ਪ੍ਰਧਾਨ ਮੰਤਰੀ 17 ਸਤੰਬਰ ਨੂੰ ਮੱਧ ਪ੍ਰਦੇਸ਼ ਦਾ ਦੌਰਾ ਕਰਨਗੇ
September 15th, 02:11 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 17 ਸਤੰਬਰ ਨੂੰ ਮੱਧ ਪ੍ਰਦੇਸ਼ ਦਾ ਦੌਰਾ ਕਰਨਗੇ। ਸਵੇਰੇ ਕਰੀਬ 10:45 ਵਜੇ ਪ੍ਰਧਾਨ ਮੰਤਰੀ ਕੁਨੋ ਨੈਸ਼ਨਲ ਪਾਰਕ ਵਿੱਚ ਚੀਤੇ ਛੱਡਣਗੇ। ਉਸ ਤੋਂ ਬਾਅਦ ਉਹ ਦੁਪਹਿਰ 12 ਵਜੇ ਦੇ ਕਰੀਬ ਕਰਹਾਲ, ਸ਼ਿਓਪੁਰ ਵਿਖੇ ਮਹਿਲਾ ਐੱਸਐੱਚਜੀ ਮੈਂਬਰਾਂ/ ਕਮਿਊਨਿਟੀ ਰਿਸੋਰਸ ਪਰਸਨਲ ਨਾਲ ਐੱਸਐੱਚਜੀ ਸੰਮੇਲਨ ਵਿੱਚ ਹਿੱਸਾ ਲੈਣਗੇ।ਰਾਸ਼ਟਰੀ ਮਹਿਲਾ ਕਮਿਸ਼ਨ ਦੇ 30ਵੇਂ ਸਥਾਪਨਾ ਦਿਵਸ ਪ੍ਰੋਗਰਾਮ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 31st, 04:31 pm
ਪ੍ਰੋਗਰਾਮ ਵਿੱਚ ਉਪਸਥਿਤ ਅਲੱਗ-ਅਲੱਗ ਰਾਜਾਂ ਦੇ ਰਾਜਪਾਲ, ਮੁੱਖ ਮੰਤਰੀ, ਮੰਤਰੀ ਪਰਿਸ਼ਦ ਵਿੱਚ ਮੇਰੇ ਸਾਥੀ ਭੈਣ ਸਮ੍ਰਿਤੀ ਈਰਾਨੀ ਜੀ, ਡਾਕਟਰ ਮਹੇਂਦਰ ਭਾਈ, ਦਰਸ਼ਨਾ ਜਰਦੋਸ਼ ਜੀ, ਰਾਸ਼ਟਰੀ ਮਹਿਲਾ ਆਯੋਗ ਦੀ ਚੇਅਰਪਰਸਨ ਸ਼੍ਰੀਮਤੀ ਰੇਖਾ ਸ਼ਰਮਾ ਜੀ, ਸਾਰੇ ਰਾਜ ਮਹਿਲਾ ਕਮਿਸ਼ਨਾਂ ਦੇ ਚੇਅਰਪਰਸਨਸ ਅਤੇ ਮੈਂਬਰ ਸਾਹਿਬਾਨ, ਸਵੈ-ਸੇਵੀ ਸੰਸਥਾਵਾਂ ਦੇ ਮੈਂਬਰ ਸਾਹਿਬਾਨ, ਹੋਰ ਮਹਾਨੁਭਾਵ, ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਨੇ ਰਾਸ਼ਟਰੀ ਮਹਿਲਾ ਕਮਿਸ਼ਨ ਦੇ 30ਵੇਂ ਸਥਾਪਨਾ ਦਿਵਸ ਪ੍ਰੋਗਰਾਮ ਨੂੰ ਸੰਬੋਧਨ ਕੀਤਾ
January 31st, 04:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸ ਦੇ ਜ਼ਰੀਏ ਰਾਸ਼ਟਰੀ ਮਹਿਲਾ ਕਮਿਸ਼ਨ ਦੇ 30ਵੇਂ ਸਥਾਪਨਾ ਦਿਵਸ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਪ੍ਰੋਗਰਾਮ ਦਾ ਥੀਮ 'ਸ਼ੀ ਦ ਚੇਂਜ ਮੇਕਰ' ਦਾ ਉਦੇਸ਼ ਵਿਭਿੰਨ ਖੇਤਰਾਂ ਵਿੱਚ ਮਹਿਲਾਵਾਂ ਦੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਉਣਾ ਹੈ। ਮਹਿਲਾਵਾਂ ਲਈ ਰਾਜ ਕਮਿਸ਼ਨ, ਰਾਜ ਸਰਕਾਰਾਂ ਵਿੱਚ ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਯੂਨੀਵਰਸਿਟੀ ਅਤੇ ਕਾਲਜ ਦੇ ਅਧਿਆਪਨ ਫੈਕਲਟੀ ਅਤੇ ਵਿਦਿਆਰਥੀ, ਸਵੈ-ਸੇਵੀ ਸੰਸਥਾਵਾਂ, ਮਹਿਲਾ ਉੱਦਮੀ ਅਤੇ ਵਪਾਰਕ ਸੰਗਠਨ ਸਮਾਗਮ ਵਿੱਚ ਮੌਜੂਦ ਸਨ। ਇਸ ਮੌਕੇ, ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ਼੍ਰੀਮਤੀ ਸਮ੍ਰਿਤੀ ਜ਼ੁਬਿਨ ਇਰਾਨੀ; ਰਾਜ ਮੰਤਰੀ ਡਾ. ਮੁੰਜਪਾਰਾ ਮਹਿੰਦਰਭਾਈ ਕਾਲੂਭਾਈ ਅਤੇ ਸ਼੍ਰੀਮਤੀ ਦਰਸ਼ਨਾ ਜਰਦੋਸ਼; ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸੁਸ਼੍ਰੀ ਰੇਖਾ ਸ਼ਰਮਾ ਵੀ ਹਾਜ਼ਰ ਸਨ।