The US National Security Advisor calls on PM Modi

January 06th, 07:43 pm

The US National Security Advisor Mr. Jake Sullivan called on Prime Minister Shri Narendra Modi today.

ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਰੋਜ਼ਗਾਰ ਮੇਲੇ (Rozgar Mela) ਦੇ ਤਹਿਤ 71,000+ ਨਿਯੁਕਤੀ ਪੱਤਰਾਂ ਦੀ ਵੰਡ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

December 23rd, 11:00 am

ਮੈਂ ਕੱਲ੍ਹ ਦੇਰ ਰਾਤ ਹੀ ਕੁਵੈਤ ਤੋਂ ਪਰਤਿਆ ਹਾਂ....ਉੱਥੇ ਮੇਰੀ ਭਾਰਤ ਦੇ ਨੌਜਵਾਨਾਂ ਨਾਲ, ਪ੍ਰੋਫੈਸ਼ਨਲਸ ਨਾਲ ਲੰਬੀ ਮੁਲਾਕਾਤ ਹੋਈ, ਕਾਫ਼ੀ ਬਾਤਾਂ ਹੋਈਆਂ। ਹੁਣ ਇੱਥੇ ਆਉਣ ਦੇ ਬਾਅਦ ਮੇਰਾ ਪਹਿਲਾ ਪ੍ਰੋਗਰਾਮ (ਕਾਰਜਕ੍ਰਮ) ਦੇਸ਼ ਦੇ ਨੌਜਵਾਨਾਂ (youth of our nation) ਦੇ ਨਾਲ ਹੋ ਰਿਹਾ ਹੈ। ਇਹ ਇੱਕ ਬਹੁਤ ਹੀ ਸੁਖਦ ਸੰਯੋਗ ਹੈ। ਅੱਜ ਦੇਸ਼ ਦੇ ਹਜ਼ਾਰਾਂ ਨੌਜਵਾਨਾਂ ਦੇ ਲਈ, ਆਪ ਸਭ ਦੇ ਲਈ ਜੀਵਨ ਦੀ ਇੱਕ ਨਵੀਂ ਸ਼ੁਰੂਆਤ ਹੋ ਰਹੀ ਹੈ। ਤੁਹਾਡਾ ਵਰ੍ਹਿਆਂ ਦਾ ਸੁਪਨਾ ਪੂਰਾ ਹੋਇਆ ਹੈ, ਵਰ੍ਹਿਆਂ ਦੀ ਮਿਹਨਤ ਸਫ਼ਲ ਹੋਈ ਹੈ। 2024 ਦਾ ਇਹ ਜਾਂਦਾ ਹੋਇਆ ਸਾਲ ਤੁਹਾਨੂੰ, ਤੁਹਾਡੇ ਪਰਿਵਾਰਜਨਾਂ ਨੂੰ ਨਵੀਆਂ ਖੁਸ਼ੀਆਂ ਦੇ ਕੇ ਜਾ ਰਿਹਾ ਹੈ। ਮੈਂ ਆਪ ਸਭ ਨੌਜਵਾਨਾਂ ਨੂੰ ਅਤੇ ਆਪ ਦੇ ਪਰਿਵਾਰਾਂ ਨੂੰ ਅਨੇਕ-ਅਨੇਕ ਵਧਾਈਆਂ ਦਿੰਦਾ ਹਾਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੋਜ਼ਗਾਰ ਮੇਲੇ (Rozgar Mela) ਦੇ ਤਹਿਤ ਕੇਂਦਰ ਸਰਕਾਰ ਦੇ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵਨਿਯੁਕਤ ਰਿਕਰੂਟਾਂ ਨੂੰ 71,000 ਤੋਂ ਅਧਿਕ ਨਿਯੁਕਤੀ ਪੱਤਰ ਵੰਡੇ

December 23rd, 10:30 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੁਆਰਾ ਰੋਜ਼ਗਾਰ ਮੇਲੇ (Rozgar Mela) ਨੂੰ ਸੰਬੋਧਨ ਕਰਦੇ ਹੋਏ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵਨਿਯੁਕਤ 71,000 ਤੋਂ ਅਧਿਕ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਰੋਜ਼ਗਾਰ ਮੇਲਾ (Rozgar Mela), ਰੋਜ਼ਗਾਰ ਸਿਰਜਣਾ ਨੂੰ ਪ੍ਰਾਥਮਿਕਤਾ ਦੇਣ ਦੀ ਪ੍ਰਧਾਨ ਮੰਤਰੀ ਦੀ ਪ੍ਰਤੀਬੱਧਤਾ ਨੂੰ ਦਰਸਾਉਂਦਾ ਹੈ। ਇਹ ਨੌਜਵਾਨਾਂ ਨੂੰ ਰਾਸ਼ਟਰ-ਨਿਰਮਾਣ ਅਤੇ ਆਤਮ-ਸਸ਼ਕਤੀਕਰਣ ਵਿੱਚ ਯੋਗਦਾਨ ਕਰਨ ਦੇ ਲਈ ਸਾਰਥਕ ਅਵਸਰ ਪ੍ਰਦਾਨ ਕਰਕੇ ਉਨ੍ਹਾਂ ਨੂੰ ਸਸ਼ਕਤ ਬਣਾਵੇਗਾ।

ਸੰਯੁਕਤ ਬਿਆਨ: ਭਾਰਤ ਦੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਕੁਵੈਤ ਦੀ ਸਰਕਾਰੀ ਯਾਤਰਾ (21-22 ਦਸੰਬਰ, 2024)

December 22nd, 07:46 pm

ਕੁਵੈਤ ਰਾਜ ਦੇ ਮਹਾਮਹਿਮ ਅਮੀਰ ਸ਼ੇਖ ਮੇਸ਼ਲ ਅਲ-ਅਹਿਮਦ ਅਲ-ਜਬਰ ਅਲ-ਸਬਾਹ ਦੇ ਸੱਦੇ ‘ਤੇ, ਭਾਰਤ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਨਰੇਂਦਰ ਮੋਦੀ ਨੇ 21-22 ਦਸੰਬਰ 2024 ਨੂੰ ਕੁਵੈਤ ਦੀ ਸਰਕਾਰੀ ਯਾਤਰਾ ਕੀਤੀ। ਇਹ ਉਨ੍ਹਾਂ ਦੀ ਕੁਵੈਤ ਦੀ ਪਹਿਲੀ ਯਾਤਰਾ ਸੀ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 21 ਦਸੰਬਰ 2024 ਨੂੰ ਕੁਵੈਤ ਵਿੱਚ 26ਵੇਂ ਅਰੇਬੀਅਨ ਗਲਫ ਕੱਪ ਦੇ ਉਦਘਾਟਨੀ ਸਮਾਰੋਹ ਵਿੱਚ ਮਹਾਮਹਿਮ ਅਮੀਰ ਸ਼ੇਖ ਮੇਸ਼ਲ ਅਲ-ਅਹਿਮਦ ਅਲ-ਜਬਰ ਅਲ-ਸਬਾਹ ਦੇ ‘ਸਨਮਾਨਿਤ ਮਹਿਮਾਨ’ ਦੇ ਰੂਪ ਵਿੱਚ ਹਿੱਸਾ ਲਿਆ।

ਪ੍ਰਧਾਨ ਮੰਤਰੀ ਨੇ ਕੁਵੈਤ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

December 22nd, 06:38 pm

ਦੋਹਾਂ ਨੇਤਾਵਾਂ ਨੇ ਰਾਜਨੀਤਕ, ਵਪਾਰ, ਨਿਵੇਸ਼, ਊਰਜਾ, ਰੱਖਿਆ, ਸੁਰੱਖਿਆ, ਸਿਹਤ, ਸਿੱਖਿਆ ,ਟੈਕਨੋਲੋਜੀ, ਸੱਭਿਆਚਾਰਕ ਅਤੇ ਲੋਕਾਂ ਦੇ ਦਰਮਿਆਨ ਸਬੰਧਾਂ ਸਹਿਤ ਖੇਤਰਾਂ ਵਿੱਚ ਰਣਨੀਤਕ ਸਾਂਝੇਦਾਰੀ ਨੂੰ ਮਜ਼ਬੂਤ ਕਰਨ ਦੇ ਲਈ ਰੋਡਮੈਪ ‘ਤੇ ਚਰਚਾ ਕੀਤੀ। ਉਨ੍ਹਾਂ ਨੇ ਦੋਹਾਂ ਦੇਸ਼ਾਂ ਦੇ ਦਰਮਿਆਨ ਆਰਥਿਕ ਸਹਿਯੋਗ ਨੂੰ ਗਹਿਰਾ ਕਰਨ ‘ਤੇ ਜ਼ੋਰ ਦਿੱਤਾ। ਪ੍ਰਧਾਨ ਮਤੰਰੀ ਨੇ ਕੁਵੈਤੀ ਨਿਵੇਸ਼ ਅਥਾਰਿਟੀ ਅਤੇ ਹੋਰ ਹਿਤਧਾਰਕਾਂ ਦੇ ਇੱਕ ਵਫ਼ਦ ਨੂੰ ਊਰਜਾ, ਰੱਖਿਆ, ਮੈਡੀਕਲ ਡਿਵਾਇਸਿਜ਼, ਫਾਰਮਾ, ਫੂਡ ਪਾਰਕਾਂ(energy, defence, medical devices, pharma, food parks) ਆਦਿ ਖੇਤਰਾਂ ਵਿੱਚ ਨਵੇਂ ਅਵਸਰਾਂ ਦੀ ਤਲਾਸ਼ ਦੇ ਲਈ ਭਾਰਤ ਆਉਣ ਦਾ ਸੱਦਾ ਦਿੱਤਾ। ਨੇਤਾਵਾਂ ਨੇ ਪਰੰਪਰਾਗਤ ਚਿਕਿਤਸਾ ਅਤੇ ਖੇਤੀਬਾੜੀ ਖੋਜ ਵਿੱਚ ਸਹਿਯੋਗ ‘ਤੇ ਭੀ ਚਰਚਾ ਕੀਤੀ। ਉਨ੍ਹਾਂ ਨੇ ਹਾਲ ਹੀ ਵਿੱਚ ਸੰਯੁਕਤ ਸਹਿਯੋਗ ਕਮਿਸ਼ਨ (ਜੇਸੀਸੀ-JCC) ‘ਤੇ ਹਸਤਾਖਰ ਕੀਤੇ ਜਾਣ ਦਾ ਸੁਆਗਤ ਕੀਤਾ, ਜਿਸ ਦੇ ਤਹਿਤ ਸਿਹਤ, ਜਨਸ਼ਕਤੀ ਅਤੇ ਹਾਇਡ੍ਰੋਕਾਰਬਨ ‘ਤੇ ਮੌਜੂਦਾ ਸੰਯੁਕਤ ਕਾਰਜ ਸਮੂਹਾਂ (existing JWGs on Health, Manpower and Hydrocarbons) ਦੇ ਅਤਿਰਿਕਤ ਵਪਾਰ, ਨਿਵੇਸ਼, ਸਿੱਖਿਆ , ਟੈਕਨੋਲੋਜੀ, ਖੇਤੀਬਾੜੀ, ਸੁਰੱਖਿਆ ਅਤੇ ਸੱਭਿਆਚਾਰ ਦੇ ਖੇਤਰਾਂ ਵਿੱਚ ਨਵੇਂ ਸੰਯੁਕਤ ਕਾਰਜ ਸਮੂਹਾਂ ਦੀ ਸਥਾਪਨਾ ਕੀਤੀ ਗਈ ਹੈ।

ਪਰਿਣਾਮਾਂ ਦੀ ਸੂਚੀ: ਪ੍ਰਧਾਨ ਮੰਤਰੀ ਦੀ ਕੁਵੈਤ ਯਾਤਰਾ (21-22 ਦਸੰਬਰ, 2024)

December 22nd, 06:03 pm

ਇਹ ਸਹਿਮਤੀ ਪੱਤਰ ਰੱਖਿਆ ਦੇ ਖੇਤਰ ਵਿੱਚ ਦੁਵੱਲੇ ਸਹਿਯੋਗ ਨੂੰ ਸੰਸਥਾਗਤ ਰੂਪ ਦੇਵੇਗਾ। ਸਹਿਯੋਗ ਦੇ ਪ੍ਰਮੁਖ ਖੇਤਰਾਂ ਵਿੱਚ ਟ੍ਰੇਨਿੰਗ, ਕਰਮੀਆਂ ਅਤੇ ਮਾਹਰਾਂ ਦਾ ਅਦਾਨ-ਪ੍ਰਦਾਨ, ਸੰਯੁਕਤ ਅਭਿਆਸ, ਰੱਖਿਆ ਉਦਯੋਗ ਵਿੱਚ ਸਹਿਯੋਗ, ਰੱਖਿਆ ਉਪਕਰਣਾਂ ਦੀ ਸਪਲਾਈ ਅਤੇ ਖੋਜ ਤੇ ਵਿਕਾਸ ਵਿੱਚ ਸਹਿਯੋਗ ਆਦਿ ਸ਼ਾਮਲ ਹਨ।

ਨੀਦਰਲੈਂਡ ਦੇ ਪ੍ਰਧਾਨ ਮੰਤਰੀ ਸ਼੍ਰੀ ਡਿੱਕ ਸ਼ੂਫ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਫੋਨ ‘ਤੇ ਬਾਤ ਕੀਤੀ

December 18th, 06:51 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨੀਦਰਲੈਂਡ ਦੇ ਪ੍ਰਧਾਨ ਮੰਤਰੀ, ਮਾਣਯੋਗ ਸ਼੍ਰੀ ਡਿੱਕ ਸ਼ੂਫ ਦੇ ਨਾਲ ਟੈਲੀਫੋਨ ‘ਤੇ ਬਾਤਚੀਤ ਕੀਤੀ।

ਭਾਰਤ-ਸ੍ਰੀਲੰਕਾ ਸੰਯੁਕਤ ਬਿਆਨ: ਸਾਂਝੇ ਭਵਿੱਖ ਦੇ ਲਈ ਸਾਂਝੇਦਾਰੀ ਨੂੰ ਹੁਲਾਰਾ

December 16th, 03:26 pm

16 ਦਸੰਬਰ 2024 ਨੂੰ ਭਾਰਤ ਦੇ ਗਣਰਾਜ ਦੀ ਸਰਕਾਰੀ ਯਾਤਰਾ (State Visit) ਦੇ ਦੌਰਾਨ ਸ੍ਰੀਲੰਕਾ ਦੇ ਰਾਸ਼ਟਰਪਤੀ ਮਹਾਮਹਿਮ ਅਨੁਰਾ ਕੁਮਾਰਾ ਦਿਸਾਨਾਯਕਾ ਦੀ ਭਾਰਤ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਨਰੇਂਦਰ ਮੋਦੀ ਦੇ ਨਾਲ ਨਵੀਂ ਦਿੱਲੀ ਵਿੱਚ ਹੋਈ ਬੈਠਕ ਵਿੱਚ ਵਿਆਪਕ ਅਤੇ ਲਾਭਦਾਇਕ ਚਰਚਾ ਹੋਈ।

ਸ੍ਰੀਲੰਕਾ ਦੇ ਰਾਸ਼ਟਰਪਤੀ ਦੇ ਨਾਲ ਸੰਯੁਕਤ ਪ੍ਰੈੱਸ ਵਾਰਤਾ ਸਮੇਂ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ

December 16th, 01:00 pm

ਮੈਂ ਰਾਸ਼ਟਰਪਤੀ ਦਿਸਾਨਾਯਕ ਦਾ ਭਾਰਤ ਵਿੱਚ ਹਾਰਦਿਕ ਸੁਆਗਤ ਕਰਦਾ ਹਾਂ। ਸਾਨੂੰ ਖੁਸ਼ੀ ਹੈ ਕਿ ਰਾਸ਼ਟਰਪਤੀ ਦੇ ਰੂਪ ਵਿੱਚ ਆਪਣੀ ਪਹਿਲੀ ਵਿਦੇਸ਼ ਯਾਤਰਾ ਦੇ ਲਈ ਤੁਸੀਂ ਭਾਰਤ ਚੁਣਿਆ ਹੈ। ਅੱਜ ਦੀ ਇਸ ਯਾਤਰਾ ਨਾਲ ਸਾਡੇ ਸਬੰਧਾਂ ਵਿੱਚ ਨਵੀਂ ਗਤੀ ਅਤੇ ਊਰਜਾ ਦੀ ਸਿਰਜਣਾ ਹੋ ਰਹੀ ਹੈ। ਅਸੀਂ ਆਪਣੀ ਪਾਰਟਨਰਸ਼ਿਪ ਦੇ ਲਈ ਇੱਕ ਫਿਊਚਰਿਸਟਿਕ ਵਿਜ਼ਨ ਅਪਣਾਇਆ ਹੈ। ਅਸੀਂ ਆਪਣੀ ਆਰਥਿਕ ਸਾਂਝੇਦਾਰੀ ਵਿੱਚ investment-led ਗ੍ਰੋਥ ਅਤੇ ਕਨੈਕਟਿਵਿਟੀ ‘ਤੇ ਬਲ ਦਿੱਤਾ ਹੈ। ਅਤੇ, ਨਿਰਣਾ ਲਿਆ ਹੈ ਕਿ ਫਿਜ਼ੀਕਲ, ਡਿਜੀਟਲ ਅਤੇ ਐਨਰਜੀ ਕਨੈਕਟਿਵਿਟੀ ਸਾਡੀ ਭਾਗੀਦਾਰੀ ਦੇ ਅਹਿਮ ਥੰਮ੍ਹ ਹੋਣਗੇ। ਦੋਨਾਂ ਦੇਸ਼ਾਂ ਦੇ ਦਰਮਿਆਨ electricity grid connectivity ਅਤੇ multi-product petroleum pipeline ਸਥਾਪਿਤ ਕਰਨ ‘ਤੇ ਕੰਮ ਕੀਤਾ ਜਾਵੇਗਾ। ਸਾਮਪੁਰ ਸੋਲਰ ਪਾਵਰ ਪ੍ਰੋਜੈਕਟ (Sampur Solar Power Project) ਨੂੰ ਗਤੀ ਦਿੱਤੀ ਜਾਵੇਗੀ। ਨਾਲ ਹੀ, ਸ੍ਰੀਲੰਕਾ ਦੇ ਪਾਵਰ ਪਲਾਂਟਸ ਦੇ ਲਈ LNG ਸਪਲਾਈ ਕੀਤੀ ਜਾਵੇਗੀ। ਦੁਵੱਲੇ ਵਪਾਰ ਨੂੰ ਹੁਲਾਰਾ ਦੇਣ ਦੇ ਲਈ, ਦੋਨੋਂ ਪੱਖ ‘ਏਕਤਾ’ (ETCA) ਨੂੰ ਜਲਦੀ ਸੰਪੰਨ ਕਰਨ ਦਾ ਪ੍ਰਯਾਸ ਕਰਨਗੇ।

ਹਰਿਆਣਾ ਦੇ ਪਾਨੀਪਤ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

December 09th, 05:54 pm

ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਜੀ, ਇੱਥੇ ਦੇ ਲੋਕਪ੍ਰਿਯ ਅਤੇ ਊਰਜਾਵਾਨ ਮੁੱਖ ਮੰਤਰੀ ਸ਼੍ਰੀਮਾਨ ਨਾਇਬ ਸਿੰਘ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਨਿਰਮਲਾ ਸੀਤਾਰਮਣ ਜੀ, ਅਤੇ ਇੱਥੇ ਦੀ ਸੰਤਾਨ ਅਤੇ ਇੱਥੇ ਦੇ ਸਾਂਸਦ ਸਾਬਕਾ ਮੁੱਖ ਮੰਤਰੀ ਅਤੇ ਸਰਕਾਰ ਵਿੱਚ ਮੇਰੇ ਸਾਥੀ ਸ਼੍ਰੀ ਮਨੋਹਰ ਲਾਲ ਜੀ, ਸ਼੍ਰੀ ਕ੍ਰਿਸ਼ਣ ਪਾਲ ਜੀ, ਹਰਿਆਣਾ ਸਰਕਾਰ ਵਿੱਚ ਮੰਤਰੀ ਸ਼ਰੁਤੀ ਜੀ, ਆਰਤੀ ਜੀ, ਸਾਂਸਦਗਣ, ਵਿਧਾਇਕਗਣ...ਦੇਸ਼ ਦੇ ਅਨੇਕਾਂ LIC ਕੇਂਦਰਾਂ ਨਾਲ ਜੁੜੇ ਹੋਏ ਸਾਰੇ ਸਾਥੀ, ਅਤੇ ਪਿਆਰੇ ਭਾਈਓ ਅਤੇ ਭੈਣੋਂ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਲਆਈਸੀ ਦੀ 'ਬੀਮਾ ਸਖੀ ਯੋਜਨਾ' ਦੀ ਸ਼ੁਰੂਆਤ ਕੀਤੀ

December 09th, 04:30 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਰਿਆਣਾ ਦੇ ਪਾਨੀਪਤ ਵਿੱਚ ਮਹਿਲਾ ਸਸ਼ਕਤੀਕਰਣ ਅਤੇ ਵਿੱਤੀ ਸਮਾਵੇਸ਼ ਲਈ ਆਪਣੀ ਵਚਨਬੱਧਤਾ ਦੇ ਤਹਿਤ ਜੀਵਨ ਬੀਮਾ ਨਿਗਮ ਦੀ ‘ਬੀਮਾ ਸਖੀ ਯੋਜਨਾ’ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨੇ ਮਹਾਰਾਣਾ ਪ੍ਰਤਾਪ ਬਾਗਬਾਨੀ ਯੂਨੀਵਰਸਿਟੀ, ਕਰਨਾਲ ਦੇ ਮੇਨ ਕੈਂਪਸ ਦਾ ਨੀਂਹ ਪੱਥਰ ਵੀ ਰੱਖਿਆ। ਸਭਾ ਨੂੰ ਸੰਬੋਧਨ ਕਰਦਿਆਂ ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਭਾਰਤ ਮਹਿਲਾ ਸਸ਼ਕਤੀਕਰਣ ਵੱਲ ਇੱਕ ਹੋਰ ਮਜ਼ਬੂਤ ​​ਕਦਮ ਚੁੱਕ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਜ ਮਹੀਨੇ ਦਾ 9ਵਾਂ ਦਿਨ ਵਿਸ਼ੇਸ਼ ਹੈ ਕਿਉਂਕਿ ਸਾਡੇ ਧਰਮ ਗ੍ਰੰਥਾਂ ਵਿੱਚ 9 ਨੰਬਰ ਨੂੰ ਸ਼ੁਭ ਮੰਨਿਆ ਗਿਆ ਹੈ ਅਤੇ ਨਵ ਦੁਰਗਾ ਦੇ ਨੌਂ ਰੂਪਾਂ ਨਾਲ ਜੁੜਿਆ ਹੋਇਆ ਹੈ, ਜਿਸ ਦੀ ਨਵਰਾਤਰੀ ਦੌਰਾਨ ਪੂਜਾ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅੱਜ ਨਾਰੀ ਸ਼ਕਤੀ ਦੀ ਪੂਜਾ ਦਾ ਦਿਨ ਹੈ।

Cabinet approves opening of 85 new Kendriya Vidyalayas KVs under civil defence sector

December 06th, 08:01 pm

The Cabinet Committee on Economic Affairs, chaired by Prime Minister Narendra Modi approved opening of 85 new Kendriya Vidyalayas under Civil/Defence sector across the country and expansion of one existing KV i.e. KV Shivamogga, District Shivamogga, Karnataka to facilitate increased number of Central Government employees by adding two additional Sections in all the classes under the Kendriya Vidyalaya Scheme (Central Sector Scheme).

ਪ੍ਰਧਾਨ ਮੰਤਰੀ ਨੇ ਸੀਮਾ ਸੁਰੱਖਿਆ ਬਲ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ਦੇ ਅਵਸਰ ’ਤੇ ਸ਼ੁਭਕਾਮਨਾਵਾਂ ਦਿੱਤੀਆਂ

December 01st, 08:52 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੀਮਾ ਸੁਰੱਖਿਆ ਬਲ (ਬੀ ਐੱਸ ਐੱਫ) ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ਦੇ ਅਵਸਰ ’ਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਸਾਹਸ, ਸਮਰਪਣ ਅਤੇ ਅਸਾਧਾਰਣ ਸੇਵਾ ਦੇ ਪ੍ਰਤੀਕ ਅਤੇ ਰੱਖਿਆ ਦੀ ਇੱਕ ਮਹੱਤਵਪੂਰਨ ਪੰਕਤੀ (ਕ੍ਰਿਟੀਕਲ ਲਾਈਨ) ਦੇ ਰੂਪ ਵਿੱਚ ਖੜ੍ਹੇ ਹੋਣ ਲਈ ਬੀਐੱਸਐੱਫ ਦੀ ਸ਼ਲਾਘਾ ਕੀਤੀ।

ਪ੍ਰਧਾਨ ਮੰਤਰੀ ਨੇ ਸੂਰੀਨਾਮ (Suriname) ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

November 21st, 10:57 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 20 ਨਵੰਬਰ ਨੂੰ ਗੁਯਾਨਾ ਵਿਖੇ ਜੌਰਜਟਾਊਨ ਵਿੱਚ ਦੂਸਰੇ ਭਾਰਤ-ਕੈਰੀਕੌਮ ਸੰਮੇਲਨ ਦੇ ਮੌਕੇ ’ਤੇ ਸੂਰੀਨਾਮ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਚੰਦ੍ਰਿਕਾਪ੍ਰਸਾਦ ਸੰਤੋਖੀ ਨਾਲ ਮੁਲਾਕਾਤ ਕੀਤੀ।

ਸੈਕੰਡ ਇੰਡੀਆ-ਆਸਟ੍ਰੇਲੀਆ ਐਨੂਅਲ ਸਮਿਟ

November 20th, 08:38 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਜੀ-20 ਸਮਿਟ ਦੇ ਦੌਰਾਨ 19 ਨਵੰਬਰ ਨੂੰ ਰੀਓ ਡੀ ਜਨੇਰੀਓ ਵਿੱਚ ਸੈਕੰਡ ਇੰਡੀਆ-ਆਸਟ੍ਰੇਲੀਆ ਐਨੂਅਲ ਸਮਿਟ ਕੀਤਾ। ਫਸਟ ਐਨੂਅਲ ਸਮਿਟ 10 ਮਾਰਚ 2023 ਨੂੰ ਪ੍ਰਧਾਨ ਮੰਤਰੀ ਅਲਬਾਨੀਜ਼ ਦੀ ਭਾਰਤ ਦੀ ਸਰਕਾਰੀ ਯਾਤਰਾ ਦੇ ਦੌਰਾਨ ਨਵੀਂ ਦਿੱਲੀ ਵਿੱਚ ਆਯੋਜਿਤ ਕੀਤਾ ਗਿਆ ਸੀ।

ਪ੍ਰਧਾਨ ਮੰਤਰੀ ਨੇ ਚਿਲੀ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

November 20th, 08:36 pm

ਦੋਹਾਂ ਲੀਡਰਾਂ ਨੇ ਦੁਵੱਲੇ ਸਬੰਧਾਂ ‘ ਤੇ ਚਰਚਾ ਕੀਤੀ ਅਤੇ ਸਹਿਯੋਗ ਨੂੰ ਮਜ਼ਬੂਤ ਕਰਨ ਦੇ ਲਈ ਕਈ ਪਹਿਲਾਂ (several initiatives) ਦੀ ਪਹਿਚਾਣ ਕੀਤੀ। ਪ੍ਰਧਾਨ ਮੰਤਰੀ ਨੇ ਡਿਜੀਟਲ ਪਬਲਿਕ ਬੁਨਿਆਦੀ ਢਾਂਚਾ, ਸਿਹਤ ਸੇਵਾ, ਆਈਟੀ, ਸਾਇੰਸ ਅਤੇ ਟੈਕਨੋਲੋਜੀ, ਪੁਲਾੜ, ਅਖੁੱਟ ਊਰਜਾ ਅਤੇ ਰੱਖਿਆ (digital public infrastructure, healthcare, IT, science & technology, space, renewable energy and defence) ਵਿੱਚ ਭਾਰਤ ਦੀ ਸਮਰੱਥਾ ‘ਤੇ ਪ੍ਰਕਾਸ਼ ਪਾਇਆ ਅਤੇ ਇਨ੍ਹਾਂ ਖੇਤਰਾਂ ਵਿੱਚ ਚਿਲੀ ਦੇ ਨਾਲ ਆਪਣੇ ਅਨੁਭਵ ਸਾਂਝੇ ਕਰਨ ਦੇ ਲਈ ਭਾਰਤ ਦੀ ਇੱਛਾ ਵਿਅਕਤ ਕੀਤੀ।

ਪ੍ਰਧਾਨ ਮੰਤਰੀ ਨੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

November 20th, 08:05 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 19 ਨਵੰਬਰ ਨੂੰ ਰੀਓ ਡੀ ਜਨੇਰੀਓ (Rio de Janeiro) ਵਿੱਚ ਜੀ-20 ਸਮਿਟ ਦੇ ਦੌਰਾਨ ਬ੍ਰਾਜ਼ੀਲ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਲੁਈਜ਼ ਇਨਾਸੀਓ ਲੂਲਾ ਡਾ ਸਿਲਵਾ (H.E. Mr. Luiz Inacio Lula da Silva) ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਰਾਸ਼ਟਰਪਤੀ ਲੂਲਾ ਦਾ ਉਨ੍ਹਾਂ ਦੀ ਪ੍ਰਾਹੁਣਾਚਾਰੀ ਦੇ ਲਈ ਧੰਨਵਾਦ ਕੀਤਾ ਅਤੇ ਬ੍ਰਾਜ਼ੀਲ ਦੀ ਪ੍ਰਧਾਨਗੀ ਵਿੱਚ ਜੀ-20 ਅਤੇ ਆਈਬੀਐੱਸਏ (Brazil’s G20 and IBSA presidencies) ਦੇ ਸਫ਼ਲ ਆਯੋਜਨ ਦੇ ਲਈ ਵਧਾਈਆਂ ਦਿੱਤੀਆਂ। ਪ੍ਰਧਾਨ ਮੰਤਰੀ ਮੋਦੀ ਨੇ ਗ਼ਰੀਬੀ ਅਤੇ ਭੁੱਖਮਰੀ ਦੇ ਖ਼ਿਲਾਫ਼ ਆਲਮੀ ਗਠਬੰਧਨ (Global Alliance Against Poverty and Hunger) ਸ਼ੁਰੂ ਕਰਨ ਵਿੱਚ ਬ੍ਰਾਜ਼ੀਲ ਦੁਆਰਾ ਸਮਰਥਿਤ ਪਹਿਲ ਦੀ ਸ਼ਲਾਘਾ ਕੀਤੀ ਅਤੇ ਇਸ ਦੇ ਲਈ ਭਾਰਤ ਦੀ ਤਰਫ਼ੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਪ੍ਰਧਾਨ ਮੰਤਰੀ ਨੇ ਜੀ-20 ਟ੍ਰੌਇਕਾ ਮੈਂਬਰ (G 20 Troika member) ਦੇ ਰੂਪ ਵਿੱਚ ਟਿਕਾਊ ਵਿਕਾਸ ਅਤੇ ਆਲਮੀ ਸ਼ਾਸਨ ਸੁਧਾਰ ‘ਤੇ ਕੇਂਦ੍ਰਿਤ ਬ੍ਰਾਜ਼ੀਲ ਦੇ ਜੀ-20 ਏਜੰਡਾ (Brazilian G 20 agenda) ਦੇ ਪ੍ਰਤੀ ਭਾਰਤ ਦੇ ਸਮਰਥਨ ਦਾ ਭੀ ਉਲੇਖ ਕੀਤਾ, ਜਿਸ ਵਿੱਚ ਗਲੋਬਲ ਸਾਊਥ (Global South) ਦੀਆਂ ਚਿੰਤਾਵਾਂ ਨੂੰ ਪ੍ਰਾਥਮਿਕਤਾ ਦਿੱਤੀ ਗਈ ਹੈ। ਸ਼੍ਰੀ ਮੋਦੀ ਨੇ ਅਗਲੇ ਵਰ੍ਹੇ ਹੋਣ ਵਾਲੇ ਬ੍ਰਿਕਸ ਅਤੇ ਸੀਓਪੀ 30 (BRICS and COP 30) ਵਿੱਚ ਬ੍ਰਾਜ਼ੀਲ ਦੀ ਲੀਡਰਸ਼ਿਪ ਦੇ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਭਾਰਤ ਦੇ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।

ਸੰਯੁਕਤ ਬਿਆਨ : ਦੂਸਰਾ ਭਾਰਤ-ਆਸਟ੍ਰੇਲੀਆ ਸਲਾਨਾ ਸਮਿਟ

November 19th, 11:22 pm

ਭਾਰਤ ਦੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ, ਮਹਾਮਹਿਮ ਐਂਥਨੀ ਅਲਬਾਨੀਜ਼ (Hon Anthony Albanese) ਦੀ ਉਪਸਥਿਤੀ ਵਿੱਚ 19 ਨਵੰਬਰ 2024 ਨੂੰ ਰੀਓ ਡੀ ਜਨੇਰੀਓ (Rio de Janeiro) ਵਿੱਚ ਗਰੁੱਪ ਆਵ੍ 20 (ਜੀ20) ਸਮਿਟ ਦੇ ਮੌਕੇ ’ਤੇ ਦੂਸਰਾ ਭਾਰਤ-ਆਸਟ੍ਰੇਲੀਆ ਸਲਾਨਾ ਸਮਿਟ ਆਯੋਜਿਤ ਕੀਤਾ।

ਪ੍ਰਧਾਨ ਮੰਤਰੀ ਨੇ ਇਟਲੀ ਦੇ ਮੰਤਰੀ ਪਰਿਸ਼ਦ ਦੇ ਪ੍ਰੈਜ਼ੀਡੈਂਟ ਨਾਲ ਮੁਲਾਕਾਤ ਕੀਤੀ

November 19th, 08:34 am

ਪੁਗਲੀਆ ਵਿੱਚ ਹੋਈਆਂ ਚਰਚਾਵਾਂ ਤੋਂ ਬਾਅਦ, ਦੋਵਾਂ ਨੇਤਾਵਾਂ ਨੇ ਭਾਰਤ-ਇਟਲੀ ਰਣਨੀਤਕ ਸਾਂਝੇਦਾਰੀ ਨੂੰ ਅੱਗੇ ਵਧਾਉਣ ਲਈ ਆਪਣੀ ਪ੍ਰਤੀਬੱਧਤਾ ਦੁਹਰਾਈ ਅਤੇ ਇੱਕ ਸੰਯੁਕਤ ਰਣਨੀਤਕ ਕਾਰਜ ਯੋਜਨਾ 2025-29 ਦਾ ਐਲਾਨ ਕੀਤਾ, ਜਿਸ ਵਿੱਚ ਅਗਲੇ ਪੰਜ ਵਰ੍ਹਿਆਂ ਲਈ ਉਨ੍ਹਾਂ ਦੇ ਵਿਜ਼ਨ ਨੂੰ ਰੇਖਾਂਕਿਤ ਕੀਤਾ ਗਿਆ ਹੈ। ਕਾਰਜ ਯੋਜਨਾ ਵਪਾਰ ਅਤੇ ਨਿਵੇਸ਼, ਵਿਗਿਆਨ ਅਤੇ ਟੈਕਨੋਲੋਜੀ, ਨਵੀਆਂ ਅਤੇ ਉਭਰਦੀਆਂ ਹੋਈਆਂ ਟੈਕਨੋਲੋਜੀਆਂ, ਸਵੱਛ ਊਰਜਾ, ਪੁਲਾੜ, ਰੱਖਿਆ, ਕਨੈਕਟੀਵਿਟੀ, ਲੋਕਾਂ ਦਰਮਿਆਨ ਆਪਸੀ ਸੰਪਰਕ ਜਿਹੇ ਪ੍ਰਮੁੱਖ ਖੇਤਰਾਂ ਵਿੱਚ ਸੰਯੁਕਤ ਸਹਿਯੋਗ, ਪ੍ਰੋਗਰਾਮ ਅਤੇ ਪਹਿਲ ਨੂੰ ਅੱਗੇ ਵਧਾਏਗੀ।

ਪ੍ਰਧਾਨ ਮੰਤਰੀ ਨੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

November 19th, 06:09 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ (Rio de Janeiro) ਵਿੱਚ ਜੀ20 ਸਮਿਟ (G20 Summit) ਦੇ ਮੌਕੇ ‘ਤੇ ਇੰਡੋਨੇਸ਼ੀਆ ਦੇ ਨਵੇਂ ਚੁਣੇ ਰਾਸ਼ਟਰਪਤੀ ਮਹਾਮਹਿਮ ਪ੍ਰਬੋਵੋ ਸੁਬਿਆਂਤੋ (H.E.Prabowo Subianto) ਨਾਲ ਮੁਲਾਕਾਤ ਕੀਤੀ। ਦੋਹਾਂ ਲੀਡਰਾਂ ਦੇ ਦਰਮਿਆਨ ਇਹ ਪਹਿਲੀ ਮੁਲਾਕਾਤ ਸੀ।