੌਰਾ ਕੀਤਾ। 11 ਤੋਂ 13 ਸਤੰਬਰ ਤੱਕ ਚਲਣ ਵਾਲੀ ਇਸ ਤਿੰਨ ਦਿਨੀਂ ਕਾਨਫਰੰਸ ਵਿੱਚ ਭਾਰਤ ਦੀ ਸੈਮੀਕੰਡਕਟਰ ਰਣਨੀਤੀ ਅਤੇ ਨੀਤੀ (India’s semiconductor strategy and policy) ਨੂੰ ਪ੍ਰਦਰਸ਼ਿਤ ਕੀਤਾ ਜਾਵੇਗਾ, ਜਿਸ ਦਾ ਉਦੇਸ਼ ਭਾਰਤ ਨੂੰ ਸੈਮੀਕੰਡਕਟਰਸ (semiconductors) ਦੇ ਲਈ ਇੱਕ ਗਲੋਬਲ ਹੱਬ (global hub) ਬਣਾਉਣਾ ਹੈ।ਮੁੰਬਈ ਵਿੱਚ ਗਲੋਬਲ ਫਿਨਟੈੱਕ ਫੈਸਟ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 30th, 12:00 pm
ਇਹ ਭਾਰਤ ਵਿੱਚ ਤਿਉਹਾਰਾਂ ਦਾ ਮੌਸਮ ਹੈ, ਹੁਣੇ-ਹੁਣੇ ਜਨਮਅਸ਼ਟਮੀ ਅਸੀਂ ਮਨਾਈ ਹੈ। ਅਤੇ ਖੁਸ਼ੀ ਦੇਖੋ ਸਾਡੀ ਇਕੋਨੌਮੀ ਅਤੇ ਸਾਡੀ ਮਾਰਕਿਟ ਵਿੱਚ ਵੀ ਉਤਸਵ ਦਾ ਮਾਹੌਲ ਹੈ। ਇਸ ਫੈਸਟਿਵ ਮੂਡ ਵਿੱਚ, ਇਹ ਗਲੋਬਲ ਫਿਨਟੈੱਕ ਫੈਸਟੀਵਲ ਹੋ ਰਿਹਾ ਹੈ। ਅਤੇ ਉਹ ਵੀ ਸੁਪਨਿਆਂ ਦੀ ਨਗਰੀ ਮੁੰਬਈ ਵਿੱਚ। ਮੈਂ ਦੇਸ਼ ਅਤੇ ਦੁਨੀਆ ਤੋਂ ਇੱਥੇ ਆਏ ਸਾਰੇ ਮਹਿਮਾਨਾਂ ਦਾ, ਅਭਿਨੰਦਨ ਕਰਦਾ ਹਾਂ, ਸੁਆਗਤ ਕਰਦਾ ਹਾਂ। ਇੱਥੇ ਆਉਣ ਤੋਂ ਪਹਿਲਾਂ ਮੈਂ ਅਲੱਗ-ਅਲੱਗ ਐਗਜ਼ੀਬਿਸ਼ਨਾਂ ਦੇਖ ਕੇ ਆਇਆ ਹਾਂ, ਕਾਫੀ ਸਾਥੀਆਂ ਨਾਲ ਗੱਪਾਂ ਲੜਾ ਕੇ ਆਇਆ ਹਾਂ। ਸਾਡੇ ਨੌਜਵਾਨਾਂ ਦੇ ਇਨੋਵੇਸ਼ਨ ਦਾ ਅਤੇ ਫਿਊਚਰ ਦੀਆਂ ਸੰਭਾਵਨਾਵਾਂ ਦਾ ਇੱਕ ਪੂਰਾ ਨਵਾਂ ਸੰਸਾਰ ਉੱਥੇ ਦਿਖਾਈ ਦੇ ਰਿਹਾ ਹੈ। ਚਲੋ ਤੁਹਾਡੇ ਕੰਮ ਲਈ ਮੈਂ ਸ਼ਬਦ ਬਦਲਦਾ ਹਾਂ, ਇੱਕ ਪੂਰੀ ਨਵੀਂ ਦੁਨੀਆ ਦਿਖਾਈ ਦੇ ਰਹੀ ਹੈ। ਮੈਂ ਇਸ ਫੈਸਟੀਵਲ ਦੇ ਆਯੋਜਕਾਂ ਨੂੰ, ਸਾਰਿਆਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ।“ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਮੁੰਬਈ ਵਿੱਚ ਗਲੋਬਲ ਫਿਨਟੈੱਕ ਫੈਸਟ (ਜੀਐੱਫਐੱਫ) ਨੂੰ ਸੰਬੋਧਨ ਕੀਤਾ
August 30th, 11:15 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੁੰਬਈ (ਮਹਾਰਾਸ਼ਟਰ) ਵਿੱਚ ਜਿਓ ਵਰਲਡ ਕਨਵੈਨਸ਼ਨ ਸੈਂਟਰ ਵਿੱਚ ਗਲੋਬਲ ਫਿਨਟੈੱਕ ਫੈਸਟ (ਜੀਐੱਫਐੱਫ) 2024 ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਅਵਸਰ ‘ਤੇ ਆਯੋਜਿਤ ਪ੍ਰਦਰਸ਼ਨੀ ਦਾ ਅਵਲੋਕਨ ਵੀ ਕੀਤਾ। ਜੀਐੱਫਐੱਫ ਦਾ ਆਯੋਜਨ ਪੇਮੈਂਟਸ ਕਾਉਂਸਿਲ ਆਫ ਇੰਡੀਆ, ਨੈਸ਼ਨਲ ਪੇਮੈਂਟਸ ਕਾਰਪੋਰੇਸ਼ਨ ਆਫ ਇੰਡੀਆ ਅਤੇ ਫਿਨਟੈੱਕ ਕਨਵਰਜੈਂਸ ਕਾਉਂਸਿਲ ਦੁਆਰਾ ਸੰਯੁਕਤ ਤੌਰ ‘ਤੇ ਕੀਤਾ ਹੈ। ਇਸ ਦਾ ਉਦੇਸ਼ ਫਿਨਟੈੱਕ ਵਿੱਚ ਭਾਰਤ ਦੀ ਪ੍ਰਗਤੀ ਨੂੰ ਪ੍ਰਦਰਸ਼ਿਤ ਕਰਨਾ ਅਤੇ ਇਸ ਖੇਤਰ ਦੇ ਪ੍ਰਮੁੱਖ ਹਿਤਧਾਰਕਾਂ ਨੂੰ ਇੱਕ ਮੰਚ ‘ਤੇ ਲਿਆਉਣਾ ਹੈ।ਭਾਰਤੀ ਵਿਦੇਸ਼ ਸੇਵਾ ਦੇ 2023 ਬੈਚ ਦੇ ਅਫ਼ਸਰ ਟ੍ਰੇਨੀਆਂ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
August 29th, 06:35 pm
ਟ੍ਰੇਨੀ ਅਫ਼ਸਰਾਂ ਨੇ ਪ੍ਰਧਾਨ ਮੰਤਰੀ ਦੀ ਅਗਵਾਈ ਵਿੱਚ ਵਿਦੇਸ਼ ਨੀਤੀ ਦੀ ਸਫ਼ਲਤਾ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨਾਲ ਆਪਣੇ ਆਗਾਮੀ ਨਵੇਂ ਕਾਰਜਭਾਰ ਬਾਰੇ ਸੁਝਾਅ ਅਤੇ ਮਾਰਗਦਰਸ਼ਨ ਮੰਗਿਆ। ਪ੍ਰਧਾਨ ਮੰਤਰੀ ਨੇ ਸੁਝਾਅ ਦਿੱਤਾ ਕਿ ਉਨ੍ਹਾਂ ਨੂੰ ਹਮੇਸ਼ਾ ਦੇਸ਼ ਦੇ ਸੱਭਿਆਚਾਰ ਨੂੰ ਮਾਣ ਅਤੇ ਗਰਿਮਾ ਦੇ ਨਾਲ ਅਪਣਾਉਣਾ ਚਾਹੀਦਾ ਹੈ ਅਤੇ ਜਿੱਥੇ ਵੀ ਉਹ ਪੋਸਟਿਡ ਹੋਣ, ਉਸ ਨੂੰ ਪ੍ਰਦਰਸ਼ਿਤ ਕਰਨ ਦਾ ਯਤਨ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਨਿਜੀ ਆਚਰਣ ਸਹਿਤ ਜੀਵਨ ਦੇ ਸਾਰੇ ਖੇਤਰਾਂ ਵਿੱਚ ਬਸਤੀਵਾਦੀ ਮਾਨਸਿਕਤਾ ‘ਤੇ ਕਾਬੂ ਪਾਉਣ ਅਤੇ ਇਸ ਦੀ ਬਜਾਏ ਖ਼ੁਦ ਨੂੰ ਦੇਸ਼ ਦੇ ਗੌਰਵਸ਼ਾਲੀ ਪ੍ਰਤੀਨਿਧੀ ਦੇ ਰੂਪ ਵਿੱਚ ਪੇਸ਼ ਕਰਨ ਦੀ ਗੱਲ ਕਹੀ।ਵਾਰਸਾ, ਪੋਲੈਂਡ ਵਿੱਚ ਭਾਰਤੀ ਭਾਈਚਾਰੇ ਦੇ ਪ੍ਰੋਗਰਾਮ ਵਿੱਚ ਪ੍ਰਧਾਨ ਮਤੰਰੀ ਦੇ ਸੰਬੋਧਨ ਦਾ ਮੂਲ-ਪਾਠ
August 21st, 11:45 pm
ਇਹ ਨਜ਼ਾਰਾ ਵਾਕਈ ਅਦਭੁਤ ਹੈ ਅਤੇ ਤੁਹਾਡਾ ਇਹ ਉਤਸ਼ਾਹ ਵੀ ਅਦਭੁਤ ਹੈ। ਮੈਂ ਜਦੋ ਤੋਂ ਇੱਥੇ ਪੈਰ ਰੱਖਿਆ ਹੈ, ਤੁਸੀਂ ਥਕਦੇ ਹੀ ਨਹੀਂ ਹੋ। ਤੁਸੀਂ ਸਾਰੇ ਪੋਲੈਂਡ ਦੇ ਅਲੱਗ-ਅਲੱਗ ਹਿੱਸਿਆਂ ਤੋਂ ਆਏ ਹੋ, ਸਭ ਦੀਆਂ ਅਲੱਗ-ਅਲੱਗ ਭਾਸ਼ਾਵਾਂ ਹਨ, ਬੋਲੀਆਂ ਹਨ, ਖਾਨ-ਪਾਨ ਹਨ। ਲੇਕਿਨ ਸਭ ਭਾਰਤੀਯਤਾ ਦੇ ਭਾਵ ਨਾਲ ਜੁੜੇ ਹੋਏ ਹਨ। ਤੁਸੀਂ ਇੱਥੇ ਇੰਨਾ ਸ਼ਾਨਦਾਰ ਸੁਆਗਤ ਕੀਤਾ ਹੈ, ਮੈਂ ਆਪ ਸਭ ਦਾ, ਪੋਲੈਂਡ ਦੀ ਜਨਤਾ ਦਾ ਇਸ ਸੁਆਗਤ ਦੇ ਲਈ ਬਹੁਤ ਧੰਨਵਾਦੀ ਹਾਂ।PM Modi addresses Indian community in Warsaw, Poland
August 21st, 11:30 pm
Prime Minister Narendra Modi addressed the Indian Diaspora in Warsaw, Poland. The PM expressed that India's current global strategy emphasizes building strong international relationships and fostering peace. India’s approach has shifted to actively engaging with each nation. The focus is on enhancing global cooperation and leveraging India’s historical values of unity and compassion.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 78ਵੇਂ ਸੁਤੰਤਰਤਾ ਦਿਵਸ ‘ਤੇ ਲਾਲ ਕਿਲੇ ਦੀ ਫ਼ਸੀਲ ਤੋਂ ਰਾਸ਼ਟਰ ਨੂੰ ਸੰਬੋਧਨ ਕੀਤਾ
August 15th, 03:04 pm
ਜੇਕਰ ਮੇਰੇ ਦੇਸ਼ ਦੇ 140 ਕਰੋੜ ਨਾਗਰਿਕ, ਮੇਰੇ ਪਰਿਵਾਰ ਦੇ 140 ਕਰੋੜ ਮੈਂਬਰ ਇੱਕ ਸੰਕਲਪ ਲੈ ਕੇ ਨਿਕਲਣ, ਇੱਕ ਦਿਸ਼ਾ ਤੈਅ ਕਰਨ ਅਤੇ ਮੋਢੇ ਨਾਲ ਮੋਢਾ ਜੋੜ ਕੇ ਕਦਮ-ਦਰ-ਕਦਮ ਅੱਗੇ ਵਧਣ, ਚਾਹੇ ਕਿੰਨੀਆਂ ਭੀ ਬੜੀਆਂ ਚੁਣੌਤੀਆਂ ਹੋਣ, ਕਿੰਨੀ ਭੀ ਤੀਬਰ ਕਮੀ ਜਾਂ ਸਾਧਨਾਂ ਲਈ ਸੰਘਰਸ਼ ਕਿਉਂ ਨਾ ਹੋਵੇ। ਅਸੀਂ ਹਰ ਚੁਣੌਤੀ ਨੂੰ ਪਾਰ ਕਰ ਸਕਦੇ ਹਾਂ ਅਤੇ ਇੱਕ ਸਮ੍ਰਿੱਧ ਭਾਰਤ ਦਾ ਨਿਰਮਾਣ ਕਰ ਸਕਦੇ ਹਾਂ ਅਤੇ 2047 ਤੱਕ 'ਵਿਕਸਿਤ ਭਾਰਤ' (‘Viksit Bharat’) ਦਾ ਲਕਸ਼ ਪ੍ਰਾਪਤ ਕਰ ਸਕਦੇ ਹਾਂ।78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
August 15th, 01:09 pm
ਅੱਜ ਉਹ ਸ਼ੁਭ ਘੜੀ ਹੈ, ਜਦੋਂ ਅਸੀਂ ਦੇਸ਼ ਲਈ ਮਰ-ਮਿਟਣ ਵਾਲੇ, ਦੇਸ਼ ਦੀ ਆਜ਼ਾਦੀ ਦੇ ਲਈ ਆਪਣਾ ਜੀਵਨ ਸਮਰਪਿਤ ਕਰਨ ਵਾਲੇ, ਆਜੀਵਨ (ਜੀਵਨ ਭਰ) ਸੰਘਰਸ਼ ਕਰਨ ਵਾਲੇ, ਫਾਂਸੀ ਦੇ ਤਖ਼ਤੇ ਦੇ ਚੜ੍ਹ ਕੇ ਭਾਰਤ ਮਾਤਾ ਕੀ ਜੈ (Bharat Mata ki Jai ) ਦੇ ਨਾਅਰੇ ਲਗਾਉਣ ਵਾਲੇ ਅਣਗਿਣਤ ਆਜ਼ਾਦੀ ਦੇ ਦੀਵਾਨਿਆਂ ਨੂੰ ਨਮਨ ਕਰਨ ਦਾ ਇਹ ਪੁਰਬ (ਪਰਵ) ਹੈ। ਉਨ੍ਹਾਂ ਦੀ ਨੇਕ ਯਾਦ ਕਰਨ ਦਾ ਪੁਰਬ (ਪਰਵ) ਹੈ। ਆਜ਼ਾਦੀ ਦੇ ਦੀਵਾਨਿਆਂ ਨੇ ਅੱਜ ਸਾਨੂੰ ਆਜ਼ਾਦੀ ਦੇ ਇਸ ਪੁਰਬ (ਪਰਵ) ਵਿੱਚ ਸੁਤੰਤਰਤਾ ਦਾ ਸਾਹ ਲੈਣ ਦਾ ਸੁਭਾਗ ਦਿੱਤਾ ਹੈ। ਇਹ ਦੇਸ਼ ਉਨ੍ਹਾਂ ਦਾ ਰਿਣੀ (indebted) ਹੈ। ਅਜਿਹੇ ਹਰ ਮਹਾਪੁਰਸ਼ (great personality) ਦੇ ਪ੍ਰਤੀ ਅਸੀਂ ਆਪਣੀ ਸ਼ਰਧਾਭਾਵ ਵਿਅਕਤ ਕਰਦੇ ਹਾਂ।ਭਾਰਤ ਨੇ 78ਵਾਂ ਸੁਤੰਤਰਤਾ ਦਿਵਸ ਮਨਾਇਆ
August 15th, 07:30 am
78ਵੇਂ ਸੁਤੰਤਰਤਾ ਦਿਵਸ 'ਤੇ, ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੰਬੋਧਨ ਵਿੱਚ, ਭਾਰਤ ਦੇ ਭਵਿੱਖ ਲਈ ਇੱਕ ਵਿਜ਼ਨ ਰੇਖਾਂਕਿਤ ਕੀਤਾ। ਸੰਨ 2036 ਓਲੰਪਿਕਸ ਦੀ ਮੇਜ਼ਬਾਨੀ ਤੋਂ ਲੈ ਕੇ ਇੱਕ ਸੈਕੂਲਰ ਸਿਵਲ ਕੋਡ ਦੀ ਵਕਾਲਤ ਕਰਨ ਤੱਕ, ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਦੀ ਸਮੂਹਿਕ ਪ੍ਰਗਤੀ ਅਤੇ ਹਰੇਕ ਨਾਗਰਿਕ ਦੇ ਸਸ਼ਕਤੀਕਰਣ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਲੜਾਈ ਨੂੰ ਨਵੇਂ ਜੋਸ਼ ਨਾਲ ਜਾਰੀ ਰੱਖਣ ਦੀ ਗੱਲ ਕਹੀ। ਇਨੋਵੇਸ਼ਨ, ਸਿੱਖਿਆ ਅਤੇ ਗਲੋਬਲ ਲੀਡਰਸ਼ਿਪ 'ਤੇ ਧਿਆਨ ਕੇਂਦ੍ਰਿਤ ਕਰਦੇ ਹੋਏ, ਉਨ੍ਹਾਂ ਨੇ ਦੁਹਰਾਇਆ ਕਿ 2047 ਤੱਕ ਭਾਰਤ ਨੂੰ ਵਿਕਸਿਤ ਭਾਰਤ ਬਣਨ ਤੋਂ ਕੋਈ ਨਹੀਂ ਰੋਕ ਸਕਦਾ।