ਪ੍ਰਧਾਨ ਮੰਤਰੀ 30-31 ਅਕਤੂਬਰ ਨੂੰ ਗੁਜਰਾਤ ਜਾਣਗੇ
October 29th, 02:20 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 30-31 ਅਕਤੂਬਰ ਨੂੰ ਗੁਜਰਾਤ ਦੇ ਦੌਰੇ ’ਤੇ ਰਹਿਣਗੇ। 30 ਅਕਤੂਬਰ ਨੂੰ ਸਵੇਰੇ ਲਗਭਗ 10:30 ਵਜੇ ਉਹ ਅੰਬਾਜੀ ਮੰਦਿਰ ਵਿੱਚ ਪੂਜਾ ਅਤੇ ਦਰਸ਼ਨ ਕਰਨਗੇ, ਇਸ ਦੇ ਬਾਅਦ ਦੁਪਹਿਰ ਲਗਭਗ 12 ਵਜੇ ਖੇਰਾਲੂ (Kheralu), ਮੇਹਸਾਣਾ ਵਿੱਚ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ। 31 ਅਕਤੂਬਰ ਨੂੰ ਸਵੇਰੇ ਲਗਭਗ 8 ਵਜੇ ਕੇਵਡੀਆ ਜਾਣਗੇ ਅਤੇ ਸਟੈਚਿਊ ਆਵ੍ ਯੂਨਿਟੀ ‘ਤੇ ਪੁਸ਼ਪਾਂਜਲੀ ਅਰਪਿਤ ਕਰਨਗੇ। ਇਸ ਦੇ ਬਾਅਦ ਰਾਸ਼ਟਰੀ ਏਕਤਾ ਦਿਵਸ ਸਮਾਰੋਹ ਦਾ ਆਯੋਜਨ ਹੋਵੇਗਾ। ਕੇਵਡੀਆ ਵਿੱਚ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਵੀ ਕਰਨਗੇ। ਇਸ ਦੇ ਬਾਅਦ ਲਗਭਗ 11:15 ਵਜੇ ਉਹ ਆਰੰਭ 5.0 ਵਿੱਚ 98ਵੇਂ ਕੌਮਨ ਫਾਉਂਡੇਸ਼ਨ ਕੋਰਸ ਦੇ ਅਫਸਰ ਟ੍ਰੇਨੀਆਂ ਨੂੰ ਸੰਬੋਧਨ ਕਰਨਗੇ।PM Modi travels by sea plane
December 12th, 11:30 am
PM Narendra Modi travelled from Sabarmati Riverfront in Ahmedabad to Dharoi dam via the sea plane.