ਰਾਜਕੋਟ, ਗੁਜਰਾਤ ਦੇ ਰਾਜਕੋਟ, ਵਿੱਚ ਵਿੰਭਿੰਨ ਵਿਕਾਸਤਮਕ ਕਾਰਜਾਂ ਦੇ ਉਦਘਾਟਨ ਦੇ ਅਵਸਰ ’ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ

July 27th, 04:00 pm

ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ, ਮੰਤਰੀ-ਮੰਡਲ ਵਿੱਚ ਮੇਰੇ ਸਹਿਯੋਗੀ ਸ਼੍ਰੀ ਜਯੋਤਿਰਾਦਿੱਤਯ ਸਿੰਧੀਆ ਜੀ, ਸਾਬਕਾ ਮੁੱਖ ਮੰਤਰੀ ਭਾਈ ਵਿਜੈ ਰੂਪਾਣੀ ਜੀ, ਸੀ ਆਰ ਪਾਟੀਲ ਜੀ।

ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਰਾਜਕੋਟ ਵਿੱਚ ਰਾਜਕੋਟ ਅੰਤਰਰਾਸ਼ਟਰੀ ਹਵਾਈ ਅੱਡਾ ਰਾਸ਼ਟਰ ਨੂੰ ਸਮਰਪਿਤ ਕੀਤਾ

July 27th, 03:43 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਰਾਜਕੋਟ ਵਿੱਚ ਰਾਜਕੋਟ ਅੰਤਰਰਾਸ਼ਟਰੀ ਹਵਾਈ ਅੱਡੇ ਅਤੇ 860 ਕਰੋੜ ਰੁਪਏ ਤੋਂ ਅਧਿਕ ਦੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਲੋਕਅਰਪਣ ਕੀਤਾ। ਇਨ੍ਹਾਂ ਪ੍ਰੋਜੈਕਟਾਂ ਵਿੱਚ ਸੌਨੀ ਯੋਜਨਾ (Sauni Yojana) ਲਿੰਕ 3 ਪੈਕੇਜ 8 ਅਤੇ 9 ਦਵਾਰਕਾ ਗ੍ਰਾਮੀਣ ਜਲ ਸਪਲਾਈ ਅਤੇ ਸਵੱਛਤਾ (ਆਰਡਬਲਿਊਐੱਸਐੱਸ) ਦਾ ਅੱਪਗ੍ਰੇਡੇਸ਼ਨ; ਉਪਰਕੋਟ ਕਿਲੇ ਦੀ ਸੰਭਾਲ਼, ਪੁਨਰਸਥਾਪਨਾ ਅਤੇ ਵਿਕਾਸ, ਪੜਾਅ I ਅਤੇ II; ਵਾਟਰ ਟ੍ਰੀਟਮੈਂਟ ਪਲਾਂਟ, ਸੀਵਰੇਜ ਟ੍ਰੀਟਮੈਂਟ ਪਲਾਂਟ ਅਤੇ ਫਲਾਈਓਵਰ ਬ੍ਰਿਜ ਦਾ ਨਿਰਮਾਣ ਆਦਿ ਸ਼ਾਮਲ ਹਨ। ਪ੍ਰਧਾਨ ਮੰਤਰੀ ਨੇ ਉਦਘਾਟਨ ਕੀਤੇ ਗਏ ਨਵੇਂ ਰਾਜਕੋਟ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਟਰਮੀਨਲ ਭਵਨ ਦਾ ਨਿਰੀਖਣ ਕੀਤਾ।

ਮਨ ਕੀ ਬਾਤ ਦੀ 102ਵੀਂ ਕੜੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (18.06.2023)

June 18th, 11:30 am

ਸਾਥੀਓ, ਬਹੁਤ ਸਾਰੇ ਲੋਕ ਕਹਿੰਦੇ ਹਨ ਕਿ ਪ੍ਰਧਾਨ ਮੰਤਰੀ ਦੇ ਤੌਰ ’ਤੇ ਮੈਂ ਇਹ ਚੰਗਾ ਕੰਮ ਕੀਤਾ, ਉਹ ਵੱਡਾ ਕੰਮ ਕੀਤਾ। ‘ਮਨ ਕੀ ਬਾਤ’ ਦੇ ਕਿੰਨੇ ਹੀ ਸਰੋਤੇ ਆਪਣੀਆਂ ਚਿੱਠੀਆਂ ਵਿੱਚ ਬਹੁਤ ਸਾਰੀ ਸ਼ਲਾਘਾ ਕਰਦੇ ਹਨ। ਕੋਈ ਕਹਿੰਦਾ ਹੈ ਇਹ ਕੀਤਾ, ਕੋਈ ਕਹਿੰਦਾ ਹੈ ਉਹ ਕੀਤਾ, ਇਹ ਚੰਗਾ ਕੀਤਾ, ਇਹ ਜ਼ਿਆਦਾ ਚੰਗਾ ਕੀਤਾ, ਇਹ ਵਧੀਆ ਕੀਤਾ, ਲੇਕਿਨ ਮੈਂ ਜਦੋਂ ਭਾਰਤ ਦੇ ਆਮ ਲੋਕਾਂ ਦੇ ਯਤਨ, ਉਨ੍ਹਾਂ ਦੀ ਮਿਹਨਤ, ਉਨ੍ਹਾਂ ਦੀ ਇੱਛਾ ਸ਼ਕਤੀ ਨੂੰ ਦੇਖਦਾ ਹਾਂ ਤਾਂ ਖੁਦ ਆਪਣੇ ਆਪ ਗਦ-ਗਦ ਹੋ ਜਾਂਦਾ ਹਾਂ। ਵੱਡੇ ਤੋਂ ਵੱਡਾ ਲਕਸ਼ ਹੋਵੇ, ਮੁਸ਼ਕਿਲ ਤੋਂ ਮੁਸ਼ਕਿਲ ਚੁਣੌਤੀ ਹੋਵੇ, ਭਾਰਤ ਦੇ ਲੋਕਾਂ ਦਾ ਸਮੂਹਿਕ ਬਲ, ਸਮੂਹਿਕ ਸ਼ਕਤੀ ਹਰ ਚੁਣੌਤੀ ਨੂੰ ਹੱਲ ਕਰ ਲੈਂਦੀ ਹੈ। ਅਜੇ ਅਸੀਂ ਦੋ-ਤਿੰਨ ਦਿਨ ਪਹਿਲਾਂ ਦੇਖਿਆ ਕਿ ਦੇਸ਼ ਦੇ ਪੱਛਮੀ ਸਿਰੇ ’ਤੇ ਕਿੰਨਾ ਵੱਡਾ ਸਾਇਕਲੋਨ ਆਇਆ। ਤੇਜ਼ ਚਲਣ ਵਾਲੀਆਂ ਹਵਾਵਾਂ, ਤੇਜ਼ ਬਾਰਿਸ਼ ਸਾਇਕਲੋਨ ‘ਬਿਪਰਜੌਯ’ (Cyclone Biparjoy) ਨੇ ਕੱਛ ਵਿੱਚ ਕਿੰਨਾ ਕੁਝ ਤਹਿਸ-ਨਹਿਸ ਕਰ ਦਿੱਤਾ। ਲੇਕਿਨ ਕੱਛ ਦੇ ਲੋਕਾਂ ਨੇ ਜਿਸ ਹਿੰਮਤ ਤੇ ਤਿਆਰੀ ਨਾਲ ਇੰਨੇ ਖਤਰਨਾਕ ਸਾਇਕਲੋਨ ਦਾ ਮੁਕਾਬਲਾ ਕੀਤਾ, ਉਹ ਵੀ ਓਨਾ ਹੀ ਅਨੋਖਾ ਹੈ। ਦੋ ਦਿਨਾਂ ਬਾਅਦ ਹੀ ਕੱਛ ਦੇ ਲੋਕ ਆਪਣਾ ਨਵਾਂ ਸਾਲ ਯਾਨੀ ਆਸ਼ਾੜੀ ਬੀਜ ਮਨਾਉਣ ਵਾਲੇ ਹਨ। ਇਹ ਵੀ ਸੰਯੋਗ ਦੀ ਗੱਲ ਹੈ ਕਿ ਆਸ਼ਾੜੀ ਬੀਜ ਕੱਛ ਵਿੱਚ ਵਰਖਾ ਦੀ ਸ਼ੁਰੂਆਤ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਮੈਂ ਇੰਨੇ ਸਾਲ ਕੱਛ ਆਉਂਦਾ-ਜਾਂਦਾ ਰਿਹਾ ਹਾਂ। ਉੱਥੋਂ ਦੇ ਲੋਕਾਂ ਦੀ ਸੇਵਾ ਕਰਨ ਦਾ ਮੈਨੂੰ ਸੁਭਾਗ ਵੀ ਮਿਲਿਆ ਹੈ, ਇਸ ਲਈ ਕੱਛ ਦੇ ਲੋਕਾਂ ਦਾ ਹੌਸਲਾ ਅਤੇ ਉਨ੍ਹਾਂ ਦੇ ਪੱਕੇ ਨਿਸ਼ਚੇ ਬਾਰੇ ਮੈਂ ਚੰਗੀ ਤਰ੍ਹਾਂ ਜਾਣਦਾ ਹਾਂ। ਦੋ ਦਹਾਕੇ ਪਹਿਲਾਂ ਦੇ ਵਿਨਾਸ਼ਕਾਰੀ ਭੁਚਾਲ ਤੋਂ ਬਾਅਦ ਇਸ ਕੱਛ ਦੇ ਬਾਰੇ ਕਿਹਾ ਜਾਂਦਾ ਸੀ, ਉਹ ਹੁਣ ਕਦੇ ਉੱਠ ਨਹੀਂ ਪਾਏਗਾ, ਅੱਜ ਉਹੀ ਜ਼ਿਲ੍ਹਾ ਦੇਸ਼ ਦੇ ਤੇਜ਼ੀ ਨਾਲ ਵਿਕਾਸ ਕਰਨ ਵਾਲੇ ਜ਼ਿਲ੍ਹਿਆਂ ’ਚੋਂ ਇੱਕ ਹੈ। ਮੈਨੂੰ ਵਿਸ਼ਵਾਸ ਹੈ ਸਾਇਕਲੋਨ ‘ਬਿਪਰਜੌਯ’ ਨੇ ਜੋ ਤਬਾਹੀ ਮਚਾਈ ਹੈ, ਉਸ ਤੋਂ ਵੀ ਕੱਛ ਦੇ ਲੋਕ ਬਹੁਤ ਤੇਜ਼ੀ ਨਾਲ ਉੱਭਰ ਜਾਣਗੇ।

ਪ੍ਰਧਾਨ ਮੰਤਰੀ ਨੇ ਚੱਕਰਵਾਤ ‘ਬਿਪਰਜੋਏ’ ਨਾਲ ਨਜਿੱਠਣ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ

June 12th, 04:23 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚੱਕਰਵਾਤ ‘ਬਿਪਰਜੋਏ’ ਨਾਲ ਪੈਦਾ ਹੋਣ ਵਾਲੀ ਸਥਿਤੀ ਤੋਂ ਨਜਿੱਠਣ ਲਈ ਕੇਂਦਰ ਅਤੇ ਗੁਜਰਾਤ ਦੇ ਮੰਤਰੀਆਂ/ਏਜੰਸੀਆਂ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਅੱਜ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ।