ਪ੍ਰਧਾਨ ਮੰਤਰੀ ਨੇ ਆਸਟ੍ਰੇਲਿਆਈ ਪ੍ਰਧਾਨ ਮੰਤਰੀ ਦੀ ਭਾਰਤੀ ਅਤੇ ਪ੍ਰਧਾਨ ਮੰਤਰੀ ਦੀਆਂ ਇਕਾਦਸ਼ (XI) ਕ੍ਰਿਕਟ ਟੀਮਾਂ ਦੇ ਨਾਲ ਮੁਲਾਕਾਤ ‘ਤੇ ਪ੍ਰਸੰਨਤਾ ਵਿਅਕਤ ਕੀਤੀ

November 28th, 07:33 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਸਟ੍ਰੇਲਿਆਈ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਦੀ ਭਾਰਤੀ ਅਤੇ ਪ੍ਰਧਾਨ ਮੰਤਰੀ ਦੀਆਂ ਇਕਾਦਸ਼ (XI) ਕ੍ਰਿਕਟ ਟੀਮਾਂ ਦੇ ਨਾਲ ਮੁਲਾਕਾਤ ‘ਤੇ ਪ੍ਰਸੰਨਤਾ ਵਿਅਕਤ ਕੀਤੀ। ਸ਼੍ਰੀ ਮੋਦੀ ਨੇ ਆਸਟ੍ਰੇਲੀਆ ਵਿੱਚ ਚਲ ਰਹੇ ਟੈਸਟ ਮੈਚਾਂ ਦੀ ਸੀਰੀਜ਼ ਵਿੱਚ ਸ਼ਾਨਦਾਰ ਸ਼ੁਰੂਆਤ ਦੇ ਲਈ ਭਾਰਤੀ ਕ੍ਰਿਕਟ ਖਿਡਾਰੀਆਂ ਦੀ ਭੀ ਸ਼ਲਾਘਾ ਕੀਤੀ।

ਪ੍ਰਧਾਨ ਮੰਤਰੀ ਨੇ ਗੁਆਨਾ ਦੇ ਪ੍ਰਮੁੱਖ ਕ੍ਰਿਕਟ ਖਿਡਾਰੀਆਂ ਨਾਲ ਵਾਰਤਾਲਾਪ ਕੀਤੀ

November 22nd, 05:31 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਆਨਾ ਦੇ ਪ੍ਰਮੁੱਖ ਕ੍ਰਿਕਟ ਖਿਡਾਰੀਆਂ ਦੇ ਨਾਲ ਗੱਲਬਾਤ ਵਿੱਚ ਕਿਹਾ ਕਿ ਕ੍ਰਿਕਟ ਨੇ ਭਾਰਤ ਅਤੇ ਗੁਆਨਾ ਨੂੰ ਨੇੜੇ ਲਿਆਂਦਾ ਹੈ ਅਤੇ ਸੱਭਿਆਚਾਰਕ ਸਬੰਧਾਂ ਨੂੰ ਗਹਿਰਾ ਕੀਤਾ ਹੈ।

ਪ੍ਰਧਾਨ ਮੰਤਰੀ ਦਾ ਗੁਆਨਾ ਵਿੱਚ ਭਾਰਤੀ ਸਮੁਦਾਇ ਨੂੰ ਸੰਬੋਧਨ

November 22nd, 03:02 am

ਅੱਜ ਆਪ (ਤੁਸੀਂ) ਸਭ ਦੇ ਦਰਮਿਆਨ ਆ ਕੇ ਮੈਨੂੰ ਬਹੁਤ ਖੁਸ਼ੀ ਹੋ ਰਹੀ ਹੈ। ਸਭ ਤੋਂ ਪਹਿਲੇ, ਮੈਂ ਰਾਸ਼ਟਰਪਤੀ ਇਰਫਾਨ ਅਲੀ ਦਾ ਸਾਡੇ ਨਾਲ ਸ਼ਾਮਲ ਹੋਣ ਦੇ ਲਈ ਧੰਨਵਾਦ ਕਰਨਾ ਚਾਹੁੰਦਾ ਹਾਂ। ਮੇਰੇ ਆਗਮਨ ਦੇ ਬਾਅਦ ਤੋਂ ਮੈਨੂੰ ਜੋ ਪਿਆਰ ਅਤੇ ਸਨੇਹ ਮਿਲਿਆ ਹੈ, ਉਸ ਤੋਂ ਮੈਂ ਬਹੁਤ ਅਭਿਭੂਤ ਹਾਂ । ਮੈਂ ਰਾਸ਼ਟਰਪਤੀ ਅਲੀ ਦਾ ਮੈਨੂੰ ਆਪਣੇ ਘਰ ਸੱਦਣ ਦੇ ਲਈ ਧੰਨਵਾਦ ਕਰਦਾ ਹਾਂ। ਮੈਂ ਉਨ੍ਹਾਂ ਦੇ ਪਰਿਵਾਰ ਦਾ ਉਨ੍ਹਾਂ ਦੇ ਸੁਹਾਰਦ ਅਤੇ ਸੁਹਿਰਦਤਾ ਦੇ ਲਈ ਧੰਨਵਾਦ ਕਰਦਾ ਹਾਂ। ਪ੍ਰਾਹੁਣਾਚਾਰੀ ਦੀ ਭਾਵਨਾ ਸਾਡੀ ਸੰਸਕ੍ਰਿਤੀ ਦੇ ਮੂਲ ਵਿੱਚ ਹੈ। ਮੈਂ ਪਿਛਲੇ ਦੋ ਦਿਨਾਂ ਵਿੱਚ ਇਸ ਨੂੰ ਮਹਿਸੂਸ ਕਰ ਸਕਦਾ ਹਾਂ। ਰਾਸ਼ਟਰਪਤੀ ਅਲੀ ਅਤੇ ਉਨ੍ਹਾਂ ਦੀ ਦਾਦੀ ਦੇ ਨਾਲ , ਅਸੀਂ ਏਕ ਪੇੜ ਭੀ ਲਗਾਇਆ। ਇਹ ਸਾਡੀ ਪਹਿਲ, “ਏਕ ਪੇੜ ਮਾਂ ਕੇ ਨਾਮ”( Ek Ped Maa Ke Naam) ਦਾ ਹਿੱਸਾ ਹੈ ਅਰਥਾਤ, “ਮਾਂ ਦੇ ਲਈ ਏਕ ਪੇੜ” (a tree for mother”) । ਇਹ ਇੱਕ ਭਾਵਨਾਤਮਕ ਪਲ ਸੀ ਜਿਸ ਨੂੰ ਮੈਂ ਹਮੇਸ਼ਾ ਯਾਦ ਰੱਖਾਂਗਾ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਆਨਾ ਵਿੱਚ ਭਾਰਤੀ ਸਮੁਦਾਇ ਨੂੰ ਸੰਬੋਧਨ ਕੀਤਾ

November 22nd, 03:00 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਆਨਾ ਦੇ ਜਾਰਜਟਾਊਨ ਵਿੱਚ ਆਯੋਜਿਤ ਇੱਕ ਸਮਾਗਮ ਵਿੱਚ ਭਾਰਤੀ ਸਮੁਦਾਇ ਨੂੰ ਸੰਬੋਧਨ ਕੀਤਾ। ਇਸ ਅਵਸਰ ‘ਤੇ ਗੁਆਨਾ ਦੇ ਰਾਸ਼ਟਰਪਤੀ ਡਾ. ਇਰਫਾਨ ਅਲੀ, ਪ੍ਰਧਾਨ ਮੰਤਰੀ ਮਾਰਕ ਫਿਲਿਪਸ, ਉਪ ਰਾਸ਼ਟਰਪਤੀ ਭਰਤ ਜਗਦੇਵ, ਸਾਬਕਾ ਰਾਸ਼ਟਰਪਤੀ ਡੋਨਾਲਡ ਰਾਮੋਤਾਰ (The President of Guyana, Dr. Irfaan Ali, Prime Minister Mark Philips, Vice President Bharat Jagdeo, Former President Donald Ramotar) ਸਹਿਤ ਹੋਰ ਪਤਵੰਤੇ ਵਿਅਕਤੀ ਉਪਸਥਿਤ ਸਨ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਸ਼੍ਰੀ ਮੋਦੀ ਨੇ ਰਾਸ਼ਟਰਪਤੀ ਦਾ ਧੰਨਵਾਦ ਕਰਦੇ ਹੋਏ ਆਪਣੇ ਆਗਮਨ ‘ਤੇ ਵਿਸ਼ੇਸ਼ ਉਤਸਾਹ ਦੇ ਨਾਲ ਕੀਤੇ ਗਏ ਉਨ੍ਹਾਂ ਦੇ ਸ਼ਾਨਦਾਰ ਸੁਆਗਤ ‘ਤੇ ਪ੍ਰਸੰਨਤਾ ਵਿਅਕਤ ਕੀਤੀ। ਉਨ੍ਹਾਂ ਨੇ ਰਾਸ਼ਟਰਪਤੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਸ਼ਾਨਦਾਰ ਪ੍ਰਾਹੁਣਚਾਰੀ ਅਤੇ ਦਿਆਲਤਾ ਦੇ ਲਈ ਧੰਨਵਾਦ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਪ੍ਰਾਹੁਣਚਾਰੀ ਦੀ ਭਾਵਨਾ ਸਾਡੀ ਸੰਸਕ੍ਰਿਤੀ ਦੇ ਮੂਲ ਵਿੱਚ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਭਾਰਤ ਸਰਕਾਰ ਦੀ ਏਕ ਪੇੜ ਮਾਂ ਕੇ ਨਾਮ ਪਹਿਲ (Ek Ped Maa ke Naam initiative) ਦੇ ਤਹਿਤ ਰਾਸ਼ਟਰਪਤੀ ਅਤੇ ਉਨ੍ਹਾਂ ਦੀ ਦਾਦੀ ਦੇ ਨਾਲ ਇੱਕ ਪੇੜ ਲਗਾਇਆ। ਉਨ੍ਹਾਂ ਨੇ ਕਿਹਾ ਕਿ ਇਹ ਇੱਕ ਭਾਵਨਾਤਮਕ ਪਲ ਸੀ ਜਿਸ ਨੂੰ ਉਹ ਹਮੇਸ਼ਾ ਯਾਦ ਰੱਖਣਗੇ।

The bond between India & Guyana is of soil, of sweat, of hard work: PM Modi

November 21st, 08:00 pm

Prime Minister Shri Narendra Modi addressed the National Assembly of the Parliament of Guyana today. He is the first Indian Prime Minister to do so. A special session of the Parliament was convened by Hon’ble Speaker Mr. Manzoor Nadir for the address.

ਪ੍ਰਧਾਨ ਮੰਤਰੀ ਨੇ ਗੁਆਨਾ ਦੀ ਸੰਸਦ ਨੂੰ ਸੰਬੋਧਨ ਕੀਤਾ

November 21st, 07:50 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਆਨਾ ਦੀ ਸੰਸਦ ਦੀ ਨੈਸ਼ਨਲ ਅਸੈਂਬਲੀ ਨੂੰ ਸੰਬੋਧਨ ਕੀਤਾ। ਅਜਿਹਾ ਕਰਨ ਵਾਲੇ ਉਹ ਪਹਿਲੇ ਭਾਰਤੀ ਪ੍ਰਧਾਨ ਮੰਤਰੀ ਹਨ। ਸੰਬੋਧਨ ਦੇ ਲਈ ਮਾਣਯੋਗ ਸਪੀਕਰ ਸ਼੍ਰੀ ਮੰਜ਼ੂਰ ਨਾਦਿਰ (Hon’ble Speaker Mr. Manzoor Nadir) ਦੁਆਰਾ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਸੀ।

ਪ੍ਰਧਾਨ ਮੰਤਰੀ ਨੇ ਸੇਂਟ ਲੂਸੀਆ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

November 21st, 10:13 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 20 ਨਵੰਬਰ ਨੂੰ ਦੂਸਰੇ ਭਾਰਤ-ਕੈਰੀਕੌਮ ਸਮਿਟ (Second India-CARICOM Summit) ਦੇ ਅਵਸਰ ‘ਤੇ ਸੇਂਟ ਲੂਸੀਆ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਫਿਲਿਪ ਜੇ. ਪਿਅਰੇ ਦੇ ਨਾਲ ਸਾਰਥਕ ਚਰਚਾ ਕੀਤੀ।

ਦੂਸਰੇ ਭਾਰਤ-ਕੈਰੀਕੌਮ ਸਮਿਟ ਵਿੱਚ ਪ੍ਰਧਾਨ ਮੰਤਰੀ ਦਾ ਸ਼ੁਰੂਆਤੀ ਭਾਸ਼ਣ (ਦੀਆਂ ਸ਼ੁਰੂਆਤੀ ਟਿੱਪਣੀਆਂ)

November 21st, 02:15 am

ਮੇਰੇ ਮਿੱਤਰ ਰਾਸ਼ਟਰਪਤੀ ਇਰਫਾਨ ਅਲੀ ਅਤੇ ਪ੍ਰਧਾਨ ਮੰਤਰੀ ਡਿਕੌਨ ਮਿਸ਼ੇਲ ਦੇ ਨਾਲ ਦੂਸਰੇ ਭਾਰਤ-ਕੈਰੀਕੌਮ ਸਮਿਟ (second India-CARICOM Summit) ਦੀ ਮੇਜ਼ਬਾਨੀ ਕਰਦੇ ਹੋਏ ਮੈਨੂੰ ਹਾਰਦਿਕ ਖੁਸ਼ੀ ਹੋ ਰਹੀ ਹੈ। ਮੈਂ ਕੈਰੀਕੌਮ ਪਰਿਵਾਰ ਦੇ ਸਾਰੇ ਮੈਂਬਰਾਂ ਦਾ ਹਾਰਦਿਕ ਸੁਆਗਤ ਕਰਦਾ ਹਾਂ, ਅਤੇ ਰਾਸ਼ਟਰਪਤੀ ਇਰਫਾਨ ਅਲੀ ਦਾ ਇਸ ਸਮਿਟ ਦੇ ਸ਼ਾਨਦਾਰ ਆਯੋਜਨ ਦੇ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਾ ਹਾਂ।

ਦੂਜਾ ਭਾਰਤ-ਕੈਰੀਕੌਮ ਸਮਿਟ

November 21st, 02:00 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਗ੍ਰੇਨਾਡਾ ਦੇ ਪ੍ਰਧਾਨ ਮੰਤਰੀ ਸ਼੍ਰੀ ਡਿਕੌਨ ਮਿਸ਼ੇਲ, ਜੋ ਵਰਤਮਾਨ ਵਿੱਚ ਕੈਰੀਕੌਮ ਚੇਅਰ, ਨੇ 20 ਨਵੰਬਰ 2024 ਨੂੰ ਜਾਰਜਟਾਉਨ ਵਿੱਚ ਦੂਸਰੇ ਭਾਰਤ-ਕੈਰੀਕੌਮ ਸਮਿਟ ਦੀ ਪ੍ਰਧਾਨਗੀ ਕੀਤੀ। ਪ੍ਰਧਾਨ ਮੰਤਰੀ ਨੇ ਸਮਿਟ ਦੀ ਮੇਜ਼ਬਾਨੀ ਕਰਨ ਲਈ ਗੁਆਨਾ ਦੇ ਰਾਸ਼ਟਰਪਤੀ ਮਹਾਮਹਿਮ ਇਰਫਾਨ ਅਲੀ ਦਾ ਧੰਨਵਾਦ ਕੀਤਾ। ਪਹਿਲਾ ਭਾਰਤ-ਕੈਰੀਕੌਮ ਸਮਿਟ 2019 ਵਿੱਚ ਨਿਊਯਾਰਕ ਵਿੱਚ ਆਯੋਜਿਤ ਕੀਤਾ ਗਿਆ ਸੀ। ਗੁਆਨਾ ਦੇ ਰਾਸ਼ਟਰਪਤੀ ਅਤੇ ਗ੍ਰੇਨਾਡਾ ਦੇ ਪ੍ਰਧਾਨ ਮੰਤਰੀ ਦੇ ਇਲਾਵਾ, ਸਮਿਟ ਵਿੱਚ ਨਿਮਨਲਿਖਤ ਲੋਕਾਂ ਨੇਹਿੱਸਾ ਲਿਆ::

ਨਤੀਜਿਆਂ ਦੀ ਸੂਚੀ: ਜਮਾਇਕਾ ਦੇ ਪ੍ਰਧਾਨ ਮੰਤਰੀ ਮਹਾਮਹਿਮ ਡਾ ਐਂਡ੍ਰਿਊ ਹੋਲਨੇਸ ਦੀ ਭਾਰਤ ਦੀ ਅਧਿਕਾਰਤ ਯਾਤਰਾ (30 ਸਤੰਬਰ - 3 ਅਕਤੂਬਰ, 2024)

October 01st, 12:30 pm

ਇਲੈਕਟ੍ਰੌਨਿਕਸ ਅਤੇ ਸੂਚਨਾ ਟੈਕਨੋਲੋਜੀ ਮੰਤਰਾਲੇ ਰਾਹੀਂ ਭਾਰਤ ਗਣਰਾਜ ਦੀ ਸਰਕਾਰ ਅਤੇ ਜਮਾਇਕਾ ਦੇ ਪ੍ਰਧਾਨ ਮੰਤਰੀ ਦੇ ਦਫ਼ਤਰ ਦੁਆਰਾ ਜਮਾਇਕਾ ਦੀ ਸਰਕਾਰ ਦਰਮਿਆਨ ਵਿੱਤੀ ਸਮਾਵੇਸ਼ ਅਤੇ ਸਮਾਜਿਕ ਅਤੇ ਆਰਥਿਕ ਤਬਦੀਲੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਫਲ ਡਿਜੀਟਲ ਜਨਤਕ ਬੁਨਿਆਦੀ ਢਾਂਚੇ ਨੂੰ ਸਾਂਝਾ ਕਰਨ ਦੇ ਖੇਤਰ ਵਿੱਚ ਸਹਿਯੋਗ ਬਾਰੇ ਇੱਕ ਸਮਝੌਤਾ ਹੋਇਆ

ਜਮਾਇਕਾ ਦੇ ਪ੍ਰਧਾਨ ਮੰਤਰੀ ਦੇ ਨਾਲ ਸੰਯੁਕਤ ਪ੍ਰੈੱਸ ਕਾਨਫਰੰਸ ਸਮੇਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ

October 01st, 12:00 pm

ਪ੍ਰਧਾਨ ਮੰਤਰੀ ਹੋਲਨੇਸ ਅਤੇ ਉਨ੍ਹਾਂ ਦੇ ਡੈਲੀਗੇਸ਼ਨ ਦਾ ਭਾਰਤ ਵਿੱਚ ਸੁਆਗਤ ਕਰਦੇ ਹੋਏ ਮੈਨੂੰ ਬਹੁਤ ਖੁਸ਼ੀ ਹੋ ਰਹੀ ਹੈ। ਅੱਜ ਪਹਿਲੀ ਵਾਰ ਜਮਾਇਕਾ ਦੇ ਪ੍ਰਧਾਨ ਮੰਤਰੀ ਭਾਰਤ ਦੀ ਦੁਵੱਲੀ ਯਾਤਰਾ ‘ਤੇ ਆਏ ਹਨ। ਇਸ ਲਈ ਅਸੀਂ ਇਸ ਯਾਤਰਾ ਨੂੰ ਵਿਸ਼ੇਸ਼ ਮਹੱਤਵ ਦਿੰਦੇ ਹਾਂ।

ਭਾਰਤੀ ਡਾਇਸਪੋਰਾ, ਨਿਊਯਾਰਕ, ਅਮਰੀਕਾ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

September 22nd, 10:00 pm

ਨਮਸਤੇ U.S. ! ਹੁਣ ਆਪਣਾ ਨਮਸਤੇ ਵੀ ਮਲਟੀਨੈਸ਼ਨਲ ਹੋ ਗਿਆ ਹੈ, ਲੋਕਲ ਤੋਂ ਗਲੋਬਲ ਹੋ ਗਿਆ ਹੈ, ਅਤੇ ਇਹ ਸਭ ਆਪ ਨੇ ਕੀਤਾ ਹੈ। ਆਪਣੇ ਦਿਲ ਵਿੱਚ ਭਾਰਤ ਨੂੰ ਵਸਾ ਕੇ ਰੱਖਣ ਵਾਲੇ ਹਰ ਭਾਰਤੀ ਨੇ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਨਿਊਯਾਰਕ ਵਿਖੇ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ

September 22nd, 09:30 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਿਊਯਾਰਕ ਦੇ ਲੋਂਗ ਆਈਲੈਂਡ (Long Island), ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਭਾਰਤੀ ਭਾਈਚਾਰੇ ਦੀ ਇੱਕ ਵਿਸ਼ਾਲ ਸਭਾ ਨੂੰ ਸੰਬੋਧਨ ਕੀਤਾ। ਇਸ ਪ੍ਰੋਗਰਾਮ ਵਿੱਚ 15,000 ਤੋਂ ਅਧਿਕ ਲੋਕ ਸ਼ਾਮਲ ਹੋਏ।

ਪ੍ਰਧਾਨ ਮੰਤਰੀ ਨੇ ਸਾਬਕਾ ਭਾਰਤੀ ਕ੍ਰਿਕਟਰ ਅਤੇ ਕੋਚ ਸ਼੍ਰੀ ਅੰਸ਼ੂਮਾਨ ਗਾਇਕਵਾੜ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ

July 31st, 11:59 pm

ਸ਼੍ਰੀ ਮੋਦੀ ਨੇ ਕਿਹਾ ਕਿ ਸ਼੍ਰੀ ਅੰਸ਼ੂਮਾਨ ਗਾਇਕਵਾੜ ਜੀ ਨੂੰ ਕ੍ਰਿਕਟ ਵਿੱਚ ਉਨ੍ਹਾਂ ਦੇ ਯੋਗਦਾਨ ਦੇ ਲਈ ਯਾਦ ਕੀਤਾ ਜਾਵੇਗਾ। ਉਹ ਇੱਕ ਪ੍ਰਤਿਭਾਸ਼ਾਲੀ ਖਿਡਾਰੀ ਅਤੇ ਇੱਕ ਅਸਾਧਾਰਣ ਕੋਚ ਸਨ।

ਪ੍ਰਧਾਨ ਮੰਤਰੀ ਨੇ ਕ੍ਰਿਕਟ ਵਿੱਚ ਰਵਿੰਦਰ ਜਡੇਜਾ ਦੇ ਯੋਗਦਾਨ ਦੀ ਸ਼ਲਾਘਾ ਕੀਤੀ

June 30th, 07:19 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਕ੍ਰਿਕਟਰ ਰਵਿੰਦਰ ਜਡੇਜਾ ਦੀ ਪਿਛਲੇ ਕੁਝ ਵਰ੍ਹਿਆਂ ਵਿੱਚ ਖੇਡ (game) ਦੇ ਵਿਭਿੰਨ ਵਿਭਾਗਾਂ ਵਿੱਚ ਉਨ੍ਹਾਂ ਦੇ ਪ੍ਰਦਰਸ਼ਨ ਦੇ ਲਈ ਸ਼ਲ਼ਾਘਾ ਕੀਤੀ।

ਪ੍ਰਧਾਨ ਮੰਤਰੀ ਮੋਦੀ ਨੇ ਟੀ20 ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਕ੍ਰਿਕਟ ਟੀਮ ਨੂੰ ਫੋਨ ‘ਤੇ ਵਧਾਈਆਂ ਦਿੱਤੀਆਂ

June 30th, 02:06 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਫੋਨ ‘ਤੇ ਗੱਲ ਕੀਤੀ ਅਤੇ ਆਈਸੀਸੀ ਪੁਰਸ਼ ਟੀ20 ਵਿਸ਼ਵ ਕੱਪ ਵਿੱਚ ਜਿੱਤ ‘ਤੇ ਭਾਰਤੀ ਪੁਰਸ਼ ਕ੍ਰਿਕਟ ਟੀਮ ਨੂੰ ਵਧਾਈਆਂ ਦਿੱਤੀਆਂ। ਸ਼੍ਰੀ ਮੋਦੀ ਨੇ ਟੂਰਨਾਮੈਂਟ ਵਿੱਚ ਟੀਮ ਦੇ ਮੈਂਬਰਾਂ ਦੁਆਰਾ ਦਿਖਾਏ ਗਏ ਮਿਸਾਲੀ ਕੌਸ਼ਲ ਅਤੇ ਭਾਵਨਾ ਦੀ ਸ਼ਲਾਘਾ ਕੀਤੀ।

ਪ੍ਰਧਾਨ ਮੰਤਰੀ ਨੇ ਟੀ20 ਵਿਸ਼ਵ ਕੱਪ ਜਿੱਤਣ ‘ਤੇ ਭਾਰਤੀ ਕ੍ਰਿਕਟ ਟੀਮ ਨੂੰ ਵਧਾਈਆਂ ਦਿੱਤੀਆਂ

June 29th, 11:56 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਟੀ20 ਵਿਸ਼ਵ ਕੱਪ ਜਿੱਤਣ ‘ਤੇ ਭਾਰਤੀ ਕ੍ਰਿਕਟ ਟੀਮ ਨੂੰ ਵਧਾਈਆਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਕ੍ਰਿਕਟਰ ਮੁਹੰਮਦ ਸ਼ਮੀ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ

February 27th, 12:26 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕ੍ਰਿਕੇਟਰ ਮੁਹੰਮਦ ਸ਼ਮੀ ਦੇ ਜਲਦੀ ਠੀਕ ਹੋਣ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ।

ਮਨ ਕੀ ਬਾਤ ਦਸੰਬਰ 2023

December 31st, 11:30 am

ਸਾਥੀਓ, ‘ਮਨ ਕੀ ਬਾਤ’ ਸੁਣਨ ਵਾਲੇ ਕਈ ਲੋਕਾਂ ਨੇ ਮੈਨੂੰ ਖ਼ਤ ਲਿਖ ਕੇ ਆਪਣੇ ਯਾਦਗਾਰ ਪਲ ਸਾਂਝੇ ਕੀਤੇ ਹਨ। ਇਹ 140 ਕਰੋੜ ਭਾਰਤੀਆਂ ਦੀ ਤਾਕਤ ਹੈ ਕਿ ਇਸ ਸਾਲ, ਸਾਡੇ ਦੇਸ਼ ਨੇ, ਕਈ ਵਿਸ਼ੇਸ਼ ਉਪਲਬਧੀਆਂ ਹਾਸਲ ਕੀਤੀਆਂ ਹਨ। ਇਸੇ ਸਾਲ ਨਾਰੀ ਸ਼ਕਤੀ ਵੰਦਨ ਅਧੀਨਿਯਮ ਪਾਸ ਹੋਇਆ, ਜਿਸ ਦੀ ਉਡੀਕ ਵਰ੍ਹਿਆਂ ਤੋਂ ਸੀ। ਬਹੁਤ ਸਾਰੇ ਲੋਕਾਂ ਨੇ ਖ਼ਤ ਲਿਖ ਕੇ ਭਾਰਤ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ ਬਣਨ ’ਤੇ ਖੁਸ਼ੀ ਜ਼ਾਹਿਰ ਕੀਤੀ ਹੈ। ਅਨੇਕਾਂ ਲੋਕਾਂ ਨੇ ਮੈਨੂੰ ਜੀ-20 ਸਮਿਟ ਦੀ ਸਫਲਤਾ ਯਾਦ ਦਿਵਾਈ। ਸਾਥੀਓ, ਅੱਜ ਭਾਰਤ ਦਾ ਕੋਨਾ-ਕੋਨਾ, ਆਤਮ-ਵਿਸ਼ਵਾਸ ਨਾਲ ਭਰਿਆ ਹੋਇਆ ਹੈ, ਵਿਕਸਿਤ ਭਾਰਤ ਦੀ ਭਾਵਨਾ ਨਾਲ, ਆਤਮ-ਨਿਰਭਰਤਾ ਦੀ ਭਾਵਨਾ ਨਾਲ ਸਰਾਬੋਰ ਹੈ। 2024 ਵਿੱਚ ਵੀ ਅਸੀਂ ਇਸੇ ਭਾਵਨਾ ਅਤੇ ਮੋਮੈਂਟਮ ਨੂੰ ਬਣਾਈ ਰੱਖਣਾ ਹੈ। ਦੀਵਾਲੀ ’ਤੇ ਰਿਕਾਰਡ ਕਾਰੋਬਾਰ ਨੇ ਇਹ ਸਾਬਤ ਕੀਤਾ ਕਿ ਹਰ ਭਾਰਤੀ ‘ਵੋਕਲ ਫਾਰ ਲੋਕਲ’ ਦੇ ਮੰਤਰ ਨੂੰ ਮਹੱਤਵ ਦੇ ਰਿਹਾ ਹੈ।

ਪ੍ਰਧਾਨ ਮੰਤਰੀ ਨੇ ਜੰਮੂ-ਕਸ਼ਮੀਰ ਦੇ ਵਿਦਿਆਰਥੀਆਂ ਦੇ ਵਫ਼ਦ ਨਾਲ ਗੱਲਬਾਤ ਕੀਤੀ

December 24th, 07:28 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 7, ਲੋਕ ਕਲਿਆਣ ਮਾਰਗ ਸਥਿਤ ਆਪਣੇ ਆਵਾਸ ‘ਤੇ ਜੰਮੂ ਅਤੇ ਕਸ਼ਮੀਰ ਦੇ ਵਿਦਿਆਰਥੀਆਂ ਦੇ ਵਫ਼ਦ ਨਾਲ ਗੱਲਬਾਤ ਕੀਤੀ। ਜੰਮੂ ਅਤੇ ਕਸ਼ਮੀਰ ਦੇ ਸਾਰੇ ਜ਼ਿਲ੍ਹਿਆਂ ਤੋਂ ਆਏ ਲਗਭਗ 250 ਵਿਦਿਆਰਥੀਆਂ ਨੇ ਨਿਸ਼ਚਿੰਤ (freewheeling) ਅਤੇ ਗ਼ੈਰ ਰਸਮੀ ਗੱਲਬਾਤ ਵਿੱਚ ਹਿੱਸਾ ਲਿਆ।