ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਪੁਣੇ ਵਿੱਚ ਦਗੜੂਸ਼ੇਠ ਮੰਦਿਰ ਵਿੱਚ ਦਰਸ਼ਨ ਅਤੇ ਪੂਜਾ-ਅਰਚਨਾ ਕੀਤੀ

August 01st, 03:10 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਪੁਣੇ ਵਿੱਚ ਦਗੜੂਸ਼ੇਠ ਮੰਦਿਰ ਵਿੱਚ ਦਰਸ਼ਨ ਅਤੇ ਪੂਜਾ-ਅਰਚਨਾ ਕੀਤੀ।

ਪ੍ਰਧਾਨ ਮੰਤਰੀ 1 ਅਗਸਤ ਨੂੰ ਪੁਣੇ ਦਾ ਦੌਰਾ ਕਰਨਗੇ

July 30th, 01:51 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 1 ਅਗਸਤ ਨੂੰ ਮਹਾਰਾਸ਼ਟਰ ਦੇ ਪੁਣੇ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਸਵੇਰੇ ਲਗਭਗ 11 ਵਜੇ ਦਗੜੂਸ਼ੇਠ ਮੰਦਿਰ (Dagdusheth Mandir) ਵਿੱਚ ਦਰਸ਼ਨ ਅਤੇ ਪੂਜਾ-ਅਰਚਨਾ ਕਰਨਗੇ। ਸਵੇਰੇ 11.45 ਵਜੇ, ਉਨ੍ਹਾਂ ਨੂੰ ਲੋਕਮਾਨਯ ਤਿਲਕ ਨੈਸ਼ਨਲ ਅਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਬਾਅਦ ਦੁਪਹਿਰ 12.45 ਵਜੇ, ਪ੍ਰਧਾਨ ਮੰਤਰੀ ਮੈਟਰੋ ਟ੍ਰੇਨਾਂ ਨੂੰ ਝੰਡੀ ਦਿਖਾ ਕੇ ਰਵਾਨਾ ਕਰਨਗੇ ਅਤੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ।