ਕੈਬਨਿਟ ਨੇ ਦਿੱਲੀ ਮੈਟਰੋ ਫੇਜ IV ਪ੍ਰੋਜੈਕਟ ਦੇ ਰਿਠਾਲਾ-ਕੁੰਡਲੀ ਕੌਰੀਡੋਰ ਨੂੰ ਮੰਜ਼ੂਰੀ ਦਿੱਤੀ

December 06th, 08:08 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ, ਕੇਂਦਰੀ ਕੈਬਨਿਟ ਨੇ ਦਿੱਲੀ ਮੈਟਰੋ ਦੇ ਫੇਜ-IV ਪ੍ਰੋਜੈਕਟ ਦੇ 26.463 ਕਿਲੋਮੀਟਰ ਲੰਬੇ ਰਿਠਾਲਾ-ਨਰੇਲਾ-ਨਾਥੂਪੁਰ (ਕੁੰਡਲੀ) ਕੌਰੀਡੋਰ ਨੂੰ ਮੰਜ਼ੂਰੀ ਦੇ ਦਿੱਤੀ ਹੈ ਜੋ ਰਾਸ਼ਟਰੀ ਰਾਜਧਾਨੀ ਅਤੇ ਗੁਆਂਢੀ ਰਾਜ ਹਰਿਆਣਾ ਦਰਮਿਆਨ ਸੰਪਰਕ ਨੂੰ ਹੋਰ ਵਧਾਏਗਾ। ਇਸ ਕੌਰੀਡੋਰ ਨੂੰ ਮੰਜ਼ੂਰੀ ਮਿਲਣ ਦੀ ਮਿਤੀ ਤੋਂ 4 ਸਾਲਾਂ ਵਿੱਚ ਪੂਰਾ ਕੀਤਾ ਜਾਣਾ ਤੈਅ ਹੈ।

ਵਿਕਸਿਤ ਹੁੰਦੇ ਭਾਰਤ ਦੀ ਰਾਜਧਾਨੀ ਵੀ ਵਿਕਸਿਤ ਦਿਖਣੀ ਚਾਹੀਦੀ ਹੈ: ਨੌਰਥ-ਈਸਟ ਦਿੱਲੀ ਵਿੱਚ ਪ੍ਰਧਾਨ ਮੰਤਰੀ ਮੋਦੀ

May 18th, 07:00 pm

ਪ੍ਰਧਾਨ ਮੰਤਰੀ ਮੋਦੀ ਨੇ ਨੌਰਥ-ਈਸਟ ਦਿੱਲੀ ਵਿੱਚ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕੀਤਾ। ਵਿਰੋਧੀ ਧਿਰ ਦੇ ਇੰਡੀ ਗਠਬੰਧਨ ’ਤੇ ਵਾਰ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਭ੍ਰਿਸ਼ਟਾਚਾਰ ਮਿਟਾਉਣ ਦੇ ਨਾਮ ’ਤੇ ਸੱਤਾ ’ਚ ਪਹੁੰਚੇ ਲੋਕ ਅੱਜ ਹਜ਼ਾਰਾਂ ਕਰੋੜ ਦੇ ਘੁਟਾਲੇ ਵਿੱਚ ਜੇਲ੍ਹਾਂ ਦੇ ਚੱਕਰ ਲਗਾ ਰਹੇ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਦੇਸ਼ ਦੀ ਰਾਜਧਾਨੀ ਨੂੰ ਦੁਨੀਆ ਵਿੱਚ ਪ੍ਰਤਿਸ਼ਠਾ ਦਿਵਾਉਣ ਦੇ ਲਈ ਲੋਕਾਂ ਨੂੰ ਭਾਜਪਾ ਦੇ ਪੱਖ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ।

ਪ੍ਰਧਾਨ ਮੰਤਰੀ ਨੇ ਨੌਰਥ-ਈਸਟ ਦਿੱਲੀ ਵਿੱਚ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕੀਤਾ

May 18th, 06:30 pm

ਪ੍ਰਧਾਨ ਮੰਤਰੀ ਮੋਦੀ ਨੇ ਨੌਰਥ-ਈਸਟ ਦਿੱਲੀ ਵਿੱਚ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕੀਤਾ। ਵਿਰੋਧੀ ਧਿਰ ਦੇ ਇੰਡੀ ਗਠਬੰਧਨ ’ਤੇ ਵਾਰ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਭ੍ਰਿਸ਼ਟਾਚਾਰ ਮਿਟਾਉਣ ਦੇ ਨਾਮ ’ਤੇ ਸੱਤਾ ’ਚ ਪਹੁੰਚੇ ਲੋਕ ਅੱਜ ਹਜ਼ਾਰਾਂ ਕਰੋੜ ਦੇ ਘੁਟਾਲੇ ਵਿੱਚ ਜੇਲ੍ਹਾਂ ਦੇ ਚੱਕਰ ਲਗਾ ਰਹੇ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਦੇਸ਼ ਦੀ ਰਾਜਧਾਨੀ ਨੂੰ ਦੁਨੀਆ ਵਿੱਚ ਪ੍ਰਤਿਸ਼ਠਾ ਦਿਵਾਉਣ ਦੇ ਲਈ ਲੋਕਾਂ ਨੂੰ ਭਾਜਪਾ ਦੇ ਪੱਖ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ।

ਪ੍ਰਧਾਨ ਮੰਤਰੀ 14 ਮਾਰਚ ਨੂੰ ਦਿੱਲੀ ਵਿੱਚ ‘ਪੀਐੱਮ ਸਵਨਿਧੀ’ (PM SVANidhi) ਦੇ ਲਾਭਾਰਥੀਆਂ ਨੂੰ ਸੰਬੋਧਨ ਕਰਨਗੇ

March 13th, 07:10 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 14 ਮਾਰਚ ਨੂੰ ਸ਼ਾਮ 5 ਵਜੇ ਦਿੱਲੀ ਦੇ ਜੇਐੱਲਐੱਨ (JLN) ਸਟੇਡੀਅਮ ਵਿੱਚ ‘ਪੀਐੱਮ ਸਵਨਿਧੀ’ (PM SVANidhi) ਸਕੀਮ ਦੇ ਲਾਭਾਰਥੀਆਂ ਨੂੰ ਸੰਬੋਧਨ ਕਰਨਗੇ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਇਸ ਅਵਸਰ ‘ਤੇ ਦਿੱਲੀ ਦੇ 5,000 ਸਟ੍ਰੀਟ ਵੈਂਡਰਾਂ (ਐੱਸਵੀਜ਼- SVs) ਸਹਿਤ 1 ਲੱਖ ਸਟ੍ਰੀਟ ਵੈਂਡਰਾਂ ਨੂੰ ਇਸ ਯੋਜਨਾ ਦੇ ਤਹਿਤ ਰਿਣ ਭੀ ਵੰਡਣਗੇ। ਪ੍ਰਧਾਨ ਮੰਤਰੀ ਇਸ ਪ੍ਰੋਗਰਾਮ ਦੇ ਦੌਰਾਨ ਦਿੱਲੀ ਮੈਟਰੋ ਦੇ ਫੇਜ਼ 4 ਵਿੱਚ ਦੋ ਅਤਿਰਿਕਤ ਕੌਰੀਡੋਰਸ ਦਾ ਨੀਂਹ ਪੱਥਰ ਭੀ ਰੱਖਣਗੇ।

ਕੈਬਨਿਟ ਨੇ (i) ਲਾਜਪਤ ਨਗਰ ਤੋਂ ਸਾਕੇਤ ਜੀ-ਬਲਾਕ ਅਤੇ (ii) ਇੰਦਰਲੋਕ ਤੋਂ ਇੰਦਰਪ੍ਰਸਥ ਨਾਮਕ ਦਿੱਲੀ ਮੈਟਰੋ ਫੇਜ਼-IV ਪ੍ਰੋਜੈਕਟਾਂ ਦੇ ਦੋ ਕੌਰੀਡੋਰਾਂ ਨੂੰ ਪ੍ਰਵਾਨਗੀ ਦਿੱਤੀ

March 13th, 03:25 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਕੈਬਨਿਟ ਨੇ ਦਿੱਲੀ ਮੈਟਰੋ ਦੇ ਫੇਜ਼-IV ਪ੍ਰੋਜੈਕਟ ਦੇ ਦੋ ਨਵੇਂ ਕੌਰੀਡੋਰਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ ਜਿਸ ਨਾਲ ਰਾਸ਼ਟਰੀ ਰਾਜਧਾਨੀ ਵਿੱਚ ਮੈਟਰੋ ਕਨੈਕਟਿਵਿਟੀ ਹੋਰ ਬਿਹਤਰ ਹੋਣ ਦੀ ਉਮੀਦ ਹੈ।