ਮਹਾਰਾਸ਼ਟਰ ਦੇ ਵਰਧਾ ਵਿੱਚ ਰਾਸ਼ਟਰੀ ‘ਪੀਐੱਮ ਵਿਸ਼ਵਕਰਮਾ’ ਪ੍ਰੋਗਰਾਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 20th, 11:45 am
ਦੋ ਦਿਨ ਪਹਿਲਾਂ ਹੀ ਅਸੀਂ ਸਾਰਿਆਂ ਨੇ ਵਿਸ਼ਵਕਰਮਾ ਪੂਜਾ ਦਾ ਉਤਸਵ ਮਨਾਇਆ ਹੈ। ਅਤੇ ਅੱਜ, ਵਰਧਾ ਦੀ ਪਵਿੱਤਰ ਧਰਤੀ ‘ਤੇ ਅਸੀਂ ਪੀਐੱਮ ਵਿਸ਼ਵਕਰਮਾ ਯੋਜਨਾ ਦੀ ਸਫਲਤਾ ਦਾ ਉਤਸਵ ਮਨਾ ਰਹੇ ਹਾਂ। ਅੱਜ ਇਹ ਦਿਨ ਇਸ ਲਈ ਵੀ ਖਾਸ ਹੈ, ਕਿਉਂਕਿ 1932 ਵਿੱਚ ਅੱਜ ਦੇ ਦਿਨ ਮਹਾਤਮਾ ਗਾਂਧੀ ਜੀ ਨੇ ਅਛੂਤਤਾ ਦੇ ਖਿਲਾਫ ਅਭਿਯਾਨ ਸ਼ੁਰੂ ਕੀਤਾ ਸੀ। ਅਜਿਹੇ ਵਿੱਚ ਵਿਸ਼ਵਕਰਮਾ ਯੋਜਨਾ ਦੇ ਇੱਕ ਸਾਲ ਪੂਰੇ ਹੋਣ ਦਾ ਇਹ ਉਤਸਵ, ਬਿਨੋਬਾ ਭਾਵੇ ਜੀ ਦੀ ਇਹ ਸਾਧਨਾ ਸਥਲੀ, ਮਹਾਤਮਾ ਗਾਂਧੀ ਜੀ ਦੀ ਕਰਮਭੂਮੀ, ਵਰਧਾ ਦੀ ਇਹ ਧਰਤੀ, ਇਹ ਉਪਲਬਧੀ ਅਤੇ ਪ੍ਰੇਰਣਾ ਦਾ ਅਜਿਹਾ ਸੰਗਮ ਹੈ, ਜੋ ਵਿਕਸਿਤ ਭਾਰਤ ਦੇ ਸਾਡੇ ਸੰਕਲਪਾਂ ਨੂੰ ਨਵੀਂ ਊਰਜਾ ਦੇਵੇਗਾ। ਵਿਸ਼ਵਕਰਮਾ ਯੋਜਨਾ ਦੇ ਜ਼ਰੀਏ ਅਸੀਂ ਸ਼੍ਰਮ ਤੋਂ ਸਮ੍ਰਿੱਧੀ, ਇਸ ਦਾ ਕੌਸ਼ਲ ਨਾਲ ਬਿਹਤਰ ਕੱਲ੍ਹ ਦਾ ਜੋ ਸੰਕਲਪ ਲਿਆ ਹੈ, ਵਰਧਾ ਵਿੱਚ ਬਾਪੂ ਦੀਆਂ ਪ੍ਰੇਰਣਾਵਾਂ ਸਾਡੇ ਉਨ੍ਹਾਂ ਸੰਕਲਪਾਂ ਨੂੰ ਸਿੱਧੀ ਤੱਕ ਲੈ ਜਾਣ ਦਾ ਮਾਧਿਅਮ ਬਣਨਗੀਆਂ। ਮੈਂ ਇਸ ਯੋਜਨਾ ਨਾਲ ਜੁੜੇ ਸਾਰੇ ਲੋਕਾਂ, ਦੇਸ਼ ਭਰ ਦੇ ਸਾਰੇ ਲਾਭਾਰਥੀਆਂ ਨੂੰ ਇਸ ਅਵਸਰ ‘ਤੇ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਵਰਧਾ, ਵਿੱਚ ਨੈਸ਼ਨਲ ਪੀਐੱਮ ਵਿਸ਼ਵਕਰਮਾ ਪ੍ਰੋਗਰਾਮ ਨੂੰ ਸੰਬੋਧਨ ਕੀਤਾ
September 20th, 11:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਵਰਧਾ ਵਿੱਚ ਨੈਸ਼ਨਲ ਪੀਐੱਮ ਵਿਸ਼ਵਕਰਮਾ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ‘ਆਚਾਰਿਆ ਚਾਣਕਯ ਕੌਸ਼ਲਯ ਵਿਕਾਸ ਯੋਜਨਾ’ ਅਤੇ ‘ਪੁਣਯਸ਼ਲੋਕ ਅਹਿਲਯਾਬਾਈ ਹੋਲਕਰ ਮਹਿਲਾ ਸਟਾਰਟਅੱਪ ਸਕੀਮ’ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਪੀਐੱਮ ਵਿਸ਼ਵਕਰਮਾ ਦੇ ਲਾਭਪਾਤਰੀਆਂ ਨੂੰ ਸਰਟੀਫਿਕੇਟਸ ਅਤੇ ਲੋਨ ਜਾਰੀ ਕੀਤੇ ਅਤੇ ਪੀਐੱਮ ਵਿਸ਼ਵਕਰਮਾ ਦੇ ਤਹਿਤ ਪ੍ਰੋਗਰੈੱਸ ਦਾ ਇੱਕ ਵਰ੍ਹਾ ਪੂਰਾ ਹੋਣ ਨੂੰ ਯਾਦਗਾਰ ਬਣਾਉਣ ਦੇ ਲਈ ਸਮਰਪਿਤ ਇੱਕ ਸਮਾਰਕ ਡਾਕ ਟਿਕਟ ਵੀ ਜਾਰੀ ਕੀਤੀ। ਸ਼੍ਰੀ ਮੋਦੀ ਨੇ ਮਹਾਰਾਸ਼ਟਰ ਦੇ ਅਮਰਾਵਤੀ ਵਿੱਚ “ਪੀਐੱਮ ਮੈਗਾ ਇੰਟੇਗ੍ਰੇਟਿਡ ਟੈਕਸਟਾਈਲ ਰੀਜ਼ਨ ਐਂਡ ਅਪੈਰਲ (ਪੀਐੱਮ ਮਿਤ੍ਰ) ਪਾਰਕ ਦਾ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ਇਸ ਮੌਕੇ ‘ਤੇ ਆਯੋਜਿਤ ਪ੍ਰਦਰਸ਼ਨੀ ਦਾ ਦੌਰਾ ਕੀਤਾ।ਅਰੁਣਾਚਲ ਪ੍ਰਦੇਸ਼ ਵਿੱਚ ਵਿਕਸਿਤ ਭਾਰਤ-ਵਿਕਸਿਤ ਨੌਰਥ ਈਸਟ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 09th, 11:09 am
ਅਰੁਣਾਚਲ ਪ੍ਰਦੇਸ਼, ਮਣੀਪੁਰ, ਮੇਘਾਲਿਆ, ਨਾਗਾਲੈਂਡ, ਸਿੱਕਿਮ ਅਤੇ ਤ੍ਰਿਪੁਰਾ ਦੇ ਰਾਜਪਾਲ ਮਹੋਦਯ ਅਤੇ ਮੁੱਖ ਮੰਤਰੀ ਗਣ, ਕੇਂਦਰੀ ਕੈਬਨਿਟ ਦੇ ਮੇਰੇ ਸਾਥੀ, ਰਾਜਾਂ ਦੇ ਮੰਤਰੀਗਣ, ਸਾਂਸਦ ਸਾਥੀ, ਸਾਰੇ ਵਿਧਾਇਕ ਗਣ, ਹੋਰ ਸਾਰੇ ਜਨਪ੍ਰਤੀਨਿਧੀ ਅਤੇ ਇਨ੍ਹਾਂ ਸਾਰੇ ਰਾਜਾਂ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਨੇ ਅਰੁਣਾਚਲ ਪ੍ਰਦੇਸ਼ ਦੇ ਈਟਾਨਗਰ ਵਿੱਚ ਵਿਕਸਿਤ ਭਾਰਤ ਵਿਕਸਿਤ ਉੱਤਰ-ਪੂਰਬ ਪ੍ਰੋਗਰਾਮ (Viksit Bharat Viksit North East Program ) ਨੂੰ ਸੰਬੋਧਨ ਕੀਤਾ
March 09th, 10:46 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਰੁਣਾਚਲ ਪ੍ਰਦੇਸ਼ ਦੇ ਈਟਾਨਗਰ ਵਿੱਚ ਵਿਕਸਿਤ ਭਾਰਤ-ਵਿਕਸਿਤ ਉੱਤਰ-ਪੂਰਬ ਪ੍ਰੋਗਰਾਮ (Viksit Bharat Viksit North East Program) ਨੂੰ ਸੰਬੋਧਨ ਕੀਤਾ। ਸ਼੍ਰੀ ਮੋਦੀ ਨੇ ਮਣੀਪੁਰ, ਮੇਘਾਲਿਆ, ਨਾਗਾਲੈਂਡ, ਸਿੱਕਿਮ, ਤ੍ਰਿਪੁਰਾ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਲਗਭਗ 55,600 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ ਸੇਲਾ ਸੁਰੰਗ ਨੂੰ ਭੀ ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਲਗਭਗ 10,000 ਕਰੋੜ ਰੁਪਏ ਦੀ ਉੱਨਤੀ ਸਕੀਮ (UNNATI scheme) ਲਾਂਚ ਕੀਤੀ। ਅੱਜ ਦੇ ਵਿਕਾਸ ਪ੍ਰੋਜੈਕਟਾਂ ਵਿੱਚ ਰੇਲ, ਸੜਕ, ਸਿਹਤ, ਆਵਾਸ, ਸਿੱਖਿਆ, ਸੀਮਾ ‘ਤੇ ਢਾਂਚਾਗਤ ਵਿਕਾਸ, ਆਈਟੀ, ਬਿਜਲੀ, ਤੇਲ ਤੇ ਗੈਸ ਜਿਹੇ ਹੋਰ ਖੇਤਰ ਸ਼ਾਮਲ ਹਨ।ਬਿਹਾਰ ਦੇ ਬੇਗੂਸਰਾਏ ਵਿੱਚ ਵਿਭਿੰਨ ਪ੍ਰੋਜੈਕਟਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 02nd, 08:06 pm
ਜੈਮੰਗਲਾ ਗੜ੍ਹ ਮੰਦਿਰ ਅਤੇ ਨੌਲਖਾ ਮੰਦਿਰ ਵਿੱਚ ਬਿਰਾਜਮਾਨ ਦੇਵੀ-ਦੇਵਤਿਆਂ ਨੂੰ ਮੈਂ ਪ੍ਰਣਾਮ ਕਰਦਾ ਹਾਂ। ਮੈਂ ਅੱਜ ਵਿਕਸਿਤ ਭਾਰਤ ਦੇ ਲਈ ਵਿਕਸਿਤ ਬਿਹਾਰ ਦੇ ਨਿਰਮਾਣ ਦੇ ਸੰਕਲਪ ਦੇ ਨਾਲ ਬੇਗੂਸਰਾਏ ਆਇਆ ਹਾਂ। ਇਹ ਮੇਰਾ ਸੁਭਾਗ ਹੈ ਕਿ ਇਤਨੀ ਵਿਸ਼ਾਲ ਸੰਖਿਆ ਵਿੱਚ ਆਪ ਜਨਤਾ-ਜਨਾਦਰਨ, ਤੁਹਾਡੇ ਦਰਸ਼ਨ ਕਰਨ ਦਾ ਮੈਨੂੰ ਸੁਭਾਗ ਮਿਲਿਆ ਹੈ।ਪ੍ਰਧਾਨ ਮੰਤਰੀ ਨੇ ਬਿਹਾਰ ਦੇ ਬੇਗੂਸਰਾਏ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
March 02nd, 04:50 pm
ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਕਸਿਤ ਭਾਰਤ (Viksit Bharat) ਦੇ ਨਿਰਮਾਣ ਦੇ ਜ਼ਰੀਏ ਵਿਕਸਿਤ ਬਿਹਾਰ ਦਾ ਸੰਕਲਪ ਲੈ ਕੇ ਉਹ ਅੱਜ ਬਿਹਾਰ ਦੇ ਬੇਗੂਸਰਾਏ ਵਿੱਚ ਆਏ ਹਨ। ਉਨ੍ਹਾਂ ਨੇ ਬੜੀ ਸੰਖਿਆ ਵਿੱਚ ਉਪਸਥਿਤ ਲੋਕਾਂ ਦਾ ਸੁਆਗਤ ਕੀਤਾ ਅਤੇ ਲੋਕਾਂ ਦੇ ਪਿਆਰ ਅਤੇ ਅਸ਼ੀਰਵਾਦ ਦੇ ਲਈ ਉਨ੍ਹਾਂ ਦਾ ਧੰਨਵਾਦ ਕੀਤਾ।ਪੱਛਮ ਬੰਗਾਲ ਦੇ ਆਰਾਮਬਾਗ਼ ਵਿੱਚ ਵਿਭਿੰਨ ਪ੍ਰੋਜੈਕਟਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 01st, 03:15 pm
21ਵੀਂ ਸਦੀ ਦਾ ਭਾਰਤ ਤੇਜ਼ ਗਤੀ ਨਾਲ ਅੱਗੇ ਵਧ ਰਿਹਾ ਹੈ। ਅਸੀਂ ਸਾਰਿਆਂ ਨੇ ਮਿਲ ਕੇ 2047 ਤੱਕ ਵਿਕਸਿਤ ਭਾਰਤ ਬਣਾਉਣ ਦਾ ਲਕਸ਼ ਤੈਅ ਕੀਤਾ ਹੈ। ਦੇਸ਼ ਦਾ ਗ਼ਰੀਬ, ਕਿਸਾਨ, ਮਹਿਲਾ ਅਤੇ ਯੁਵਾ ਇਹ ਦੇਸ਼ ਦੀ ਪ੍ਰਾਥਮਿਕਤਾ ਹੈ। ਅਸੀਂ ਨਿਰੰਤਰ ਗ਼ਰੀਬ ਕਲਿਆਣ ਨਾਲ ਜੁੜੇ ਕਦਮ ਉਠਾਏ ਹਨ ਜਿਸ ਦਾ ਪਰਿਣਾਮ ਅੱਜ ਦੁਨੀਆ ਦੇਖ ਰਹੀ ਹੈ। ਬੀਤੇ 10 ਵਰ੍ਹਿਆਂ ਵਿੱਚ ਦੇਸ਼ ਦੇ 25 ਕਰੋੜ ਲੋਕ ਗ਼ਰੀਬੀ ਤੋਂ ਬਾਹਰ ਨਿਕਲੇ ਹਨ। ਇਹ ਦਿਖਾਉਂਦਾ ਹੈ ਕਿ ਸਾਡੀ ਸਰਕਾਰ ਦੀ ਦਿਸ਼ਾ ਸਹੀ ਹੈ, ਨੀਤੀਆਂ ਸਹੀ ਹਨ, ਨਿਰਣੇ ਸਹੀ ਹਨ, ਅਤੇ ਉਸ ਦਾ ਮੂਲ ਕਾਰਨ ਨੀਅਤ ਸਹੀ ਹੈ।ਪ੍ਰਧਾਨ ਮੰਤਰੀ ਨੇ ਪੱਛਮ ਬੰਗਾਲ ਦੇ ਹੁਗਲੀ ਜ਼ਿਲ੍ਹੇ ਦੇ ਆਰਾਮਬਾਗ਼ ਵਿੱਚ 7,200 ਕਰੋੜ ਰੁਪਏ ਦੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਲੋਕਅਰਪਣ ਕੀਤਾ ਅਤੇ ਨੀਂਹ ਪੱਥਰ ਰੱਖਿਆ
March 01st, 03:10 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੱਛਮ ਬੰਗਾਲ ਦੇ ਹੁਗਲੀ ਜ਼ਿਲ੍ਹੇ ਵਿੱਚ ਆਰਾਮਬਾਗ਼ ਸ਼ਹਿਰ ਵਿੱਚ 7,200 ਕਰੋੜ ਰੁਪਏ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਲੋਕਅਰਪਣ ਕੀਤਾ ਅਤੇ ਨੀਂਹ ਪੱਥਰ ਰੱਖਿਆ। ਅੱਜ ਦੇ ਵਿਕਾਸਾਤਮਕ ਪ੍ਰੋਜੈਕਟਸ ਰੇਲ, ਪੋਰਟਸ, ਤੇਲ ਪਾਇਪਲਾਇਨ, ਐੱਲਪੀਜੀ ਸਪਲਾਈ ਅਤੇ ਗੰਦੇ ਪਾਣੀ ਦੇ ਉਪਚਾਰ ਜਿਹੇ ਖੇਤਰਾਂ ਨਾਲ ਸੰਬੰਧਿਤ ਹਨ।ਪ੍ਰਧਾਨ ਮੰਤਰੀ 2-3 ਜਨਵਰੀ 2024 ਨੂੰ ਤਮਿਲ ਨਾਡੂ, ਲਕਸ਼ਦ੍ਵੀਪ ਅਤੇ ਕੇਰਲ ਦਾ ਦੌਰਾ ਕਰਨਗੇ
December 31st, 12:56 pm
ਪ੍ਰਧਾਨ ਮੰਤਰੀ 2 ਜਨਵਰੀ 2024 ਨੂੰ ਸਵੇਰੇ ਕਰੀਬ 10:30 ਵਜੇ ਤਮਿਲ ਨਾਡੂ ਦੇ ਤਿਰੂਚਿਰਾਪੱਲੀ ਪਹੁੰਚਣਗੇ। ਉਹ ਤਿਰੂਚਿਰਾਪੱਲੀ ਦੇ ਭਾਰਤੀਦਾਸਨ ਯੂਨੀਵਰਸਿਟੀ ਦੇ 38ਵੇਂ ਕਨਵੋਕੇਸ਼ਨ ਵਿੱਚ ਮੁੱਖ ਮਹਿਮਾਨ ਹੋਣਗੇ। ਦੁਪਹਿਰ ਕਰੀਬ 12 ਵਜੇ, ਤਿਰੂਚਿਰਾਪੱਲੀ ਵਿੱਚ ਇੱਕ ਜਨਤਕ ਸਮਾਗਮ ਵਿੱਚ, ਪ੍ਰਧਾਨ ਮੰਤਰੀ ਐਵੀਏਸ਼ਨ (ਹਵਾਬਾਜ਼ੀ), ਰੇਲ, ਸੜਕ, ਤੇਲ ਅਤੇ ਗੈਸ, ਸ਼ਿਪਿੰਗ ਅਤੇ ਹੋਰ ਹਾਇਰ ਐਜੂਕੇਸ਼ਨ ਸੈਕਟਰਾਂ ਨਾਲ ਜੁੜੇ 19,850 ਕਰੋੜ ਰੁਪਏ ਤੋਂ ਅਧਿਕ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ, ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਉਨ੍ਹਾਂ ਦਾ ਨੀਂਹ ਪੱਥਰ ਰੱਖਣਗੇ। ਕਰੀਬ 3:15 ਵਜੇ ਪ੍ਰਧਾਨ ਮੰਤਰੀ ਲਕਸ਼ਦ੍ਵੀਪ ਦੇ ਅਗੱਟੀ (Agatti) ਲਕਸ਼ਦ੍ਵੀਪ ਪਹੁੰਚਣਗੇ ਜਿੱਥੇ ਉਹ ਇੱਕ ਜਨਤਕ ਸਮਾਗਮ ਨੂੰ ਸੰਬੋਧਨ ਕਰਨਗੇ। 4 ਜਨਵਰੀ, 2024 ਨੂੰ, ਦੁਪਹਿਰ ਲਗਭਗ 12 ਵਜੇ, ਪ੍ਰਧਾਨ ਮੰਤਰੀ ਕਵਾਰੱਤੀ (Kavaratti), ਲਕਸ਼ਦ੍ਵੀਪ ਪਹੁੰਚਣਗੇ, ਜਿੱਥੇ ਉਹ ਹੋਰ ਗੱਲਾਂ ਦੇ ਇਲਾਵਾ ਕਈ ਵਿਕਾਸ ਪ੍ਰੋਜੈਕਟਸ ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਲਕਸ਼ਦ੍ਵੀਪ ਵਿੱਚ ਦੂਰਸੰਚਾਰ, ਪੇਯਜਲ, ਸੌਰ ਊਰਜਾ ਅਤੇ ਸਿਹਤ ਜਿਹੇ ਖੇਤਰਾਂ ਨਾਲ ਸਬੰਧਿਤ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ।Cabinet approves implementation of National Mission on Edible Oils – Oil Palm
August 18th, 11:54 pm
The Union Cabinet, chaired by the Prime Minister Shri Narendra Modi has given its approval to launch a new Mission on Oil palm to be known as the National Mission on Edible Oils – Oil Palm (NMEO-OP) as a new Centrally Sponsored Scheme with a special focus on the North east region and the Andaman and Nicobar Islands. Due to the heavy dependence on imports for edible oils, it is important to make efforts for increasing the domestic production of edible oils in which increasing area and productivity of oil palm plays an important part.